Mohali
ਆਪ ਸਰਕਾਰ ਦੀ ਅਣਗਹਿਲੀ ਅਤੇ ਨਾਲਾਇਕੀ ਦਾ ਸਬੂਤ ਹੈ ਹਲਕਾ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ 15 ਮੌਤਾਂ : ਬਲਬੀਰ ਸਿੰਘ ਸਿੱਧੂ
ਐਸ ਏ ਐਸ ਨਗਰ, 13 ਮਈ (ਸ.ਬ.) ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਅੰਮ੍ਰਿਤਸਰ ਦੇ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਹੋਈ 15 ਲੋਕਾਂ ਦੀ ਮੌਤ ਸਾਫ਼ ਤੌਰ ਤੇ ਆਮ ਆਦਮੀ ਪਾਰਟੀ ਦੀ ਅਣਗਹਿਲੀ, ਨਲਾਇਕੀ ਅਤੇ ਨਜ਼ਾਇਜ਼ ਸ਼ਰਾਬ ਮਾਫੀਆ ਨਾਲ ਗਠਜੋੜ ਦਾ ਨਤੀਜਾ ਹੈ।
ਮਾਨ ਸਰਕਾਰ ਤੇ ਗੰਭੀਰ ਦੋਸ਼ ਲਗਾਉਂਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲਾਂ ਦੇ ਦੌਰਾਨ ਇਹ ਤੀਜੀ ਵਾਰ ਹੈ ਜਦੋਂ ਜ਼ਹਿਰੀਲੀ ਸ਼ਰਾਬ ਨੇ ਮਾਸੂਮ ਲੋਕਾਂ ਦੀ ਜਾਨ ਲਈ ਹੈ। ਇਹ ਕੋਈ ਇਤਫ਼ਾਕ ਨਹੀਂ, ਇਹ ਸਰਕਾਰ ਦੀ ਸੂਬੇ ਪ੍ਰਤੀ ਅਣਗਿਹਲੀ ਦਾ ਨਤੀਜਾ ਹੈ। ਮਾਨ ਸਰਕਾਰ ਨੇ ਸ਼ਰਾਬ ਮਾਫੀਏ ਨੂੰ ਖੁੱਲੀ ਛੂਟ ਦਿੱਤੀ ਹੋਈ ਹੈ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਜ਼ਹਿਰੀਲੀ ਸ਼ਰਾਬ ਸ਼ਰ੍ਹੇਆਮ ਵੇਚੀ ਜਾ ਰਹੀ ਹੈ, ਉਹ ਸਿਰਫ਼ ਇਕ ਗੱਲ ਵੱਲ ਇਸ਼ਾਰਾ ਦੇ ਰਹੀ ਹੈ ਕਿ ਜਾਂ ਤਾਂ ਸਰਕਾਰ ਮਾਫੀਆ ਗੈਂਗ ਨਾਲ ਮਿਲੀ ਹੋਈ ਹੈ ਜਾਂ ਫੇਰ ਆਪਣੇ ਕੰਮਾਂ ਵਿੱਚ ਬਿਲਕੁਲ ਨਾਕਾਮ ਸਾਬਿਤ ਹੋਈ ਹੈ। ਪਹਿਲਾਂ ਸੰਗਰੂਰ, ਫੇਰ ਸੁਨਾਮ ਅਤੇ ਹੁਣ ਮਜੀਠਾ, ਇਹ ਸਾਰੇ ਜ਼ਹਿਰੀਲੀ ਸ਼ਰਾਬ ਨਾਲ ਜੁੜੇ ਕਾਂਡ ਆਮ ਆਦਮੀ ਪਾਰਟੀ ਦੀ ਨਲਾਇਕੀ ਨੂੰ ਸਾਫ਼ ਬਿਆਨ ਕਰ ਰਹੇ ਹਨ।
ਉਹਨਾਂ ਕਿਹਾ ਕਿ ਆਪ ਸਰਕਾਰ ਦੀ ਨੀਂਹ ਹੀ ਸ਼ਰਾਬ ਘੁਟਾਲਿਆਂ ਨਾਲ ਜੁੜੀ ਹੈ ਫੇਰ ਭਾਵੇਂ ਉਹ ਅਰਵਿੰਦ ਕੇਜਰੀਵਾਲ ਹੋਵੇ ਜਾਂ ਫੇਰ ਮਨੀਸ਼ ਸਿਸੋਦੀਆ ਸਭਦਾ ਹਾਲ ਇੱਕੋ ਵਰਗਾ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਇਹਨਾਂ ਦੋਹਾਂ ਦੀ ਕਠਪੁਤਲੀ ਵਾਂਗ ਕੰਮ ਕਰ ਰਹੇ ਹਨ ਅਤੇ ਦਿੱਲੀ ਦੇ ਇਨ੍ਹਾਂ ਸਾਬਕਾ ਮੰਤਰੀਆਂ ਦਾ ਪੰਜਾਬ ਵਿੱਚ ਆਉਣਾ ਜਾਣਾ ਇਹੋ ਜਿਹੇ ਮਾਫ਼ੀਏ ਨੂੰ ਸ਼ਹਿ ਦੇ ਰਿਹਾ ਹੈ।
ਉਨ੍ਹਾਂ ਮੰਗ ਕੀਤੀ, ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਇਸ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
