Mohali
ਯਾਦਗਾਰੀ ਹੋ ਨਿੱਬੜਿਆ ਵਿਰਾਸਤੀ ਅਖਾੜੇ ਵਿੱਚ ਲੱਗਿਆ ਚੌਥਾ ਵਿਸਾਖੀ ਮੇਲਾ
ਐਸ ਏ ਐਸ ਨਗਰ, 29 ਅਪ੍ਰੈਲ (ਸ.ਬ.) ਯੂਨੀਵਰਸਲ ਆਰਟ ਐਂਡ ਕਲਚਰ ਵੈਲਫੇਅਰ ਸੁਸਾਇਟੀ (ਰਜਿ:) ਮੁਹਾਲੀ ਵਲੋਂ ਲੱਚਰ ਤੇ ਹਥਿਆਰੀ ਗਾਇਕੀ ਦੇ ਵਿਰੋਧ ਵਿੱਚ ਚਲਾਏ ਗਏ ਵਿਰਾਸਤੀ ਅਖਾੜੇ ਦੀ ਲੜੀ ਵਿੱਚ ਸੋਨੀਆਜ਼ ਸਟੂਡੀਓ ਮੁਹਾਲੀ ਦੇ ਸਹਿਯੋਗ ਨਾਲ ਸੁਸਾਇਟੀ ਦੇ ਸਲਾਹਕਾਰ ਮਰਹੂਮ ਬੀਬੀ ਜਸਵੰਤ ਕੌਰ ਖੂਨਦਾਨੀ ਨੂੰ ਸਮਰਪਿਤ 32ਵੇਂ ਯੂਨੀਵਰਸਲ ਵਿਰਾਸਤੀ ਅਖਾੜੇ ਦੀ ਪੇਸ਼ਕਾਰੀ ਕੀਤੀ ਗਈ ਜਿਸ ਵਿੱਚ ਲੋਕ ਗਾਇਕੀ ਦੇ ਰੰਗਾਂ ਤੋਂ ਇਲਾਵਾ ਵਿਰਾਸਤੀ ਤੇ ਸੱਭਿਆਚਾਰਕ ਲੋਕ ਨਾਚਾਂ ਦੀ ਪੇਸ਼ਕਾਰੀ ਵੀ ਕੀਤੀ ਗਈ।
ਇਸ ਮੌਕੇ ਪੰਜਾਬੀ ਗਾਇਕ ਗੁਰਕ੍ਰਿਪਾਲ ਸੂਰਾਪੁਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਸੇਧ ਦੇਣ ਵਾਲੇ ਅਜਿਹੇ ਵਿਰਾਸਤੀ ਅਖਾੜੇ ਪੂਰੇ ਪੰਜਾਬ ਵਿਚ ਲਗਣੇ ਚਾਹੀਦੇ ਹਨ, ਤਾਂ ਜੋ ਨੌਜਵਾਨਾਂ ਨੂੰ ਆਪਣੇ ਵਿਰਸੇ ਤੇ ਸੱਭਿਆਚਾਰ ਨਾਲ ਜੋੜ ਕੇ ਨਸ਼ਿਆਂ ਅਤੇ ਹੋਰ ਬੁਰੀਆਂ ਅਲਾਮਤਾਂ ਤੋਂ ਬਚਾਇਆ ਜਾ ਸਕੇ।
ਅਖਾੜੇ ਦਾ ਮੰਚ ਸੰਚਾਲਨ ਸਟੇਟ ਅਵਾਰਡੀ ਅਲਗੋਜ਼ਾ ਉਸਤਾਦ ਕਰਮਜੀਤ ਸਿੰਘ ਬੱਗਾ ਵਲੋਂ ਕੀਤਾ ਗਿਆ। ਅਖਾੜੇ ਦੀ ਸ਼ੁਰੂਆਤ ਬੀਬਾ ਅੰਮ੍ਰਿਤ ਕੌਰ ਦੇ ਧਾਰਮਿਕ ਗੀਤ ਨਾਲ ਹੋਈ। ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਕੈਡਮੀ ਮੁਹਾਲੀ ਵਲੋਂ ਜਥੇਦਾਰ ਗੁਰਪ੍ਰੀਤ ਸਿੰਘ ਖ਼ਾਲਸਾ ਦੀ ਸਰਪ੍ਰਸਤੀ ਹੇਠ ਤਿਆਰ ਕੀਤੇ ਬੱਚਿਆਂ ਵੱਲੋਂ ਵਿਰਾਸਤੀ ਤੇ ਜੁਝਾਰੂ ਖੇਡ ਗੱਤਕਾ ਦੀ ਸ਼ਾਨਦਾਰ ਪੇਸ਼ਕਾਰੀ ਦਿੱਤੀ ਗਈ।
ਗਾਇਕ ਸੁਖਦੇਵ ਸਿੰਘ ਬਿੱਲਾ ਵੱਲੋਂ ਬੋਲੇ ਸੋ ਨਿਹਾਲ ਗੀਤ ਅਤੇ ਮਾਵਾਂ ਲੱਭਦੀਆਂ ਨਹੀਂ ਗਾ ਕੇ ਹਾਜ਼ਰੀ ਲਗਵਾਈ ਗਈ। ਗੈਰੀ ਗਿੱਲ ਨੇ ਬੁਲੰਦ ਆਵਾਜ਼ ਨਾਲ ਗੀਤ ਸੁੱਚਾ ਸੂਰਮਾ ਗਾ ਕੇ ਦਰਸ਼ਕਾਂ ਦੀ ਵਾਹ ਵਾਹ ਖੱਟੀ। ਛੋਟੇ ਬੱਚੇ ਗੁਰਸੀਰਤ ਕੌਰ ਅਤੇ ਫੈਜ਼ ਵਲੋਂ ਕੀਤੇ ਨਾਚ ਨੂੰ ਵੀ ਦਰਸ਼ਕਾਂ ਵੱਲੋਂ ਬਹੁਤ ਪਿਆਰ ਮਿਲਿਆ। ਇਸ ਮੌਕੇ ਅਦਾਕਾਰ ਤੇ ਭੰਗੜਾ ਕੋਚ ਨਰਿੰਦਰ ਨੀਨਾ ਦੀ ਨਿਰਦੇਸ਼ਨਾ ਵਿੱਚ ਵਾਢੀ ਨਾਚ, ਜਿੰਦੂਆ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ।
ਗੁਰਕ੍ਰਿਪਾਲ ਸੂਰਾਪੁਰੀ ਵੱਲੋਂ ਵੀ ਸਮਾਜ ਨੂੰ ਸਿਖਿਆ ਦਿੰਦੇ ਗੀਤ ਟੂਟੀ ਹੋਈ ਚੀਜ਼ ਜੋੜ ਕੇ ਜੇ ਸਰਦਾ ਤਾਂ ਸਾਰ ਲੈਣਾ ਚਾਹੀਦਾ, ਅਤੇ ਰਿਸ਼ਤੇ ਹੁਣ ਟੁੱਟਦੇ ਜਾਦੇ ਗੀਤ ਗਾ ਕੇ ਹਾਜ਼ਰੀ ਲਗਵਾਈ ਗਈ। ਅਖਾੜੇ ਵਿੱਚ ਕਮਲ ਦੀਦਾਰ ਅਤੇ ਪਰਵਿੰਦਰ ਪੰਮੀ (ਪੀ ਏ ਡੀ ਐਚ ਐਸ਼ ਪੰਜਾਬ)ਦੇ ਗੀਤ ਓਲਡ ਲਵ ਅਤੇ ਖ਼ਾਲਸਾ ਰਾਜ ਦੇ ਪੋਸਟਰ ਜਾਰੀ ਕੀਤੇ ਗਏ।
ਅਖਾੜੇ ਵਿੱਚ ਗੱਤਕਾ ਉਸਤਾਦ ਸਤਪਾਲ ਸਿੰਘ ਬਾਗੀ, ਨਾਟਕਕਾਰ ਤੇ ਰੰਗਕਰਮੀ ਮਲਕੀਤ ਮਲੰਗਾ ਅਤੇ ਪੁਆਧ ਦਾ ਮਾਣ ਅਦਾਕਾਰਾ, ਗੀਤਕਾਰ ਅਤੇ ਗਾਇਕਾ ਮੋਹਣੀ ਤੂਰ ਨੂੰ ਸਾਰੀ ਉਮਰ ਪੰਜਾਬੀ ਮਾਂ-ਬੋਲੀ ਦੀ ਸੇਵਾ ਤੇ ਨੌਜਵਾਨਾਂ ਨੂੰ ਸੇਧ ਦਿੰਦੇ ਜੀਵਨ ਜਾਚ ਲਈ ਸਨਮਾਨਿਤ ਕੀਤਾ ਗਿਆ।
ਅੰਤ ਵਿੱਚ ਸੁਸਾਇਟੀ ਦੇ ਪ੍ਰਧਾਨ ਰੰਗਕਰਮੀ ਤੇ ਅਦਾਕਾਰ ਨਰਿੰਦਰ ਪਾਲ ਸਿੰਘ ਨੀਨਾ ਵਲੋਂ ਆਏ ਹੋਏ ਸਾਰੇ ਦਰਸ਼ਕਾਂ ਦਾ ਧੰਨਵਾਦ ਕੀਤਾ ਗਿਆ। ਅਖਾੜੇ ਵਿਚ ਗੋਪਾਲ ਸ਼ਰਮਾ, ਫ਼ਿਲਮ ਅਦਾਕਾਰ ਗੁਰਿੰਦਰ ਮਕਣਾ, ਸੰਨੀ ਗਿੱਲ, ਇਪਟਾ ਪੰਜਾਬ ਦੇ ਪ੍ਰਧਾਨ ਸੰਜੀਵਨ ਸਿੰਘ, ਰਾਸ਼ਟਰਪਤੀ ਐਵਾਰਡੀ ਬਲਕਾਰ ਸਿੱਧੂ, ਦਵਿੰਦਰ ਜੁੱਗਨੀ, ਸੁਖਬੀਰ ਪਾਲ ਕੌਰ, ਆਤਮਜੀਤ ਸਿੰਘ, ਮਹਿੰਦਰ ਸਿੰਘ ਹਰੀਏ ਆਲਾ, ਅਨੁਰੀਤ, ਹਰਕੀਰਤ, ਮਨਦੀਪ, ਹਰਦੀਪ, ਰਮਨਪ੍ਰੀਤ, ਸਵਰਨ ਸਿੰਘ ਚੰਨੀ, ਕੁਲਦੀਪ ਸਿੰਘ ਖੁਰਮੀ ਆਦਿ ਹਾਜ਼ਰ ਸਨ।
Mohali
ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ
ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ
ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।
ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
Mohali
ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।
ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।
Mohali
ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।
ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।
ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
