Connect with us

Mohali

ਸੜਕਾਂ ਵਿੱਚ ਟੋਏ ਕਿ ਟੋਇਆਂ ਵਿੱਚ ਸੜਕਾਂ

Published

on

 

 

ਮੁਹਾਲੀ ਜਿਲ੍ਹੇ ਦੀਆਂ ਪੇਂਡੂ ਸੜਕਾਂ ਅਤੇ ਫਿਰਨੀਆਂ ਦੀ ਮਾੜੀ ਹਾਲਤ ਸਬੰਧੀ ਅਦਾਲਤ ਵੱਲੋਂ ਪੰਜਾਬ ਸਰਕਾਰ, ਪੀ.ਡਬਲਿਊ.ਡੀ. ਅਤੇ ਮੰਡੀ ਬੋਰਡਨੂੰ ਨੋਟਿਸ ਜਾਰੀ

ਐਸ ਏ ਐਸ ਨਗਰ, 23 ਮਈ (ਸ.ਬ.) ਜਿਲ੍ਹਾ ਐਸ. ਏ. ਐਸ. ਨਗਰ ਦੀਆਂ 37 ਲਿੰਕ ਸੜਕਾਂ ਅਤੇ ਦੋ ਪਿੰਡਾਂ ਦੀਆਂ ਫਿਰਨੀਆਂ ਦੀ ਮੁਰੰਮਤ ਸਬੰਧੀ ਹਰਮਿੰਦਰ ਸਿੰਘ ਮਾਵੀ, ਮਹਿੰਦਰ ਸਿੰਘ ਅਤੇ ਹਰਕੇਸ਼ ਚੰਦ ਸਰਮਾ ਮੱਛਲੀ ਵੱਲੋਂ ਮੁਹਾਲੀ ਦੀ ਅਦਾਲਤ ਵਿੱਚ ਪੰਜਾਬ ਸਰਕਾਰ ਰਾਹੀਂ ਕੁਲਲੈਟਰ (ਡਿਪਟੀ ਕਮਿਸ਼ਨਰ) ਮੁਹਾਲੀ, ਸਕੱਤਰ ਪੀ. ਡਬਲਿਊ.ਡੀ ਵਿਭਾਗ (ਬੀ.ਐਂਡ ਆਰ) ਐਕਸੀਅਨ ਲਿੰਕ ਰੋਡ ਮੁਹਾਲੀ ਅਤੇ ਪਟਿਆਲਾ, ਸਕੱਤਰ ਪੰਜਾਬ ਮੰਡੀ ਬੋਰਡ ਪੰਜਾਬ ਅਤੇ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਦੇ ਖਿਲਾਫ ਦਾਇਰ ਕੀਤੀ ਗਈ ਪਟੀਸ਼ਨ ਤੇ ਕਾਰਵਾਈ ਕਰਦਿਆਂ ਮਾਣਯੋਗ ਅਦਾਲਤ ਵੱਲੋਂ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ 10 ਜੁਲਾਈ ਨੂੰ ਪੇਸ਼ ਹੋਣ ਦੇ ਸੰਮਨ ਜਾਰੀ ਕੀਤੇ ਹਨ।

ਪਟੀਸ਼ਨਰਾਂ ਦੇ ਵਕੀਲਾਂ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ ਅਤੇ ਐਡਵੋਕੇਟ ਮਨ ਪ੍ਰਭਲੀਨ ਕੌਰ ਨੇ ਦੱਸਿਆ ਕਿ ਇਹ ਕੇਸ ਪਿੰਡ ਚੋਲਟਾ, ਮਜਾਤ, ਟੋਡਰ ਮਾਜਰਾ, ਮੱਛਲੀ, ਚਡਿਆਲਾ ਸੂਦਾਂ, ਘੜੂੰਆਂ, ਮਾਛੀਪੁਰ ਥੇੜੀ, ਬਰੌਲੀ, ਕਾਲੇਵਾਲ, ਕੁਰਾਲੀ, ਸਹੌੜਾਂ, ਬਰੌਲੀ, ਪਡਿਆਲਾ, ਘਟੌਰ, ਨਗਲੀਆਂ, ਖੈਰਪੁਰ, ਕੁਰਾਲੀ, ਕਾਦੀ ਮਾਜਰਾ, ਬਲਾਕ ਮਾਜਰੀ, ਫਾਟਵਾਂ, ਢਕੋਰਾਂ, ਵਜੀਦਪੁਰ, ਸਿਆਮਪੁਰ, ਖਿਜ਼ਰਾਬਾਦ, ਚਟੌਲੀ, ਬਜਹੇੜੀ, ਬੱਤਾ, ਪੀਰ ਸੁਹਾਣਾ, ਰੁੜਕੀ, ਸੰਤੇ ਮਾਜਰਾ, ਰਸਨਹੇੜੀ, ਸੁਹਾਲੀ, ਦਾਓ ਮਾਜਰਾ, ਭਜੌਲੀ, ਰੰਧਾਵਾ ਰੋਡ ਖਰੜ, ਦੇਸੂ ਮਾਜਰਾ, ਜੰਡਪੁਰ, ਮੁਲਾਂਪੁਰ ਗਰੀਬਦਾਸ, ਦਾਉਂ, ਰੁੜਕੀਖਾਮ, ਪਲਹੇੜੀ, ਝਾਮਪੁਰ, ਹਰਲਾਲਪੁਰ, ਜਕੜ ਮਾਜਰਾ, ਸਵਾੜਾ, ਝੰਜੇੜੀ (ਸਾਰੇ ਤਹਿਸੀਲ ਖਰੜ) ਕੁਰਾਲੀ, ਬਟੋਲੀ, ਝਰਮੜੀ, ਸੰਗੋਥਾ, ਮਲਕਪੁਰ, ਜੌਲੀ, ਸਰਸੀਣੀ, ਟਿਵਾਣਾ, ਆਲਮਗੀਰ, ਖਜੂਰ ਮੰਡੀ, ਮੀਰਪੁਰ, ਧੀਰੇ ਮਾਜਰਾ, (ਸਾਰੇ ਤਹਿਸੀਲ ਡੇਰਾਬਸੀ) ਅਤੇ ਬਾਕਰਪੁਰ, ਨਡਿਆਲੀ, ਧਰਮਗੜ੍ਹ, ਕੁਰਾਲਾ, ਸੇਖਨ ਮਾਜਰਾ, ਕੁਰੜੀ, ਬੜੀ ਦੀਆਂ ਸੜਕਾਂ ਅਤੇ ਪਿੰਡ ਬਾਕਰਪੁਰ ਅਤੇ ਲਾਂਡਰਾਂ (ਤਹਿਸੀਲ ਮੁਹਾਲੀ) ਦੀਆਂ ਫਿਰਨੀਆਂ ਦੀ ਮਾੜੀ ਹਾਲਤ ਸਬੰਧੀ ਪਾਇਆ ਗਿਆ ਹੈ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਹ ਸਮਾਜ ਸੇਵੀ ਹਨ ਅਤੇ ਜਿਲ੍ਹੇ ਵਿਚ ਸੜਕਾਂ ਦੀ ਮਾੜੀ ਹਾਲਤ ਸਬੰਧੀ ਕੇਸ ਪਾ ਰਹੇ ਹਨ, ਕਿਉਂਕਿ ਸੜਕਾਂ ਦੀ ਇਸ ਹਾਲਤ ਕਰਕੇ ਉਨ੍ਹਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਸੜਕਾਂ ਤੇ ਮੀਂਹ ਵਿੱਚ ਫਿਸਲਨ ਹੋ ਜਾਂਦੀ ਹੈ ਜਿਸ ਦੌਰਾਨ ਪਾਣੀ ਇੱਕਠਾ ਹੋਣ ਅਤੇ ਇਨ੍ਹਾਂ ਵਿਚ ਟੋਏ ਹੋਣ ਕਰਕੇ ਡਰਾਇਵਿੰਗ ਕਰਨਾ ਆਪਣੀ ਜਾਨ ਦਾ ਜੋਖਮ ਲੈਣ ਵਰਗਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੜਕਾਂ ਦੀ ਇਹ ਮਾੜੀ ਹਾਲਤ ਇੱਕ ਦਿਨ ਵਿੱਚ ਨਹੀਂ ਹੋਈ ਪਰ ਇਹ ਸਰਕਾਰੀ ਅਧਿਕਾਰੀਆਂ ਅਤੇ ਸਰਕਾਰ ਦੀ ਅਣਗਹਿਲੀ ਕਾਰਨ ਹੋਈ ਹੈ। ਇਨ੍ਹਾਂ ਸੜਕਾਂ ਦੀ ਮੁਰੰਮਤ ਪਿਛਲੇ ਕਰੀਬ 7 ਸਾਲਾਂ ਤੋਂ ਨਹੀ ਕੀਤੀ ਗਈ।

