Connect with us

Mohali

ਸ਼ੈਮਰਾਕ ਸਕੂਲ ਵਿੱਚ ਦੋ ਦਿਨਾਂ ਸਾਹਿਤਿਕ ਉਤਸਵ-2025 ਦਾ ਆਯੋਜਨ

Published

on

 

ਐਸ ਏ ਐਸ ਨਗਰ, 8 ਮਈ (ਸ.ਬ.) ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਮੁਹਾਲੀ ਵਿਚ ਦੋ ਦਿਨਾਂ ਸਾਹਿਤਿਕ ਉਤਸਵ-2025 ਦਾ ਵਿਸ਼ਾਲ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਵਿਚ ਪੜਨ, ਲਿਖਣ, ਲਿਖਾਰੀ ਅਤੇ ਰਚਨਾਤਮਿਕ ਗਤੀਵਿਧੀਆਂ ਪੈਦਾ ਕਰਨ ਦੀ ਰੁਚੀ ਨੂੰ ਵਧਾਵਨ ਦੇ ਉਦੇਸ਼ ਨਾਲ ਕਰਵਾਏ ਇਸ ਦੋ ਦਿਨਾਂ ਉਤਸਵ ਦੀ ਆਰੰਭਤਾ ਦੀ ਬੁੱਕ ਫੇਅਰ ਦੇ ਉਦਘਾਟਨ ਨਾਲ ਹੋਈ, ਜਿਸ ਵਿਚ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਲਈ ਵਿਅਕਤੀਗਤ ਰੁਚੀ ਅਨੁਸਾਰ ਕਿਤਾਬਾਂ ਪ੍ਰਦਰਸ਼ਤ ਕੀਤੀਆਂ ਗਈਆਂ ਦੀ ਵਿਸ਼ਾਲ ਰੇਂਜ ਪ੍ਰਦਰਸ਼ਿਤ ਕੀਤੀ ਗਈ।

ਇਸ ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀ ਵਿਵੇਕ ਅੱਤਰੇ ਅਤੇ ਏਅਰ ਕਾਂਮੋਡਰ ਨਿਤਿਨ ਸਾਠੇ ਸਨ, ਜੋ ਕਿ ਦੋਵੇਂ ਪ੍ਰਸਿੱਧ ਲੇਖਕ ਅਤੇ ਪ੍ਰਮੁੱਖ ਬੁਲਾਰੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਨ ਦੀ ਅਹਿਮੀਅਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਸਕੂਲ ਦੀ ਪ੍ਰਿੰਸੀਪਲ ਪ੍ਰਨੀਤ ਸੋਹਲ ਨੇ ਕਿਹਾ ਕਿ ਸਾਹਿੱਤ ਸਿਰਫ਼ ਪੜ੍ਹਨ ਜਾਂ ਲਿਖਣ ਦਾ ਸਾਧਨ ਨਹੀਂ, ਬਲਕਿ ਇਹ ਇੱਕ ਆਤਮਿਕ ਅਨੁਭਵ ਹੈ ਜੋ ਵਿਦਿਆਰਥੀਆਂ ਵਿਚ ਸੋਚਣ ਦੀ ਸਮਰੱਥਾ, ਭਾਵਨਾਤਮਕ ਸਮਝ ਅਤੇ ਰਚਨਾਤਮਿਕ ਸੋਚ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਇਨ੍ਹਾਂ ਪਾਠਕ ਆਦਤਾਂ ਰਾਹੀਂ ਨੌਜਵਾਨ ਮਨਾਂ ਵਿਚ ਪੁਸਤਕਾਂ ਪ੍ਰਤੀ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਾਂ।

ਇਸ ਮੌਕੇ ਤੇ ਵਿਵੇਕ ਅੱਤਰੇ ਦੀ ਕਿਤਾਬ ਮਿਡਲ ਆਫ਼ ਐਵਰੀ ਥਿੰਗ ਅਤੇ ਏਅਰ ਕਾਂਮੋਡਰ ਨਿਤਿਨ ਸਾਠੇ ਦੀ ਕਿਤਾਬ ਐਸ ਅੇਸ ਬੀ ਸਿਪਲੀਫਾੲਡ ਰਿਲੀਜ਼ ਕੀਤੀਆਂ ਗਈਆਂ।

ਇਸ ਦੌਰਾਨ ਡਾ. ਸੁਨੀਤਾ ਮਦਾਨ, ਮਿਸ ਦਿਸ਼ਾ, ਮਿਸ ਆਯੁਸ਼ੀ, ਮਿਸ ਆਸ਼ੀ, ਅਤੇ ਮਿਸ ਸ਼ਿਖਰ ਵੱਲੋਂ ਵੱਖ-ਵੱਖ ਵਰਕਸ਼ਾਪਾਂ ਆਯੋਜਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਕਹਾਣੀ ਲਿਖਾਈ, ਕਵਿਤਾ, ਨਾਟਕ, ਅਤੇ ਰਚਨਾਤਮਿਕ ਲਿਖਤ ਵਿਧੀਆਂ ਦੀ ਚਰਚਾ ਕੀਤੀ ਗਈ। ਵਿਦਿਆਰਥੀਆਂ ਲਈ ਕਲਾਸ 3 ਤੋਂ 12 ਤੱਕ ਵੱਖ-ਵੱਖ ਗਤੀਵਿਧੀਆਂ ਦਾ ਆਯੌਜਨ ਵੀ ਕੀਤਾ ਗਿਆ।

 

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending