Connect with us

Mohali

ਮੁਹਾਲੀ ਵਿੱਚ ਬਾਹਰੋਂ ਆਏ ਸ਼ੱਕੀ ਕਿੰਨਰ ਕਰ ਰਹੇ ਹਨ ਨਾਜਾਇਜ਼ ਵਸੂਲੀ : ਕਾਜਲ ਮੰਗਲਮੁੱਖੀ

Published

on

 

ਐਸ ਏ ਐਸ ਨਗਰ, 23 ਮਈ (ਸ.ਬ.) ਵੱਖ ਵੱਖ ਮੌਕਿਆਂ ਤੇ ਲੋਕਾਂ ਦੇ ਘਰ ਜਾ ਕੇ ਵਧਾਈ ਮੰਗਣ ਵਾਲੇ ਕਿੰਨਰਾਂ (ਟ੍ਰਾਂਸਜੈਂਡਰਾਂ) ਵਿਚਾਲੇ ਆਪਸੀ ਕਾਟੋ ਕਲੇਸ਼ ਇੰਨਾ ਵੱਧ ਗਿਆ ਹੈ ਕਿ ਇੱਕ ਧੜੇ ਵਲੋਂ ਅੱਜ ਪੱਤਰਕਾਰ ਸੰਮੇਲਨ ਦੌਰਾਨ ਦੂਜੇ ਧੜੇ ਤੇ ਲੋਕਾਂ ਤੋਂ ਜਬਰੀ ਨਾਜਾਇਜ ਵਸੂਲੀ ਕਰਨ ਅਤੇ ਗੁੰਡਾਗਰਦੀ ਕਰਨ ਦਾ ਇਲਜਾਮ ਲਗਾਉਂਦਿਆਂ ਪੁਲੀਸ ਪ੍ਰਸ਼ਾਸ਼ਨ ਨੂੰ ਇਸ ਸੰਬੰਧੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਇਸ ਸੰਬੰਧੀ ਕਾਜਲ ਮੰਗਲਮੁਖੀ (ਚੇਲਾ ਸਵ. ਨੀਲਮ ਮਹੰਤ) ਨੇ ਆਪਣੇ ਸਾਥੀਆਂ ਸਮੇਤ ਪੱਤਰਕਾਰਾਂ ਨੂੰ ਦੱਸਿਆ ਕਿ ਪਿਛਲੇ ਕੱਝ ਸਮੇਂ ਤੋਂ ਯੂ ਪੀ ਦੇ ਸਹਾਰਨਪੁਰ ਤੋਂ ਆਈ ਇੱਕ ਕਿੰਨਰ ਟੋਲੀ ਵਲੋਂ ਖਰੜ ਵਿੱਚ ਲੋਕਾਂ ਦੇ ਘਰਾਂ ਵਿੱਚ ਜਾ ਕੇ ਵਧਾਈ ਮੰਗਣ ਦੇ ਨਾਮ ਤੇ ਜਬਰੀ ਵਸੂਲੀ ਅਤੇ ਗੁੰਡਾਗਰਦੀ ਕੀਤੀ ਜਾ ਰਹੀ ਹੈ। ਉਹਨਾਂ ਇਲਜਾਮ ਲਗਾਇਆ ਕਿ ਇਸ ਟੋਲੀ ਦੀ ਮੁਖੀ ਦੇ ਖਿਲਾਫ ਪਹਿਲਾਂ ਹੀ ਕਈ ਆਪਰਾਧਿਕ ਮਾਮਲੇ ਦਰਜ ਹਨ। ਇਸ ਦੇ ਬਾਵਜੂਦ ਪੁਲੀਸ ਪ੍ਰਸ਼ਾਸਨ ਦੀ ਕਥਿਤ ਅਣਦੇਖੀ ਸਦਕਾ, ਉਸ ਖਿਲਾਫ ਹੁਣ ਤੱਕ ਕੋਈ ਬਣਦੀ ਕਾਰਵਾਈ ਨਹੀਂ ਹੋਈ, ਜਿਸਦਾ ਫਾਇਦਾ ਉਠਾਉਂਦਿਆਂ ਉਸਨੇ ਨੇ ਮੁਹਾਲੀ ਇਲਾਕੇ ਵਿੱਚ ਵੀ ਆਪਣੀ ਟੋਲੀ ਭੇਜਣੀ ਸ਼ੁਰੂ ਕਰ ਦਿੱਤੀ ਹੈ ਅਤੇ ਆਮ ਲੋਕਾਂ ਨਾਲ ਬਦਤਮੀਜ਼ੀ ਕਰਕੇ ਜ਼ਬਰਨ ਪੈਸੇ ਵਸੂਲੀ ਕਰਨ ਦੀਆਂ ਸ਼ਿਕਾਇਤਾਂ ਲਗਾਤਾਰ ਵੱਧ ਰਹੀਆਂ ਹਨ।

ਉਹਨਾਂ ਕਿਹਾ ਕਿ ਲੋਕਾਂ ਵੱਲੋਂ ਪੈਸੇ ਨਾ ਦੇਣ ਦੀ ਸੂਰਤ ਵਿਚ ਉਹ ਉਹਨਾਂ ਦੇ ਘਰ ਵਿਚ ਹੀ ਪਰਿਵਾਰ ਸਾਹਮਣੇ ਧਮਕੀਆਂ ਦਿੰਦੇ ਹਨ ਅਤੇ ਮੂੰਹ-ਮੰਗੀ ਰਕਮ ਨਾ ਮਿਲਣ ਉਤੇ ਕੱਪੜੇ ਤੱਕ ਉਤਾਰ ਕੇ ਉਹਨਾਂ ਨੂੰ ਜ਼ਲੀਲ ਕਰਦੇ ਹਨ। ਇਹ ਆਤੰਕ ਇੰਨਾ ਵੱਧ ਚੁੱਕਾ ਹੈ ਕਿ ਹੁਣ ਆਮ ਇੱਜ਼ਤਦਾਰ ਲੋਕ ਇਹਨਾਂ ਤੋਂ ਡਰਨ ਲੱਗ ਪਏ ਹਨ। ਉਹਨਾਂ ਸ਼ੱਕ ਜ਼ਾਹਿਰ ਕੀਤਾ ਕਿ ਪੂਜਾ ਉਰਫ ਸ਼ਾਕਿਰ ਦੇ ਘਰ ਵਿਚ ਕੁਝ ਬੰਗਲਾਦੇਸ਼ੀ ਟ੍ਰਾਂਸਜੈਂਡਰ ਵੀ ਰਹਿ ਰਹੇ ਹਨ ਜਾਂ ਰਹਿ ਚੁੱਕੇ ਹਨ, ਜੋ ਸੁਰੱਖਿਆ ਦੇ ਲਿਹਾਜ਼ ਨਾਲ ਇਕ ਗੰਭੀਰ ਮੁੱਦਾ ਹੈ।

ਕਾਜਲ ਮੰਗਲਮੁਖੀ ਨੇ ਦੱਸਿਆ ਕਿ ਉਹਨਾਂ ਦੀ ਟੋਲੀ ਮੁਹਾਲੀ ਇਲਾਕੇ ਵਿੱਚ ਸ਼ਾਂਤੀਪੂਰਵਕ ਢੰਗ ਨਾਲ ਆਪਣੀਆਂ ‘ਵਧਾਈ ਪਰੰਪਰਾਵਾਂ’ ਨਿਭਾਅ ਰਹੀਆਂ ਹਨ ਪਰੰਤ ਹੁਣ ਉਹਨਾਂ ਦੀ ਟੋਲੀ ਨੂੰ ਉਕਤ ਪੂਜਾ ਵੱਲੋਂ ਧਮਕੀਆਂ ਮਿਲਣ ਕਾਰਨ ਜਾਨ-ਮਾਲ ਦਾ ਖ਼ਤਰਾ ਪੈਦਾ ਹੋ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਟੋਲੀ, ਆਮ ਲੋਕਾਂ ਦੀ ਇੱਛਾ ਮੁਤਾਬਕ ਹੀ ਵਧਾਈ ਲੈਂਦੀ ਹੈ ਅਤੇ ਮੁਹਾਲੀ ਵਾਸੀਆਂ ਨੇ ਵੀ ਉਹਨਾਂ ਨੂੰ ਕਾਫੀ ਪਿਆਰ ਅਤੇ ਇੱਜ਼ਤ ਦਿੱਤੀ ਹੈ।

ਉਹਨਾਂ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਬਾਹਰੋਂ ਆ ਕੇ ਇਸ ਖੇਤਰ ਵਿੱਚ ਗੁੰਡਾਗਰਦੀ ਅਤੇ ਜਬਰੀ ਵਸੂਲੀ ਕਰਨ ਵਾਲੀ ਇਸ ਜੁੰਡਲੀ ਦੇ ਵਧਾਈ ਆਤੰਕ ਖਿਲਾਫ਼ ਤੁਰੰਤ ਕਾਰਵਾਈ ਕਰੇ ਅਤੇ ਆਮ ਲੋਕਾਂ ਦੀ ਕੀਤੀ ਜਾ ਰਹੀ ਲੁੱਟ ਤੋਂ ਬਚਾਇਆ ਜਾਵੇ।

ਇਸ ਮੌਕੇ ਉਹਨਾਂ ਨਾਲ ਓਸ਼ੀਨ, ਵਿਸ਼ਵਪ੍ਰੀਤ, ਛਾਇਆ ਅਤੇ ਧਨਾਂਨਜੇ ਚੌਹਾਨ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending