Connect with us

Mohali

ਅਹਿਮ ਅਹੁਦਿਆਂ ਉਤੇ ਦਿੱਲੀ ਦੇ ਵਿਅਕਤੀਆਂ ਦੀਆਂ ਕੀਤੀਆਂ ਗਈਆਂ ਨਿਯੁਕਤੀਆਂ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ : ਬਲਬੀਰ ਸਿੰਘ ਸਿੱਧੂ

Published

on

 

ਐਸ.ਏ.ਐਸ. ਨਗਰ, 20 ਮਈ (ਸ.ਬ.) ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਅਹਿਮ ਜਨਤਕ ਅਹੁਦਿਆਂ ਉਤੇ ਦਿੱਲੀ ਦੇ ਵਿਅਕਤੀਆਂ ਦੀਆਂ ਨਿਯੁਕਤੀਆਂ ਕਰਕੇ ਪੰਜਾਬ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

ਇਥੇ ਜਾਰੀ ਬਿਆਨ ਵਿਚ ਉਹਨਾਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੁਰਸੀ ਬਚਾਉਣ ਲਈ ਪੰਜਾਬ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕੋਲ ਗਹਿਣੇ ਰੱਖ ਦਿੱਤਾ ਹੈ ਜਿਹੜਾ ਹਰ ਛੋਟੇ-ਵੱਡੇ ਮਾਮਲੇ ਵਿਚ ਆਪਣੀ ਮਨਮਰਜ਼ੀ ਕਰ ਰਿਹਾ ਹੈ। ਉਹਨਾਂ ਕਿਹਾ ਕਿ ਦਿੱਲੀ ਦੇ ਲੋਕਾਂ ਵਲੋਂ ਨਕਾਰੇ ਅਤੇ ਕਰੋੜਾਂ ਦੇ ਘਪਲਿਆਂ ਦੇ ਕੇਸਾਂ ਵਿਚ ਫਸੇ ਹੋਏ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਹੁਣ ਸੂਬੇ ਦੇ ਅਹਿਮ ਮਹਿਕਮਿਆਂ ਵਿਚ ਆਪਣੇ ਚਹੇਤੇ ਵਿਅਕਤੀਆਂ ਨੂੰ ਫਿੱਟ ਕਰ ਰਹੇ ਹਨ ਤਾਂ ਕਿ ਹਰ ਮਹਿਕਮੇ ਦੇ ਧੁਰ ਹੇਠਾਂ ਤੱਕ ਸਿੱਧੀ ਪਕੜ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਲਾਰਜ ਸਕੇਲ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨਾਂ ਦੀਆਂ ਪਦਵੀਆਂ ਉਤੇ ਦਿੱਲੀ ਤੋਂ ਲਿਆ ਕੇ ਉਹ ਵਿਅਕਤੀ ਬਿਠਾ ਦਿਤੇ ਹਨ ਜਿਨ੍ਹਾਂ ਨੂੰ ਨਾ ਤਾਂ ਪੰਜਾਬ ਦੀ ਕੋਈ ਸਮਝ ਹੈ ਅਤੇ ਨਾ ਹੀ ਉਹਨਾਂ ਨੂੰ ਪੰਜਾਬ ਨਾਲ ਕੋਈ ਲਗਾਅ ਹੈ। ਉਹਨਾਂ ਦਾ ਇੱਕੋ ਇੱਕ ਮਕਸਦ ਆਪਣੀਆਂ ਅਤੇ ਆਪਣੇ ਸਿਆਸੀ ਆਕਾਵਾਂ ਦੀਆਂ ਝੋਲੀਆਂ ਭਰਨਾ ਹੈ।

ਉਹਨਾਂ ਕਿਹਾ ਕਿ ਦਿੱਲੀ ਤੋਂ ਲਿਆਂਦੇ ਜਾ ਰਹੇ ਇਹ ਸਾਰੇ ਵਿਅਕਤੀ ਉਹੀ ਹਨ ਜਿਹੜੇ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਦਿੱਲੀ ਵਿਚ ਕਿਸੇ ਨਾ ਕਿਸੇ ਤਰਾਂ ਘੋਟਾਲਾ ਮੰਤਰੀਆਂ ਨਾਲ ਸਬੰਧਤ ਸਨ ਅਤੇ ਹੁਣ ਇਹਨਾਂ ਵਿਹਲੇ ਹੋ ਗਏ ਵਿਅਕਤੀਆਂ ਨੂੰ ਪੰਜਾਬ ਲਾਂਦਾ ਜਾ ਰਿਹਾ ਹੈ ਤਾਂ ਇਹਨਾਂ ਦੇ ਤਜ਼ਰਬੇ” ਦਾ ਲਾਹਾ ਇਥੇ ਵੀ ਲਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਐਡਵੋਕੇਟ ਜਨਰਲ ਦੇ ਦਫ਼ਤਰ ਵਿਚ ਐਡੀਸ਼ਨਲ ਐਡਵੋਕੇਟ ਜਨਰਲ ਦੀਆਂ ਤਿੰਨੇ ਅਸਾਮੀਆਂ ਉਤੇ ਪੰਜਾਬ ਦੇ ਵਕੀਲਾਂ ਨੂੰ ਛੱਡ ਕੇ ਦਿੱਲੀ ਦੇ ਤਿੰਨ ਵਕੀਲਾਂ ਮੋਹੰਮਦ ਇਰਸ਼ਾਦ, ਪ੍ਰਸ਼ਾਂਤ ਮਨਚੰਡਾ ਅਤੇ ਆਰ.ਵੀ. ਸਿਨਹਾ ਨੂੰ ਨਿਯੁਕਤ ਕਰ ਕੇ ਸੂਬੇ ਦੇ ਹਿੱਤਾਂ ਨਾਲ ਗਦਾਰੀ ਕੀਤੀ ਹੈ। ਉਹਨਾਂ ਕਿਹਾ ਕਿ ਐਡੀਸ਼ਨਲ ਐਡਵੋਕੇਟ ਜਨਰਲ ਵਰਗੇ ਮਹੱਤਵਪੂਰਨ ਅਹੁਦਿਆਂ ਉਤੇ ਗੈਰ ਪੰਜਾਬੀਆਂ ਨੂੰ ਨਿਯੁਕਤ ਕਰਨਾ ਇਕ ਗੰਭੀਰ ਅਪਰਾਧ ਹੈ ਕਿਉਂਕਿ ਗੈਰ ਪੰਜਾਬੀ ਵਿਅਕਤੀਆਂ ਤੋਂ ਇਹ ਆਸ ਨਹੀਂ ਕੀਤੀ ਜਾਣੀ ਚਾਹੀਦੀ ਕਿ ਉਹ ਪੰਜਾਬ ਦੇ ਹਿੱਤਾਂ ਲਈ ਲੜਣਗੇ।

ਉਨ੍ਹਾਂ ਪੰਜਾਬ ਦੀਆਂ ਲੋਕ ਪੱਖੀ ਜਥੇਬੰਦੀਆਂ, ਅਦਾਰਿਆਂ ਅਤੇ ਬੁੱਧੀਜੀਵੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਿੱਤਾਂ ਨਾਲ ਕੀਤੇ ਜਾ ਰਹੇ ਖਿਲਵਾੜ ਵਿਰੁੱਧ ਹਰ ਸੰਭਵ ਤਰੀਕੇ ਨਾਲ ਆਵਾਜ਼ ਉਠਾਉਣ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending