National
ਆਪਰੇਸ਼ਨ ਸਿੰਦੂਰ ਤੋਂ ਬਾਅਦ ਸਰਬ ਪਾਰਟੀ ਮੀਟਿੰਗ
ਸਾਰੀਆਂ ਧਿਰਾਂ ਨੂੰ ਇਕਜੁੱਟ ਰਹਿਣ ਦਾ ਸੱਦਾ
ਨਵੀਂ ਦਿੱਲੀ, 8 ਮਈ (ਸ.ਬ.) ਅੱਜ ਸੰਸਦ ਭਵਨ ਵਿਖੇ ਸਰਬ ਪਾਰਟੀ ਮੀਟਿੰਗ ਵਿਚ ਵਿਰੋਧੀ ਪਾਰਟੀਆਂ ਨੂੰ ਹਥਿਆਰਬੰਦ ਸੈਨਾਵਾਂ ਦੀ ਬਹਾਦਰੀ ਬਾਰੇ ਦੱਸਿਆ ਗਿਆ ਕਿਉਂਕਿ ਭਾਰਤ ਨੇ ‘ਸਿੰਦੂਰ’ ਨਾਮਕ ਇੱਕ ਆਪਰੇਸ਼ਨ ਵਿੱਚ ਪਾਕਿਸਤਾਨ ਦੇ ਅੰਦਰ ਡੂੰਘਾਈ ਨਾਲ ਅੱਤਵਾਦੀ ਕੈਂਪਾਂ ਤੇ ਹਮਲਾ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਰੇ ਦਲਾਂ ਨੂੰ ਇਕਜੁੱਟ ਹੋਣ ਦਾ ਸੁਨੇਹਾ ਸਾਂਝਾ ਕੀਤਾ ਗਿਆ। ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸਰਬ-ਪਾਰਟੀ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਵਿਦੇਸ਼ ਮੰਤਰੀ ਐਸ ਜੈਸ਼ੰਕਰ, ਅਤੇ ਮੰਤਰੀ ਜੇਪੀ ਨੱਡਾ ਅਤੇ ਨਿਰਮਲਾ ਸੀਤਾਰਮਨ ਸ਼ਾਮਿਲ ਹੋਏ। ਜਦਕਿ ਰਾਹੁਲ ਗਾਂਧੀ ਅਤੇ ਮਲਿਕਾਰੁਜਨ ਖੜਗੇ ਨੇ ਕਾਂਗਰਸ ਪਾਰਟੀ ਦੀ ਨੁਮਾਇੰਦਗੀ ਕੀਤੀ। ਤ੍ਰਿਣਮੂਲ ਕਾਂਗਰਸ ਤੋਂ ਸੰਦੀਪ ਬੰਦੋਪਾਧਿਆਏ ਅਤੇ ਡੀਐਮਕੇ ਦੇ ਟੀਆਰ ਬਾਲੂ ਮੀਟਿੰਗ ਵਿੱਚ ਸ਼ਾਮਲ ਹੋਏ। ਹੋਰ ਵਿਰੋਧੀ ਆਗੂਆਂ ਵਿੱਚ ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ, ਆਪ ਦੇ ਸੰਜੇ ਸਿੰਘ, ਸ਼ਿਵ ਸੈਨਾ (ਯੂਬੀਟੀ) ਦੇ ਸੰਜੇ ਰਾਉਤ, ਐਨਸੀਪੀ (ਸਪਾ) ਦੇ ਸੁਪ੍ਰੀਆ ਸੂਲੇ, ਏਆਈਐਮਆਈਐਮ ਦੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਅਤੇ ਬੀਜੇਡੀ ਦੇ ਸਸਮਿਤ ਪਾਤਰਾ ਸ਼ਾਮਲ ਸਨ।
ਸਰਬ ਪਾਰਟੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧੀ ਧਿਰ ਨੂੰ ਇਕਜੁੱਟ ਰਹਿਣ ਦਾ ਸੰਦੇਸ਼ ਸਾਂਝਾ ਕੀਤਾ ਗਿਆ। ਇਥੇ ਇਹ ਜ਼ਿਕਰਯੋਗ ਹੈ ਕਿ ਸਰਕਾਰ ਨੇ ਅੱਜ ਸਾਰੀਆਂ ਪਾਰਟੀਆਂ ਨੂੰ ਆਪਰੇਸ਼ਨ ‘ਸਿੰਦੂਰ’ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਵਿਰੋਧੀ ਪਾਰਟੀਆਂ ਨੂੰ ਹਥਿਆਰਬੰਦ ਬਲਾਂ ਦੀ ਬਹਾਦਰੀ ਬਾਰੇ ਜਾਣਕਾਰੀ ਦਿਤੀ ਗਈ ਕਿ ਕਿਵੇ ਫ਼ੌਜ ਦੇ ਜਵਾਨਾਂ ਨੇ ਕਾਰਵਾਈ ਨੂੰ ਅੰਜਾਮ ਦਿੰਦਿਆਂ ਪਾਕਿਸਤਾਨ ਦੇ ਅੰਦਰ ਅੱਤਵਾਦੀ ਕੈਂਪਾਂ ਤੇ ਹਮਲਾ ਕੀਤਾ।
ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਤੋਂ ਬਾਅਦ ਅੱਜ ਕੇਂਦਰ ਸਰਕਾਰ ਨੇ ਅੱਜ ਇਕ ਸਰਬ-ਪਾਰਟੀ ਮੀਟਿੰਗ ਬੁਲਾਈ ਗਈ ਜਿਸ ਦੀ ਅਗਵਾਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੀਤੀ। ਇਸ ਮੀਟਿੰਗ ਸੰਸਦ ਭਵਨ ਵਿਚ ਸੱਦੀ ਗਈ। ਮੀਟਿੰਗ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਸਮੇਤ ਕਈ ਆਗੂ ਮੌਜੂਦ ਰਹੇ। ਇਸ ਮੀਟਿੰਗ ਵਿਚ, ਰੱਖਿਆ ਮੰਤਰੀ ਰਾਜਨਾਥ ਸਿੰਘ ਸਾਰੀਆਂ ਸਿਆਸੀ ਧਿਰਾਂ ਨੂੰ ਪਾਕਿਸਤਾਨ ਵਿਰੁੱਧ ਭਾਰਤ ਦੀ ਫੌਜੀ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ, ਸਰਹੱਦੀ ਸੁਰੱਖਿਆ ਨਾਲ ਸਬੰਧਤ ਮਾਮਲਿਆਂ ਤੇ ਵੀ ਚਰਚਾ ਕੀਤੀ ਗਈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਕੈਬਨਿਟ ਮੀਟਿੰਗ ਕਰਦਿਆਂ ਬੀਤੇ ਦਿਨ ਪਾਕਿਸਤਾਨ ਖਿਲਾਫ਼ ਕੀਤੇ ਗਏ ਆਪਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਸੀ ਜਿਸ ਦਾ ਸਾਰੀ ਕੈਬਨਿਟ ਨੇ ਭਰਵਾਂ ਸਵਾਗਤ ਕੀਤਾ ਸੀ। ਪ੍ਰਧਾਨ ਮੰਤਰੀ ਨੇ ਦੱਸਿਆ ਸੀ ਕਿ ਕਿਵੇਂ ਭਾਰਤੀ ਫੌਜ ਨੇ ਆਪਰੇਸ਼ਨ ਸਿੰਦੂਰ ਤਹਿਤ ਅੱਤਵਾਦੀਆਂ ਖਿਲਾਫ਼ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਸੀ।
ਕੇਂਦਰ ਸਰਕਾਰ ਵੱਲੋਂ ਆਪ੍ਰੇਸ਼ਨ ਸਿੰਦੂਰ ਤੇ ਹੋਈ ਸਰਬ ਪਾਰਟੀ ਮੀਟਿੰਗ ਤੇ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਮੀਟਿੰਗ ਵਿੱਚ ਸਾਨੂੰ ਭਾਰਤੀ ਫੌਜ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਕੱਲ੍ਹ ਫੌਜ ਨੇ ਜਿਸ ਤਰ੍ਹਾਂ ਆਪ੍ਰੇਸ਼ਨ ਸਿੰਦੂਰ ਚਲਾਇਆ, ਉਹ ਪਾਕਿਸਤਾਨ ਲਈ ਇਕ ਵੱਡਾ ਸਬਕ ਹੈ।
ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਸਰਬ-ਪਾਰਟੀ ਮੀਟਿੰਗ ਬਾਰੇ ਕਿਹਾ ਕਿ ਸਾਡੇ ਦੇਸ਼ ਅਤੇ ਫੌਜ ਨੇ ਆਪ੍ਰੇਸ਼ਨ ਸਿੰਦੂਰ ਨੂੰ ਅੰਜਾਮ ਦਿੱਤਾ ਹੈ ਅਤੇ ਇਸ ਬਾਰੇ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਗਈ। ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸਥਿਤੀ ਬਾਰੇ ਸੂਚਿਤ ਕਰੇ। ਪੀਐਮ ਮੋਦੀ ਨੇ ਸਾਰੀਆਂ ਪਾਰਟੀਆਂ ਨੂੰ ਸਥਿਤੀ ਬਾਰੇ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਹਨ ਕਿਉਂਕਿ ਇਹ ਪੂਰੇ ਦੇਸ਼ ਦੀ ਲੜਾਈ ਹੈ ਤੇ ਇਸ ਲਈ ਇਸ ਬਾਰੇ ਜਾਣਕਾਰੀ ਦੇਣਾ ਜ਼ਰੂਰੀ ਹੈ।
ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਭਾਰਤੀ ਫੌਜ ਅਤੇ ਹਵਾਈ ਸੈਨਾ ਨੇ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਦੇ ਹੈਡਕੁਆਰਟਰ ਤੇ ਛਾਪਾ ਮਾਰਿਆ ਅਤੇ ਉਨ੍ਹਾਂ ਨੂੰ ਤਬਾਹ ਕਰ ਦਿੱਤਾ। ਇਨ੍ਹਾਂ ਟਿਕਾਣਿਆਂ ਨੂੰ ਪਾਕਿਸਤਾਨ ਦੇ ਸਭ ਤੋਂ ਵੱਡੇ ਅੱਤਵਾਦੀ ਆਗੂਆਂ ਹਾਫਿਜ਼ ਸਈਦ ਅਤੇ ਮਸੂਦ ਅਜ਼ਹਰ ਦਾ ਅਜਿੱਤ ਕਿਲ੍ਹਾ ਮੰਨਿਆ ਜਾਂਦਾ ਸੀ। ਸਰਕਾਰ ਨੇ ਇਸ ਕਾਰਵਾਈ ਦੌਰਾਨ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਦਾ ਖੁਲਾਸਾ ਨਹੀਂ ਕੀਤਾ ਹੈ, ਪਰ ਮੀਡੀਆ ਰਿਪੋਰਟਾਂ ਵਿੱਚ ਉਨ੍ਹਾਂ ਦੀ ਗਿਣਤੀ 70 ਤੋਂ ਵੱਧ ਦੱਸੀ ਗਈ ਹੈ। ਕਾਂਗਰਸ ਵਰਕਿੰਗ ਕਮੇਟੀ, ਜਿਸ ਨੇ ਬੁੱਧਵਾਰ ਨੂੰ ਇੱਕ ਮੀਟਿੰਗ ਕੀਤੀ, ਨੇ ਵੀ ਏਕਤਾ ਦਾ ਸੰਦੇਸ਼ ਭੇਜਿਆ ਅਤੇ ਸਰਕਾਰ ਨੂੰ ਬਿਨਾਂ ਸ਼ਰਤ ਸਮਰਥਨ ਦਾ ਐਲਾਨ ਕੀਤਾ। 2019 ਦੇ ਬਾਲਾਕੋਟ ਹਵਾਈ ਹਮਲੇ ਤੋਂ ਬਾਅਦ ਆਪਣੇ ਸਟੈਂਡ ਤੋਂ ਹਟਦੇ ਹੋਏ, ਵਿਰੋਧੀ ਧਿਰ ਇਸ ਵਾਰ ਹਥਿਆਰਬੰਦ ਬਲਾਂ ਦੀ ਪ੍ਰਸ਼ੰਸਾ ਵਿੱਚ ਪੂਰੀ ਤਰ੍ਹਾਂ ਸ਼ਾਮਲ ਸੀ ਕਿਉਂਕਿ ਉਨ੍ਹਾਂ ਨੇ ਬੁੱਧਵਾਰ ਨੂੰ ਜੈਸ਼-ਏ-ਮੁਹੰਮਦ (ਜੇਈਐਮ) ਅਤੇ ਲਸ਼ਕਰ-ਏ-ਤੋਇਬਾ (ਐਲਈਟੀ) ਨਾਲ ਜੁੜੇ ਨੌਂ ਅੱਤਵਾਦੀ ਕੈਂਪਾਂ ਨੂੰ ਤਬਾਹ ਕਰ ਦਿੱਤਾ ਸੀ।
National
ਸੀ ਬੀ ਆਈ ਜਾਂਚ ਖ਼ਿਲਾਫ਼ ਪੰਜਾਬ ਸਰਕਾਰ ਦੀ ਪਟੀਸ਼ਨ ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦੇ ਜਸਟਿਸ ਸ਼ੀਲ ਨਾਗੂ ਨੇ ਖੁਦ ਨੂੰ ਵੱਖ ਕੀਤਾ
ਨਵੀਂ ਦਿੱਲੀ, 9 ਅਕਤੂਬਰ (ਸ.ਬ.) ਸੁਪਰੀਮ ਕੋਰਟ ਦੇ ਜੱਜ ਜਸਟਿਸ ਸ਼ੀਲ ਨਾਗੂ ਨੇ ਅੱਜ ‘ਆਪ’ ਅਗਵਾਈ ਵਾਲੀ ਸਰਕਾਰ ਨਾਲ ਜੁੜੇ ਵਿਅਕਤੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰਨ ਅਤੇ ਦੋ ਮਹੀਨਿਆਂ ਦੇ ਅੰਦਰ ਰਿਪੋਰਟ ਦਾਖ਼ਲ ਕਰਨ ਦੇ ਸੀ ਬੀ ਆਈ ਨੂੰ ਹਾਈ ਕੋਰਟ ਦੇ ਨਿਰਦੇਸ਼ ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਪੰਜਾਬ ਸਰਕਾਰ ਦੀ ਪਟੀਸ਼ਨ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ।
ਸੁਪਰੀਮ ਕੋਰਟ ਵਿੱਚ ਆਪਣੀ ਤਰੱਕੀ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਆਪਣੇ ਕਾਰਜਕਾਲ ਦੌਰਾਨ ਜਸਟਿਸ ਨਾਗੂ ਨੇ ‘ਆਪ’ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਜੁੜੇ ਕੇਸਾਂ ਦੀ ਲਗਾਤਾਰ ਸੁਣਵਾਈ ਕੀਤੀ ਸੀ।
National
ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਸਕੂਲ ਜਾ ਰਹੇ 9ਵੀਂ ਦੇ ਵਿਦਿਆਰਥੀ ਤੇ ਗੋਲੀਬਾਰੀ
ਸਾਸਾਰਾਮ, 9 ਅਕਤੂਬਰ (ਸ.ਬ.) ਰੋਹਤਾਸ ਜ਼ਿਲ੍ਹੇ ਵਿੱਚ ਅੱਜ ਸਵੇਰੇ ਸਕੂਲ ਜਾਣ ਲਈ ਘਰੋਂ ਨਿਕਲੇ ਨੌਵੀਂ ਜਮਾਤ ਦੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਦਿੱਤੀ ਗਈ। ਇਹ ਘਟਨਾ ਕੱਛਵਾਂ ਥਾਣਾ ਖੇਤਰ ਦੇ ਕੈਥੀ ਪਿੰਡ ਦੇ ਜਾਗੂ ਟੋਲਾ ਬੱਸ ਸਟੈਂਡ ਦੇ ਨੇੜੇ ਵਾਪਰੀ। ਬਾਈਕ ਸਵਾਰ ਦੋ ਅਣਪਛਾਤੇ ਅਪਰਾਧੀਆਂ ਨੇ ਵਿਦਿਆਰਥੀ ਤੇ ਫਾਇਰਿੰਗ ਕੀਤੀ ਅਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਜ਼ਖਮੀ ਵਿਦਿਆਰਥੀ ਦੀ ਪਛਾਣ ਕੈਥੀ ਪਿੰਡ ਦੇ ਰਹਿਣ ਵਾਲਾ 15 ਸਾਲਾ ਆਸ਼ੀਸ਼ ਕੁਮਾਰ ਵਜੋਂ ਹੋਈ ਹੈ। ਉਹ ਔਰੰਗਾਬਾਦ ਜ਼ਿਲ੍ਹੇ ਦੇ ਦਾਉਦਨਗਰ ਸਥਿਤ ਗਿਆਨ ਗੰਗਾ ਇੰਟਰ ਸਕੂਲ ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦਾ ਹੈ। ਗੋਲੀ ਲੱਗਣ ਤੋਂ ਬਾਅਦ ਉਸ ਨੂੰ ਇਲਾਜ ਲਈ ਆਰਾ ਸ਼ਹਿਰ ਦੇ ਮਹਾਵੀਰ ਟੋਲਾ ਸਥਿਤ ਮੇਡਿਕਾਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 5:55 ਵਜੇ ਆਸ਼ੀਸ਼ ਕੁਮਾਰ ਸਕੂਲ ਜਾਣ ਲਈ ਘਰੋਂ ਨਿਕਲਿਆ ਸੀ। ਉਹ ਆਪਣੇ ਘਰ ਤੋਂ ਲਗਭਗ 800 ਮੀਟਰ ਦੂਰ ਕੈਥੀ ਦੇ ਜਾਗੂ ਟੋਲਾ ਸਥਿਤ ਬੱਸ ਸਟੈਂਡ ਕੋਲ ਬੱਸ ਫੜਨ ਦੇ ਇੰਤਜ਼ਾਰ ਵਿੱਚ ਖੜ੍ਹਾ ਸੀ।
ਇਸੇ ਦੌਰਾਨ ਅਪਾਚੇ ਬਾਈਕ ਤੇ ਸਵਾਰ ਹੋ ਕੇ ਦੋ ਅਣਪਛਾਤੇ ਅਪਰਾਧੀ ਉੱਥੇ ਪਹੁੰਚੇ। ਇਸ ਤੋਂ ਪਹਿਲਾਂ ਕਿ ਵਿਦਿਆਰਥੀ ਕੁਝ ਸਮਝ ਪਾਉਂਦਾ, ਹਮਲਾਵਰਾਂ ਨੇ ਉਸ ਤੇ ਗੋਲੀ ਚਲਾ ਦਿੱਤੀ। ਘਟਨਾ ਦੇ ਸਬੰਧ ਵਿੱਚ ਕੁੱਲ ਤਿੰਨ ਰਾਊਂਡ ਫਾਇਰਿੰਗ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਗੋਲੀ ਵਿਦਿਆਰਥੀ ਦੀ ਖੱਬੀ ਛਾਤੀ ਦੇ ਕੋਲ ਲੱਗੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਹਮਲਾਵਰ ਬਾਈਕ ਤੇ ਫਰਾਰ ਹੋ ਗਏ।
ਸਵੇਰੇ-ਸਵੇਰੇ ਸਕੂਲ ਜਾਣ ਦੌਰਾਨ ਵਿਦਿਆਰਥੀ ਨੂੰ ਗੋਲੀ ਮਾਰੇ ਜਾਣ ਦੀ ਘਟਨਾ ਤੋਂ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ। ਹਾਲਾਂਕਿ, ਹਮਲਾਵਰਾਂ ਨੇ ਇਸ ਵਾਰਦਾਤ ਨੂੰ ਕਿਉਂ ਅੰਜਾਮ ਦਿੱਤਾ, ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।
ਗੋਲੀ ਲੱਗਣ ਨਾਲ ਜ਼ਖਮੀ ਆਸ਼ੀਸ਼ ਨੂੰ ਇਲਾਜ ਲਈ ਆਰਾ ਲਿਆਂਦਾ ਗਿਆ, ਜਿੱਥੇ ਮਹਾਵੀਰ ਟੋਲਾ ਸਥਿਤ ਮੇਡਿਕਾਨ ਹਸਪਤਾਲ ਵਿੱਚ ਉਸ ਦਾ ਇਲਾਜ ਜਾਰੀ ਹੈ। ਮਿਲੀ ਜਾਣਕਾਰੀ ਅਨੁਸਾਰ, ਗੋਲੀ ਸਰੀਰ ਦੇ ਆਰ-ਪਾਰ ਹੋ ਗਈ ਹੈ।
ਘਟਨਾ ਤੋਂ ਬਾਅਦ ਵਿਦਿਆਰਥੀ ਦੇ ਪਰਿਵਾਰਕ ਮੈਂਬਰ ਚਿੰਤਤ ਹਨ। ਫਿਲਹਾਲ ਉਸਦੀ ਸਿਹਤ ਦੀ ਸਥਿਤੀ ਨੂੰ ਲੈ ਕੇ ਵਿਸਤ੍ਰਿਤ ਅਧਿਕਾਰਤ ਜਾਣਕਾਰੀ ਸਾਹਮਣੇ ਆਉਣ ਦਾ ਇੰਤਜ਼ਾਰ ਹੈ।
ਵਿਦਿਆਰਥੀ ਨੂੰ ਗੋਲੀ ਮਾਰਨ ਦੇ ਪਿੱਛੇ ਦਾ ਕਾਰਨ ਅਜੇ ਸਾਹਮਣੇ ਨਹੀਂ ਆਇਆ ਹੈ। ਪੁਲੀਸ ਦੀ ਜਾਂਚ ਵਿੱਚ ਕਰੀਬੀ ਲੋਕਾਂ ਦੀ ਭੂਮਿਕਾ ਸਮੇਤ ਵੱਖ-ਵੱਖ ਪਹਿਲੂਆਂ ਤੇ ਸ਼ੱਕ ਜਤਾਏ ਜਾਣ ਦੀ ਗੱਲ ਕਹੀ ਗਈ ਹੈ ਪਰ ਕਿਸੇ ਦੀ ਸ਼ਮੂਲੀਅਤ ਦੀ ਪੁਸ਼ਟੀ ਨਹੀਂ ਹੋਈ ਹੈ।
ਹਮਲਾਵਰਾਂ ਦੀ ਪਛਾਣ ਅਤੇ ਘਟਨਾ ਦੇ ਅਸਲ ਕਾਰਨ ਦਾ ਪਤਾ ਲਗਾਉਣ ਲਈ ਪੁਲੀਸ ਦੀ ਜਾਂਚ ਅਹਿਮ ਹੋਵੇਗੀ। ਮਾਮਲੇ ਵਿੱਚ ਅੱਗੇ ਦੀ ਜਾਣਕਾਰੀ ਅਧਿਕਾਰਤ ਜਾਂਚ ਦੇ ਸਿੱਟਿਆਂ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ।
National
ਸ੍ਰੀ ਹੇਮਕੁੰਡ ਸਾਹਿਬ ਯਾਤਰਾ ਦੀ ਸਮਾਪਤੀ ਤੋਂ ਪਹਿਲਾਂ ਮੁੜ ਭਾਰੀ ਬਰਫਬਾਰੀ
ਦੇਹਰਾਦੂਨ, 9 ਅਕਤੂਬਰ (ਸ.ਬ.) ਉੱਚ ਹਿਮਾਲਿਆ ਖੇਤਰ ਵਿੱਚ ਸਥਿਤ ਸ੍ਰੀ ਹੇਮਕੁੰਡ ਸਾਹਿਬ ਵਿੱਚ ਸੀਜ਼ਨ ਦੀ ਤੀਜੀ ਬਰਫ਼ਬਾਰੀ ਹੋਈ ਹੈ। ਇਹ ਬਰਫ਼ਬਾਰੀ ਬੀਤੀ ਦੇਰ ਰਾਤ ਮੌਸਮ ਵਿੱਚ ਅਚਾਨਕ ਬਦਲਾਅ ਤੋਂ ਬਾਅਦ ਹੋਈ। ਮੌਸਮ ਵਿੱਚ ਬਦਲਾਅ ਨੇ ਠੰਢ ਵੀ ਵਧਾ ਦਿੱਤੀ ਹੈ। ਸ੍ਰੀ ਹੇਮਕੁੰਡ ਸਾਹਿਬ ਵਿੱਚ ਬਰਫ਼ਬਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਤੀਰਥ ਯਾਤਰਾ ਦਾ ਸੀਜ਼ਨ ਆਪਣੇ ਅੰਤ ਦੇ ਨੇੜੇ ਹੈ।
ਇਸ ਮੌਸਮ ਵਿੱਚ ਸ੍ਰੀ ਹੇਮਕੁੰਟ ਸਾਹਿਬ ਵਿੱਚ ਪਹਿਲਾਂ ਹੀ ਤਿੰਨ ਵਾਰ ਬਰਫ਼ਬਾਰੀ ਹੋ ਚੁੱਕੀ ਹੈ। ਬੀਤੀ ਦੇਰ ਰਾਤ ਹੋਈ ਹਾਲੀਆ ਬਰਫ਼ਬਾਰੀ ਨੇ ਇੱਕ ਵਾਰ ਫਿਰ ਠੰਡੇ ਮੌਸਮ ਦੇ ਪ੍ਰਭਾਵਾਂ ਨੂੰ ਸਾਹਮਣੇ ਲਿਆਂਦਾ।
ਇਸ ਸਾਲ ਦੀ ਯਾਤਰਾ ਦੇ ਅੰਤ ਦੇ ਨਾਲ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਭਲਕੇ 10 ਅਕਤੂਬਰ ਨੂੰ ਬੰਦ ਹੋਣ ਵਾਲੇ ਹਨ। ਸਮਾਪਤੀ ਤੋਂ ਪਹਿਲਾਂ ਹੋਈ ਬਰਫ਼ਬਾਰੀ ਨੇ ਠੰਢ ਵਧਾ ਦਿੱਤੀ ਹੈ। ਇਹ ਸ਼ਰਧਾਲੂਆਂ ਲਈ ਯਾਤਰਾ ਸੀਜ਼ਨ ਦਾ ਆਖਰੀ ਪੜਾਅ ਹੈ।
ਦੋ ਦਿਨਾਂ ਤੋਂ ਲਗਾਤਾਰ ਮੀਂਹ ਅਤੇ ਤੂਫ਼ਾਨ ਦਾ ਸਿੱਧਾ ਅਸਰ ਤਾਪਮਾਨ ਤੇ ਪਿਆ ਹੈ। ਹਾਲਾਂਕਿ ਬੀਤੇ ਦਿਟ ਮੌਸਮ ਖੁਸ਼ਕ ਰਿਹਾ, ਪਰ ਤਾਪਮਾਨ ਵਿੱਚ ਗਿਰਾਵਟ ਆਈ। ਪਹਾੜਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਨਾਲ ਠੰਢ ਵਧ ਗਈ, ਜਦੋਂ ਕਿ ਮੈਦਾਨੀ ਇਲਾਕੇ ਸੁਹਾਵਣੇ ਰਹੇ। ਇਸ ਦੌਰਾਨ ਅੱਜ ਰਾਜ ਦੇ ਪਹਾੜੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ।
ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਭਵਿੱਖਬਾਣੀ ਅਨੁਸਾਰ ਦੇਹਰਾਦੂਨ, ਨੈਨੀਤਾਲ ਅਤੇ ਪਿਥੌਰਾਗੜ੍ਹ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਦੀ ਗੱਲ ਕਰੀਏ ਤਾਂ 14 ਅਕਤੂਬਰ ਤੱਕ ਸੂਬੇ ਭਰ ਵਿੱਚ ਮੌਸਮ ਦੇ ਹਾਲਾਤ ਇਸੇ ਤਰ੍ਹਾਂ ਰਹਿਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਸੀ.ਈ.ਓ. ਭਾਈ ਸੇਵਾ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਅਤੇ ਇਸ ਦੇ ਆਲੇ-ਦੁਆਲੇ ਉੱਚੀਆਂ ਪਹਾੜੀਆਂ ਤੇ ਭਾਰੀ ਬਰਫ਼ਬਾਰੀ ਹੋਈ ਹੈ, ਜਿਸ ਨਾਲ ਗੁਰਦੁਆਰਾ ਸਾਹਿਬ ਅਤੇ ਇਸ ਦੇ ਆਲੇ-ਦੁਆਲੇ ਬਰਫ਼ ਦੀ ਚਿੱਟੀ ਚਾਦਰ ਵਿਛ ਗਈ ਹੈ। ਇਸ ਦੌਰਾਨ ਬਰਫ਼ ਨੂੰ ਹਟਾਉਣ ਵਾਸਤੇ ਮਸ਼ੀਨਾਂ ਦੀ ਵਰਤੋਂ ਕਰਨੀ ਪਈ ਹੈ ਤਾਂ ਜੋ ਸ਼ਰਧਾਲੂਆਂ ਦੀ ਸਹੂਲਤ ਲਈ ਰਸਤਾ ਬਣਿਆ ਰਹੇ। ਉਨ੍ਹਾਂ ਦੱਸਿਆ ਕਿ ਅੱਜ ਮੌਸਮ ਸਾਫ਼ ਹੈ।
ਇਹ ਸਾਲਾਨਾ ਯਾਤਰਾ ਇਸ ਸਾਲ 20 ਮਈ ਨੂੰ ਆਰੰਭ ਹੋਈ ਸੀ ਅਤੇ ਹੁਣ ਤੱਕ ਲਗਭਗ ਪੌਣੇ ਚਾਰ ਲੱਖ ਸ਼ਰਧਾਲੂ ਇਸ ਯਾਤਰਾ ਦੌਰਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ। ਯਾਤਰਾ ਦੀ ਸਮਾਪਤੀ ਭਲਕੇ 10 ਅਕਤੂਬਰ ਨੂੰ ਹੋਵੇਗੀ। ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧੀ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਪ੍ਰਬੰਧਕਾਂ ਨੇ ਦੱਸਿਆ ਕਿ ਕੱਲ੍ਹ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਸਵੇਰੇ 10 ਵਜੇ ਸੁਖਮਨੀ ਸਾਹਿਬ ਦਾ ਪਾਠ ਆਰੰਭ ਹੋਵੇਗਾ, 11 ਵਜੇ ਗੁਰਬਾਣੀ ਦਾ ਕੀਰਤਨ ਅਤੇ 12 ਵਜੇ ਯਾਤਰਾ ਸਮਾਪਤੀ ਦੀ ਅਰਦਾਸ ਹੋਵੇਗੀ। ਜਿਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੇ ਰੂਪ ਵਿੱਚ ਸੁਖਾਸਨ ਵਾਲੇ ਅਸਥਾਨ ਤੇ ਲੈ ਜਾਏ ਜਾਣਗੇ। ਇਸ ਮੌਕੇ ਭਾਰਤੀ ਫ਼ੌਜ ਦੀ ਸਿੱਖ ਲਾਈਟ ਇਨਫੈਂਟਰੀ ਦੇ ਬੈਂਡ ਮੈਂਬਰ ਸ਼ਾਮਿਲ ਹੋਣਗੇ ਅਤੇ ਸਮਾਪਤੀ ਸਮਾਰੋਹ ਮੌਕੇ ਸ਼ਬਦੀ ਧੁਨਾਂ ਦਾ ਗਾਇਨ ਕਰਨਗੇ। ਇਸ ਦੌਰਾਨ ਸਮਾਪਤੀ ਸਮਾਰੋਹ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਵੀ ਸ਼ਾਮਿਲ ਹੋਵੇਗੀ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
