Connect with us

Punjab

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਬਾਰਡਰ ਪਿੰਡਾਂ ਦਾ ਦੌਰਾ

Published

on

 

 

ਲੋਕਾਂ ਨਾਲ ਮੁਲਾਕਾਤ ਕਰ ਕੇ ਜਾਣਿਆ ਹਾਲ

ਅੰਮ੍ਰਿਤਸਰ, 10 ਮਈ (ਸ.ਬ.) ਦੱਖਣ ਏਸ਼ੀਆ ਵਿੱਚ ਚੱਲ ਰਹੇ ਮੌਜੂਦਾ ਤਣਾਅਪੂਰਨ ਹਾਲਾਤ ਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਅਟਾਰੀ ਬਾਰਡਰ ਦੇ ਨੇੜੇ ਵੱਖ-ਵੱਖ ਪਿੰਡਾਂ (ਪੱਕਾ ਧਨੋਆ, ਅਟਾਰੀ, ਨੌਸ਼ਹਿਰਾ ਢਾਲਾ, ਆਦਿ) ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ। ਬਾਰਡਰ ਨਜ਼ਦੀਕ ਪਿੰਡਾਂ ਦੇ ਕਈ ਗੁਰਦੁਆਰਾ ਸਾਹਿਬਾਨ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਰੱਖਿਅਤ ਅਸਥਾਨਾਂ ਉੱਤੇ ਪਹੁੰਚਾਏ ਗਏ ਹਨ। ਸਿੰਘ ਸਾਹਿਬ ਨੇ ਸਮੁੱਚੀ ਕਾਰਵਾਈ ਦਾ ਜਾਇਜ਼ਾ ਲਿਆ ਅਤੇ ਸੰਤੁਸ਼ਟੀ ਪ੍ਰਗਟਾਈ।

ਪਿੰਡ ਵਾਸੀਆਂ ਨੇ ਜਥੇਦਾਰ ਗੜਗੱਜ ਨਾਲ ਮੁਲਾਕਾਤ ਦੌਰਾਨ ਚੜ੍ਹਦੀ ਕਲਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਹਾਲਾਤ ਵਿੱਚ ਵੀ ਡਟੇ ਰਹਿਣ ਦੀ ਗੱਲ ਆਖੀ ਹੈ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਖਣ ਏਸ਼ੀਆ ਵਿੱਚ ਸੁਖ ਸ਼ਾਂਤੀ ਦੀ ਅਰਦਾਸ ਕੀਤੀ ਕਿ ਜੋ ਵੀ ਹਾਲਾਤ ਬਣੇ ਹਨ ਇਹ ਜਲਦ ਹੀ ਸ਼ਾਂਤਮਈ ਹੋਣ। ਜਥੇਦਾਰ ਗੜਗੱਜ ਨੇ ਕਿਹਾ ਕਿ ਬਾਰਡਰ ਦੇ ਪਿੰਡਾਂ ਵਿੱਚ ਗੁਰਦੁਆਰਾ ਸਾਹਿਬਾਨ ਖੁੱਲ੍ਹੇ ਹਨ ਅਤੇ ਉੱਥੋਂ ਦੀ ਸੰਗਤ ਚੜ੍ਹਦੀ ਕਲਾ ਵਿੱਚ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਬਾਰਡਰ ਦੇ ਇਲਾਕਿਆਂ ਵਿੱਚ ਵੱਸਦੇ ਲੋਕਾਂ ਦੀ ਮਦਦ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਕਿ ਜੇਕਰ ਕਿਸੇ ਨੂੰ ਕੋਈ ਲੋੜ ਪੈਂਦੀ ਹੈ ਤਾਂ ਸੰਸਥਾ ਦੇ ਪ੍ਰਬੰਧ ਵਾਲੇ ਨੇੜਲੇ ਗੁਰਦੁਆਰਾ ਸਾਹਿਬਾਨ ਵਿਖੇ ਲੰਗਰ, ਰਿਹਾਇਸ਼ ਆਦਿ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀ ਸੰਗਤ ਨੂੰ ਗੁਰਬਾਣੀ ਦਾ ਪਾਠ ਕਰਦਿਆਂ ਗੁਰੂ ਸਾਹਿਬ ਅੱਗੇ ਅਰਦਾਸ ਕਰਨੀ ਚਾਹੀਦੀ ਹੈ ਤਾਂ ਕਿ ਸਾਰੇ ਲੋਕ ਸੁਖ ਸ਼ਾਂਤੀ ਦੇ ਨਾਲ ਰਹਿਣ। ਉਨ੍ਹਾਂ ਪਿੰਡ ਵਾਸੀਆਂ ਨੂੰ ਇਸ ਘੜੀ ਵਿੱਚ ਇੱਕ ਦੂਜੇ ਦਾ ਸਾਥ ਦੇਣ ਲਈ ਆਖਿਆ ਅਤੇ ਲੋੜਵੰਦਾਂ ਦੀ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ।

ਜਥੇਦਾਰ ਗੜਗੱਜ ਨੇ ਸਪੱਸ਼ਟ ਕੀਤਾ ਕਿ ਕੁਝ ਪਿੰਡ ਬਿਲਕੁਲ ਹੀ ਬਾਰਡਰ ਲਾਈਨ ਉੱਤੇ ਸਥਿਤ ਹਨ ਜਿਨ੍ਹਾਂ ਵੱਲੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਰੱਖਿਅਤ ਅਸਥਾਨਾਂ ਉੱਤੇ ਲਿਜਾਣ ਲਈ ਪਹੁੰਚ ਕੀਤੀ ਗਈ ਸੀ, ਪਰੰਤੂ ਬਹੁਤੇ ਪਿੰਡਾਂ ਵਿੱਚ ਗੁਰੂ ਘਰ ਖੁੱਲ੍ਹੇ ਹਨ।

ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਿੰਡਾਂ ਵਿੱਚ ਸਿੱਖੀ ਦਾ ਪ੍ਰਚਾਰ ਵੀ ਕੀਤਾ ਅਤੇ ਮੈਦਾਨ ਵਿੱਚ ਖੇਡ ਰਹੇ ਸਿੱਖ ਨੌਜਵਾਨਾਂ ਨੂੰ ਸਾਬਤ ਸੂਰਤ ਸਿੱਖੀ ਪਛਾਣ ਕਾਇਮ ਰੱਖਣ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending