National
ਭਾਰਤੀ ਫੌਜ ਨੇ ਪਾਕਿਸਤਾਨ ਦੇ ਫੌਜੀ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ
ਪੱਛਮੀ ਫਰੰਟ ਤੇ 26 ਡਰੋਨ ਹਮਲਿਆਂ ਦੇ ਜਵਾਬ ਵਿਚ ਕੀਤੀ ਕਾਰਵਾਈ
ਨਵੀਂ ਦਿੱਲੀ, 10 ਮਈ (ਸ.ਬ.) ਪਾਕਿਸਤਾਨੀ ਡਰੋਨਾਂ ਵੱਲੋਂ ਬੀਤੀ ਰਾਤ ਪੱਛਮੀ ਫਰੰਟ ਦੇ ਨਾਲ-ਨਾਲ 26 ਥਾਵਾਂ ਤੇ ਕੀਤੀ ਗਈ ਘੁਸਪੈਠ ਦੇ ਜਵਾਬ ਵਿੱਚ ਭਾਰਤੀ ਫੌਜ ਨੇ ਅੱਜ ਤੜਕੇ ਪਾਕਿਸਤਾਨ ਵਿੱਚ ਕਰੀਬ ਅੱਧੀ ਦਰਜਨ ਥਾਵਾਂ ਤੇ ਫੌਜੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ।
ਕੇਂਦਰ ਸਰਕਾਰ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ, ਥਲ ਸੈਨਾ ਦੀ ਕਰਨਲ ਸੋਫੀਆ ਕੁਰੈਸ਼ੀ ਅਤੇ ਹਵਾਈ ਸੈਨਾ ਦੀ ਵਿੰਗ ਕਮਾਂਡਰ ਵਿਓਮਿਕਾ ਸਿੰਘ ਵਲੋਂ ਆਪ੍ਰੇਸ਼ਨ ਸਿੰਧੂਰ ਨੂੰ ਲੈ ਕੇ ਕੀਤੀ ਵਿਸ਼ੇਸ਼ ਬ੍ਰੀਫਿੰਗ ਦੌਰਾਨ ਦੱਸਿਆ ਕਿ ਪਾਕਿਸਤਾਨ ਨੇ ਬੀਤੀ ਰਾਤ ਨੂੰ ਊਧਮਪੁਰ, ਪਠਾਨਕੋਟ ਤੇ ਬਠਿੰਡਾ ਸਣੇ ਹੋਰਨਾਂ ਹਵਾਈ ਬੇਸਾਂ ਨੂੰ ਨਿਸ਼ਾਨਾ ਬਣਾਇਆ।
ਕਰਨਲ ਸੋਫੀਆ ਨੇ ਕਿਹਾ ਕਿ ਪਾਕਿਸਤਾਨ ਨੇ ਡਰੋਨਾਂ ਤੇ ਹੋਰ ਅਤਿਆਧੁਨਿਕ ਹਥਿਆਰਾਂ ਨਾਲ ਭਾਰਤ ਦੇ ਪੱਛਮੀ ਫਰੰਟ ਨੂੰ ਨਿਸ਼ਾਨਾ ਬਣਾਇਆ। ਕੁੱਲ ਮਿਲਾ ਕੇ 26 ਭਾਰਤੀ ਸ਼ਹਿਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਤੇ ਭਾਰਤ ਨੇ ਤਕਰੀਬਨ ਹਰੇਕ ਹਮਲੇ ਨੂੰ ਨਾਕਾਮ ਕਰ ਦਿੱਤਾ। ਕੁਰੈਸ਼ੀ ਨੇ ਕਿਹਾ, ਪਾਕਿਸਤਾਨ ਨੇ ਸ੍ਰੀਨਗਰ, ਅਵੰਤੀਪੋਰਾ ਤੇ ਊਧਮਪੁਰ ਵਿਚ ਸਕੂਲ ਤੇ ਹਸਪਤਾਲ ਨੂੰ ਵੀ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਫੌਜ ਨੇ ਬੀਤੀ ਰਾਤ ਕੀਤੇ ਹਮਲਿਆਂ ਦੌਰਾਨ ਭਾਰਤੀ ਫੌਜੀ ਟਿਕਾਣਿਆਂ ਦੇ ਨਾਲ-ਨਾਲ ਨਾਗਰਿਕ ਖੇਤਰਾਂ ਅਤੇ ਧਾਰਮਿਕ ਸਥਾਨਾਂ ਨੂੰ ਵੀ ਨਿਸ਼ਾਨਾ ਬਣਾਇਆ ਹੈ।
ਉਹਨਾਂ ਕਿਹਾ ਕਿ ਭਾਰਤ ਤਣਾਅ ਨਹੀਂ ਚਾਹੁੰਦਾ, ਪਰੰਤੂ ਪਾਕਿਸਤਾਨੀ ਕਾਰਵਾਈਆਂ ਦਾ ਢੁਕਵਾਂ ਜਵਾਬ ਦਿੱਤਾ ਗਿਆ ਹੈ। ਪਾਕਿਸਤਾਨ ਨੇ ਭਾਰਤ ਵਿਰੁੱਧ ਮਿਜ਼ਾਈਲ ਹਮਲਾ ਕੀਤਾ, ਪਰ ਭਾਰਤੀ ਫੌਜ ਨੇ ਹਰ ਮਿਜ਼ਾਈਲ ਨੂੰ ਹਵਾ ਵਿੱਚ ਹੀ ਖਤਮ ਕਰ ਦਿੱਤਾ।
ਉਹਨਾਂ ਕਿਹਾ ਕਿ ਭਾਰਤ ਸ਼ਾਂਤੀ ਚਾਹੁੰਦਾ ਹੈ ਪਰ ਜੇਕਰ ਪਾਕਿਸਤਾਨ ਭੜਕਾਹਟ ਦੀ ਨੀਤੀ ਅਪਣਾਉਂਦਾ ਹੈ, ਤਾਂ ਜਵਾਬ ਉਸ ਦੀ ਆਪਣੀ ਭਾਸ਼ਾ ਵਿੱਚ ਦਿੱਤਾ ਜਾਵੇਗਾ। ਸਾਡੀ ਫੌਜ ਪੂਰੀ ਤਰ੍ਹਾਂ ਚੌਕਸ ਅਤੇ ਸਮਰੱਥ ਹੈ। ਕਰਨਲ ਕੁਰੈਸ਼ੀ ਨੇ ਕਿਹਾ ਕਿ ਪਾਕਿਸਤਾਨ ਨੇ ਸੋਸ਼ਲ ਮੀਡੀਆ ਤੇ ਆਦਮਪੁਰ ਵਿੱਚ ਸਥਿਤ ਭਾਰਤੀ ਐਸ-400 ਰੱਖਿਆ ਪ੍ਰਣਾਲੀ ਨੂੰ ਤਬਾਹ ਕਰਨ ਵਰਗੇ ਕਈ ਝੂਠੇ ਦਾਅਵੇ ਫੈਲਾਏ ਹਨ, ਜਿਸ ਨੂੰ ਭਾਰਤ ਪੂਰੀ ਤਰ੍ਹਾਂ ਰੱਦ ਕਰਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ 80 ਥਾਵਾਂ ਤੇ ਹਵਾਈ ਹਮਲੇ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਭਾਰਤੀ ਫੌਜ ਨੇ ਚਾਰ ਪਾਕਿਸਤਾਨੀ ਏਅਰਬੇਸਾਂ ਤੇ ਜਵਾਬੀ ਕਾਰਵਾਈ ਕੀਤੀ ਹੈ। ਸਾਡੀ ਫੌਜ ਨੇ ਪਾਕਿਸਤਾਨ ਦੀਆਂ ਸਾਰੀਆਂ ਕੋਸ਼ਿਸ਼ਾਂ ਦਾ ਢੁਕਵਾਂ ਜਵਾਬ ਦਿੱਤਾ ਹੈ।
ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਭਾਰਤ ਨੇ ਪਾਕਿਸਤਾਨ ਦੀਆਂ ਕਾਰਵਾਈਆਂ ਦਾ ਜਵਾਬ ਸੰਜੀਦਾ ਢੰਗ ਨਾਲ ਦਿੱਤਾ। ਪਾਕਿਸਤਾਨ ਦੀ ਕਾਰਵਾਈ ਭੜਕਾਊ ਹੈ ਅਤੇ ਤਣਾਅ ਵਧਾਉਂਦੀ ਹੈ। ਇਨ੍ਹਾਂ ਹਮਲਿਆਂ ਨਾਲ ਪਾਕਿਸਤਾਨ ਦੀ ਹਵਾਈ ਨਿਗਰਾਨੀ ਅਤੇ ਹਮਲਾ ਪ੍ਰਣਾਲੀ ਪ੍ਰਭਾਵਿਤ ਹੋਈ ਹੈ।
ਇਸ ਤੋਂ ਪਹਿਲਾਂ ਪਾਕਿਸਤਾਨੀ ਫੌਜ ਨੇ ਦਾਅਵਾ ਕੀਤਾ ਸੀ ਕਿ ਭਾਰਤ ਨੇ ਪਾਕਿਸਤਾਨ ਦੇ ਹਵਾਈ ਬੇਸਾਂ ਤੇ ਹਮਲੇ ਕੀਤੇ ਹਨ। ਪਾਕਿਸਤਾਨੀ ਫੌਜ ਦੇ ਬੁਲਾਰੇ ਲੈਫਟੀਨੈਂਟ ਜਨਰਲ ਅਹਿਮਦ ਸ਼ਰੀਫ ਚੌਧਰੀ ਨੇ ਤੜਕੇ ਚਾਰ ਵਜੇ ਦੇ ਕਰੀਬ ਇਸਲਾਮਾਬਾਦ ਵਿਚ ਕਾਹਲੀ ਵਿਚ ਸੱਦੀ ਪ੍ਰੈੱਸ ਕਾਨਫਰੰਸ ਵਿਚ ਦੱਸਿਆ ਕਿ ਭਾਰਤ ਨੇ ਨੂਰ ਖ਼ਾਨ (ਚੱਕਲਾਲਾ, ਰਾਵਲਪਿੰਡੀ), ਮੁਰੀਦ (ਚੱਕਵਾਲ), ਰਫੀਕੀ (ਜੰਗ ਜ਼ਿਲ੍ਹੇ ਦੇ ਸ਼ੋਰਕੋਟ) ਹਵਾਈ ਬੇਸਾਂ ਤੇ ਹਮਲਾ ਕਰਕੇ ਪਾਕਿਸਤਾਨੀ ਹਵਾਈ ਸੈਨਾ ਨੂੰ ਨਿਸ਼ਾਨਾ ਬਣਾਇਆ ਹੈ। ਹਾਲਾਂਕਿ ਉਹਨਾਂ ਪਾਕਿ ਹਵਾਈ ਸੈਨਾ ਦੇ ਸਾਰੇ ਅਸਾਸੇ ਸੁਰੱਖਿਅਤ ਹੋਣ ਦਾ ਦਾਅਵਾ ਕੀਤਾ ਸੀ।
National
ਇਥੇਨੌਲ ਨਾਲ ਭਰੇ ਟੈਂਕਰ ਅਤੇ ਟਰੱਕ ਦੀ ਟੱਕਰ ਕਾਰਨ ਦੋਵਾਂ ਵਾਹਨਾਂ ਨੂੰ ਲੱਗੀ ਅੱਗ, ਟਰੱਕ ਡਰਾਈਵਰ ਦੀ ਮੌਤ
ਕੈਥਲ, 30 ਅਕਤੂਬਰ (ਸ.ਬ.) ਚੰਡੀਗੜ੍ਹ-ਹਿਸਾਰ ਨੈਸ਼ਨਲ ਹਾਈਵੇਅ ਤੇ ਕਲਾਇਤ ਇਲਾਕੇ ਅਧੀਨ ਪੈਂਦੇ ਪਿੰਡ ਸ਼ਿਮਲਾ ਨੇੜੇ ਬੀਤੀ ਦੇਰ ਰਾਤ ਇੱਕ ਇਥੇਨੌਲ ਨਾਲ ਭਰੇ ਇੱਕ ਟੈਂਕਰ ਅਤੇ ਝੋਨੇ ਨਾਲ ਲੱਦੇ ਟਰੱਕ ਵਿਚਾਲੇ ਟੱਕਰ ਹੋਣ ਤੋਂ ਬਾਅਦ ਟੈਂਕਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ। ਧਮਾਕੇ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਇਸ ਦੀ ਲਪੇਟ ਵਿੱਚ ਆਉਣ ਕਾਰਨ ਇਥੇਨੌਲ ਟੈਂਕਰ ਦੇ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਡਰਾਈਵਰ ਰਾਜਸਥਾਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ, ਝੋਨੇ ਨਾਲ ਲੱਦੇ ਇੱਕ ਟਰੱਕ ਦਾ ਡਰਾਈਵਰ ਟਾਇਰਾਂ ਦੀ ਹਵਾ ਚੈਕ ਕਰਨ ਲਈ ਗੱਡੀ ਤੋਂ ਹੇਠਾਂ ਉਤਰਿਆ ਹੋਇਆ ਸੀ। ਇਸੇ ਦੌਰਾਨ ਪਿੱਛੋਂ ਆ ਰਿਹਾ ਇਥੇਨੌਲ ਨਾਲ ਭਰਿਆ ਤੇਜ਼ ਰਫ਼ਤਾਰ ਟੈਂਕਰ ਅਚਾਨਕ ਬੇਕਾਬੂ ਹੋ ਕੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਇਥੇਨੌਲ ਦੇ ਸੰਪਰਕ ਵਿੱਚ ਆਉਂਦੇ ਹੀ ਟੈਂਕਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ ਅਤੇ ਦੇਖਦੇ ਹੀ ਦੇਖਦੇ ਦੋਵੇਂ ਵਾਹਨ ਅੱਗ ਦੀਆਂ ਲਪਟਾਂ ਵਿੱਚ ਘਿਰ ਗਏ।
ਧਮਾਕੇ ਦੀ ਆਵਾਜ਼ ਅਤੇ ਉੱਚੀਆਂ ਉੱਠਦੀਆਂ ਅੱਗ ਦੀਆਂ ਲਪਟਾਂ ਦੇਖ ਕੇ ਆਸ-ਪਾਸ ਦੇ ਇਲਾਕੇ ਅਤੇ ਰਾਹਗੀਰਾਂ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਕਲਾਇਤ ਥਾਣੇ ਦੇ ਇੰਚਾਰਜ ਰਣਦੀਪ ਸਿੰਘ ਪੁਲੀਸ ਟੀਮ ਨਾਲ ਤੁਰੰਤ ਮੌਕੇ ਤੇ ਪਹੁੰਚੇ।
ਥਾਣਾ ਇੰਚਾਰਜ ਰਣਦੀਪ ਸਿੰਘ ਨੇ ਦੱਸਿਆ ਕਿ ਅੱਗ ਦੀਆਂ ਲਪਟਾਂ ਕਾਫ਼ੀ ਭਿਆਨਕ ਸਨ। ਇਸ ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 5 ਤੋਂ 6 ਗੱਡੀਆਂ ਮੌਕੇ ਤੇ ਬੁਲਾਈਆਂ ਗਈਆਂ। ਕਾਫ਼ੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ਤੇ ਪੂਰੀ ਤਰ੍ਹਾਂ ਕਾਬੂ ਪਾਇਆ। ਪੁਲੀਸ ਨੇ ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
National
ਪੰਜ ਮੰਜ਼ਿਲਾ ਮਾਲ ਵਿੱਚ ਲੱਗੀ ਅੱਗ
ਮੁੰਬਈ, 30 ਅਕਤੂਬਰ (ਸ.ਬ.) ਮੁੰਬਈ ਦੇ ਬਾਂਦਰਾ (ਪੱਛਮੀ) ਖੇਤਰ ਵਿੱਚ ਅੱਜ ਸਵੇਰੇ ਇਕ ਪੰਜ ਮੰਜ਼ਿਲਾ ਮਾਲ ਵਿੱਚ ਅੱਗ ਲੱਗ ਗਈ, ਜਿਸ ਦੀ ਜਾਣਕਾਰੀ ਇਕ ਨਗਰ ਨਿਗਮ ਅਧਿਕਾਰੀ ਦਿੱਤੀ। ਮੁੰਬਈ ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਲਗਭਗ ਤਿੰਨ ਘੰਟਿਆਂ ਬਾਅਦ ਇਸ ਤੇ ਕਾਬੂ ਪਾ ਲਿਆ ਗਿਆ। ਇਕ ਨਗਰ ਨਿਗਮ ਅਧਿਕਾਰੀ ਨੇ ਦੱਸਿਆ ਕਿ ਅੱਗ ਪੌਸ਼ ਖੇਤਰ ਵਿੱਚ ਲਿੰਕਿੰਗ ਰੋਡ ਤੇ ਧਨਰਾਜ ਰੈਸਟੋਰੈਂਟ ਦੇ ਨੇੜੇ ਸਥਿਤ ਵੀਐਨ ਸਫੀਅਰ ਮਾਲ ਦੀ ਤੀਜੀ ਮੰਜ਼ਿਲ ਤੇ ਲੱਗੀ।
ਮਿਲੀ ਜਾਣਕਾਰੀ ਅਨੁਸਾਰ, ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ 6.02 ਵਜੇ ਮਿਲੀ, ਜਿਸ ਤੋਂ ਬਾਅਦ ਫਾਇਰ ਵਿਭਾਗ ਨੇ ਘੱਟੋ-ਘੱਟ ਅੱਠ ਫਾਇਰ ਇੰਜਣਾਂ ਅਤੇ ਹੋਰ ਅੱਗ ਬੁਝਾਊ ਗੱਡੀਆਂ ਨੂੰ ਮੌਕੇ ਤੇ ਪਹੁੰਚਾਇਆ। ਉਨ੍ਹਾਂ ਕਿਹਾ ਕਿ ਅੱਗ ਤੇ ਸਵੇਰੇ 8:55 ਵਜੇ ਤੱਕ ਕਾਬੂ ਪਾ ਲਿਆ ਗਿਆ ਸੀ। ਇਸ ਦੌਰਾਨ ਅਧਿਕਾਰੀ ਨੇ ਕਿਹਾ ਕਿ ਅੱਗ ਬੁਝਾਉਣ ਵਾਲੇ ਕਰਮਚਾਰੀਆਂ ਤੋਂ ਇਲਾਵਾ, ਪੁਲੀਸ, ਬਿਜਲੀ ਵੰਡ ਕੰਪਨੀ ਦੇ ਕਰਮਚਾਰੀ, 108 ਐਂਬੂਲੈਂਸ ਸੇਵਾ ਦੀ ਇਕ ਟੀਮ ਅਤੇ ਬ੍ਰਿਹਨਮੁੰਬਈ ਨਗਰ ਨਿਗਮ ਦੇ ਵਾਰਡ ਸਟਾਫ ਨੂੰ ਵੀ ਮੌਕੇ ਤੇ ਤਾਇਨਾਤ ਕੀਤਾ ਗਿਆ ਸੀ। ਅਧਿਕਾਰੀ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਅਤੇ ਇਸ ਨਾਲ ਹੋਏ ਨੁਕਸਾਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
National
ਰੌਬਿਨ ਉਥੱਪਾ ਬਣੇ ਮੁੰਬਈ ਇੰਡੀਅਨਜ਼ ਦੇ ਨਵੇਂ ਬੱਲੇਬਾਜ਼ੀ ਕੋਚ
ਨਵੀਂ ਦਿੱਲੀ, 30 ਅਕਤੂਬਰ (ਸ.ਬ.) ਮੁੰਬਈ ਇੰਡੀਅਨਜ਼ ਨੇ ਸਾਬਕਾ ਭਾਰਤੀ ਬੱਲੇਬਾਜ਼ ਰੌਬਿਨ ਉਥੱਪਾ ਨੂੰ ਇੰਡੀਅਨ ਪ੍ਰੀਮੀਅਰ ਲੀਗ ਦੇ 2027 ਦੇ ਸੀਜ਼ਨ ਲਈ ਅੱਜ ਆਪਣਾ ਬੱਲੇਬਾਜ਼ੀ ਕੋਚ ਨਿਯੁਕਤ ਕੀਤਾ ਹੈ।
ਉਥੱਪਾ 2007 ਵਿੱਚ ਪੁਰਸ਼ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸਾ ਸਨ। ਇਹ 40 ਸਾਲਾ ਖਿਡਾਰੀ ਆਈ.ਪੀ.ਐਲ. ਦੇ ਪਹਿਲੇ ਸੀਜ਼ਨ ਵਿੱਚ ਮੁੰਬਈ ਇੰਡੀਅਨਜ਼ ਵੱਲੋਂ ਖੇਡਿਆ ਸੀ।
ਮੁੰਬਈ ਇੰਡੀਅਨਜ਼ ਨੇ ਐਕਸ ਤੇ ਪੋਸਟ ਕੀਤਾ ਕਿ ਸਾਡੇ ਪਹਿਲੇ ਸੀਜ਼ਨ ਦਾ ਹਿੱਸਾ ਬਣਨ ਤੋਂ ਲੈ ਕੇ ਹੁਣ ਅਥਾਹ ਤਜਰਬੇ ਨਾਲ ਵਾਪਸੀ ਕਰਨ ਤੱਕ, ਰੌਬਿਨ ਖੇਡ ਦੀ ਡੂੰਘੀ ਸਮਝ, ਬਹਿਤਰੀਨ ਸੰਚਾਰ ਸਮਰੱਥਾ ਅਤੇ ਨੌਜਵਾਨ ਖਿਡਾਰੀਆਂ ਦਾ ਮਾਰਗਦਰਸ਼ਨ ਕਰਨ ਦੀ ਸਪੱਸ਼ਟਤਾ ਨਾਲ ਟੀਮ ਨਾਲ ਜੁੜ ਰਹੇ ਹਨ। ਮੁੰਬਈ ਇੰਡੀਅਨਜ਼ ਵਿੱਚ ਤੁਹਾਡਾ ਫਿਰ ਤੋਂ ਸਵਾਗਤ ਹੈ ਰੌਬਿਨ।”
ਮੁੰਬਈ ਇੰਡੀਅਨਜ਼ ਨੇ ਬੀਤੇ ਦਿਨ ਗੇਂਦਬਾਜ਼ੀ ਕੋਚ ਲਸਿਥ ਮਲਿੰਗਾ ਅਤੇ ਪਾਰਸ ਮਹਾਮਬਰੇ ਦੇ ਨਾਲ-ਨਾਲ ਫੀਲਡਿੰਗ ਕੋਚ ਕਾਰਲ ਹਾਪਕਿਨਸਨ ਨਾਲ ਵੀ ਨਾਤਾ ਤੋੜ ਲਿਆ ਸੀ। ਫਰੈਂਚਾਇਜ਼ੀ ਨੇ ਪਿਛਲੇ ਹਫ਼ਤੇ ਆਪਣੇ ਬੱਲੇਬਾਜ਼ੀ ਕੋਚ ਕੀਰੋਨ ਪੋਲਾਰਡ ਨੂੰ ਮੁੱਖ ਕੋਚ ਵਜੋਂ ਪਦ-ਉੱਨਤ (ਪ੍ਰਮੋਟ) ਕੀਤਾ ਸੀ, ਜਿਨ੍ਹਾਂ ਨੇ ਮਾਹੇਲਾ ਜੈਵਰਧਨੇ ਦੀ ਜਗ੍ਹਾ ਲਈ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
