Connect with us

Mohali

ਪਿੰਡਾਂ ਅਤੇ ਸ਼ਹਿਰਾਂ ਵਿੱਚ ਰੱਖਿਆ ਕਮੇਟੀਆਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨ ਲਈ ਕੱਢੀਆਂ ਜਾਣਗੀਆਂ ਨਸ਼ਾ ਮੁਕਤੀ ਯਾਤਰਾਵਾਂ : ਡਿਪਟੀ ਕਮਿਸ਼ਨਰ

Published

on

 

 

ਜਿਲ੍ਹੇ ਦੇ ਵਿਧਾਇਕ ਆਪੋ ਆਪਣੇ ਹਲਕਿਆਂ ਮੁਹਾਲੀ ਵਿੱਚ ਕਰਣਗੇ ਅਗਵਾਈ

ਐਸ ਏ ਐਸ ਨਗਰ, 6 ਮਈ (ਸ.ਬ.) ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਹੈ ਕਿ ਨਸ਼ਿਆਂ ਖਿਲਾਫ ਲੜਾਈ ਦੇ ਅਗਲੇ ਪੜਾਅ ਵਿੱਚ ਸਰਕਾਰ ਵੱਲੋਂ ਪਿੰਡ ਪੱਧਰ ਅਤੇ ਵਾਰਡ ਪੱਧਰ ਤੇ ਜਾ ਕੇ ਰੱਖਿਆ ਕਮੇਟੀਆਂ ਨਾਲ ਜਾਗਰੂਕਤਾ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਗਿਆ ਹੈ। ਇਨ੍ਹਾਂ ਮੀਟਿੰਗਾਂ ਦਾ ਮੰਤਵ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਹਨਾਂ ਨੂੰ ਪ੍ਰੇਰ ਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੋਵੇਗਾ।

ਉਹਨਾਂ ਦੱਸਿਆ ਕਿ ਡੇਰਾਬੱਸੀ ਅਤੇ ਮੁਹਾਲੀ ਹਲਕਿਆਂ ਵਿੱਚ ਇਹ ਯਾਤਰਾ 7 ਮਈ ਤੋਂ ਸ਼ੁਰੂ ਹੋਵੇਗੀ ਅਤੇ ਖਰੜ ਹਲਕੇ ਵਿੱਚ ਇਹ ਯਾਤਰਾ ਅੱਠ ਮਈ ਤੋਂ ਸ਼ੁਰੂ ਹੋਵੇਗੀ। ਐਸ ਏ ਐਸ ਨਗਰ ਹਲਕੇ ਵਿੱਚ ਯਾਤਰਾ ਦੀ ਅਗਵਾਈ ਐਮ ਐਲ ਏ ਸ. ਕੁਲਵੰਤ ਸਿੰਘ ਅਤੇ ਡੇਰਾਬੱਸੀ ਹਲਕੇ ਵਿੱਚ ਐਮ ਐਲ ਏ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਕੀਤੀ ਜਾਵੇਗੀ। ਇਸੇ ਤਰ੍ਹਾਂ ਖਰੜ ਹਲਕੇ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਐਮ ਐਲ ਏ ਸ਼੍ਰੀਮਤੀ ਅਨਮੋਲ ਗਗਨ ਮਾਨ ਵੱਲੋਂ ਕੀਤੀ ਜਾਵੇਗੀ।

ਇਸ ਸੰਬੰਧੀ ਡਿਪਟੀ ਕਮਿਸ਼ਨਰ ਨੇ ਅੱਜ ਸਾਰੀਆਂ ਸਬ ਡਿਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟਾਂ ਨਾਲ ਆਨਲਾਈਨ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾਲਿਆ। ਮੀਟਿੰਗ ਵਿੱਚ ਏ ਡੀ ਸੀ (ਦਿਹਾਤੀ ਵਿਕਾਸ), ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰ ਪਾਲ ਕੌਰ ਵੀ ਮੌਜੂਦ ਸਨ।

ਜ਼ਿਲ੍ਹੇ ਵਿੱਚ ਇਹਨਾਂ ਯਾਤਰਾਵਾਂ ਦੀ ਸਮਾਂ ਸਾਰਣੀ ਬਾਰੇ ਉਹਨਾਂ ਦੱਸਿਆ ਕਿ ਐਸ ਏ ਐਸ ਨਗਰ (ਮੁਹਾਲੀ) ਹਲਕੇ ਵਿੱਚ 7 ਮਈ ਨੂੰ ਸੰਭਾਲਕੀ ਵਿਖੇ ਸ਼ਾਮ 3.30 ਵਜੇ, ਨਾਨੂੰ ਮਾਜਰਾ ਵਿਖੇ ਸ਼ਾਮ 4.30 ਵਜੇ, ਰਾਏਪੁਰ ਖੁਰਦ ਵਿਖੇ ਸ਼ਾਮ 5.30 ਯਾਤਰਾਵਾਂ ਕੱਢੀਆਂ ਜਾਣਗੀਆਂ। 8 ਮਈ ਮੌਜਪੁਰ ਵਿਖੇ ਸ਼ਾਮ 3.30 ਵਜੇ, ਸੈਦਪੁਰ ਵਿਖੇ ਸ਼ਾਮ 4.30 ਵਜੇ, ਗਿੱਦੜਪੁਰ ਵਿਖੇ ਸ਼ਾਮ 5.30 ਵਜੇ, 9 ਮਈ ਨੂੰ ਲਖਨੌਰ ਵਿਖੇ ਸ਼ਾਮ 3.30 ਵਜੇ, ਭਾਗੋਮਾਜਰਾ ਵਿਖੇ ਸ਼ਾਮ 4.30 ਵਜੇ, ਬੈਰਮਪੁਰ ਵਿਖੇ ਸ਼ਾਮ 5.30, 12 ਮਈ ਨੂੰ ਚੱਪੜਚਿੜੀ ਖੁਰਦ ਵਿਖੇ ਸ਼ਾਮ 3.30 ਵਜੇ, ਕੈਲੋਂ ਵਿਖੇ ਸ਼ਾਮ 4.30 ਵਜੇ, ਲਾਂਡਰਾਂ ਵਿਖੇ ਸ਼ਾਮ 5.30, 13 ਮਈ ਨੂੰ ਬਲੌਂਗੀ ਵਿਖੇ ਸ਼ਾਮ 3.30 ਵਜੇ, ਬੱਲੋਮਾਜਰਾ ਵਿਖੇ ਸ਼ਾਮ 4.30 ਵਜੇ, ਬਲਿਆਲੀ ਵਿਖੇ ਸ਼ਾਮ 5.30, 14 ਮਈ ਨੂੰ ਦਾਊਂ ਵਿਖੇ ਸ਼ਾਮ 3.30 ਵਜੇ, ਰਾਮਗੜ੍ਹ ਵਿਖੇ ਸ਼ਾਮ 4.30 ਵਜੇ, ਰਾਏਪੁਰ ਵਿਖੇ ਸ਼ਾਮ 5.30, 15 ਮਈ ਨੂੰ ਬੜਮਾਜਰਾ ਵਿਖੇ ਸ਼ਾਮ 3.30 ਵਜੇ, ਜੁਝਾਰ ਨਗਰ ਵਿਖੇ ਸ਼ਾਮ 4.30 ਵਜੇ, ਬਹਿਲੋਲਪੁਰ ਵਿਖੇ ਸ਼ਾਮ 5.30, 19 ਮਈ ਨੂੰ ਝਾਂਮਪੁਰ ਵਿਖੇ ਸ਼ਾਮ 3.30 ਵਜੇ, ਤੜੌਲੀ ਵਿਖੇ ਸ਼ਾਮ 4.30 ਵਜੇ ਅਤੇ ਮਨਾਣਾ ਵਿਖੇ ਸ਼ਾਮ 5.30 ਨਸ਼ਿਆਂ ਵਿਰੁੱਧ ਯਾਤਰਾ ਤਹਿਤ ਜਾਗਰੂਕਤਾ ਮੀਟਿੰਗ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਡੇਰਾਬੱਸੀ ਹਲਕੇ ਵਿੱਚ 7 ਮਈ ਨੂੰ ਪਰਾਗਪੁਰ ਵਿੱਚ ਸ਼ਾਮ 4.00 ਵਜੇ, ਭਾਂਖਰਪੁਰ ਵਿਚ 5.00, ਤ੍ਰਿਵੈਦੀ ਕੈਂਪ ਵਿਚ 6.00 ਵਜੇ, 8 ਮਈ ਨੂੰ ਕਾਰਕੌਰ ਵਿਖੇ ਸ਼ਾਮ 4.00 ਵਜੇ, ਬਰੌਲੀ ਸ਼ਾਮ 5.00 ਵਜੇ, ਅਮਲਾਲਾ ਵਿਖੇ ਸ਼ਾਮ 6.00 ਵਜੇ, 9 ਮਈ ਨੂੰ ਸਰਸਿਣੀ ਵਿਖੇ ਸ਼ਾਮ 4.00 ਵਜੇ, ਹਸਨਪੁਰ ਵਿਖੇ 5.00 ਵਜੇ, ਚੰਡਿਆਲਾ ਵਿਖੇ ਸ਼ਾਮ 6.00 ਵਜੇ, 10 ਮਈ ਮੁਕੰਦਰਪੁਰ ਵਿਖੇ ਸ਼ਾਮ 4.00 ਵਜੇ, ਬਿਜਨਪੁਰ ਵਿਖੇ ਸ਼ਾਮ 5.00 ਵਜੇ, ਮੀਆਂਪੁਰ ਵਿਖੇ ਸ਼ਾਮ 6.00 ਵਜੇ, 11 ਮਈ ਸਮਗੌਲੀ ਵਿਖੇ ਸ਼ਾਮ 4.00 ਵਜੇ, ਖੇੜੀ ਜੱਟਾਂ ਵਿਖੇ ਸ਼ਾਮ 5.00 ਵਜੇ, ਜੌਲਾਂ ਕਲਾਂ ਵਿਖੇ ਸ਼ਾਮ 6.00 ਵਜੇ, 12 ਮਈ ਧਰਮਗੜ੍ਹ ਵਿਖੇ ਸ਼ਾਮ 4.00 ਵਜੇ, ਬਸੌਲੀ ਵਿਖੇ ਸ਼ਾਮ 5.00 ਵਜੇ, ਤਸਿੰਬਲੀ ਵਿਖੇ ਸ਼ਾਮ 6.00 ਵਜੇ, 13 ਮਈ ਭਗਵਾਨਪੁਰ ਵਿਖੇ ਸ਼ਾਮ 4.00 ਵਜੇ, ਰਾਮਪੁਰ ਸੈਣੀਆਂ ਵਿਖੇ ਸ਼ਾਮ 5.00 ਵਜੇ, ਪੰਡਵਾਲਾ ਵਿਖੇ ਸ਼ਾਮ 6.00 ਵਜੇ, 14 ਮਈ ਹਮਾਂਯੂਪੁਰ ਵਿਖੇ ਸ਼ਾਮ 4.00 ਵਜੇ, ਹੰਡੇਸਰਾ ਵਿਖੇ ਸ਼ਾਮ 5.00 ਵਜੇ, ਖੇਲਣ ਵਿਖੇ ਸ਼ਾਮ 6.00 ਵਜੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੀਟਿੰਗ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਖਰੜ ਹਲਕੇ ਵਿੱਚ 8 ਮਈ ਨੂੰ ਮੁਲਾਂਪੁਰ ਗਰੀਬਦਾਸ ਵਿਖੇ ਸ਼ਾਮ 4.00 ਵਜੇ, ਪੜੌਲ ਵਿਖੇ ਸ਼ਾਮ 5.00 ਵਜੇ, ਤੋਗਾਂ ਵਿਖੇ ਸ਼ਾਮ 6.00 ਵਜੇ, 9 ਮਈ ਨੂੰ ਬੂਥਗੜ੍ਹ ਵਿਖੇ ਸ਼ਾਮ 4.00 ਵਜੇ, ਮਾਣਕਪੁਰ ਸਰੀਫ ਵਿਖੇ 5.00 ਵਜੇ, ਕੁੱਬਾਹੇੜੀ ਵਿਖੇ ਸ਼ਾਮ 6.00 ਵਜੇ, 10 ਮਈ ਸਿਆਲਬਾ ਵਿਖੇ ਸ਼ਾਮ 4.00 ਵਜੇ, ਮਾਜਰੀ ਵਿਖੇ ਸ਼ਾਮ 5.00 ਵਜੇ, ਚੰਦਪੁਰ ਵਿਖੇ ਸ਼ਾਮ 6.00 ਵਜੇ, 11 ਮਈ ਨਿਹੋਲਕਾ ਵਿਖੇ ਸ਼ਾਮ 4.00 ਵਜੇ, ਮੁੰਧੋਸੰਗਤੀਆ ਵਿਖੇ ਸ਼ਾਮ 5.00 ਵਜੇ, ਝੰਡੇਮਾਜਰਾ ਵਿਖੇ ਸ਼ਾਮ 6.00 ਵਜੇ, 12 ਮਈ ਮਾਜਰਾ ਵਿਖੇ ਸ਼ਾਮ 4.00 ਵਜੇ, ਤਕੀਪੁਰ ਵਿਖੇ ਸ਼ਾਮ 5.00 ਵਜੇ, ਕੰਸਾਲਾ ਵਿਖੇ ਸ਼ਾਮ 6.00 ਵਜੇ, 13 ਮਈ ਤਿਊੜ ਵਿਖੇ ਸ਼ਾਮ 4.00 ਵਜੇ, ਭਜੌਲੀ ਵਿਖੇ ਸ਼ਾਮ 5.00 ਵਜੇ, ਝਿੰਗੜਾ ਵਿਖੇ ਸ਼ਾਮ 6.00 ਵਜੇ, 14 ਮਈ ਸਹੌੜਾ ਵਿਖੇ ਸ਼ਾਮ 4.00 ਵਜੇ, ਚੰਡਿਆਲਾ ਵਿਖੇ ਸ਼ਾਮ 5.00 ਵਜੇ, ਸਿੰਘਪੁਰਾ, ਵਿਖੇ ਸ਼ਾਮ 6.00 ਵਜੇ, 15 ਮਈ ਬਰਸਾਲਪੁਰ ਵਿਖੇ ਸ਼ਾਮ 4.00 ਵਜੇ, ਸਲੇਮਪੁਰ ਕਲਾਂ ਵਿਖੇ ਸ਼ਾਮ 5.00 ਵਜੇ, ਭੂਪਨਗਰ ਵਿਖੇ ਸ਼ਾਮ 6.00 ਵਜੇ ਨਸ਼ਿਆਂ ਵਿਰੁੱਧ ਯਾਤਰਾ ਤਹਿਤ ਜਾਗਰੂਕਤਾ ਮੀਟਿੰਗ ਕੀਤੀ ਜਾਵੇਗੀ।

Continue Reading

Mohali

ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।

ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।

Continue Reading

Mohali

ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ

Published

on

By

ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।

ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।

ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।

ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।

ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।

ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।

ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।

ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।

Continue Reading

Mohali

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ

Published

on

By

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।

ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

Continue Reading

Latest News

Trending