Connect with us

Punjab

ਪਾਣੀਆਂ ਦੇ ਮੁੱਦੇ ਤੇ ਧੱਕਾ ਬਰਦਾਸ਼ਤ ਨਹੀਂ, ਹੁਸ਼ਿਆਰਪੁਰ ਵਿੱਚ ਬਣੇਗਾ ਮੈਡੀਕਲ ਕਾਲਜ : ਭਗਵੰਤ ਮਾਨ

Published

on

 

 

ਨਸ਼ਾ ਮੁਕਤੀ ਯਾਤਰਾ ਦੌਰਾਨ ਹੁਸ਼ਿਆਰਪੁਰ ਵਿੱਚ ਸੂਬਾ ਪੱਧਰੀ ਸਮਾਗਮ ਵਿੱਚ ਭਾਗ ਲਿਆ

ਹੁਸ਼ਿਆਰਪੁਰ, 17 ਮਈ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਸz. ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀਆਂ ਦੇ ਮੁੱਦੇ ਤੇ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਸਚਿਨ ਪੈਲੇਸ ਵਿੱਚ ਆਯੋਜਿਤ ਸੂਬਾ ਪਧਰੀ ਸਮਾਗਮ ਵਿੱਚ ਭਾਗ ਲੈਣ ਮੌਕੇ ਉਹਨਾਂ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਵੀ ਦੇਣ ਲਈ ਫਾਲਤੂ ਪਾਣੀ ਨਹੀਂ ਹੈ ਅਤੇ ਸਰਕਾਰ ਇਹ ਗੱਲ ਪਹਿਲਾਂ ਹੀ ਸਪਸ਼ਟ ਕਰ ਚੁੱਕੀ ਹੈ। ਇਸ ਮੌਕੇ ਉਨ੍ਹਾਂ ਵੱਲੋਂ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ।

ਉਹਨਾਂ ਕਿਹਾ ਕਿ ਪਾਣੀ ਦੇ ਮੁੱਦੇ ਤੇ ਉਹਨਾਂ ਨੂੰ 3-4 ਵਾਰ ਮੈਨੂੰ ਨੰਗਲ ਜਾਣਾ ਪਿਆ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀ ਲਈ ਅਸੀਂ ਸੜਕਾਂ ਤੇ ਵੀ ਲੜਾਂਗੇ ਅਤੇ ਕਾਨੂੰਨੀ ਲੜਾਈ ਵੀ ਲੜਾਂਗੇ। ਉਹਨਾਂ ਕਿਹਾ ਕਿ ਕੇਂਦਰ ਵਾਲੇ ਫੱਟੇ ਚੱਕਣ ਨੂੰ ਫਿਰਦੇ ਹਨ, ਜਦਕਿ ਉਹ ਫੱਟੇ ਹੇਠਾਂ ਕਰਨ ਲਈ ਉਥੇ ਜਾਂਦੇ ਹਨ। ਉਹਨਾਂ ਕਿਹਾ ਕਿ ਜੇਕਰ ਕੋਈ ਪਾਣੀ ਵਾਸਤੇ ਸਾਡੇ ਨਾਲ ਧੱਕਾ ਕਰੇਗਾ ਤਾਂ ਅਸੀਂ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ। ਪੰਜਾਬ ਦਾ ਪਾਣੀ ਅਸੀਂ ਕਿਸੇ ਹੋਰ ਨੂੰ ਨਹੀਂ ਦੇਣਾ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਮੈਡੀਕਲ ਕਾਲਜ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸੰਗਰੂਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿਚ ਮੈਡੀਕਲ ਕਾਲਜ ਬਣ ਰਹੇ ਹਨ, ਜਿਨ੍ਹਾਂ ਦਾ ਕੰਮ ਸ਼ੁਰੂ ਹੋ ਚੁੱਕਾ ਹੈ।

ਨਸ਼ਿਆਂ ਪ੍ਰਤੀ ਜਾਗਰੂਕ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਘਰ ਵਿਚ ਕੋਈ ਨਸ਼ਾ ਕਰਦਾ ਹੋਵੇ ਤਾਂ ਸਭ ਤੋਂ ਵੱਧ ਪੀੜਤ ਔਰਤ ਹੀ ਹੁੰਦੀ ਹੈ, ਕਿਉਂਕਿ ਉਸ ਨੇ ਘਰ ਦਾ ਚੁੱਲ੍ਹਾ ਚਲਾਉਣਾ ਹੁੰਦਾ ਹੈ। ਔਰਤਾਂ ਨੂੰ ਪਤਾ ਹੁੰਦਾ ਹੈ ਕਿ ਨਸ਼ੇ ਨਾਲ ਘਰ ਤਬਾਹ ਹੋਵੇਗਾ। ਇਸ ਦੌਰਾਨ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ਤੇ ਸ਼ਬਦੀ ਹਮਲੇ ਵੀ ਬੋਲੇ। ਉਨ੍ਹਾਂ ਕਿਹਾ ਕਿ ਜਿੰਨਾਂ ਦੇ ਘਰੇ ਸੋਨੇ ਦੀਆਂ ਟੂਟੀਆਂ ਲੱਗੀਆਂ ਹੋਣ, ਉਨ੍ਹਾਂ ਨੂੰ ਪਾਣੀ ਦੀ ਕੀਮਤ ਦਾ ਕੀ ਪਤਾ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਪਿੰਡ ਦੇ ਸਰਪੰਚ ਵਲੋਂ ਉਹਨਾਂ ਨੂੰ ਪਿੰਡ ਵਿਚ ਖੇਡ ਮੈਦਾਨ, ਲਿੰਕ ਸੜਕਾਂ ਸਮੇਤ ਹੋਰ ਕਈ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਹੈ ਜਿਹਨਾਂ ਦੇ ਹਲ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੈਸੇ ਦੀ ਕੋਈ ਘਾਟ ਨਹੀਂ ਹੈ। ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਵਾਸੀਆਂ ਨੂੰ ਨਸ਼ਾ ਮੁਕਤੀ ਨੂੰ ਲੈ ਕੇ ਸਹੁੰ ਵੀ ਚੁਕਵਾਈ ਗਈ।

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending