Connect with us

Mohali

ਭੈਣ ਉੱਪਰ ਬਿਨ ਵਿਆਹੇ ਭਰਾ ਦੀ ਪਤਨੀ ਹੋਣ ਦਾ ਦਾਅਵਾ ਕਰਕੇ ਜ਼ਮੀਨ ਹੜੱਪਣ ਦੀ ਕੋਸ਼ਿਸ਼ ਦਾ ਇਲਜਾਮ ਲਗਾਇਆ

Published

on

 

ਭੈਣ ਨੇ ਦੋਸ਼ ਨਕਾਰੇ, ਕਿਹਾ ਜ਼ਮੀਨ ਹੜੱਪਣ ਵਾਸਤੇ ਮੋਹਨ ਸਿੰਘ ਲਾ ਰਿਹਾ ਹੈ ਮੇਰੇ ਤੇ ਦੋਸ਼ (ਪਰਮਜੀਤ ਕੌਰ )

ਰਾਜਪੁਰਾ, 15 ਮਈ (ਜਤਿੰਦਰ ਲੱਕੀ) ਤਾਏ ਦੀ ਕੁੜੀ ਵਲੋਂ ਨਕਲੀ ਦਸਤਾਵੇਜ਼ ਬਣਾ ਕੇ ਆਪਣੇ ਭਰਾ ਨੂੰ ਪਤੀ ਬਣਾ ਕੇ ਜਮੀਨ ਵਿੱਚ ਹਿੱਸਾ ਲੈਣ ਦੀ ਕੋਸ਼ਿਸ਼ ਕਰਨ ਦਾ ਇਲਜਾਮ ਲਗਾਇਆ ਗਿਆ ਹੈ। ਇਸ ਸੰਬੰਧੀ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੰਦਿਆਂ ਹਲਕਾ ਰਾਜਪੁਰਾ ਦੇ ਉੜਦਨ ਪਿੰਡ ਦੇ ਵਸਨੀਕ ਮੋਹਨ ਸਿੰਘ ਨੇ ਦੱਸਿਆ ਕਿ ਉਸਦੇ ਤਾਏ ਦੀ ਧੀ, ਪਰਮਜੀਤ ਕੌਰ, ਜਿਸਦਾ ਵਿਆਹ 20-25 ਸਾਲ ਪਹਿਲਾਂ ਰੋਪੜ ਜ਼ਿਲ੍ਹੇ ਦੇ ਫੂਲ ਪਿੰਡ ਵਿੱਚ ਹੋਇਆ ਸੀ, ਆਪਣੇ ਪਤੀ ਅਤੇ ਆਪਣੇ ਭਰਾਵਾਂ ਅਤੇ ਸੁਹਰੇ ਪਰਿਵਰ ਨਾਲ ਮਤਭੇਦਾਂ ਕਾਰਨ ਅਕਸਰ ਸਾਡੇ ਘਰ ਰਹਿਣ ਲਈ ਆਉਂਦੀ ਸੀ। ਮੋਹਨ ਸਿੰਘ ਅਨੁਸਾਰ 2017 ਵਿਚ ਉਸਦੇ ਪਤੀ ਦੀ ਮੌਤ ਹੋ ਗਈ ਤੇ ਉਸ ਨੇ ਆਪਣੇ ਪਤੀ ਦੀ ਜਾਇਦਾਦ ਨੂੰ ਆਪਣੇ ਨਾਮ ਕਰਵਾ ਕੇ ਬੱਚਿਆਂ ਦੇ ਨਾਮ ਕਰ ਦਿੱਤਾ, ਅਤੇ ਉਹ ਇੱਥੇ ਸਾਡੇ ਭਰਾਵਾਂ ਨਾਲ ਸਾਡੇ ਘਰ ਰਹਿਣ ਲੱਗ ਪਈ।

ਮੋਹਨ ਸਿੰਘ ਨੇ ਦੱਸਿਆ ਕਿ ਉਸਦਾ ਇੱਕ ਵੱਡਾ ਭਰਾ ਸੋਹਣ ਸਿੰਘ ਸੀ ਜੋ ਸ਼ਰਾਬ ਪੀਣ ਦਾ ਆਦੀ ਸੀ ਅਤੇ ਉਸਦਾ ਵਿਆਹ ਨਹੀਂ ਹੋਇਆ ਸੀ। ਸੋਹਣ ਸਿੰਘ ਦੀ ਪਿਛਲੇ ਸਾਲ ਬਿਮਾਰੀ ਕਾਰਨ ਮੌਤ ਹੋ ਗਈ ਸੀ।

ਮੋਹਨ ਸਿੰਘ ਨੇ ਕਿਹਾ ਕਿ ਪਰਮਜੀਤ ਕੌਰ ਉਸਦੇ ਬਿਨ ਵਿਆਹੇ ਭਰਾ ਦੀ ਮੌਤ ਤੋਂ ਬਾਅਦ ਨਕਲੀ ਦਸਤਾਵੇਜਾਂ ਦੇ ਆਧਾਰ ਤੇ ਉਸ ਦੀ ਘਰਵਾਲੀ ਬਣਨ ਦਾ ਦਾਅਵਾ ਕਰਨ ਲੱਗੀ ਤਾਂ ਜੋ ਸੋਹਣ ਸਿੰਘ ਦੇ ਨਾਮ ਦੀ ਸਾਢੇ ਛੇ ਕਨਾਲ ਜ਼ਮੀਨ, ਇੱਕ ਟਰੈਕਟਰ ਟਰਾਲੀ ਅਤੇ ਇੱਕ ਮੋਟਰਸਾਈਕਲ ਦਾ ਹਿੱਸਾ ਲੈ ਸਕੇ।

ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ਗੱਲ ਦਾ ਪਤਾ ਉਦੋਂ ਲੱਗਿਆ ਜਦੋਂ ਸੋਹਣ ਸਿੰਘ ਦੀ ਮੌਤ ਤੋਂ ਬਾਅਦ ਹੋਇਆ ਜਦੋਂ ਉਹ ਅਤੇ ਉਸਦੀ ਭੈਣ ਕਰਮਜੀਤ ਸੋਹਣ ਸਿੰਘ ਦੀ ਜ਼ਮੀਨ ਆਪਣੇ ਨਾਮ ਕਰਵਾਉਣ ਲਈ ਤਹਿਸੀਲਦਾਰ ਕੋਲ ਪੇਸ਼ ਹੋਏ, ਤਾਂ ਤਹਿਸੀਲਦਾਰ ਨੇ ਕਿਹਾ ਕਿ ਸੋਹਣ ਸਿੰਘ ਦੀ ਪਤਨੀ ਨੇ ਇਸ ਜ਼ਮੀਨ ਤੇ ਦਾਅਵਾ ਕੀਤਾ ਹੈ। ਇਹ ਸੁਣ ਕੇ ਮੋਹਨ ਸਿੰਘ ਅਤੇ ਉਸਦਾ ਪਰਿਵਾਰ ਹੈਰਾਨ ਰਹਿ ਗਏ ਕਿ ਉਸਦਾ ਵਿਆਹ ਵੀ ਨਹੀਂ ਹੋਇਆ, ਉਸਦੀ ਪਤਨੀ ਕਿੱਥੋਂ ਆਈ? ਤਹਿਸੀਲਦਾਰ ਨੇ ਕਿਹਾ ਕਿ ਪਰਮਜੀਤ ਕੌਰ ਨੇ ਦਾਅਵਾ ਕੀਤਾ ਕਿ ਉਹ ਸੋਹਣ ਸਿੰਘ ਦੀ ਪਤਨੀ ਹੈ ਅਤੇ ਉਸਦੀ ਸਾਰੀ ਜ਼ਮੀਨ ਉਸਦੇ ਨਾਮ ਤੇ ਤਬਦੀਲ ਕੀਤੀ ਜਾਣੀ ਚਾਹੀਦੀ ਹੈ। ਇਸ ਸਬੰਧੀ ਤਹਿਸੀਲਦਾਰ ਨੇ ਪਿੰਡ ਦੇ ਨੰਬਰਦਾਰ ਨੂੰ ਬੁਲਾ ਕੇ ਮਾਮਲੇ ਦੀ ਜਾਂਚ ਕੀਤੀ ਅਤੇ ਕੇਸ ਐਸ ਡੀ ਐਮ ਰਾਜਪੁਰਾ ਨੂੰ ਭੇਜ ਦਿੱਤਾ ਜਿੱਥੇ ਜਾਂਚ ਜਾਰੀ ਹੈ।

ਇਸ ਸੰਬੰਧ ਦੀ ਜਦ ਪਰਮਜੀਤ ਕੌਰ ਨਾਲ ਗੱਲ ਕੀਤੀ ਤਾਂ ਉਸ ਨੇ ਕਿਹਾ ਕਿ ਸੋਹਨ ਸਿੰਘ ਨਾਲ ਉਸ ਦੇ ਰਿਲੇਸ਼ਨ ਪਿਛਲੇ 20 ਸਾਲਾਂ ਤੋਂ ਹਨ ਅਤੇ ਸੋਹਨ ਸਿੰਘ ਤੇ ਮੋਹਨ ਸਿੰਘ ਦੋਨੋਂ ਅਲੱਗ ਅਲੱਗ ਰਹਿ ਰਹੇ ਸੀ ਜਦੋਂਕਿ ਉਹ ਸੋਹਨ ਸਿੰਘ ਨਾਲ ਰਹਿ ਰਹੀ ਸੀ। ਉਸਨੇ ਕਿਹਾ ਕਿ ਮੋਹਨ ਸਿੰਘ ਵੱਲੋਂ ਉਸਤੇ ਲਗਾਏ ਗਏ ਸਾਰੇ ਆਰੋਪ ਬੇਬੁਨਿਆਦ ਹਨ, ਬਲਕਿ ਮੋਹਨ ਸਿੰਘ ਤੇ ਉਸਦੀ ਭੈਣ ਮੇਰੇ ਪਤੀ ਦੀ ਜਾਇਦਾਦ ਹੜਪਣ ਲਈ ਇਹ ਸਾਰੀ ਖੇਡ ਰਚ ਰਹੇ ਹਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending