Connect with us

International

ਸਰਬ ਪਾਰਟੀ ਵਫ਼ਦਾਂ ਨੇ ਜਾਪਾਨ ਅਤੇ ਯੂ ਏ ਈ ਵਿੱਚ ਅਪਰੇਸ਼ਨ ਸਿੰਧੂਰ ਬਾਰੇ ਦਿੱਤੀ ਜਾਣਕਾਰੀ

Published

on

 

ਅਬੂ ਧਾਬੀ, 22 ਮਈ (ਸ.ਬ.) ਪਾਕਿਸਤਾਨ ਤੋਂ ਪੈਦਾ ਹੋਏ ਅੱਤਵਾਦ ਵਿਰੁੱਧ ਭਾਰਤ ਨੇ ਵਿਸ਼ਵਵਿਆਪੀ ਪੱਧਰ ਤੇ ਪਹੁੰਚ ਕਰਨ ਦੀ ਸ਼ੁਰੂਆਤ ਕੀਤੀ ਹੈ। ਇਸ ਸਬੰਧੀ ਇੱਕ ਸਰਬ ਪਾਰਟੀ ਭਾਰਤੀ ਵਫ਼ਦ ਜਾਪਾਨ ਅਤੇ ਯੂਏਈ ਪਹੁੰਚਿਆ ਤਾਂ ਜੋ ਅਪਰੇਸ਼ਨ ਸਿੰਧੂਰ ਤੋਂ ਬਾਅਦ ਸਵੈ-ਰੱਖਿਆ ਦੇ ਅਧਿਕਾਰ ਤੇ ਆਪਣਾ ਪੱਖ ਪੇਸ਼ ਕੀਤਾ ਜਾ ਸਕੇ। ਇਸ ਦੌਰਾਨ ਜਪਾਨ ਪੁੱਜਣ ਵਾਲੇ ਵਫ਼ਦ ਦੀ ਅਗਵਾਈ ਜਨਤਾ ਦਲ ਦੇ ਸੰਸਦ ਮੈਂਬਰ ਸੰਜੇ ਝਾਅ ਕਰ ਰਹੇ ਹਨ, ਜਦੋਂ ਕਿ ਸ਼ਿਵ ਸੈਨਾ ਦੇ ਸੰਸਦ ਮੈਂਬਰ ਸ਼੍ਰੀਕਾਂਤ ਸ਼ਿੰਦੇ ਸੰਯੁਕਤ ਅਰਬ ਅਮੀਰਾਤ ਪੁੱਜੇ ਵਫ਼ਦ ਦੀ ਅਗਵਾਈ ਕਰ ਰਹੇ ਹਨ।

ਸ਼ਿੰਦੇ ਦੀ ਅਗਵਾਈ ਵਾਲੇ ਵਫ਼ਦ ਨੇ ਅਬੂ ਧਾਬੀ ਵਿੱਚ ਯੂਏਈ ਫੈਡਰਲ ਨੈਸ਼ਨਲ ਕੌਂਸਲ ਮੈਂਬਰ ਅਹਿਮਦ ਮੀਰ ਖੌਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਾਕਿਸਤਾਨੀ ਧਰਤੀ ਤੋਂ ਪੈਦਾ ਹੋਣ ਵਾਲੇ ਅੱਤਵਾਦ ਦਾ ਮੁਕਾਬਲਾ ਕਰਨ ਲਈ ਭਾਰਤ ਦੇ ਦ੍ਰਿੜ ਇਰਾਦੇ ਤੋਂ ਜਾਣੂ ਕਰਵਾਇਆ।

ਸ਼ਿੰਦੇ ਨੇ ਐਕਸ ਤੇ ਇੱਕ ਪੋਸਟ ਵਿੱਚ ਕਿਹਾ ਕਿ ਅਸੀਂ ਆਪਰੇਸ਼ਨ ਸਿੰਧੂਰ ਵਿੱਚ ਭਾਰਤ ਦੀ ਨਿਰਣਾਇਕ ਸਫਲਤਾ ਨੂੰ ਮਾਣ ਨਾਲ ਸਾਂਝਾ ਕੀਤਾ ਅਤੇ ਪਾਕਿਸਤਾਨ ਤੋਂ ਪੈਦਾ ਹੋ ਰਹੇ ਅੱਤਵਾਦੀ ਖਤਰਿਆਂ ਨੂੰ ਉਜਾਗਰ ਕੀਤਾ। ਸ਼ਿੰਦੇ ਤੋਂ ਇਲਾਵਾ ਵਫ਼ਦ ਵਿੱਚ ਮਨਨ ਕੁਮਾਰ ਮਿਸ਼ਰਾ (ਬੀਜੇਪੀ), ਸਸਮਿਤ ਪਾਤਰਾ (ਬੀਜੇਡੀ), ਈਟੀ ਮੁਹੰਮਦ ਬਸ਼ੀਰ (ਆਈਯੂਐਮਐਲ), ਐਸਐਸ ਆਹਲੂਵਾਲੀਆ (ਬੀਜੇਪੀ), ਅਤੁਲ ਗਰਗ (ਭਾਜਪਾ), ਬਾਂਸੁਰੀ ਸਵਰਾਜ (ਭਾਜਪਾ), ਸਾਬਕਾ ਡਿਪਲੋਮੈਟ ਸੁਜਾਨ ਆਰ ਚਿਨੌਏ ਅਤੇ ਯੂਏਈ ਵਿੱਚ ਭਾਰਤੀ ਰਾਜਦੂਤ ਸੁਹਿਰ ਸੰਜਾ ਸ਼ਾਮਲ ਹਨ।

ਸ਼ਿੰਦੇ ਨੇ ਕਿਹਾ ਕਿ ਅਸੀਂ ਵਿਸ਼ਵ ਸੁਰੱਖਿਆ ਅਤੇ ਅੰਤਰਰਾਸ਼ਟਰੀ ਸ਼ਾਂਤੀ ਦਾ ਸਨਮਾਨ ਕਰਨ ਲਈ ਦ੍ਰਿੜ ਸਟੈਂਡ ਲੈ ਰਹੇ ਹਾਂ। ਯੂਏਈ ਵਿੱਚ ਭਾਰਤੀ ਦੂਤਾਵਾਸ ਨੇ ਕਿਹਾ ਕਿ ਯੂਏਈ ਪਹਿਲਾ ਦੇਸ਼ ਹੈ ਜਿਸ ਨੇ ਆਪ੍ਰੇਸ਼ਨ ਸਿੰਧੂਰ ਦੇ ਸਬੰਧੀ ਸਰਬ ਪਾਰਟੀ ਵਫ਼ਦ ਦਾ ਸਵਾਗਤ ਕੀਤਾ ਹੈ ਅਤੇ ਇਹ ਦੋਵਾਂ ਦੇਸ਼ਾਂ ਵਿਚਕਾਰ ਦੋਸਤੀ ਦੇ ਡੂੰਘੇ ਗੱਠਜੋੜ ਨੂੰ ਉਜਾਗਰ ਕਰਦਾ ਹੈ।

ਦੂਜੇ ਪਾਸੇ ਝਾਅ ਦੀ ਅਗਵਾਈ ਹੇਠ ਜਪਾਨ ਗਏ ਵਫ਼ਦ ਵਿੱਚ ਭਾਜਪਾ ਦੇ ਸੰਸਦ ਮੈਂਬਰ ਅਪਰਾਜਿਤਾ ਸਾਰੰਗੀ, ਬ੍ਰਿਜਲਾਲ, ਪ੍ਰਧਾਨ ਬਰੂਆ ਅਤੇ ਹੇਮਾਂਗ ਜੋਸ਼ੀ, ਕਾਂਗਰਸ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸਲਮਾਨ ਖੁਰਸ਼ੀਦ, ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ, ਸੀਪੀਆਈ (ਐਮ) ਦੇ ਜੌਹਨ ਬ੍ਰਿਟਾਸ ਅਤੇ ਸਾਬਕਾ ਰਾਜਦੂਤ ਮੋਹਨ ਕੁਮਾਰ ਸ਼ਾਮਲ ਹਨ।

ਜਾਪਾਨ ਵਿਚ ਭਾਰਤੀ ਦੂਤਾਵਾਸ ਨੇ ਐਕਸ ਤੇ ਕਿਹਾ ਕਿ ਸੰਸਦ ਮੈਂਬਰ ਸੰਜੈ ਕੁਮਾਰ ਝਾਅ ਦੀ ਅਗਵਾਈ ਹੇਠ ਸਰਬ ਪਾਰਟੀ ਵਫਦ ਟੋਕੀਓ ਪੁੱਜਿਆ ਅਤੇ ਰਾਜਦੂਤ ਸਿਬੀ ਜਾਰਜ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਉਨ੍ਹਾਂ ਕਿਹਾ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਅਟਲ ਸਟੈਂਡ, ਜਿਵੇਂ ਕਿ ਆਪ੍ਰੇਸ਼ਨ ਸਿੰਦੂਰ ਵਿੱਚ ਦੇਖਿਆ ਗਿਆ ਹੈ, ਨੂੰ ਸਾਰੀਆਂ ਚਰਚਾਵਾਂ ਵਿੱਚ ਉਠਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਭਾਰਤ ਪਾਕਿਸਤਾਨ ਦੀਆਂ ਸਾਜ਼ਿਸ਼ਾਂ ਅਤੇ ਅੱਤਵਾਦ ਪ੍ਰਤੀ ਭਾਰਤ ਦੇ ਜਵਾਬ ਬਾਰੇ ਅੰਤਰਰਾਸ਼ਟਰੀ ਭਾਈਚਾਰੇ ਤੱਕ ਪਹੁੰਚਣ ਲਈ 33 ਦੇਸ਼ਾਂ ਦੀਆਂ ਰਾਜਧਾਨੀਆਂ ਵਿੱਚ ਸਰਬ ਪਾਰਟੀ ਵਫ਼ਦ ਭੇਜ ਰਿਹਾ ਹੈ।

Continue Reading

International

ਇਤਾਲਵੀ ਫੌਜੀ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 4 ਵਿਅਕਤੀਆਂ ਦੀ ਮੌਤ, 12 ਜ਼ਖ਼ਮੀ

Published

on

By

ਬੋਸਨੀਆ, 30 ਅਕਤੂਬਰ (ਸ.ਬ.) ਬੋਸਨੀਆ ਅਤੇ ਹਰਜ਼ੇਗੋਵੀਨਾ ਵਿਚ ਯੂਰਪੀ ਸੰਘ ਦੇ ਸ਼ਾਂਤੀ ਮਿਸ਼ਨ ਨਾਲ ਜੁੜਿਆ ਇਕ ਇਤਾਲਵੀ ਫੌਜੀ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਦਰਦਨਾਕ ਹਾਦਸੇ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉੱਤਰੀ ਬੋਸਨੀਆ ਦੇ ਬ੍ਰਚਕੋ ਜ਼ਿਲ੍ਹੇ ਦੇ ਗੋਰੀਸੇ ਇਲਾਕੇ ਵਿਚ ਵਾਪਰਿਆ। ਹਾਦਸੇ ਤੋਂ ਬਾਅਦ ਐਮਰਜੈਂਸੀ ਟੀਮਾਂ ਮੌਕੇ ਤੇ ਪਹੁੰਚੀਆਂ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਅਧਿਕਾਰੀਆਂ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹੈਲੀਕਾਪਟਰ ਕਿਸ ਕਾਰਨ ਹਾਦਸਾਗ੍ਰਸਤ ਹੋਇਆ। ਯੂਰਪੀ ਸੰਘ ਦੇ ਮਿਸ਼ਨ ਵਲੋਂ ਵੀ ਘਟਨਾ ਦੀ ਪੁਸ਼ਟੀ ਕੀਤੀ ਗਈ ਹੈ। ਹਾਦਸੇ ਵਿਚ ਮਾਰੇ ਗਏ ਅਤੇ ਜ਼ਖ਼ਮੀ ਹੋਏ ਲੋਕਾਂ ਦੀ ਪਛਾਣ ਸਬੰਧੀ ਪੂਰੀ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

Continue Reading

International

ਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ

Published

on

By

ਪੇਈਚਿੰਗ, 23 ਅਕਤੂਬਰ (ਸ.ਬ.) ਚੀਨ ਦੇ ਤਿੱਬਤ ਖੇਤਰ ਵਿੱਚ ਬੀਤੀ ਸ਼ਾਮ 7 ਦੀ ਸ਼ਿੱਦਤ ਦਾ ਭੂਚਾਲ ਆਇਆ, ਜਿਸ ਨਾਲ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ 54 ਜ਼ਖ਼ਮੀ ਹੋ ਗਏ। ਇਸ ਦੌਰਾਨ ਉੱਤਰੀ ਖੇਤਰੀ ਸ਼ਹਿਰ ਨਾਗਚੂ ਵਿੱਚ ਸੈਂਕੜੇ ਮਕਾਨ ਢਹਿ-ਢੇਰੀ ਹੋ ਗਏ।

ਸ਼ਹਿਰ ਦੇ ਸਰਕਾਰੀ ਅਧਿਕਾਰੀਆਂ ਦੇ ਹਵਾਲੇ ਨਾਲ ਨਾਗਚੂ ਮੀਡੀਆ ਦਫ਼ਤਰ ਨੇ ਦੱਸਿਆ ਕਿ 339 ਮਕਾਨਾਂ ਅਤੇ 20 ਪਸ਼ੂਆਂ ਦੇ ਸ਼ੈਡਾਂ ਦੇ ਢਹਿ ਜਾਣ ਤੋਂ ਬਾਅਦ ਖੋਜ ਅਤੇ ਰਾਹਤ ਕਾਰਜ ਜਾਰੀ ਹਨ।

ਸਥਾਨਕ ਕਾਊਂਟੀ ਦੇ 1,600 ਤੋਂ ਵੱਧ ਲੋਕਾਂ ਨੂੰ ਰਾਹਤ ਕਾਰਜਾਂ ਲਈ ਤਾਇਨਾਤ ਕੀਤਾ ਗਿਆ। ਖੇਤਰ ਵਿੱਚ 1,000 ਪ੍ਰੀਫੈਬਰੀਕੇਟਿਡ ਹਾਊਸਿੰਗ ਯੂਨਿਟ (ਬਣੇ-ਬਣਾਏ ਮਕਾਨ), ਲਗਪਗ 3,000 ਤੰਬੂ ਅਤੇ ਫੋਲਡਿੰਗ ਬੈਡਾਂ ਦੇ ਨਾਲ-ਨਾਲ ਫਲੈਸ਼ਲਾਈਟਾਂ ਅਤੇ ਸਰਦੀਆਂ ਦੇ ਕੱਪੜਿਆਂ ਸਮੇਤ ਸਮੱਗਰੀ ਪਹੁੰਚ ਗਈ ਹੈ।

ਯੂ.ਐਸ. ਜੀਓਲੋਜੀਕਲ ਸਰਵੇ ਨੇ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਰਾਤ 10:33 ਵਜੇ ਆਇਆ, ਜਿਸ ਦਾ ਕੇਂਦਰ ਉੱਤਰੀ ਤਿੱਬਤ ਦੇ ਘੱਟ ਆਬਾਦੀ ਵਾਲੇ, ਉੱਚਾਈ ਵਾਲੇ ਖੇਤਰ ਵਿੱਚ ਨਾਗਚੂ ਤੋਂ 191 ਕਿਲੋਮੀਟਰ (119 ਮੀਲ) ਪੂਰਬ-ਉੱਤਰ-ਪੂਰਬ ਵਿੱਚ ਸੀ। ਇਸ ਨੇ ਭੂਚਾਲ ਦੀ ਡੂੰਘਾਈ 18 ਕਿਲੋਮੀਟਰ (11 ਮੀਲ) ਦੱਸੀ ਹੈ।

ਅਮਰੀਕੀ ਏਜੰਸੀ ਦੀ ਵੈਬਸਾਈਟ ਅਨੁਸਾਰ, ਉਸ ਨੇ 4.3 ਅਤੇ 5.2 ਦੇ ਵਿਚਕਾਰ ਤੀਬਰਤਾ ਵਾਲੇ ਸੱਤ ਬਾਅਦ ਦੇ ਝਟਕੇ ਦਰਜ ਕੀਤੇ, ਜੋ ਸਾਰੇ 10 ਕਿਲੋਮੀਟਰ (ਛੇ ਮੀਲ) ਦੀ ਡੂੰਘਾਈ ਤੇ ਸਨ।

ਚੀਨ ਨੇ ਅੱਜ ਦੱਸਿਆ ਕਿ ਖੇਤਰ ਦੇ ਕੁਝ ਹਿੱਸੇ ਵਿੱਚ ਸੰਚਾਰ ਠੱਪ ਹੋ ਗਿਆ ਹੈ। ਸਥਾਨਕ ਰੇਲਵੇ ਅਧਿਕਾਰੀਆਂ ਨੇ ਖੇਤਰ ਵਿੱਚੋਂ ਲੰਘਣ ਵਾਲੀਆਂ ਰੇਲਗੱਡੀਆਂ ਨੂੰ ਰੋਕਣ ਲਈ ਸੰਕਟਕਾਲੀਨ ਕਦਮ ਚੁੱਕੇ ਹਨ।

ਭੂਚਾਲ ਕਾਰਨ ਚੱਟਾਨਾਂ ਵੀ ਖਿਸਕੀਆਂ ਹਨ, ਜਿਸ ਕਾਰਨ ਸਥਾਨਕ ਅਧਿਕਾਰੀਆਂ ਨੂੰ ਕੌਮੀ ਰਾਜਮਾਰਗ 317 ਦਾ ਇੱਕ ਹਿੱਸਾ ਬੰਦ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ। ਕਰਮਚਾਰੀਆਂ ਵੱਲੋਂ ਮਲਬਾ ਹਟਾਉਣ ਦਾ ਕੰਮ ਕੀਤੇ ਜਾਣ ਦੌਰਾਨ ਕੇਵਲ ਸੰਕਟਕਾਲੀਨ, ਰਾਹਤ ਅਤੇ ਸਰਕਾਰੀ ਸਹਾਇਤਾ ਵਾਲੇ ਵਾਹਨਾਂ ਨੂੰ ਹੀ ਲੰਘਣ ਦੀ ਇਜਾਜ਼ਤ ਦਿੱਤੀ ਗਈ ਹੈ।

ਅਗਲੇ ਤਿੰਨ ਦਿਨਾਂ ਵਿੱਚ ਭੂਚਾਲ ਵਾਲੇ ਖੇਤਰ ਵਿੱਚ ਰੁਕ-ਰੁਕ ਕੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਚੀਨ ਦੇ ਰਾਸ਼ਟਰੀ ਪ੍ਰਸਾਰਕ ਸੀ.ਸੀ.ਟੀ.ਵੀ. ਨੇ ਦੱਸਿਆ ਕਿ ਇਹ ਪਿਛਲੇ ਪੰਜ ਸਾਲਾਂ ਵਿੱਚ ਇਸ ਖੇਤਰ ਵਿੱਚ ਆਇਆ ਸਭ ਤੋਂ ਵੱਡਾ ਭੂਚਾਲ ਸੀ।

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਰਾਹਤ ਕਾਰਜਾਂ ਅਤੇ ਡਾਕਟਰੀ ਸਹਾਇਤਾ ਦੇ ਕੰਮਾਂ ਵਿੱਚ ਪੂਰੇ ਜੋਰ-ਸ਼ੋਰ ਨਾਲ ਜੁਟਣ ਦਾ ਸੱਦਾ ਦਿੱਤਾ ਹੈ। ਨਾਗਚੂ ਤਿੱਬਤ ਦੀ ਰਾਜਧਾਨੀ ਲਹਾਸਾ ਤੋਂ 300 ਕਿਲੋਮੀਟਰ (186 ਮੀਲ) ਤੋਂ ਵੱਧ ਉੱਤਰ ਵਿੱਚ ਹੈ।

Continue Reading

International

ਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ

Published

on

By

ਰਿਆਦ, 22 ਅਕਤੂਬਰ (ਸ.ਬ.) ਸਊਦੀ ਅਰਬ ਦੇ ਦੰਮਾਮ ਸਥਿਤ ਕਿੰਗ ਫਾਹਦ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਬੀਤੀ ਦੇਰ ਸ਼ਾਮ ਇੱਕ ਹਮਲਾ ਹੋਇਆ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ; ਸਾਰਿਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ, ਅਮਰੀਕੀ ਵਿਦੇਸ਼ ਵਿਭਾਗ ਨੇ ਆਪਣੇ ਰਾਜਦੂਤਾਂ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਸਾਊਦੀ ਅਰਬ ਦੀ ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ ਨੇ ਅੱਜ ਇਹ ਜਾਣਕਾਰੀ ਦਿੱਤੀ। ਅਥਾਰਟੀ ਅਨੁਸਾਰ, ਇਸ ਹਮਲੇ ਕਾਰਨ ਜਾਇਦਾਦ ਦਾ ਵੀ ਨੁਕਸਾਨ ਹੋਇਆ ਹੈ। ਨੁਕਸਾਨ ਦੀ ਹੱਦ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਜਾਰੀ ਇੱਕ ਬਿਆਨ ਵਿੱਚ, ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ ਨੇ ਦੱਸਿਆ ਕਿ ਇਹ ਹਮਲਾ ਬੀਤੀ ਸ਼ਾਮ ਹੋਇਆ ਸੀ। ਅਥਾਰਟੀ ਨੇ ਕਿਹਾ ਕਿ ਇਸ ਘਟਨਾ ਬਾਰੇ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਅਮਰੀਕੀ ਵਿਦੇਸ਼ ਵਿਭਾਗ ਨੇ ਸਾਊਦੀ ਅਰਬ ਵਿੱਚ ਮੌਜੂਦ ਅਮਰੀਕੀ ਸਰਕਾਰ ਦੇ ਉਨ੍ਹਾਂ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉੱਥੋਂ ਵਾਪਸ ਆਉਣ ਦਾ ਹੁਕਮ ਦਿੱਤਾ ਹੈ, ਜਿਨ੍ਹਾਂ ਦਾ ਉੱਥੇ ਰਹਿਣਾ ਕਿਸੇ ਐਮਰਜੈਂਸੀ ਕਾਰਨ ਕਰਕੇ ਜ਼ਰੂਰੀ ਨਹੀਂ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੌਮੀ ਪਿਗੋਟ ਨੇ ਐਕਸ ਤੇ ਲਿਖਿਆ ਹੈ ਕਿ ਇਰਾਨ-ਸਮਰਥਿਤ ਹੂਤੀ ਬਾਗੀ ਸਾਊਦੀ ਅਰਬ ਵਿਰੁੱਧ ਲਗਾਤਾਰ ਵਧੇਰੇ ਦੁਸ਼ਮਣਾਨਾ ਕਾਰਵਾਈਆਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਵਿਚ ਇਕ ਨਾਗਰਿਕ ਹਵਾਈ ਅੱਡੇ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ ਤੇ ਕੀਤੇ ਗਏ ਹਮਲੇ ਸ਼ਾਮਲ ਹਨ, ਜਿਨ੍ਹਾਂ ਦੇ ਨਤੀਜੇ ਵਜੋਂ ਆਮ ਨਾਗਰਿਕਾਂ ਦੀ ਜਾਨ ਗਈ ਹੈ ਅਤੇ ਆਵਾਜਾਈ ਵਿੱਚ ਭਾਰੀ ਵਿਘਨ ਪਿਆ ਹੈ। ਸਾਡੇ ਵਿਭਾਗ ਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ, ਅਤੇ ਅਸੀਂ ਉਨ੍ਹਾਂ ਦੀ ਸੁਰੱਖਿਆ ਅਤੇ ਸਹਾਇਤਾ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕਣੇ ਜਾਰੀ ਰੱਖਾਂਗੇ।

Continue Reading

Latest News

Trending