Connect with us

Mohali

ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਹੱਲ ਕਰਕੇ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਏ ਪ੍ਰਸ਼ਾਸਨ : ਪੁਸ਼ਪਾ ਪੁਰੀ

Published

on

 

ਐਸ ਏ ਐਸ ਨਗਰ, 8 ਮਈ (ਆਰ ਪੀ ਵਾਲੀਆ) ਸ਼ਹਿਰ ਦੀ ਮਹਿਲਾ ਸਮਾਜ ਸੇਵੀ ਆਗੂ ਪੁਸ਼ਪਾ ਪੁਰੀ ਨੇ ਮੁਹਾਲੀ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਵਾਸੀਆਂ ਦੀਆਂ ਮੁੱਖ ਸਮੱਸਿਆਵਾਂ ਹੱਲ ਕੀਤੀਆਂ ਜਾਣ ਅਤੇ ਸ਼ਹਿਰ ਵਾਸੀਆਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਈਆਂ ਜਾਣ। ਉਹਨਾਂ ਕਿਹਾ ਕਿ ਮੁਹਾਲੀ ਸ਼ਹਿਰ ਦੇਸ਼ ਵਿਦੇਸ਼ ਵਿੱਚ ਰਹਿੰਦੇ ਪੰਜਾਬੀਆਂ ਦੀ ਪਹਿਲੀ ਪਸੰਦ ਹੈ। ਦੁਨੀਆ ਭਰ ਵਿੱਚ ਰਹਿੰਦੇ ਪੰਜਾਬੀ ਮੁਹਾਲੀ ਵਿੱਚ ਆਪਣਾ ਮਕਾਨ ਬਣਾਉਣਾ ਚਾਹੁੰਦੇ ਹਨ। ਇਹੋ ਕਾਰਨ ਹੈ ਕਿ ਮੁਹਾਲੀ ਸ਼ਹਿਰ ਦੂਰ ਦੂਰ ਤੱਕ ਫੈਲ ਗਿਆ ਹੈ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਦਫਤਰ ਮੁਹਾਲੀ ਵਿੱਚ ਹੋਣ ਕਾਰਨ ਆਪਣੇ ਜਰੂਰੀ ਕੰਮ ਧੰਦਿਆਂ ਲਈ ਮੁਹਾਲੀ ਵਿੱਚ ਪੰਜਾਬ ਦੇ ਵੱਖ ਵੱਖ ਇਲਾਕਿਆਂ ਤੋਂ ਲੋਕ ਆਉਂਦੇ ਹਨ। ਪਰ ਜਦੋਂ ਉਹ ਲੋਕ ਮੁਹਾਲੀ ਵਿੱਚ ਆਉਂਦੇ ਹਨ ਤਾਂ ਉਹਨਾਂ ਨੂੰ ਇਸ ਸ਼ਹਿਰ ਦੀਆਂ ਕਈ ਸਮੱਸਿਆਵਾਂ ਨਾਲ ਦੋ ਚਾਰ ਹੋਣਾ ਪੈਂਦਾ ਹੈ, ਜਿਹਨਾਂ ਵਿੱਚ ਆਟੋ ਚਾਲਕਾਂ ਵੱਲੋਂ ਆਮ ਲੋਕਾਂ ਦੀ ਕੀਤੀ ਜਾਂਦੀ ਆਰਥਿਕ ਲੁੱਟ ਵੀ ਸ਼ਮਿਲ ਹੈ। ਉਹਨਾਂ ਕਿਹਾ ਕਿ ਆਟੋ ਚਾਲਕਾਂ ਦੇ ਕਿਰਾਏ ਨਿਰਧਾਰਿਤ ਨਾ ਹੋਣ ਅਤੇ ਮੁਹਾਲੀ ਵਿਚ ਅਜੇ ਤਕ ਸਿਟੀ ਬੱਸ ਸਰਵਿਸ ਸ਼ੁਰੂ ਨਾ ਹੋਣ ਕਾਰਨ ਆਟੋ ਚਾਲਕ ਮਨ ਮਰਜੀ ਦੇ ਪੈਸੇ ਆਟੋ ਵਿੱਚ ਸਫਰ ਕਰਨ ਵਾਲਿਆਂ ਤੋਂ ਵਸੂਲਦੇ ਹਨ। ਇਸ ਲਈ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਆਟੋ ਦੇ ਕਿਰਾਏ ਨਿਰਧਾਰਿਤ ਕੀਤੇ ਜਾਣ ਅਤੇ ਸ਼ਹਿਰ ਵਿੱਚ ਜਲਦੀ ਹੀ ਸਿਟੀ ਬੱਸ ਸਰਵਿਸ ਸ਼ੁਰੂ ਕੀਤੀ ਜਾਵੇ।

ਉਹਨਾਂ ਕਿਹਾ ਕਿ ਸ਼ਹਿਰ ਵਿੱਚ ਸਫਾਈ ਵਿਵਸਥਾ ਦਾ ਬੁਰਾ ਹਾਲ ਹੈ ਅਤੇ ਹਰ ਪਾਸੇ ਗੰਦਗੀ ਦੇ ਢੇਰ ਦਿਖਦੇ ਹਨ। ਇਸ ਗੰਦਗੀ ਵਿਚੋਂ ਬਦਬੂ ਵੀ ਬਹੁਤ ਆਉਂਦੀ ਹੈ। ਇਸ ਗੰਦਗੀ ਵਿੱਚ ਜਹਿਰੀਲੇ ਕੀੜੇ ਮਕੌੜੇ ਪੈਦਾ ਹੋ ਰਹੇ ਹਨ, ਜੋ ਕਿ ਲੋਕਾਂ ਦੇ ਘਰਾਂ ਅੰਦਰ ਚਲੇ ਜਾਂਦੇ ਹਨ। ਇਸ ਤੋਂ ਇਲਾਵਾ ਇਸ ਗੰਦਗੀ ਨੂੰ ਆਵਾਰਾ ਕੁੱਤੇ ਅਤੇ ਆਵਾਰਾ ਪਸ਼ੂ ਫਰੋਲ ਕੇ ਦੂਰ ਦੂਰ ਤਕ ਖਿਲਾਰ ਦਿੰਦੇ ਹਨ।

ਉਹਨਾਂ ਕਿਹਾ ਕਿ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਦੀ ਗਿਣਤੀ ਬਹੁਤ ਵੱਧ ਗਈ ਹੈ। ਇਹ ਅਵਾਰਾ ਪਸ਼ੂ ਹਰ ਇਲਾਕੇ ਵਿੱਚ ਝੁੰਡਾਂ ਦੇ ਰੂਪ ਵਿੱਚ ਘੁੰਮਦੇ ਹਨ। ਇਹ ਆਵਾਰਾ ਪਸ਼ੂ ਜਿਥੇ ਆਵਾਜਾਈ ਵਿੱਚ ਅੜਿਕਾ ਬਣਦੇ ਹਨ, ਉਥੇ ਇਹਨਾਂ ਕਾਰਨ ਹਾਦਸੇ ਵਾਪਰਨ ਦਾ ਖਤਰਾ ਵੀ ਬਣਿਆ ਰਹਿੰਦਾ ਹੈ।

ਉਹਨਾਂ ਕਿਹਾ ਕਿ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਗਿਣਤੀ ਬਹੁਤ ਵੱਧ ਗਈ ਹੈ ਅਤੇ ਇਹਨਾਂ ਕੁੱਤਿਆਂ ਨੂੰ ਕਾਬੂ ਕਰਨ ਵਿੱਚ ਨਗਰ ਨਿਗਮ ਪੂਰੀ ਤਰਾਂ ਨਾਕਾਮ ਹੋ ਗਿਆ ਹੈ।

ਉਹਨਾਂ ਕਿਹਾ ਕਿ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸੀਵਰੇਜ ਜਾਮ ਦੀ ਸਮੱਸਿਆ ਵੀ ਆਮ ਹੈ। ਇਸ ਤੋਂ ਇਲਾਵਾ ਬਰਸਾਤਾਂ ਵੇਲੇ ਬਰਸਾਤੀ ਪਾਣੀ ਦੀ ਨਿਕਾਸੀ ਵੀ ਵੱਡੀ ਸਮੱਸਿਆ ਬਣ ਜਾਂਦੀ ਹੈ।

ਉਹਨਾਂ ਕਿਹਾ ਕਿ ਨਗਰ ਨਿਗਮ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਹਲ ਕਰਨ ਵਿੱਚ ਪੂਰੀ ਤਰਾਂ ਨਾਕਾਮ ਹੋ ਗਿਆ ਹੈ। ਉਹਨਾਂ ਮੰਗ ਕੀਤੀ ਕਿ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਦੇ ਹਲ ਲਈ ਮੁਹਾਲੀ ਪ੍ਰਸ਼ਾਸਨ ਅਤੇ ਨਗਰ ਨਿਗਮ ਮੁਹਾਲੀ ਵੱਲੋਂ ਰਲ ਮਿਲ ਕੇ ਉਪਰਾਲੇ ਕੀਤੇ ਜਾਣ ਤਾਂ ਕਿ ਇਹ ਸਮੱਸਿਆਵਾਂ ਹਲ ਹੋ ਸਕਣ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਸਹੀ ਤਰੀਕੇ ਨਾਲ ਮਿਲ ਸਕਣ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending