Connect with us

Punjab

ਬਟਾਲਾ ਪੁਲੀਸ ਵੱਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ 6 ਮੈਂਬਰ ਗ੍ਰਿਫ਼ਤਾਰ

Published

on

 

 

ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐਸ. ਆਈ ਦੀ ਮਦਦ ਨਾਲ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਸੀ ਕੋਸ਼ਿਸ਼

ਬਟਾਲਾ, 20 ਮਈ (ਸ.ਬ.) ਬਟਾਲਾ ਪੁਲੀਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੰਨੂ ਅਗਵਾਨ ਦੇ ਹੁਕਮ ਤੇ ਚੱਲ ਰਹੇ ਇੱਕ ਕੱਟੜਪੰਥੀ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਗਿਰੋਹ ਵਲੋਂ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐਸ. ਆਈ ਦੀ ਮਦਦ ਨਾਲ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਸੀ ਕੋਸ਼ਿਸ਼ ਤਹਿਤ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਪੱਛੀਆ ਦੀ ਅਮਰੀਕਾ ਵਿੱਚ ਐਫ.ਬੀ.ਆਈ ਵੱਲੋਂ ਹੋਈ ਗ੍ਰਿਫ਼ਤਾਰੀ ਤੋਂ ਬਾਅਦ, ਮੰਨੂ ਅਗਵਾਨ ਨੇ ਖਾਲੀ ਹੋਈ ਥਾਂ ਨੂੰ ਭਰਨ ਅਤੇ ਮੀਡੀਆ ਵਿੱਚ ਆਉਣ ਲਈ ਪੰਜਾਬ ਵਿੱਚ ਹਮਲੇ ਕਰਨ ਦੀ ਜ਼ਿੰਮੇਵਾਰੀ ਲੈ ਲਈ। ਉਹ ਹਾਲ ਹੀ ਵਿੱਚ ਬਾਦਸ਼ਾਹਪੁਰ ਚੌਂਕੀ ਅਤੇ ਥਾਣਾ ਕਿਲਾ ਲਾਲ ਸਿੰਘ ਉੱਤੇ ਹੋਏ ਗ੍ਰਨੇਡ ਹਮਲਿਆਂ ਨਾਲ ਵੀ ਜੁੜਿਆ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਉਕਤ ਗਿਰੋਹ ਨੇ ਬਟਾਲਾ ਦੇ ਫੋਕਲ ਪੁਆਇੰਟ ਖੇਤਰ ਵਿੱਚ ਰਿੰਪਲ ਗਰੁੱਪ ਦੇ ਸ਼ਰਾਬ ਦੇ ਠੇਕੇ ਉਤੇ ਗ੍ਰਨੇਡ ਸੁੱਟਿਆ ਸੀ, ਪਰ ਗਲਤ ਤਰੀਕੇ ਨਾਲ ਜੋੜੇ ਜਾਣ ਕਾਰਨ, ਇਹ ਧਮਾਕਾ ਨਹੀਂ ਹੋ ਸਕਿਆ ਅਤੇ ਕੋਈ ਨੁਕਸਾਨ ਨਹੀਂ ਹੋਇਆ। ਇਸ ਸਬੰਧੀ 3,4 ਐਕਸਪਲੋਸਿਵ ਐਕਟ ਅਤੇ ਧਾਰਾ 111, 61(2) ਬੀ.ਐਨ.ਐਸ, ਵਾਧਾ ਜੁਰਮ 13, 14, 16, 17, 18, 18-2ਬੀ ਅਤੇ 20 ਯੂਏਪੀਏ ਥਾਣਾ ਸਿਵਲ ਲਾਇਨ ਬਟਾਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੁਲੀਸ ਦੀਆਂ ਕਈ ਟੀਮਾਂ ਨੇ ਤਕਨੀਕੀ ਅਤੇ ਮਨੁੱਖੀ ਖੁਫੀਆ ਸੂਤਰਾਂ ਦੀ ਵਰਤੋਂ ਕਰਕੇ ਜਾਂਚ ਕੀਤੀ ਅਤੇ ਰਿਕਾਰਡ ਸਮੇਂ ਵਿੱਚ ਗ੍ਰਨੇਡ ਸੁੱਟਣ, ਲੋਜਿਸਟਿਕਸ ਅਤੇ ਵਿੱਤੀ ਮਦਦ ਵਿੱਚ ਸ਼ਾਮਿਲ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿੱਚ ਜਤਿਨ ਕੁਮਾਰ ਉਰਫ ਰੋਹਨ ਵਾਸੀ ਸ਼ੁਕਰਪੁਰਾ ਨੇ ਗ੍ਰਨੇਡ ਸੁੱਟਿਆ ਅਤੇ ਹੋਰ ਮੈਂਬਰਾਂ ਨੂੰ ਭਰਤੀ ਕੀਤਾ। ਉਸਦੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ ਨਾਲ ਸੰਪਰਕ ਹਨ।

ਬਰਿੰਦਰ ਸਿੰਘ ਉਰਫ ਸੱਜਣ ਵਾਸੀ ਨਵੀਂ ਅਬਾਦੀ ਸ਼ੁਕਰਪੁਰਾ ਗ੍ਰਨੇਡ ਸੁੱਟਣ ਸਮੇਂ ਮੋਟਰਸਾਈਕਲ ਚਲਾ ਰਿਹਾ ਸੀ। ਰਾਹੁਲ ਮਸੀਹ ਵਾਸੀ ਟਾਵਰ ਵਾਲੀ ਗਲੀ, ਹਰਨਾਮ ਨਗਰ ਬਟਾਲਾ – ਗ੍ਰਨੇਡ ਹਮਲੇ ਤੋਂ ਪਹਿਲਾਂ 1000 ਰੁਪਏ ਅਤੇ ਬਾਅਦ ਵਿੱਚ 10000 ਰੁਪਏ ਲਏ। ਇਬਰਾਹਿਮ ਉਰਫ ਰੋਹਿਤ ਵਾਸੀ ਸ਼ੁਕਰਪੁਰਾ ਹਮਲਾ ਕਰਨ ਵਾਲੀ ਟੀਮ ਦਾ ਹਿੱਸਾ ਸੀ ਅਤੇ ਸੋਹਿਤ ਨਾਲ ਅੰਮ੍ਰਿਤਸਰ ਤੋਂ ਅਬਰਾਹਿਮ ਨਾਲ ਗ੍ਰਨੇਡ ਲੈ ਕੇ ਆਇਆ ਸੀ ਜਦੋਂਕਿ ਸੁਨੀਲ ਕੁਮਾਰ ਵਾਸੀ ਸ਼ੁਕਰਪੁਰਾ, ਹਮਲੇ ਤੋਂ ਬਾਅਦ ਦੋਸ਼ੀਆਂ ਨੂੰ ਪਨਾਹ ਦਿੱਤੀ ਸੀ।

ਇਸ ਮੌਕੇ ਐਸ.ਪੀ (ਡੀ) ਗੁਰਪ੍ਰਤਾਪ ਸਿੰਘ ਸਹੋਤਾ,ਡੀ.ਐਸ.ਪੀ (ਸਿਟੀ) ਸੰਜੀਵ ਕੁਮਾਰ, ਐਸ.ਐਚ ਓ ਸੁਖਰਾਜ ਸਿੰਘ ਤੇ ਗੁਰਦੇਵ ਸਿੰਘ ਵੀ ਮੌਜੂਦ ਸਨ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Chandigarh

ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ

Published

on

By

ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ

ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।

ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।

ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।

ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Latest News

Trending