ਪਟੀਸ਼ਨਰਾਂ ਨੇ ਕਿਹਾ ਹੈ ਕਿ ਉਤਰਵਾਦੀਆਂ (ਸਰਕਾਰ, ਮੰਡੀ ਬੋਰਡ ਅਤੇ ਪੀ.ਡਬਲਿਊ.ਡੀ.ਵਿਭਾਗ) ਨੂੰ ਇਨ੍ਹਾਂ ਸੜਕਾਂ ਅਤੇ ਫਿਰਨੀਆਂ ਸਬੰਧੀ ਪੂਰੀ ਜਾਣਕਾਰੀ ਹੈ ਅਤੇ ਕੇਸ ਕਰਤਾਵਾਂ ਵੱਲੋਂ ਵਾਰ-ਵਾਰ ਸ਼ਿਕਾਇਤਾਂ ਕਰਨ ਅਤੇ ਮੀਡੀਆ ਵਿਚ ਰਿਪੋਰਟਾਂ ਕਰਨ ਤੇ ਵੀ ਇਨ੍ਹਾ ਦੀ ਰਿਪੇਅਰ ਨਹੀਂ ਕੀਤੀ ਜਿਸ ਕਾਰਨ ਕੇਸ ਕਰਤਾਵਾਂ ਨੂੰ ਇਨ੍ਹਾਂ ਸੜਕਾਂ ਤੇ ਚੱਲਣ ਕਰਕੇ ਆਪਣੀ ਜਿੰਦਗੀ ਦਾ ਹਮੇਸ਼ਾ ਖਤਰਾ ਰਹਿੰਦਾ ਹੈ ਅਗਲੇ ਮਹੀਨੇ ਬਰਸਾਤ ਆ ਰਹੀ ਹੈ ਜਿਸ ਕਾਰਨ ਇਨ੍ਹਾਂ ਸੜਕਾਂ ਤੇ ਚਲਣਾ ਵੀ ਮੁਸ਼ਕਲ ਹੋ ਜਾਵੇਗਾ।

ਪਟੀਸ਼ਨਰਾਂ ਦਾ ਕਹਿਣਾ ਹੈ ਕਿ ਉਤਰਵਾਦੀ ਕਾਨੂੰਨੀ ਤੌਰ ਤੇ ਇਨ੍ਹਾ ਸੜਕਾਂ ਨੂੰ ਚੰਗੀ ਹਾਲਤ ਵਿਚ ਬਣਾਉਣ ਲਈ ਪਾਬੰਦ ਹਨ ਅਤੇ ਕੇਸ ਕਰਤਾਵਾਂ ਦਾ ਚੰਗੀਆਂ ਸੜਕਾਂ ਤੇ ਚਲਣਾ ਸੰਵਿਧਾਨ ਦੇ ਆਰਟੀਕਲ 21 ਅਤੇ ਇਹ ਜਿਉਣ ਦੇ ਅਧਿਕਾਰ ਅਧੀਨ ਆਉਂਦਾ ਹੈ।

ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀ ਇਹ ਡਿਊਟੀ ਹੈ ਕਿ ਸੜਕਾਂ ਤੇ ਟੋਏ ਹੋਣ ਕਾਰਨ ਉਹ ਇਨ੍ਹਾਂ ਸੜਕਾਂ ਤੇ ਲੋਕਾਂ ਦੇ ਬਚਾਓ ਲਈ ਨੋਟਿਸ ਲਗਾਉਣ ਕਿ ਸੜਕ ਖਰਾਬ ਹੈ”, ਤਾਂ ਕਿ ਲੋਕਾਂ ਦੀਆਂ ਜਾਨਾਂ ਬਚ ਸਕਣ।

ਪਟੀਸ਼ਨ ਵਿੱਚ ਮਾਨਯੋਗ ਸੁਪਰੀਮ ਕੋਰਟ ਅਤੇ ਵੱਖ-ਵੱਖ ਹਾਈਕੋਰਟਾਂ ਦੇ ਫੈਸਲਿਆਂ ਦਾ ਵੇਰਵਾ ਦਿੰਦਿਆਂ ਦੱਸਿਆ ਗਿਆ ਹੈ ਕਿ ਸਰਕਾਰਾਂ ਆਪਣੀ ਇਸ ਜਿੰਮੇਵਾਰੀ ਤੋਂ ਪੈਸੇ ਨਾ ਹੋਣ ਦਾ ਬਹਾਨਾ ਨਹੀਂ ਕਰ ਸਕਦੀਆਂ। ਪਟੀਸ਼ਨਰਾਂ ਨੇ ਕਿਹਾ ਹੈ ਕਿ ਪਿੰਡਾਂ ਦੇ ਲੋਕਾਂ ਨਾਲ ਸੜਕਾਂ ਦੇ ਕੰਮ ਵਿੱਚ ਪੱਖਪਾਤ ਕੀਤਾ ਜਾ ਰਿਹਾ ਹੈ ਜੋ ਸੰਵਿਧਾਨ ਦੇ ਆਰਟੀਕਲ 14 ਦੀ ਉਲੰਘਣਾ ਹੈ ਅਤੇ ਸੰਵਿਧਾਨ ਦੇ ਆਰਟੀਕਲ 38 ਅਤੇ 39 ਅਨੁਸਾਰ ਵੀ ਸਰਕਾਰ ਦੀ ਡਿਊਟੀ ਬਣਦੀ ਹੈ ਕਿ ਉਹ ਪਿੰਡਾਂ ਦੇ ਲੋਕਾਂ ਨੂੰ ਵੀ ਇਕੋ ਜਿਹੇ ਅਧਿਕਾਰ ਦੇਣ ਦੀ ਹਦਾਇਤ ਕਰਦਾ ਹੈ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending