Connect with us

National

ਮਲਿਕਾਰਜੁਨ ਖੜਗੇ ਨੇ ਪਹਿਲਗਾਮ ਹਮਲੇ ਤੇ ਚਰਚਾ ਲਈ ਵਿਸ਼ੇਸ਼ ਸੰਸਦ ਸੈਸ਼ਨ ਬੁਲਾਉਣ ਦੀ ਮੰਗ ਕੀਤੀ

Published

on

 

ਨਵੀਂ ਦਿੱਲੀ, 29 ਅਪ੍ਰੈਲ (ਸ.ਬ.) ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਹਿਲਗਾਮ ਅਤਿਵਾਦੀ ਹਮਲੇ ਤੇ ਚਰਚਾ ਕਰਨ ਅਤੇ ਸਮੂਹਿਕ ਦ੍ਰਿੜਤਾ ਦਾ ਪ੍ਰਦਰਸ਼ਨ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। ਪਿਛਲੇ ਹਫ਼ਤੇ ਹੋਏ ਭਿਆਨਕ ਹਮਲੇ ਦੇ ਮੱਦੇਨਜ਼ਰ ਕਈ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਰਕਾਰ ਤੋਂ ਅਜਿਹੀ ਹੀ ਮੰਗ ਕੀਤੀ ਹੈ।

ਉਧਰ ਭਾਰਤ ਨੇ ਇਸ ਭਿਆਨਕ ਘਟਨਾ ਨਾਲ ਸਰਹੱਦ ਪਾਰ ਸਬੰਧਾਂ ਦਾ ਹਵਾਲਾ ਦਿੱਤਾ ਹੈ ਅਤੇ ਹਮਲੇ ਵਿਚ ਸ਼ਾਮਲ ਲੋਕਾਂ ਨੂੰ ਸਖ਼ਤ ਸਜ਼ਾ ਦੇਣ ਦਾ ਵਾਅਦਾ ਕੀਤਾ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ਵਿਚ ਖੜਗੇ ਨੇ ਕਿਹਾ ਕਿ ਇਸ ਸਮੇਂ, ਜਦੋਂ ਏਕਤਾ ਅਹਿਮ ਹੈ, ਵਿਰੋਧੀ ਧਿਰ ਦਾ ਮੰਨਣਾ ਹੈ ਕਿ ਸੰਸਦ ਦੇ ਦੋਵਾਂ ਸਦਨਾਂ ਦਾ ਇਕ ਵਿਸ਼ੇਸ਼ ਸੈਸ਼ਨ ਜਲਦੀ ਤੋਂ ਜਲਦੀ ਬੁਲਾਇਆ ਜਾਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ 22 ਅਪ੍ਰੈਲ ਨੂੰ ਪਹਿਲਗਾਮ ਵਿਚ ਮਾਸੂਮ ਨਾਗਰਿਕਾਂ ਤੇ ਹੋਏ ਜ਼ਾਲਮ ਅੱਤਵਾਦੀ ਹਮਲੇ ਨਾਲ ਨਜਿੱਠਣ ਲਈ ਸਾਡੇ ਸਮੂਹਿਕ ਸੰਕਲਪ ਅਤੇ ਇੱਛਾ ਸ਼ਕਤੀ ਦਾ ਇੱਕ ਸ਼ਕਤੀਸ਼ਾਲੀ ਪ੍ਰਦਰਸ਼ਨ ਹੋਵੇਗਾ। ਸਾਨੂੰ ਉਮੀਦ ਹੈ ਕਿ ਸੈਸ਼ਨ ਉਸੇ ਅਨੁਸਾਰ ਬੁਲਾਇਆ ਜਾਵੇਗਾ।

ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਬੀਤੇ ਦਿਨ ਰਾਜਸਥਾਨ ਵਿਚ ਇਕ ਪਾਰਟੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੇ ਵਰ੍ਹੇ। ਇਸ ਦੌਰਾਨ ਉਨ੍ਹਾਂ ਪਹਿਲਗਾਮ ਹਮਲੇ ਤੇ ਸਰਬ-ਪਾਰਟੀ ਮੀਟਿੰਗ ਵਿਚ ਸ਼ਾਮਲ ਨਾ ਹੋਣ ਅਤੇ ਭਾਜਪਾ ਤੇ ਦੇਸ਼ ਵਿਚ ਵੰਡ ਪੈਦਾ ਕਰਨ ਦਾ ਦੋਸ਼ ਲਗਾਇਆ। ਖੜਗੇ ਨੇ ਕਿਹਾ ਸੀ ਕਿ ਸੰਕਟ ਦੀ ਇਸ ਘੜੀ ਵਿਚ ਹਰ ਕੋਈ ਇਕੱਠੇ ਲੜਨਾ ਚਾਹੁੰਦਾ ਹੈ,ਪਰ ਭਾਜਪਾ ਜ਼ਹਿਰ ਫੈਲਾਉਣਾ ਅਤੇ ਲੋਕਾਂ ਨੂੰ ਵੰਡਣਾ ਚਾਹੁੰਦੀ ਹੈ।

ਪਾਰਟੀ ਦੇ ਜਨਰਲ ਸਕੱਤਰ ਇੰਚਾਰਜ ਸੰਚਾਰ ਜੈਰਾਮ ਰਮੇਸ਼ ਨੇ ਐਕਸ ਤੇ ਪੱਤਰ ਸਾਂਝਾ ਕੀਤਾ ਅਤੇ ਕਿਹਾ ਕਿ ਕਾਂਗਰਸ ਪ੍ਰਧਾਨ ਅਤੇ ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਮਲਿਕਾਰੁਜਨ ਖੜਗੇ ਨੇ ਬੀਤੀ ਰਾਤ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿਚ ਹੋਏ ਬੇਰਹਿਮ ਅਤਿਵਾਦੀ ਹਮਲਿਆਂ ਤੋਂ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਸਮੂਹਿਕ ਇੱਛਾ ਸ਼ਕਤੀ ਦਾ ਪ੍ਰਦਰਸ਼ਨ ਕਰਨ ਲਈ ਸੰਸਦ ਦੇ ਦੋਵਾਂ ਸਦਨਾਂ ਦਾ ਇੱਕ ਵਿਸ਼ੇਸ਼ ਸੈਸ਼ਨ ਜਲਦੀ ਤੋਂ ਜਲਦੀ ਬੁਲਾਇਆ ਜਾਵੇ।

 

Continue Reading

National

ਦਿੱਲੀ ਹਾਈ ਕੋਰਟ ਦੇ 7 ਨਵੇਂ ਜੱਜਾਂ ਨੇ ਚੁੱਕੀ ਸਹੁੰ, ਜੱਜਾਂ ਦੀ ਗਿਣਤੀ ਵਧ ਕੇ ਹੋਈ 50

Published

on

By

ਨਵੀਂ ਦਿੱਲੀ, 21 ਸਤੰਬਰ (ਸ.ਬ.) ਦਿੱਲੀ ਹਾਈ ਕੋਰਟ ਵਿੱਚ ਅੱਜ ਸੱਤ ਨਿਆਂਇਕ ਅਧਿਕਾਰੀਆਂ ਦੀ ਹਾਈ ਕੋਰਟ ਦੇ ਬੈਂਚ ਵਜੋਂ ਪਦ-ਉੱਨਤੀ ਹੋਈ। ਅਦਾਲਤ ਦੇ ਅਹਾਤੇ ਵਿੱਚ ਕੀਤੇ ਗਏ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਜੱਜ ਦੇਵੇਂਦਰ ਕੁਮਾਰ ਉਪਾਧਿਆਏ ਨੇ ਨਵੇਂ ਨਿਯੁਕਤ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ।

ਸੱਤ ਨਿਆਂਇਕ ਅਧਿਕਾਰੀਆਂ, ਜਿਨ੍ਹਾਂ ਵਿੱਚ ਨਿਵੇਦਿਤਾ ਅਨਿਲ ਸ਼ਰਮਾ, ਨਿਸ਼ਾ ਸਹਾਏ ਸਕਸੇਨਾ, ਸੰਜੇ ਸ਼ਰਮਾ, ਭਾਰਤ ਪਰਾਸ਼ਰ, ਡਾ. ਅਦਿਤੀ ਚੌਧਰੀ, ਦਿਨੇਸ਼ ਭੱਟ ਅਤੇ ਅਰੁਣ ਭਾਰਦਵਾਜ ਸ਼ਾਮਲ ਹਨ, ਨੇ ਆਪਣੇ ਪਰਿਵਾਰਕ ਮੈਂਬਰਾਂ, ਸਾਥੀਆਂ ਅਤੇ ਦਿੱਲੀ ਹਾਈ ਕੋਰਟ ਬਾਰ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਅਹੁਦੇ ਦੀ ਸਹੁੰ ਚੁੱਕੀ।

ਨਿਵੇਦਿਤਾ ਅਨਿਲ ਸ਼ਰਮਾ ਅਤੇ ਨਿਸ਼ਾ ਸਹਾਏ ਸਕਸੇਨਾ ਨੂੰ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਸੰਜੇ ਸ਼ਰਮਾ, ਭਾਰਤ ਪਰਾਸ਼ਰ, ਡਾ. ਅਦਿਤੀ ਚੌਧਰੀ, ਦਿਨੇਸ਼ ਭੱਟ ਅਤੇ ਅਰੁਣ ਭਾਰਦਵਾਜ ਨੂੰ ਵਧੀਕ ਜੱਜ ਨਿਯੁਕਤ ਕੀਤਾ ਗਿਆ ਹੈ। ਦਿੱਲੀ ਜ਼ਿਲ੍ਹਾ ਨਿਆਂਪਾਲਿਕਾ ਅਤੇ ਨਿਆਂਇਕ ਪ੍ਰਸ਼ਾਸਨ ਤੋਂ ਪਦ-ਉੱਨਤ ਹੋਏ ਇਹ ਸਾਰੇ ਸੱਤ ਨਿਆਂਇਕ ਅਧਿਕਾਰੀ ਸਹੁੰ ਚੁੱਕ ਸਮਾਗਮ ਤੋਂ ਬਾਅਦ ਰਸਮੀ ਤੌਰ ਤੇ ਅਹੁਦੇ ਤੇ ਬਿਰਾਜਮਾਨ ਹੋ ਗਏ। ਇਸ ਸਮਾਗਮ ਵਿੱਚ ਦਿੱਲੀ ਹਾਈ ਕੋਰਟ ਦੇ ਸਾਰੇ ਮੌਜੂਦਾ ਜੱਜਾਂ ਤੋਂ ਇਲਾਵਾ ਸੀਨੀਅਰ ਨਿਆਂਇਕ ਅਧਿਕਾਰੀ, ਰਜਿਸਟਰੀ ਦੇ ਮੈਂਬਰ, ਵਕੀਲ ਅਤੇ ਨਵੇਂ ਨਿਯੁਕਤ ਜੱਜਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ।

ਭਾਰਤ ਦੇ ਮੁੱਖ ਜੱਜ ਸੂਰਿਆ ਕਾਂਤ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਕਾਲੇਜੀਅਮ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਸ਼ਨਿੱਚਰਵਾਰ ਨੂੰ ਇਹ ਨਿਯੁਕਤੀਆਂ ਨੋਟੀਫਾਈ ਕੀਤੀਆਂ ਗਈਆਂ ਸਨ। ਕਾਲੇਜੀਅਮ ਨੇ 10 ਸਤੰਬਰ ਨੂੰ ਹੋਈ ਆਪਣੀ ਬੈਠਕ ਵਿੱਚ ਦਿੱਲੀ ਹਾਈ ਕੋਰਟ ਵਿੱਚ ਪਦ-ਉੱਨਤੀ ਲਈ ਅੱਠ ਨਿਆਂਇਕ ਅਧਿਕਾਰੀਆਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਇਸ ਤੋਂ ਬਾਅਦ ਕੇਂਦਰ ਨੇ ਸੱਤ ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਨੂੰ ਨੋਟੀਫਾਈ ਕੀਤਾ।

ਨਵੇਂ ਪਦ-ਉੱਨਤ ਹੋਏ ਜੱਜਾਂ ਵਿੱਚ ਅਰੁਣ ਭਾਰਦਵਾਜ ਆਪਣੀ ਪਦ-ਉੱਨਤੀ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਵਜੋਂ ਸੇਵਾ ਨਿਭਾ ਰਹੇ ਸਨ। ਹੋਰ ਨਿਯੁਕਤ ਵਿਅਕਤੀਆਂ ਨੇ ਦਿੱਲੀ ਜ਼ਿਲ੍ਹਾ ਨਿਆਂਪਾਲਿਕਾ ਵਿੱਚ ਪ੍ਰਿੰਸੀਪਲ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਵਿਸ਼ੇਸ਼ ਜੱਜ ਸਮੇਤ ਕਈ ਸੀਨੀਅਰ ਅਹੁਦਿਆਂ ਤੇ ਸੇਵਾ ਨਿਭਾਈ ਹੈ।

ਇਹ ਨਿਯੁਕਤੀਆਂ ਅਜਿਹੇ ਸਮੇਂ ਹੋਈਆਂ ਹਨ ਜਦੋਂ ਦਿੱਲੀ ਹਾਈ ਕੋਰਟ ਵਿੱਚ ਜੱਜਾਂ ਦੀ ਮਨਜ਼ੂਰਸ਼ੁਦਾ ਗਿਣਤੀ 60 ਹੈ। ਸੱਤ ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਨਾਲ ਹਾਈ ਕੋਰਟ ਵਿੱਚ ਕੰਮ ਕਰ ਰਹੇ ਜੱਜਾਂ ਦੀ ਗਿਣਤੀ ਹੁਣ ਵਧ ਕੇ 50 ਹੋ ਗਈ ਹੈ। ਨਿਆਂਇਕ ਅਧਿਕਾਰੀਆਂ ਦੀ ਪਦ-ਉੱਨਤੀ ਇਸ ਲਈ ਵੀ ਮਹੱਤਵਪੂਰਨ ਹੈ, ਕਿਉਂਕਿ ਇਹ ਹਾਈ ਕੋਰਟ ਬੈਂਚ ਵਿੱਚ ਟਰਾਇਲ ਕੋਰਟ ਅਤੇ ਨਿਆਂਇਕ ਪ੍ਰਸ਼ਾਸਕੀ ਖੇਤਰ ਦਾ ਵਿਆਪਕ ਤਜ਼ਰਬਾ ਲੈ ਕੇ ਆਉਂਦੀ ਹੈ। ਇਸ ਨਾਲ ਸੰਸਥਾ ਦੀ ਨਿਆਂਇਕ ਸਮਰੱਥਾ ਹੋਰ ਮਜ਼ਬੂਤ ਹੋਵੇਗੀ, ਖਾਸ ਕਰਕੇ ਅਜਿਹੇ ਸਮੇਂ ਜਦੋਂ ਅਦਾਲਤ ਬਕਾਇਆ ਮਾਮਲਿਆਂ ਅਤੇ ਖਾਲੀ ਪਈਆਂ ਆਸਾਮੀਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਲਗਾਤਾਰ ਕੰਮ ਕਰ ਰਹੀ ਹੈ।

Continue Reading

National

ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ ਵਿੱਚ ਡੁੱਬਣ ਕਾਰਨ 3 ਬੱਚਿਆਂ ਦੀ ਮੌਤ

