Connect with us

Mohali

ਆਮ ਆਦਮੀ ਘਰ ਬਚਾਓ ਮੋਰਚਾ ਵਲੋਂ ਜਿਲ੍ਹੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਸਬੰਧੀ ਇੱਕ ਮੀਟਿੰਗ

Published

on

 

ਮੋਰਚੇ ਨੂੰ ਸਿਆਸੀ ਪਾਰਟੀਆਂ, ਕਿਸਾਨ ਜੱਥੇਬੰਦੀਆਂ ਅਤੇ ਹੋਰ ਆਗੂਆਂ ਦਾ ਮਿਲਿਆ ਸਮਰਥਨ

ਐਸ ਏ ਐਸ ਨਗਰ, 3 ਮਈ (ਸ.ਬ.) ਆਮ ਆਦਮੀ ਘਰ ਬਚਾਓ ਮੋਰਚਾ (ਪੰਜਾਬ) ਦੇ ਕਨਵੀਨਰ ਹਰਮਿਦਰ ਸਿੰਘ ਮਾਵੀ ਅਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਗੁਰਦੁਆਰਾ ਅੰਬ ਸਾਹਿਬ ਫੇਜ਼ 8 ਵਿਖੇ ਐਸ. ਏ. ਐਸ. ਨਗਰ ਜਿਲ੍ਹੇ ਦੇ ਪਿੰਡਾਂ ਦੀਆਂ ਲਾਲ ਲਕੀਰਾਂ ਅੰਦਰ ਵਸਦੇ ਲੋਕਾਂ ਨੂੰ ਪ੍ਰਤੀਦਿਨ ਆ ਰਹੀਆਂ ਸਮੱਸਿਆਵਾਂ ਸਬੰਧੀ ਇੱਕ ਭਰਵੀਂ ਮੀਟਿੰਗ ਕੀਤੀ ਗਈ ਜਿਸ ਵਿੱਚ ਹਾਜਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ, ਸੀ. ਪੀ. ਆਈ. ਸ਼੍ਰੋਮਣੀ ਅਕਾਲੀ ਦਲ ਅਮ੍ਰਿਤਸਰ, ਸੀ. ਪੀ. ਐਮ., ਪ੍ਰਾਪਰਟੀ ਅਤੇ ਬਿਲਡਰ ਯੂਨੀਅਨ, ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਕਿਸਾਨ ਯੂਨੀਅਨ ਭੁਪਿੰਦਰ ਸਿੰਘ ਮਾਨ, ਨੰਬਰਦਾਰ ਯੂਨੀਅਨ, ਆਲ ਇੰਡੀਆ ਲਾਇਰਜ਼ ਐਸੋਸੀਏਸ਼ਨ, ਪੰਜਾਬ ਪੁਲੀਸ ਰਿਟਾ ਅਫਸਰ ਯੂਨੀਅਨ ਅਤੇ ਐਸ. ਸੀ. ਬੀ. ਸੀ. ਮਹਾਂ ਪੰਚਾਇਤ, ਮੁਸਲਿਮ ਵੈਲਫੇਅਰ ਸੁਸਾਇਟੀ, ਜਿਲ੍ਹੇ ਦੇ ਪੰਚ, ਸਰਪੰਚਾਂ ਅਤੇ ਹੋਰ ਸਿਰਕੱਢ ਆਗੂਆਂ ਨੇ ਮੋਰਚੇ ਨੂੰ ਆਪਣਾ ਸਮਰਥਨ ਦਿੰਦਿਆਂ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਲਈ ਸਾਂਝਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਲਾਲ ਲਕੀਰ ਦੀਆਂ ਅਬਾਦੀਆਂ ਅੰਦਰ ਸਦੀਆਂ ਤੋਂ ਰਹਿ ਰਹੇ ਲੋਕਾਂ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ ਅਤੇ ਅਜਾਦੀ ਤੋਂ 78 ਸਾਲ ਬੀਤ ਜਾਣ ਤੋਂ ਬਾਅਦ ਵੀ ਸਮੇਂ ਸਮੇਂ ਦੀਆਂ ਸਰਕਾਰਾਂ ਵਲੋਂ ਲੋਕਾਂ ਨੂੰ ਉਹਨਾਂ ਦੇ ਪਲਾਟਾਂ, ਮਕਾਨਾਂ ਦੇ ਮਾਲਕਾਨਾ ਹੱਕ ਨਹੀਂ ਦਿੱਤੇ ਗਏ। ਉਹਨਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਚੋਣਾਂ ਦੌਰਾਨ ਝੂਠੇ ਲਾਰੇ ਅਤੇ ਵਾਅਦੇ ਕਰਕੇ ਵੋਟਾਂ ਵਟੋਰ ਕੇ ਸਰਕਾਰਾਂ ਬਣਾ ਲੈਂਦੀਆਂ ਹਨ, ਪਰ ਪਿੰਡਾਂ ਦੇ ਮਸਲੇ ਅੱਜ ਤੀਕ ਹੱਲ ਨਹੀਂ ਕੀਤੇ ਗਏ।

ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪਿੰਡਾਂ ਦੀ ਲਾਲ ਲਕੀਰ ਦੀ ਹੱਦ 500 ਮੀਟਰ ਤੀਕ ਵਧਾਈ ਜਾਵੇ ਅਤੇ ਸਰਕਾਰ ਵੱਲੋਂ ਇਨ੍ਹਾਂ ਦੀਆਂ ਬੰਦ ਕੀਤੀਆਂ ਰਜਿਸਟਰੀਆਂ ਤੁਰੰਤ ਚਾਲੂ ਕੀਤੀਆਂ ਜਾਣ। ਇਸੇ ਦੌਰਾਨ ਮੰਗ ਕੀਤੀ ਗਈ ਕਿ ਜੋ ਪਿੰਡ ਸ਼ਹਿਰਾਂ ਵਿੱਚ ਆ ਚੁੱਕੇ ਹਨ, ਉਨ੍ਹਾਂ ਨੂੰ 55 ਫੁੱਟ ਦੀ ਉਚਾਈ ਤੀਕ ਇਮਾਰਤਾਂ ਬਣਾਉਣ ਦੀ ਮਨਜੂਰ ਦਿੱਤੀ ਜਾਵੇ ਅਤੇ ਜੇ ਲੋੜ ਪਵੇ ਤਾਂ ਕਾਨੂੰਨ ਵਿੱਚ ਸੋਧ ਕੀਤੀ ਜਾਵੇ। ਇਹ ਵੀ ਮੰਗ ਕੀਤੀ ਗਈ ਕਿ ਜਿਨ੍ਹਾਂ ਪਿੰਡਾਂ ਦੀ ਜਮੀਨ ਐਕਵਾਇਰ ਹੋ ਚੁੱਕੀ ਹੈ ਜਾਂ ਪ੍ਰਾਈਵੇਟ ਕੰਪਨੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ, ਉਨ੍ਹਾਂ ਪਿੰਡਾਂ ਵਿੱਚ ਸੀਵਰੇਜ਼, ਪਾਣੀ ਦੀ ਸਹੂਲਤ ਦੇ ਕੇ ਗਲੀਆਂ ਨਾਲੀਆਂ ਪੱਕੀਆ ਕੀਤੀਆਂ ਜਾਣ।

ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਜਿਲ੍ਹਾ ਮੁਹਾਲੀ ਦੇ ਪਿੰਡਾਂ ਵਿੱਚ ਰਹਿ ਰਹੇ ਬੇਜਮੀਨੇ ਅਤੇ ਗਰੀਬ ਲੋਕਾਂ ਨੂੰ ਪੰਚਾਇਤੀ ਜਮੀਨ ਜਾਂ ਸਰਕਾਰ ਵੱਲੋਂ ਖੁਦ ਜਮੀਨ ਖਰੀਦ ਕੇ 5-5 ਮਰਲੇ ਦੇ ਪਲਾਟ ਦਿੱਤੇ ਜਾਣ। ਇਹ ਵੀ ਮੰਗ ਕੀਤੀ ਗਈ ਕਿ ਸਬ ਤਹਿਸੀਲ ਬਨੂੰੜ ਦੇ ਜੋ ਪਿੰਡ ਮੁਹਾਲੀ ਜਿਲ੍ਹੇ ਅੰਦਰ ਆ ਗਏ ਹਨ, ਉਨ੍ਹਾਂ ਦੇ ਪੰਚਾਇਤ ਵਿਭਾਗ, ਪੁਲੀਸ ਵਿਭਾਗ ਅਤੇ ਹੋਰ ਸਰਕਾਰੀ ਦਫਤਰਾਂ ਨੂੰ ਮੁਹਾਲੀ ਜਿਲ੍ਹੇ ਨਾਲ ਜੋੜਿਆ ਜਾਵੇ। ਇਸ ਮੌਕੇ ਸਰਕਾਰ ਵੱਲੋਂ ਘੜੂੰਆਂ ਕਾਨੂੰਗੋਈ ਦੇ 35 ਪਿੰਡਾਂ ਨੂੰ ਰੂਪਨਗਰ ਜਿਲ੍ਹੇ ਨਾਲ ਜੋੜਨ ਦੀ ਸਕੀਮ ਦੀ ਨਿਖੇਧੀ ਕੀਤੀ ਗਈ ਅਤੇ ਇਨ੍ਹਾਂ ਨੂੰ ਐਸ. ਏ. ਐਸ. ਨਗਰ ਜਿਲ੍ਹੇਨਾਲ ਹੀ ਰੱਖਣ ਦੀ ਮੰਗ ਕੀਤੀ ਗਈ।

ਇਸ ਮੌਕੇ ਹਾਜਰ ਲੋਕਾਂ ਨੇ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਬਿਨਾਂ ਰਿਸ਼ਵਤ ਦਿੱਤਿਆਂ ਕੋਈ ਵੀ ਕੰਮ ਨਹੀਂ ਹੋ ਰਿਹਾ, ਜਿਸ ਲਈ ਮੌਜੂਦਾ ਸਰਕਾਰ ਤੁਰੰਤ ਕਾਰਵਾਈ ਕਰੇ। ਮੀਟਿੰਗ ਵਿੱਚ ਹਾਜਰ ਲੋਕਾਂ ਨੇ ਦੋਸ਼ ਲਗਾਇਆ ਕਿ ਭ੍ਰਿਸ਼ਟਾਚਾਰ ਲਈ ਸਿਆਸੀ ਨੇਤਾ ਅਤੇ ਉੱਚ ਅਧਿਕਾਰੀ ਜਿੰਮੇਵਾਰ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਜੀਤ ਸਿੰਘ ਬੇਦੀ, ਪਰਵਿੰਦਰ ਸਿੰਘ ਸੋਹਾਣਾ, ਜਗਜੀਤ ਸਿੰਘ ਛੜਬੜ, ਐਡਵੋਕੇਟ ਜਸਪਾਲ ਸਿੰਘ ਦੱਪਰ, ਅਮਰਜੀਤ ਸਿੰਘ ਲੋਂਗੀਆ, ਐਚ. ਐਸ. ਰੱਕੜ, ਮਨਜੀਤ ਸਿੰਘ ਢਿੱਲੋਂ, ਯਸ਼ਜੋਤ ਸਿੰਘ ਧਾਲੀਵਾਲ, ਰੋਹਿਤ ਕੁਮਾਰ, ਅਮ੍ਰਿਤਪਾਲ ਸਿੰਘ (ਸਾਰੇ ਵਕੀਲ), ਕਾਮਰੇਡ ਚੰਦਰਪਾਲ, ਸੇਵਾਮੁਕਤ ਇੰਸਪੈਕਟਰ ਮਹਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਵੰਤ ਸਿੰਘ ਨਡਿਆਲੀ, ਗਿਆਨ ਸਿੰਘ ਧੜਾਕ, ਕਮਲਜੀਤ ਸਿੰਘ ਲਾਂਡਰਾਂ, ਜਗਦੇਵ ਸਿੰਘ ਮਲੋਆ, ਤੇਜਿੰਦਰ ਸਿੰਘ ਪੂਨੀਆ, ਮੇਜਰ ਸਿੰਘ ਸੰਗਤਪੁਰਾ, ਜਗਦੇਵ ਸਿੰਘ ਮਲੋਆ, ਜਰਨੈਲ ਸਿੰਘ ਝਰਮੜੀ, ਹਰਵਿੰਦਰ ਸਿੰਘ ਨੰਬਰਦਾਰ ਸੋਹਾਣਾ, ਬਲਵਿੰਦਰ ਸਿੰਘ ਕੁੰਬੜਾ, ਪੰਕਜ ਸੂਦ, ਰਜਨੀਸ਼ ਖੰਨਾ, ਨਰੇਸ਼ ਖੰਨਾ, ਰੋਸ਼ਨ ਅਲੀ, ਅੱਲਾਦਿੱਤਾ, ਅਸ਼ਾਨ ਅਲੀ, ਹਬੀਬ ਅਲੀ, ਅਵਤਾਰ ਅਲੀ, ਦਲਵਿੰਦਰ ਸਿੰਘ ਬੈਨੀਪਾਲ, ਮੇਵਾ ਸਿੰਘ ਖਿਦਰਾਬਾਦ, ਹਰਪ੍ਰੀਤ ਸਿੰਘ ਸਵਾੜਾ ਵੀ ਹਾਜਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending