Connect with us

Chandigarh

ਯੋਧੇ ਬਣ ਕੇ ਨਸ਼ਿਆਂ ਵਿਰੋਧੀ ਲੜਾਈ ਦੀ ਅਗਵਾਈ ਕਰਨ ਨੌਜਵਾਨ : ਭਗਵੰਤ ਸਿੰਘ ਮਾਨ

Published

on

 

ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

ਚੰਡੀਗੜ੍ਹ, 3 ਮਈ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਪੀੜਿਤ ਬਣਨ ਦੀ ਥਾਂ ਯੋਧੇ ਬਣ ਕੇ ਨਸ਼ਿਆਂ ਵਿਰੋਧੀ ਲੜਾਈ ਦੀ ਅਗਵਾਈ ਕਰਨੀ ਚਾਹੀਦੀ ਹੈ। ਚੰਡੀਗੜ੍ਹ ਵਿੱਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ ਵਿੱਚ ਹਿੱਸਾ ਲੈਣ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਾਂਗ ਸੂਬਾ ਦੇਸ਼ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਵਿੱਚ ਵੀ ਮੋਹਰੀ ਭੂਮਿਕਾ ਨਿਭਾਏਗਾ।

ਉਹਨਾਂ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਕੌਮੀ ਨਾਇਕਾਂ ਨੇ ਦੇਸ਼ ਨੂੰ ਆਜ਼ਾਦੀ ਦੇ ਰਾਹ ਤੇ ਤੋਰਿਆ ਸੀ। ਉਹਨਾਂ ਕਿਹਾ ਕਿ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਅੱਜ ਪੰਜਾਬ ਦੇਸ਼ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਲਈ ਤਿਆਰ ਹੈ।

ਸz. ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਜਰਨੈਲ, ਦੇਸ਼ ਭਗਤ ਅਤੇ ਉੱਘੇ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ‘ਨਸ਼ਿਆਂ ਵਿਰੁੱਧ ਪਦਯਾਤਰਾ’ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਮਾਜ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਦਾ ਦ੍ਰਿੜ੍ਹ ਸੰਕਲਪ ਲੈਣਾ ਚਾਹੀਦਾ ਹੈ। ਨਸ਼ਾ ਮੁਕਤ ਪੰਜਾਬ ਬਣਾਉਣ ਵਿੱਚ ਨੌਜਵਾਨਾਂ ਦੀ ਅਹਿਮ ਭੂਮਿਕਾ ਤੇ ਜ਼ੋਰ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਝੰਡਾਬਰਦਾਰ ਬਣਨ ਲਈ ਪ੍ਰੇਰਿਤ ਕੀਤਾ ਅਤੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਉੱਜਵਲ ਭਵਿੱਖ ਯਕੀਨੀ ਬਣਾਉਣ ਲਈ ਇਸ ਸਮਾਜਿਕ ਬੁਰਾਈ ਨੂੰ ਮੁੱਢ ਤੋਂ ਹੀ ਨੱਥ ਪਾਈ ਜਾਣੀ ਚਾਹੀਦੀ ਹੈ।

ਉਹਨਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਜੇ ਕੋਈ ਨਸ਼ਿਆਂ ਬਾਰੇ ਕਿਸੇ ਵੀ ਤਰ੍ਹਾਂ ਪਹੁੰਚ ਕਰਦਾ ਹੈ ਤਾਂ ਮਾਪਿਆਂ ਜਾਂ ਅਧਿਆਪਕਾਂ ਨੂੰ ਦੱਸਣ ਅਤੇ ਗਾਇਕੀ ਰਾਹੀਂ ਨਸ਼ਿਆਂ ਦੀ ਵਡਿਆਈ ਕਰਨ ਵਾਲਿਆਂ ਤੋਂ ਦੂਰ ਰਹਿਣ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਗੀਤਾਂ ਰਾਹੀਂ ਨਸ਼ਿਆਂ ਦਾ ਪ੍ਰਚਾਰ ਕਰਨ ਵਾਲੇ ਗਾਇਕਾਂ ਦੀ ਥਾਂ ਮਿਲਖਾ ਸਿੰਘ, ਹਾਕੀ ਓਲੰਪੀਅਨ ਹਰਮਨਪ੍ਰੀਤ ਤੇ ਮਨਪ੍ਰੀਤ ਸਿੰਘ ਅਤੇ ਕ੍ਰਿਕਟਰ ਹਰਮਨਪ੍ਰੀਤ ਕੌਰ ਵਰਗੇ ਦਿੱਗਜਾਂ ਤੋਂ ਪ੍ਰੇਰਨਾ ਲੈਣ।

ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਹੈ ਅਤੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਪੰਜਾਬ ਪਹਿਲਾਂ ਹੀ ਇਸ ਬੁਰਾਈ ਕਾਰਨ ਮਨੁੱਖੀ ਸ਼ਕਤੀ ਦਾ ਵੱਡਾ ਨੁਕਸਾਨ ਝੱਲ ਚੁੱਕਾ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ਤੇ ਹਾਸਲ ਕੀਤੀ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਨਸ਼ਟ/ਜ਼ਬਤ ਕੀਤਾ ਜਾ ਰਿਹਾ ਹੈ ਤਾਂ ਜੋ ਇਹ ਕਾਰਵਾਈ ਹੋਰਾਂ ਨੂੰ ਇਸ ਕੰਮ ਵੱਲ ਆਉਣ ਤੋਂ ਰੋਕੇ।

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending