Connect with us

Mohali

ਟੀ ਡੀ ਆਈ ਸੈਕਟਰ 92 ਵਿੱਚ ਸੀਵਰੇਜ ਦਾ ਗੰਦਾ ਪਾਣੀ ਚੁੱਕ ਕੇ ਸਿੱਧਾ ਖੁੱਲੇ ਟੋਇਆ ਵਿੱਚ ਸੁੱਟਿਆ ਜਾ ਰਿਹਾ, ਆਮ ਲੋਕਾਂ ਦੀ ਸਿਹਤ ਨਾਲ ਹੋ ਰਿਹਾ ਖਿਲਵਾੜ

Published

on

 

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦਿੱਤੀ ਕਾਨੂੰਨੀ ਕਾਰਵਾਈ ਦੀ ਚੇਤਾਵਨੀ

ਐਸ ਏ ਐਸ ਨਗਰ, 13 ਮਈ (ਸ..ਬ) ਮੁਹਾਲੀ ਦੇ ਟੀ ਡੀ ਆਈ ਸੈਕਟਰ 92 ਵਿੱਚੋਂ ਸੀਵਰੇਜ ਦਾ ਗੰਦਾ ਪਾਣੀ ਬਿਨਾਂ ਕਿਸੇ ਟ੍ਰੀਟਮੈਂਟ ਪਲਾਂਟ ਦੇ, ਖੁੱਲ੍ਹੇ ਟੋਏ ਵਿੱਚ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਇਸ ਖੇਤਰ ਵਿੱਚ ਰਹਿ ਰਹੇ ਨਿਵਾਸੀਆਂ ਦਾ ਜੀਵਨ ਨਰਕਮਈ ਬਣ ਗਿਆ ਹੈ। ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਹ ਪਾਣੀ ਭਿਆਨਕ ਬਦਬੂ ਮਾਰਦਾ ਹੈ ਅਤੇ ਇਸ ਨਾਲ ਬਹੁਤ ਭਾਰੀ ਗਿਣਤੀ ਵਿੱਚ ਮੱਛਰ ਪੈਦਾ ਹੋ ਰਹੇ ਹਨ ਜਿਸ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਗੰਭੀਰ ਖ਼ਤਰਾ ਬਣਿਆ ਹੋਇਆ ਹੈ।

ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇੱਥੋਂ ਦੇ ਵਸਨੀਕਾਂ ਦੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮਿਲ ਕੇ ਮੌਕੇ ਦਾ ਜਾਇਜ਼ਾ ਲਿਆ ਅਤੇ ਹਾਲਾਤ ਨੂੰ ਤਰਸਯੋਗ ਅਤੇ ਇਨਸਾਨੀਅਤ ਦੀ ਤੌਹੀਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜੀ ਲਾਪਰਵਾਹੀ ਕੰਪਨੀ ਵੱਲੋਂ ਦਿਖਾਈ ਗਈ ਹੈ, ਉਹ ਬੇਹੱਦ ਨਿੰਦਣਯੋਗ ਹੈ।

ਉਹਨਾਂ ਗਮਾਡਾ ਅਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਦੀ ਕਾਰਗੁਜਾਰੀ ਤੇ ਵੀ ਕਿੰਤੂ ਕਰਦਿਆਂ ਕਿਹਾ ਕਿ ਅਧਿਕਾਰੀਆਂ ਵਲੋਂ ਬਿਨਾਂ ਟ੍ਰੀਟਮੈਂਟ ਪਲਾਂਟ ਦੇ ਨਕਸ਼ੇ ਪਾਸ ਕਰ ਦਿੱਤੇ ਗਏ ਅਤੇ ਲੋਕ ਮਹਿੰਗੇ ਪਲਾਟ ਲੈ ਕੇ ਇਥੇ ਵੱਸੇ ਹਨ। ਪਰੰਤੂ ਉਨ੍ਹਾਂ ਲਈ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇੰਨੀ ਵੱਡੀ ਲਾਪਰਵਾਹੀ ਲਈ ਜਿੰਮੇਵਾਰ ਕੰਪਨੀ ਦੇ ਪ੍ਰਬੰਧਕਾਂ, ਗਮਾਡਾ ਅਤੇ ਪ੍ਰਦੂਸ਼ਣ ਕੰਟਰੋਲ ਵਿਭਾਗ ਦੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਸz. ਬੇਦੀ ਨੇ ਕਿਹਾ ਕਿ ਮੌਕੇ ਤੇ ਹਾਲਾਤ ਇਹ ਹਨ, ਕਿ ਗੰਦੇ ਪਾਣੀ ਦੇ ਗਟਰਾਂ ਤੋਂ ਟੈਂਕਰਾਂ ਰਾਹੀਂ ਗਟਰਾਂ ਤੋਂ ਸਕਿੰਗ ਇਸਦੀ ਇਕਾਸੀ ਖੁੱਲ੍ਹੇ ਟੋਏ ਵਿੱਚ ਨਿਕਾਸੀ ਕੀਤੀ ਜਾ ਰਹੀ ਹੈ, ਜਿਸ ਨਾਲ ਚੱਪੜਚਿੜੀ ਦੇ ਨੇੜੇ ਵਸਦੀ ਆਬਾਦੀ ਦੀ ਸਿਹਤ ਲਈ ਵੱਡਾ ਖਤਰਾ ਪੈਦਾ ਹੋ ਗਿਆ ਹੈ। ਉਹਨਾਂ ਕਿਹਾ ਕਿ ਇੱਥੇ ਸਹਿਣਯੋਗ ਬਦਬੋ ਅਤੇ ਮੱਛਰਾਂ ਦੀ ਭਿਆਨਕ ਭਰਮਾਰ ਹੈ ਅਤੇ ਜਦੋਂ ਹਵਾ ਵੱਗਦੀ ਹੈ ਤਾਂ ਬਦਬੋ ਕਾਰਨ ਲੋਕ ਖਿੜਕੀਆਂ ਤੱਕ ਨਹੀਂ ਖੋਲ੍ਹ ਸਕਦੇ। ਉਹਨਾਂ ਕਿਹਾ ਕਿ ਬਿਜਲੀ ਜਾਣ ਦੀ ਸੂਰਤ ਵਿੱਚ ਵਿੱਚ ਲੋਕਾਂ ਦੀ ਘਰਾਂ ਵਿੱਚ ਘੁੱਟਣ ਵਾਲੀ ਹਾਲਤ ਬਣ ਜਾਂਦੀ ਹੈ। ਉਹਨਾਂ ਕਿਹਾ ਕਿ ਇੱਥੇ ਨੇੜੇ ਮਹਿੰਗੇ ਸਕੂਲ ਹਨ ਜਿੱਥੇ ਵੱਡੀ ਗਿਣਤੀ ਬੱਚੇ ਪੜ੍ਹਦੇ ਹਨ ਅਤੇ ਪੂਰੇ ਇਲਾਕੇ ਵਿੱਚ ਨਿਵਾਸੀਆਂ ਦੀ ਸਿਹਤ ਉੱਤੇ ਗੰਭੀਰ ਅਸਰ ਪੈ ਰਿਹਾ ਹੈ।

ਕੁਲਜੀਤ ਸਿੰਘ ਬੇਦੀ ਨੇ ਗਮਾਡਾ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਤੁਰੰਤ ਮੌਕੇ ਦਾ ਮੁਆਇਨਾ ਕਰਕੇ ਸੀਵਰੇਜ ਦੇ ਗੰਦੇ ਪਾਣੀ ਦੇ ਸੈਂਪਲ ਲਏ ਜਾਣ ਅਤੇ ਕੰਪਨੀ ਦੀ ਜਿਹੜੀ ਜਗ੍ਹਾ ਖਾਲੀ ਪਈ ਹੈ, ਉੱਥੇ ਟਰੀਟਮੈਂਟ ਪਲਾਂਟ ਲਾਇਆ ਜਾਵੇ। ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਕਾਰਵਾਈ ਨਾ ਹੋਈ ਤਾਂ ਜਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਰਾਹ ਅਖਤਿਆਰ ਕੀਤਾ ਜਾਵੇਗਾ।

ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰ ਪ੍ਰਧਾਨ ਪ੍ਰੀਤਮ ਠਾਕੁਰ, ਜਨਰਲ ਸਕੱਤਰ, ਧਰਮਿੰਦਰ ਮਲਹੋਤਰਾ, ਖ਼ਜ਼ਾਨਚੀ ਸੰਜੈ ਕੁਮਾਰ ਅਤੇ ਮੈਂਬਰ ਹਰਲੀਨ ਸਿੰਘ ਸੇਠੀ, ਮਿਸ ਮਨਚੰਦਾ, ਸੁਨੀਲ ਸ਼ਰਮਾ ਆਦਿ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending