Connect with us

Mohali

ਮੁਹਾਲੀ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਨਗਰ ਨਿਗਮ ਨਾਲ ਸੰਬੰਧਿਤ ਮਸਲਿਆਂ ਨੂੰ ਤੁਰੰਤ ਹੱਲ ਕਰਾਂਗੇ : ਵਿਨੀਤ ਵਰਮਾ

Published

on

 

ਪੰਜਾਬ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਅਤੇ ਨਗਰ ਨਿਗਮ ਦੇ ਕਮਿਸ਼ਨਰ ਨੇ ਕੀਤੀ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਮੀਟਿੰਗ

ਐਸ ਏ ਐਸ ਨਗਰ, 30 ਅਪ੍ਰੈਲ (ਸ.ਬ.) ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਦੀ ਅਗਵਾਈ ਅਤੇ ਨਗਰ ਨਿਗਮ ਦੇ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਦੀ ਹਾਜਰੀ ਵਿੱਚ ਨਗਰ ਨਿਗਮ ਦੇ ਦਫਤਰ ਵਿੱਚ ਮੁਹਾਲੀ ਦੀਆਂ ਵੱਖ-ਵੱਖ ਮਾਰਕਿਟਾਂ ਦੇ ਪ੍ਰਧਾਨਾਂ, ਵਪਾਰ ਮੰਡਲ ਦੇ ਅਹੁਦੇਦਾਰਾਂ, ਇੰਡਸਟਰੀ ਐਸੋਸ਼ੀਏਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ ਦੌਰਾਨ ਉਹਨਾਂ ਦੀਆਂ ਮੁਸ਼ਕਲਾਂ ਦੀ ਜਾਣਕਾਰੀ ਲਈ ਗਈ ਅਤੇ ਇਹਲਾਂ ਮੁਸ਼ਕਲਾਂ ਦੇ ਹਲ ਲਈ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।

ਮੀਟਿੰਗ ਵਿੱਚ ਵਪਾਰੀਆਂ ਅਤੇ ਉਦਯੋਗਪਤੀਆਂ ਵਲੋਂ ਨਗਰ ਨਿਗਮ ਨਾਲ ਸਬੰਧਤ ਵੱਖ ਵੱਖ ਮੁੱਦੇ ਚੁੱਕੇ ਗਏ ਜਿਹਨਾਂ ਵਿੱਚੋਂ ਕਈ ਮੁੱਦਿਆਂ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ। ਮੀਟਿੰਗ ਦੌਰਾਨ ਵਪਾਰੀਆਂ ਵਲੋਂ ਕਿਹਾ ਗਿਆ ਕਿ ਨਗਰ ਨਿਗਮ ਵਲੋਂ ਮਾਰਕੀਟਾ ਦੀ ਜਿਹੜੀ ਸਾਫ ਸਫਾਈ ਹੈ, ਉਹ ਲੇਟ ਕੀਤੀ ਜਾਂਦੀ ਹੈ ਅਤੇ ਗੱਡੀਆਂ ਲੱਗਣ ਕਰਕੇ ਪਾਰਕਿੰਗ ਭਰ ਜਾਂਦੀ ਹੈ। ਇਸ ਸਬੰਧ ਵਿਚ ਹਦਾਇਤਾਂ ਦਿੱਤੀਆਂ ਗਈਆਂ ਕਿ ਮਾਰਕਿਟ ਦੀ ਸਾਫ ਸਫਾਈ ਸਵੇਰੇ ਜਲਦੀ ਕੀਤੀ ਜਾਵੇ ਤਾਂ ਜੋ ਸਾਫ ਸਫਾਈ ਠੀਕ ਢੰਗ ਨਾਲ ਕੀਤੀ ਜਾ ਸਕੇ।

ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਜਿਹੜੇ ਆਰ ਐਮ ਸੀ ਪੁਆਇੰਟ ਮਾਰਕਿਟਾਂ ਦੇ ਨਾਲ ਬਣੇ ਹਨ, ਉਨ੍ਹਾਂ ਦੀ ਸਫਾਈ ਜਰੂਰੀ ਕੀਤੀ ਜਾਵੇ ਤਾਂ ਜੋ ਮਾਰਕਿਟਾਂ ਵਿਚ ਆਉਣ ਵਾਲੇ ਗਾਹਕਾਂ ਤੇ ਦੁਕਾਨਦਾਰਾਂ ਨੂੰ ਬੁਦਬੂ ਤੋਂ ਛੁਟਕਾਰਾ ਮਿਲ ਸਕੇ। ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਗੈਰ ਕਾਨੂੰਨੀ ਰੇੜ੍ਹੀ ਫੜ੍ਹੀ ਵਾਲਿਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਮਾਰਕਿਟਾਂ ਦੀਆਂ ਪਾਰਕਿੰਗਾਂ ਵਪਾਰੀਆਂ ਅਤੇ ਉਨ੍ਹਾਂ ਦੇ ਗਾਹਕਾਂ ਲਈ ਖਾਲੀ ਹੋ ਸਕਣ। ਵਪਾਰੀਆਂ ਵੱਲੋਂ ਇਹ ਵੀ ਕਿਹਾ ਗਿਆ ਕਿ ਪਬਲਿਕ ਟਾਇਲਟ ਤੇ ਬਾਥਰੂਮ ਦੀ ਸਾਂਭ ਸੰਭਾਲ ਚੰਗੀ ਤਰ੍ਹਾਂ ਨਹੀਂ ਹੁੰਦੀ, ਉਨ੍ਹਾਂ ਦੀ ਸਾਂਭਸੰਭਾਲ ਦਾ ਕੰਮ ਵੀ ਵਪਾਰੀਆਂ ਦੇ ਹੱਥ ਵਿੱਚ ਦਿੱਤਾ ਜਾਵੇ, ਤਾਂ ਜੋ ਉਹ ਆਪਣੇ ਪੱਧਰ ਤੇ ਸਾਫ ਸਫਾਈ ਕਰਵਾ ਸਕਣ।

ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਵੱਖ-ਵੱਖ ਮੰਗ ਪੱਤਰ ਵੀ ਦਿੱਤੇ ਗਏ ਸਨ, ਜਿਨ੍ਹਾਂ ਵਿੱਚੋਂ ਕੁਝ ਗਮਾਡਾ ਅਤੇ ਕੁਝ ਪੁਲੀਸ ਵਿਭਾਗ ਨਾਲ ਸਬੰਧਤ ਸਨ। ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਵੱਲੋਂ ਉਨ੍ਹਾਂ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆ ਹਨ ਕਿ ਵਪਾਰੀਆਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਨੂੰ ਪੰਜਾਬ ਦੇ ਆਰਥਿਕ ਵਿਕਾਸ ਦਾ ਅਹਿਮ ਹਿੱਸਾ ਮੰਨਦੀ ਹੈ ਅਤੇ ਉਨ੍ਹਾਂ ਦੀਆਂ ਮੰਗਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ।

ਇਸ ਮੌਕੇ ਹਾਜਿਰ ਵੱਖ ਵੱਖ ਮਾਰਕੀਟਾਂ ਦੇ ਪ੍ਰਧਾਨ ਨਿਤੀਸ਼ ਵਿੱਜ (ਫੇਜ਼-2), ਸਤਨਾਮ ਸਿੰਘ (ਫੇਜ਼-5), ਹਰੀਸ਼ ਸਿੰਗਲਾ (ਫੇਜ਼-1), ਅਨਿਲ ਕੁਮਾਰ (ਫੇਜ਼-6), ਜਸਵਿੰਦਰ ਸਿੰਘ (ਫੇਜ਼ 3ਬੀ-1), ਰਤਨ ਸਿੰਘ (ਫੇਜ਼ 3 ਬੀ 1), ਸੁਰੇਸ਼ ਵਰਮਾ ਅਤੇ ਸਰਬਜੀਤ ਸਿੰਘ ਪ੍ਰਿੰਸ (ਫੇਜ਼-7), ਅਕਬਿੰਦਰ ਸਿੰਘ ਗੋਸਲ (ਫੇਜ਼ 3ਬੀ-2), ਮਨੋਜ (ਫੇਜ਼-9), ਰਿੱਕੀ ਸ਼ਰਮਾ ਅਤੇ ਵਿਕਾਸ ਕੁਮਾਰ (ਫੇਜ਼-10), ਗੁਰਬਚਨ ਸਿੰਘ (ਫੇਜ਼-11), ਪੰਕਜ ਸ਼ਰਮਾ (ਸੈਕਟਰ-69), ਅਸ਼ੋਕ ਅਗਰਵਾਲ (ਸੈਕਟਰ-70), ਫੋਜਾ ਸਿੰਘ (ਮੋਟਰ ਮਾਰਕੀਟ) ਵਪਾਰ ਮੰਡਲ ਦੇ ਚੇਅਰਮੈਨ ਸੀਤਲ ਸਿੰਘ, ਸੁਰੇਸ਼ ਗੋਇਲ, ਇੰਡਸਟਰੀ ਐਸ਼ੋਸੀਏਸ਼ਨ ਫੇਜ਼-9 ਦੇ ਨੁਮਾਇੰਦੇ ਦਵਿੰਦਰ ਸਿੰਘ ਲੌਂਗੀਆ ਅਤੇ ਗੁਰਨਾਮ ਸਿੰਘ, ਕਰਿਆਨਾ ਐਸੋਸੀਏਸ਼ਨ ਦੇ ਨੁਮਾਇੰਦੇ ਯਸ਼ਪਾਲ ਸਿੰਗਲਾ, ਅਮਰਦੀਪ ਕੌਰ, ਕਸ਼ਮੀਰ ਕੌਰ ਅਤੇ ਸੁਰਿੰਦਰ ਸਿੰਘ ਮਟੌਰ ਵੀ ਹਾਜ਼ਰ ਸਨ।

Continue Reading

Mohali

ਮੁਹਾਲੀ ਸ਼ਹਿਰ ਵਿੱਚ ਦਿਖਿਆ ਪੰਜਾਬ ਬੰਦ ਦਾ ਵਿਆਪਕ ਅਸਰ, ਆਵਾਜਾਈ ਰਹੀ ਪ੍ਰਭਾਵਿਤ

Published

on

By

ਵੱਖ ਵੱਖ ਸਿਆਸੀ ਪਾਰਟੀਆਂ, ਕਿਸਾਨ ਜੱਥੇਬੰਦੀਆਂ ਅਤੇ ਪੰਥਕ ਆਗੂਆਂ ਵਲੋਂ ਰੋਸ ਧਰਨੇ

ਐਸ ਏ ਐਸ ਨਗਰ, 15 ਅਕਤੂਬਰ (ਸ.ਬ.) ਮਾਨਸਾ ਵਿੱਚ ਨਸ਼ਿਆਂ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇੱਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਵਾਰਦਾਤ ਦੇ ਰੋਸ ਵਜੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਮਿਲਿਆ ਜੁਲਿਆ ਹੁੰਗਾਰਾ ਮਿਲਿਆ। ਬੰਦ ਦੌਰਾਨ ਜਿੱਥੇ ਵਿਖਾਵਾਕਾਰੀਆਂ ਵਲੋਂ ਸੜਕ ਜਾਮ ਦੀ ਕਾਰਵਾਈ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਉੱਥੇ ਪ੍ਰਦਰਸ਼ਨਕਾਰੀਆਂ ਵਲੋਂ ਮਾਰਕੀਟਾਂ ਵਿੱਚ ਜਾ ਕੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਸੰਬੰਧੀ ਕੀਤੀ ਜਾ ਰਹੀ ਬੇਨਤੀ ਤੋਂ ਬਾਅਦ ਵੱਡੀ ਗਿਣਤੀ ਦੁਕਾਨਾਂ ਬੰਦ ਰਹੀਆਂ ਹਾਲਾਂਕਿ ਦੁਪਹਿਰ ਹੁੰਦੇ ਹੁੰਦੇ ਜਿਆਦਾਤਰ ਦੁਕਾਨਾਂ ਖੁੱਲ ਗਈਆਂ ਸਨ ਪਰੰਤੂ ਬਾਜਾਰਾਂ ਵਿੱਚ ਸੁੰਨ ਛਾਈ ਰਹੀ।

ਇਸ ਦੌਰਾਨ ਗੁਰੂਦੁਆਰਾ ਸਿੰਘ ਸ਼ਹੀਦਾਂ ਦੇ ਸਾਮ੍ਹਣੇ ਵਾਲੇ ਚੌਂਕ ਤੇ ਇਕੱਠੇ ਹੋਏ ਸਿਆਸੀ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ, ਕਿਸਾਨ ਜੱਥੇਬੰਦੀਆਂ ਅਤੇ ਪੰਥਕ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਧਰਨਾ ਲਗਾ ਕੇ ਆਵਾਜਾਈ ਜਾਮ ਕਰ ਦਿੱਤੀ ਗਈ। ਅਜਿਹਾ ਹੀ ਇੱਕ ਧਰਨਾ ਏਅਰਪੋਰਟ ਸੜਕ ਤੇ ਸੰਨੀ ਇਨਕਲੇਵ (ਗੋਪਾਲ ਸਵੀਟਸ ਨੇੜੇ) ਲਗਾਇਆ ਗਿਆ ਅਤੇ ਦੋਵਾਂ ਪਾਸਿਆਂ ਦੀ ਆਵਾਜਾਈ ਜਾਮ ਕਰ ਦਿਤੀ ਗਈੇ।

ਗੁਰੂਦੁਆਰਾ ਸਿੰਘ ਸ਼ਹੀਦਾਂ ਵਿਖੇ ਲਗਾਏ ਗਏ ਧਰਨੇ ਦੌਰਾਨ ਵਾਰਿਸ ਪੰਜਾਬ ਦੇ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਇਸਦੇ ਇਲਾਵਾ ਅਕਾਲੀ ਦਲ ਦੇ ਜਿਲ੍ਹਾ ਜੱਥੇਦਾਰ ਸz. ਪਰਵਿੰਦਰ ਸਿੰਘ ਸੋਹਾਣਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਸz. ਪਰਮਦੀਪ ਸਿੰਘ ਬੈਦਵਾਨ, ਜਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਉ, ਮਿਉਂਸਪਲ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਕੁਲਦੀਪ ਕੌਰ ਕੰਗ ਅਤੇ ਹਰਵਿੰਦਰ ਸਿੰਘ, ਪੰਜਾਬੀ ਵਿਰਸਾ ਸਭਿਆਚਾਰਕ ਮੰਚ ਦੇ ਪ੍ਰਧਾਨ ਸz. ਸਤਵੀਰ ਸਿੰਘ ਧਨੋਆ, ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਵਸਨੀਕ ਹਾਜਿਰ ਹੋਏ।

ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਹਲ ਕਰਨ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਇਸ ਸਮੱਸਿਆ ਦੇ ਹਲ ਲਈ ਲੋਕਾਂ ਨੂੰ ਖੁਦ ਹੀ ਇਕੱਠੇ ਹੋ ਕੇ ਲੜਾਈ ਲੜਣੀ ਪੈਣੀ ਹੈ। ਬੁਲਾਰਿਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਨੂੰ ਦਿਨ ਦਹਾੜੇ ਕਤਲ ਕਰਨ ਦੀ ਵਾਰਦਾਤ ਨਾਲ ਜਾਹਿਰ ਹੁੰਦਾ ਹੈ ਕਿ ਨਸ਼ੇ ਵੇਚਣ ਵਾਲਿਆਂ ਦੇ ਹੌਂਸਲੇ ਕਿਸ ਕਦਰ ਬੁਲੰਦ ਹਨ। ਉਹਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਸਰਕਾਰ ਦੀ ਸਰਪਰਸਤੀ ਹਾਸਿਲ ਹੈ ਅਤੇ ਉਹ ਬੇਖੌਫ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ, ਪਰਮਦੀਪ ਸਿੰਘ ਬੈਦਵਾਨ, ਹਰਿੰਦਰ ਸਿੰਘ ਸੁੱਖਗੜ੍ਹ, ਗੁਰਮੀਤ ਸਿੰਘ ਰਾਏਪੁਰ, ਗੁਰਦੀਪ ਸਿੰਘ ਮਨੌਲੀ, ਸਤਬੀਰ ਸਿੰਘ ਖੱਟੜਾ, ਰਾਜਿੰਦਰ ਕੁਮਾਰ, ਹਰਵਿੰਦਰ ਸਿੰਘ ਲੰਬਰਦਾਰ, ਹਰਿੰਦਰ ਸਿੰਘ ਹਿੰਦਾ, ਏਕਮ ਸਿੱਧੂ ਮੁਹਾਲੀ, ਵਿੱਕੀ ਮੁਹਾਲੀ, ਰਾਜਿੰਦਰ ਕੌਰ ਸਰਾਂ, ਕੁਲਬੀਰ ਕੌਰ, ਪਰਮਪ੍ਰੀਤ ਸਿੰਘ ਖਾਨਪੁਰ, ਗੁਰਜੋਤ ਸਿੰਘ ਮਾਨਸਾ, ਮਨਜੀਤ ਸਿੰਘ ਮਾਨ ਮੁਹਾਲੀ, ਸੁਖਚੈਨ ਸਿੰਘ ਬਿੱਲਾ, ਸ਼ਿਵ ਰਤਨ ਸਿੰਘ ਭੰਗੂ, ਆਦਰਸ਼ ਸਿੰਘ, ਤੇ ਜਿੰਦਰ ਸਿੰਘ ਪੰਜੋਖਰਾ ਸਾਹਿਬ ਅੰਬਾਲਾ, ਕਰਮਨ ਸਿੰਘ ਕੁਰਾਲੀ ਲੱਖੋਵਾਲ, ਅਮਰਜੀਤ ਸਿੰਘ ਮੋਹੜੀ, ਹਰਵਿੰਦਰ ਸਿੰਘ, ਲਖਵਿੰਦਰ ਸਿੰਘ ਲੱਖਾ, ਸਵਰਨਜੀਤ ਸਿੰਘ ਢਿੱਲੋਂ, ਗੁਰਪਾਲ ਸਿੰਘ ਸਿੱਧੂ, ਸਤਵੀਰ ਕੌਰ ਖਾਲਸਾ ਵੀ ਹਾਜ਼ਰ ਸਨ।

ਇਸ ਦੌਰਾਨ ਗੋਪਾਲ ਸਵੀਟਸ ਨੇੜੇ ਦਿੱਤੇ ਗਏ ਧਰਨੇ ਤੇ ਪਹੁੰਚੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਅਤੇ ਪਾਰਟੀ ਦੇ ਮੀਤ ਪ੍ਰਧਾਨ ਸz. ਰਣਜੀਤ ਸਿੰਘ ਗਿਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਥੱਤਰ ਹੋਏ ਲੋਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਨਾਹਰੇਬਾਜੀ ਕੀਤੀ। ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਇਸ਼ਤਿਹਾਰਬਾਜੀ ਵਿੱਚ ਰੁੱਝੀ ਹੋਈ ਹੈ ਅਤੇ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਦੇ ਦਾਅਵੇ ਕਰ ਰਹੀ ਹੈ ਜਦੋਂਕਿ ਨਸ਼ੇ ਦੇ ਸੌਦਾਗਰ ਦਿਨ ਦਹਾੜੇ ਲੋਕਾਂ ਦਾ ਕਤਲ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹੀ ਸਰਕਾਰ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ।

Continue Reading

Mohali

ਸੂਬੇ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ : ਪਰਵਿੰਦਰ ਸਿੰਘ ਸੋਹਾਣਾ

Published

on

By

ਐਸ ਏ ਐਸ ਨਗਰ, 15 ਅਕਤੂਬਰ (ਸ.ਬ.) ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਵਿਰੋਧ ਵਿੱਚ ਪੰਜਾਬ ਬੰਦ ਦੇ ਸੱਦੇ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁਹਾਲੀ ਇਕਾਈ ਨੇ ਸਮਰਥਨ ਦਿੱਤਾ। ਅਕਾਲੀ ਦਲ ਦੇ ਜਿਲ੍ਹਾ ਜੱਥੇਦਾਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਦੇ ਬਾਹਰ ਦਿੱਤੇ ਧਰਨੇ ਵਿੱਚ ਸ਼ਮੂਲੀਅਤ ਕਰਦਿਆਂ ਘਟਨਾ ਪ੍ਰਤੀ ਰੋਸ ਪ੍ਰਗਟਾਇਆ।

ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਕਾਇਮ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸਰਕਾਰ ਨੂੰ ਅਜਿਹੇ ਹਾਲਾਤ ਪੈਦਾ ਨਹੀਂ ਹੋਣ ਦੇਣੇ ਚਾਹੀਦੇ, ਜਿਨ੍ਹਾਂ ਵਿੱਚ ਲੋਕਾਂ ਨੂੰ ਇਨਸਾਫ਼ ਲੈਣ ਲਈ ਧਰਨੇ-ਪ੍ਰਦਰਸ਼ਨ ਕਰਨੇ ਪੈਣ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣੀ ਚਾਹੀਦੀ ਹੈ, ਤਾਂ ਜੋ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਬਣੀ ਰਹੇ।

Continue Reading

Mohali

ਮੁਹਾਲੀ ਪੁਲੀਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਟਲਾਂ ਸਮੇਤ ਕਾਬੂ

Published

on

By

ਐਸ ਏ ਐਸ ਨਗਰ, 15 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਵੱਲੋਂ ਹਥਿਆਰਾ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ 10 ਪਿਸਟਲਾਂ ਸਮੇਤ ਕਾਬੂ ਕੀਤਾ ਗਿਆ ਹੈ। ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਸੀ.ਆਈ.ਏ ਸਟਾਫ ਖਰੜ ਦੀ ਟੀਮ ਵੱਲੋਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 10 ਆਧੁਨਿਕ ਪਿਸਤੌਲਾਂ ਸਮੇਤ 20 ਜਿੰਦਾ ਰੋਂਦ ਬ੍ਰਾਮਦ ਕੀਤੇ ਗਏ ਹਨ।

ਉਹਨਾਂ ਦੱਸਿਆ ਕਿ ਸੀ. ਆਈ. ਏ ਸਟਾਫ ਮੁਹਾਲੀ ਦੀ ਟੀਮ ਵੱਲੋਂ ਬੀਤੇ ਸਮੇਂ ਵਿੱਚ ਦੋ ਹਥਿਆਰ ਬੰਦ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਦੀ ਲੜੀ ਵਿੱਚ ਗੁਪਤ ਤਰੀਕੇ ਨਾਲ ਕਾਰਵਾਈ ਕਰਦੇ ਹੋਏ ਮੁਹਾਲੀ ਪੁਲੀਸ ਵੱਲੋਂ ਖਰੜ ਅਤੇ ਉਸ ਦੇ ਆਸ ਪਾਸ ਰਹਿ ਰਹੇ ਸ਼ੱਕੀ ਵਿਅਕਤੀਆ ਸਬੰਧੀ ਖੂਫੀਆ ਪੱਧਰ ਤੇ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਸੀ ਜਿਸ ਦੌਰਾਨ ਇੱਕ ਵਿਅਕਤੀ ਸਚਿਨ ਉਰਫ ਬੱਚੀ ਵਾਸੀ ਹਰਿਆਣਾ ਹਾਲ ਵਾਸੀ ਸੰਤੇ ਮਾਜਰਾ, ਖਰੜ ਦਾ ਨਾਮ ਸਾਹਮਣੇ ਆਇਆ, ਜੋ ਇੰਦੋਰ, ਮੱਧ ਪ੍ਰਦੇਸ਼ ਅਤੇ ਯੂ.ਪੀ ਦੇ ਏਰੀਆ ਵਿੱਚੋਂ ਲੋਕਲ ਸਸਤੇ ਭਾਅ ਦੇ ਆਧੁਨਿਕ ਅਤੇ ਉਨਤ ਕਿਸਮ ਦੇ ਨਜਾਇਜ਼ ਹਥਿਆਰ ਲਿਆ ਕੇ ਖਰੜ-ਮੁਹਾਲੀ ਅਤੇ ਇਸ ਦੇ ਆਸ ਪਾਸ ਦੇ ਏਰੀਆ ਵਿੱਚ ਮਹਿੰਗੇ ਭਾਅ ਵਿੱਚ ਸਪਲਾਈ ਕਰਨ ਦਾ ਕੰਮ ਕਰਦਾ ਹੈ। ਉਹਨਾਂ ਦੱਸਿਆ ਕਿ ਉਕਤ ਵਿਅਕਤੀ ਬਾਰੇ ਹੋਰ ਜਾਣਕਾਰੀ ਇੱਕਤਰ ਕਰਨ ਤੇ ਪਤਾ ਲੱਗਿਆ ਕਿ ਸਚਿਨ ਉਰਫ ਬੱਚੀ ਉੱਪਰ ਹਥਿਆਰ ਤਸਕਰੀ ਅਤੇ ਲੜਾਈ-ਝਗਤਾ ਆਦਿ ਦੇ ਪਹਿਲਾਂ ਵੀ ਮੁੱਕਦਮੇ ਦਰਜ ਹਨ, ਜੋ ਕਿ ਹੁਣ ਬਿਨਾ ਕਿਸੇ ਜਰੂਰੀ ਕੰਮ ਕਾਰ ਦੇ ਮੁਹਾਲੀ, ਖਰੜ ਏਰੀਆ ਵਿੱਚ ਪਿਛਲੇ ਲੰਮੇਂ ਸਮੇਂ ਤੋ ਰਹਿ ਰਿਹਾ ਹੈ। ਸਚਿਨ ਉਰਫ ਬੱਚੀ ਕੀਰਤੀ ਮਾਨ ਨਾਮ ਦੇ ਬਦਮਾਸ਼ ਦਾ ਦੂਰ ਦਾ ਰਿਸ਼ਤੇਦਾਰ ਹੈ ਅਤੇ ਕੀਰਤੀ ਮਾਨ ਲਾਰੈਂਸ ਬਿਸ਼ਨੋਈ ਗੈਂਗ ਦਾ ਇੱਕ ਮੋਡੀਉਲ ਸੀ, ਜਿਸ ਦਾ ਅਗਸਤ 2026 ਵਿੱਚ ਚਰਖੀਦਾਦਰੀ ਹਰਿਆਣਾ ਦੀ ਅਦਾਲਤ ਵਿੱਚ ਗੈਂਗਸਟਰ ਰੋਹਿਤ ਗੋਦਾਰਾ ਦੇ ਗੈਂਗ ਮੈਂਬਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਉਹਨਾਂ ਦੱਸਿਆ ਕਿ ਸੀ ਆਈ ਏ ਸਟਾਫ ਵਲੋਂ ਸਚਿਨ ਉਰਫ ਬੱਚੀ ਦੀਆਂ ਗਤੀਵਿਧੀਆਂ ਤੇ ਨਿਗਰਾਨੀ ਰੱਖੀ ਗਈ ਅਤੇ ਪੁਖਤਾ ਜਾਣਕਾਰੀ ਹਾਸਲ ਹੋਣ ਤੇ ਉਸਨੂੰ 13 ਅਕਤੂਬਰ ਨੂੰ ਆਰਮਜ਼ ਐਕਟ ਦੀ ਧਾਰਾ 25-54-59 ਤਹਿਤ ਗ੍ਰਿਫਤਾਰ ਕਰਕੇ ਉਸ ਪਾਸੋਂ 2 ਪਿਸਟਲ ਸਮੇਤ 2 ਜਿੰਦਾ ਰੋਂਦ ਬ੍ਰਾਮਦ ਕੀਤੇ ਗਏ। ਉਹਨਾਂ ਦੱਸਿਆ ਕਿ ਸਚਿਨ ਉਰਫ ਬੱਚੀ ਦੀ ਪੁੱਛਗਿੱਛ ਦੌਰਾਨ ਉਸ ਦੇ ਸਾਥੀਆਂ ਮਹਿਕਦੀਪ ਸਿੰਘ ਉਰਫ ਮਹਿਕ ਅਤੇ ਹਰਮਨਪ੍ਰੀਤ ਸਿੰਘ ਉਰਫ ਹਨੀ ਨੂੰ ਉਕਤ ਮੁਕਦਮੇ ਵਿੱਚ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਅਤੇ ਉਹਨਾਂ ਵੱਲੋਂ ਵਰਤੀ ਜਾਂਦੀ ਸਕਾਰਪੀਓ ਗੱਡੀ ਵਿੱਚ ਵੀ ਦੋ ਨਜਾਇਜ ਪਿਸਟਲ ਬ੍ਰਾਮਦ ਕੀਤੇ ਗਏ।

ਉਹਨਾਂ ਦੱਸਿਆ ਕਿ ਮਹਿਕਦੀਪ ਸਿੰਘ ਉਰਫ ਮਹਿਕ ਜ਼ਿਲ੍ਹਾ ਫਤਿਹਗੜ ਸਾਹਿਬ ਦਾ ਰਹਿਣ ਵਾਲਾ ਹੈ ਅਤੇ ਥਾਣਾ ਫਤਿਹਗੜ੍ਹ ਸਾਹਿਬ ਵਿੱਚ ਦਰਜ ਇਰਾਦਾ ਕਤਲ ਦੇ ਮਾਮਲੇ ਵਿੱਚ ਭਗੌੜਾ ਹੈ। ਉਹਨਾਂ ਦੱਸਿਆ ਕਿ ਤਿੰਨਾਂ ਆਰੋਪੀਆਂ ਤੋਂ ਹੁਣ ਤੱਕ ਕੁੱਲ 10 ਪਿਸਟਲ ਬ੍ਰਾਮਦ ਕੀਤੇ ਜਾ ਚੁੱਕੇ ਹਨ। ਆਰੋਪੀਆਂ ਦਾ ਪੁਲੀਸ ਰਿਮਾਂਡ ਹਾਸਿਲ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Continue Reading

Latest News

Trending