Published

on

By

ਬਾਰਾਬੰਕੀ, 21 ਸਤੰਬਰ (ਸ.ਬ.) ਬਾਰਾਬੰਕੀ ਜ਼ਿਲ੍ਹੇ ਦੇ ਕੁਰਸੀ ਇਲਾਕੇ ਵਿਚ ਮੀਂਹ ਦੇ ਪਾਣੀ ਨਾਲ ਭਰੇ ਇਕ ਡੂੰਘੇ ਟੋਏ ਵਿਚ ਤਿੰਨ ਮੁੰਡਿਆਂ ਦੀ ਡੁੱਬ ਜਾਣ ਨਾਲ ਮੌਤ ਹੋ ਗਈ। ਪੁਲੀਸ ਨੇ ਅੱਜ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਨਾ ਪਿੰਡ ਵਿਚ ਉਸਾਰੀ ਅਧੀਨ ਇਕ ਪੋਲਟਰੀ ਫਾਰਮ ਤੋਂ ਮਿੱਟੀ ਕੱਢਣ ਲਈ ਇਕ ਡੂੰਘਾ ਟੋਆ ਪੁੱਟਿਆ ਗਿਆ ਸੀ, ਜੋ ਹਾਲ ਹੀ ਵਿਚ ਹੋਈ ਭਾਰੀ ਬਾਰਿਸ਼ ਕਾਰਨ ਪਾਣੀ ਨਾਲ ਭਰ ਗਿਆ ਸੀ।

ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਉਸੇ ਪਿੰਡ ਦੇ ਰਹਿਣ ਵਾਲੇ ਦੇਵਾ (13), ਸੁਮਿਤ (12) ਅਤੇ ਦਿਵਯਾਂਸ਼ (10) ਟੋਏ ਵਿੱਚ ਨਹਾ ਰਹੇ ਸਨ, ਜਦੋਂ ਉਹ ਡੂੰਘੀ ਗਹਿਰਾਈ ਵਿਚ ਜਾਣ ਨਾਲ ਉਹ ਵੀ ਡੁੱਬ ਗਏ। ਪੁਲੀਸ ਨੇ ਦੱਸਿਆ ਕਿ ਬੱਚਿਆਂ ਦੇ ਰੋਣ ਦੀ ਆਵਾਜ਼ ਸੁਣ ਕੇ ਮੌਕੇ ਤੇ ਪਹੁੰਚੇ ਪਿੰਡ ਵਾਸੀਆਂ ਨੇ ਦੇਵਾ ਅਤੇ ਸੁਮਿਤ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਦਿਵਯਾਂਸ਼ ਨਹੀਂ ਮਿਲਿਆ ਤਾਂ ਪੁਲੀਸ ਨੇ ਸਥਾਨਕ ਗੋਤਾਖੋਰਾਂ ਦੀ ਮਦਦ ਨਾਲ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।

ਬੀਤੀ ਦੇਰ ਰਾਤ ਟੋਏ ਵਿੱਚੋਂ ਉਸਦੀ ਲਾਸ਼ ਬਰਾਮਦ ਕਰ ਲਈ। ਪੁਲੀਸ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੇ ਫਤਿਹਪੁਰ ਦੇ ਉਪ-ਜ਼ਿਲ੍ਹਾ ਮੈਜਿਸਟਰੇਟ ਕਾਰਤੀਕੇਯ ਸਿੰਘ ਅਤੇ ਪੁਲੀਸ ਸਰਕਲ ਅਫਸਰ ਜਗਤਰਾਮ ਕੰਨੌਜੀਆ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਉਨ੍ਹਾਂ ਕਿਹਾ ਕਿ ਪੁਲੀਸ ਇਸ ਮਾਮਲੇ ਵਿੱਚ ਲੋੜੀਂਦੀ ਕਾਨੂੰਨੀ ਕਾਰਵਾਈ ਕਰ ਰਹੀ ਹੈ।

Continue Reading

National

ਸੜਕ ਹਾਦਸੇ ਦੌਰਾਨ ਫੁੱਟਬਾਲ ਖਿਡਾਰੀ ਦੀ ਮੌਤ, 1 ਜ਼ਖਮੀ

Published

on

By

ਕੋਝੀਕੋਡ, 21 ਸਤੰਬਰ (ਸ.ਬ.) ਕੇਰਲ ਦੇ ਗਾਂਧੀ ਰੋਡ ਫਲਾਈਓਵਰ ਤੇ 2 ਮੋਟਰਸਾਈਕਲਾਂ ਦੀ ਟੱਕਰ ਵਿੱਚ ਇਕ ਫੁੱਟਬਾਲਰ ਦੀ ਮੌਤ ਹੋ ਗਈ ਅਤੇ ਦੂਜਾ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਤ੍ਰਿਸ਼ੂਰ ਦੇ ਓਲੁਰ ਵਾਸੀ ਅਤੇ ਕਾਲੀਕਟ ਐਫਸੀ ਦੇ ਖਿਡਾਰੀ ਰਿਜਾਨ ਜੋਸ (29) ਵਜੋਂ ਹੋਈ ਹੈ। ਜ਼ਖ਼ਮੀ ਖਿਡਾਰੀ ਦੀ ਪਛਾਣ ਗਨੀ ਅਹਿਮਦ ਨਿਗਮ ਵਜੋਂ ਹੋਈ ਹੈ। ਦੋਵੇਂ ਕੋਝੀਕੋਡ ਪਹੁੰਚੇ ਸਨ, ਕਿਉਂਕਿ ਕਾਲੀਕਟ ਐਫਸੀ ਆਉਣ ਵਾਲੀ ਸੁਪਰ ਲੀਗ ਕੇਰਲ ਦੀ ਤਿਆਰੀ ਕਰ ਰਿਹਾ ਸੀ, ਜੋ 25 ਸਤੰਬਰ ਨੂੰ ਸ਼ੁਰੂ ਹੋਣ ਵਾਲੀ ਸੀ।

ਰਿਜਾਨ ਨੇ ਐਸਐਲਕੇ ਦੇ ਪਿਛਲੇ ਸੀਜ਼ਨ ਵਿੱਚ ਫੋਕਰਾ ਕੋਚੀ ਲਈ ਡਿਫੈਂਡਰ ਵਜੋਂ ਖੇਡਿਆ ਸੀ। ਪੁਲੀਸ ਅਨੁਸਾਰ, ਇਹ ਹਾਦਸਾ ਬੀਤੀ ਰਾਤ ਕਰੀਬ 10.40 ਵਜੇ ਕੋਝੀਕੋਡ ਵਿੱਚ ਕ੍ਰਿਸ਼ਚੀਅਨ ਕਾਲਜ ਕੋਲ ਇਕ ਫਲਾਈਓਵਰ ਤੇ ਹੋਇਆ। ਪੁਲੀਸ ਨੇ ਦੱਸਿਆ ਕਿ ਜਿਹੜੇ 2 ਫੁੱਟਬਾਲਰਾਂ ਦੀ ਮੋਟਰਸਾਈਕਲ ਸੀ, ਉਹ ਉਲਟ ਦਿਸ਼ਾ ਵਲੋਂ ਆ ਰਹੇ ਇਕ ਹੋਰ ਦੋਪਹੀਆ ਵਾਹਨ ਨਾਲ ਟਕਰਾ ਗਈ।

ਟੱਕਰ ਤੋਂ ਬਾਅਦ ਦੋਵੇਂ ਫੁੱਟਬਾਲਰ ਸੜਕ ਤੇ ਡਿੱਗ ਗਏ ਅਤੇ ਰਿਜਾਨ ਨੂੰ ਗੰਭੀਰ ਸੱਟਾਂ ਲੱਗੀਆਂ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੂੰ ਕੋਲ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਰਿਜਾਨ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਨਿਗਮ ਦੀ ਹਾਲਤ ਸਥਿਰ ਹੈ। ਕਾਲੀਕਟ ਐਫਸੀ ਦੇ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ ਤੇ ਨਡਾਕਾਵੂ ਪੁਲੀਸ ਨੇ ਉਸ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਦੀ ਬਾਈਕ ਫੁੱਟਬਾਲਰਾਂ ਦੇ ਵਾਹਨ ਨਾਲ ਟਕਰਾਈ ਸੀ। ਪੁਲੀਸ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।

Continue Reading

Latest News

Trending