Punjab
ਮਜੀਠਾ ਖੇਤਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 17 ਮੌਤਾਂ, ਕੁਝ ਦੀ ਹਾਲਤ ਗੰਭੀਰ
ਪੁਲੀਸ ਵਲੋਂ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ਼ ਕੇਸ ਦਰਜ, 7 ਮੁਲਜ਼ਮ ਗ੍ਰਿਫ਼ਤਾਰ
ਮਜੀਠਾ, 13 ਮਈ (ਸ.ਬ.) ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਅਧੀਨ ਆਉਂਦੇ ਪੰਜ ਪਿੰਡਾਂ ਵਿਚ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਕਰਕੇ 17 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਰਕਾਰੀ ਬੁਲਾਰੇ ਵੱਲੋਂ ਕੀਤੀ ਗਈ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਮੌਤਾਂ ਦੀ ਗਿਣਤੀ 14 ਦੱਸੀ ਸੀ ਅਤੇ ਛੇ ਮਰੀਜ਼ ਹਸਪਤਾਲ ਵਿੱਚ ਦਾਖਲ ਸਨ। ਸਾਬਕਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਇਸ ਘਟਨਾ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਪੁਲੀਸ ਨੇ ਨਕਲੀ ਸ਼ਰਾਬ ਵੇਚਣ ਵਾਲਿਆਂ ਖਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਗਈਆਂ ਜਾਨਾਂ ਤੇ ਦੁੱਖ ਜਤਾਉਂਦਿਆਂ ਕਿਹਾ ਹੈ ਕਿ ਮਾਸੂਮ ਲੋਕਾਂ ਦਾ ਕਾਤਲਾਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੀ ਕਸੂਰਵਾਰਾਂ ਨੂੰ ਨਾ ਬਖ਼ਸ਼ਣ ਦੀ ਗੱਲ ਆਖੀ ਹੈ। ਇਸ ਦੌਰਾਨ ਪੁਲੀਸ ਨੇ ਆਬਕਾਰੀ ਐਕਟ ਅਧੀਨ ਕੇਸ ਦਰਜ ਕਰਕੇ ਮੁੱਖ ਮੁਲਜਮ ਪ੍ਰਭਜੀਤ ਸਿੰਘ ਅਤੇ ਉਸ ਦੇ ਸਾਥੀ ਕੁਲਬੀਰ ਸਿੰਘ ਉਰਫ ਜੱਗੂ (ਪ੍ਰਭਜੀਤ ਦਾ ਭਰਾ), ਸਾਹਿਬ ਸਿੰਘ ਉਰਫ ਸਰਾਏ, ਗੁਰਜੰਟ ਸਿੰਘ, ਨਿੰਦਰ ਕੌਰ ਪਤਨੀ ਜੀਤਾ ਵਾਸੀ ਥਰੀਏਵਾਲ ਸਣੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਪਿੰਡ ਭੰਗਾਲੀ, ਥਰੀਏਵਾਲ, ਮਰੜੀ ਕਲਾਂ, ਤਲਵੰਡੀ ਖੁੰਮਣ, ਪਤਾਲਪੁਰੀ ਆਦਿ ਪਿੰਡਾਂ ਦੇ ਲੋਕਾਂ ਨੇ ਨਜਾਇਜ਼ ਸ਼ਰਾਬ ਵੇਚਣ ਦੇ ਧੰਦੇ ਵਿਚ ਸ਼ਾਮਲ ਕੁਝ ਵਿਅਕਤੀਆਂ ਵਲੋਂ ਸਪਲਾਈ ਕੀਤੀ ਗਈ ਸ਼ਰਾਬ ਪੀਤੀ ਅਤੇ ਕੁਝ ਦੇਰ ਬਾਅਦ ਹੀ ਉਨ੍ਹਾਂ ਦੀ ਤਬੀਅਤ ਵਿਗੜ ਗਈ। ਬਾਅਦ ਵਿੱਚ ਇਨ੍ਹਾਂ ਵਿਚੋਂ ਕੁਝ ਦੀ ਮੌਤ ਹੋ ਗਈ ਜਦੋਂਕਿ ਬਾਕੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਕਰਯੋਗ ਹੈ ਕਿ ਕੁਝ ਸਾਲ ਪਹਿਲਾਂ ਕਾਂਗਰਸ ਸਰਕਾਰ ਸਮੇਂ ਵੀ ਇਸ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 19 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਉਸ ਵਕਤ ਇਹ ਮੁੱਦਾ ਬਹੁਤ ਗਰਮਾਇਆ ਸੀ।
ਘਟਨਾ ਦੀ ਜਾਣਕਾਰੀ ਮਿਲਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ, ਸਿਵਲ ਸਰਜਨ ਕਿਰਨਦੀਪ ਕੌਰ ਸਮੇਤ ਹੋਰ ਉੱਚ ਅਧਿਕਾਰੀ ਮੌਕੇ ਤੇ ਪਹੁੰਚ ਗਏ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬੀਤੀ ਸ਼ਾਮ ਇਸ ਬਾਰੇ ਜਾਣਕਾਰੀ ਮਿਲੀ ਸੀ ਅਤੇ ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪਿੰਡਾਂ ਵਿੱਚ ਭੇਜਿਆ ਸੀ। ਇਨ੍ਹਾਂ ਟੀਮਾਂ ਵਲੋਂ ਲੋਕਾਂ ਨੂੰ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਹਸਪਤਾਲਾਂ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਦੀ ਹਾਲਤ ਬਿਹਤਰ ਹੈ। ਮ੍ਰਿਤਕ ਦੇਹਾਂ ਪੋਸਟਮਾਰਟ ਲਈ ਅੰਮ੍ਰਿਤਸਰ ਭੇਜੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਜ਼ਹਿਰੀਲੀ ਸ਼ਰਾਬ ਦੀ ਸਪਲਾਈ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਹੋਰਨਾਂ ਲੋਕਾਂ ਨੂੰ ਕਾਬੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਪੁਲੀਸ ਨੇ ਇਸ ਮਾਮਲੇ ਦੇ ਮੁੱਖ ਮੁਲਜਮ ਪ੍ਰਭਜੀਤ ਸਿੰਘ ਉਰਫ ਬੱਬੂ, ਕੁਲਬੀਰ ਸਿੰਘ ਉਰਫ ਜੱਗੂ, ਸਾਹਿਬ ਸਿੰਘ ਉਰਫ ਰਾਈ, ਗੁਰਜੰਟ ਉਰਫ ਜੰਟਾ, ਸਿਕੰਦਰ ਸਿੰਘ ਉਰਫ ਪੱਪੂ ਅਤੇ ਨਿੰਦਰ ਕੌਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਗੋਰਖਧੰਦੇ ਵਿਚ ਸ਼ਾਮਲ ਮੁੱਖ ਸਰਗਨੇ ਸਾਹਿਬ ਸਿੰਘ ਨੂੰ ਰਾਜਾਸਾਂਸੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਰਗਨੇ ਤੋਂ ਸ਼ਰਾਬ ਖਰੀਦਣ ਤੇ ਅੱਗੇ ਪਿੰਡਾਂ ਵਿਚ ਸਪਲਾਈ ਕਰਨ ਵਾਲੇ 4 ਹੋਰ ਮੁਲਜ਼ਮਾਂ ਨੂੰ ਵੀ ਪੁਲੀਸ ਨੇ ਕਾਬੂ ਕੀਤਾ ਹੈ ਪਿਛਲੇ ਸੱਤ ਘੰਟਿਆਂ ਵਿਚ ਕੁੱਲ ਮਿਲਾ ਕੇ 6 ਜਣਿਆਂ ਨੂੰ ਕਾਬੂ ਕੀਤਾ ਗਿਆ ਹੈ। ਸ਼ਰਾਬ ਸਪਲਾਈ ਕਰਨ ਵਾਲੀਆਂ ਫਰਮਾਂ ਨੂੰ ਫੜਨ ਲਈ ਟੀਮਾਂ ਨੂੰ ਤੁਰੰਤ ਬਾਹਰੀ ਰਾਜ ਵਿੱਚ ਭੇਜਿਆ ਗਿਆ ਹੈ।
ਪੁਲੀਸ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ ਵਿੱਚ ਮਰਨ ਵਾਲਿਆਂ ਦੀ ਸ਼ਨਾਖਤ ਮੇਜਰ ਸਿੰਘ ਉਰਫ ਮੋਦੀ, ਪਰਮਜੀਤ ਸਿੰਘ ਉਰਫ ਪੰਮਾ, ਸਰਬਜੀਤ ਸਿੰਘ ਉਰਫ ਸ਼ੱਬਾ, ਤਸਵੀਰ ਸਿੰਘ ਉਰਫ ਸਿਕੰਦਰ ਸਾਰੇ ਵਾਸੀ ਪਿੰਡ ਮਰੜੀ ਕਲਾਂ, ਜੋਗਿੰਦਰ ਸਿੰਘ ਉਰਫ ਮੰਨਾ, ਕਰਨੈਲ ਸਿੰਘ ਉਰਫ ਮਹੰਤ, ਜੀਤਾ ਉਰਫ ਸੀਤੀ ਵਾਸੀ ਪਿੰਡ ਥਰੀਏਵਾਲ, ਬਲਬੀਰ ਸਿੰਘ, ਰਮਨਦੀਪ ਸਿੰਘ, ਰੋਮਨਜੀਤ ਸਿੰਘ ਉਰਫ ਰੋਮੀ ਸਾਰੇ ਵਾਸੀ ਪਿੰਡ ਭੰਗਾਲੀ ਕਲਾਂ ਵਜੋਂ ਹੋਈ ਹੈ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਜੀਠਾ ਹਲਕੇ ਦੇ ਪਿੰਡ ਮਰੜੀ ਪੁੱਜ ਕੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਦੇ ਮੂੰਹ ਪਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਵਿੱਚ ਹੋਈਆਂ ਮੌਤਾਂ, ਸਧਾਰਨ ਮੌਤ ਨਹੀਂ ਸਗੋਂ ਕਤਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਮਾਇਕ ਮਦਦ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 17 ਵਿਅਕਤੀਆਂ ਦੀ ਮੌਤ ਹੋ ਗਈ ਹੈ। ਸਰਕਾਰ ਵੱਲੋਂ ਇਸ ਸਬੰਧ ਵਿੱਚ ਸਖਤ ਕਾਰਵਾਈ ਕਰਦਿਆਂ ਪੁਲੀਸ ਵਿਭਾਗ ਤੇ ਐਕਸਾਈਜ਼ ਵਿਭਾਗ ਦੇ ਦੋ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਕੀਤੀ ਜਾਰੀ ਹੈ। ਹੁਣ ਤੱਕ ਇਸ ਮਾਮਲੇ ਵਿੱਚ 17 ਮੁਲਜ਼ਮ ਕਾਬੂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀਆਂ ਤਾਰਾਂ ਦਿੱਲੀ ਤੱਕ ਜੁੜੀਆਂ ਹੋਈਆਂ ਹਨ ਅਤੇ ਪੁਲੀਸ ਟੀਮਾਂ ਨੂੰ ਦਿੱਲੀ ਵੀ ਭੇਜਿਆ ਗਿਆ ਹੈ ਤਾਂ ਜੋ ਇਸ ਨਾਲ ਜੁੜੇ ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ 600 ਲਿਟਰ ਮੈਥੇਨੋਲ ਦਿੱਲੀ ਤੋਂ ਆਰਡਰ ਕਰਕੇ ਮੰਗਵਾਇਆ ਗਿਆ ਸੀ, ਜਿਸ ਨੂੰ ਅੱਗੇ ਕਿਸੇ ਹੋਰ ਚੀਜ਼ ਵਿੱਚ ਮਿਲਾ ਕੇ ਇਸ ਨੂੰ ਥੈਲੀਆਂ ਵਿੱਚ ਭਰ ਕੇ ਵੇਚਿਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਪਹਿਲਾਂ ਵੀ ਅਜਿਹੀਆਂ ਮੌਤਾਂ ਹੁੰਦੀਆਂ ਸਨ ਪਰ ਹੁਣ ਜਦੋਂ ਵੱਡੀ ਗਿਣਤੀ ਵਿੱਚ ਮੌਤਾਂ ਹੋਈਆਂ ਹਨ ਤਾਂ ਜ਼ਹਿਰੀਲੀ ਸ਼ਰਾਬ ਦੇ ਕਾਰੋਬਾਰ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਤਰਨ ਤਾਰਨ ਖੇਤਰ ਵਿੱਚ ਵੀ ਅਜਿਹੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਵੱਡੀ ਗਿਣਤੀ ਵਿੱਚ ਮੌਤਾਂ ਹੋਣ ਦੀ ਘਟਨਾ ਵਾਪਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਨਸ਼ਿਆਂ ਖਿਲਾਫ ਜੰਗ ਦੀ ਮੁਹਿੰਮ ਚਲਾ ਰਹੀ ਹੈ ਅਤੇ ਹੁਣ ਇਸ ਨੂੰ ਵੀ ਜੜ੍ਹ ਤੋਂ ਖਤਮ ਕਰਨ ਦਾ ਯਤਨ ਕੀਤਾ ਜਾਵੇਗਾ।
ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠਾ ਨੇ ਕਿਹਾ ਕਿ ਸਰਕਾਰ ਮੁੱਖ ਮੁਲਜ਼ਮ ਨੂੰ ਬਚਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਬਕਾਰੀ ਵਿਭਾਗ ਦੇ ਅਧਿਕਾਰੀ ਵੀ ਇਸ ਰੈਕੇਟ ਵਿੱਚ ਸ਼ਾਮਲ ਸਨ। ਉਨ੍ਹਾਂ ਹਰੇਕ ਪੀੜਤ ਨੂੰ 25 ਲੱਖ ਰੁਪਏ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨਕਲੀ ਅਤੇ ਨਜਾਇਜ਼ ਸ਼ਰਾਬ ਤਸਕਰਾਂ ਨੂੰ ਫੜਨ ਵਿੱਚ ਅਸਫਲ ਰਹੀ ਹੈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Chandigarh
ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ
ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।
ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।
ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
