Connect with us

Mohali

ਮੁਹਾਲੀ ਸਾਈਬਰ ਪੁਲੀਸ ਵਲੋਂ ਯੂ.ਪੀ. ਵਿੱਚ ਛਾਪੇਮਾਰੀ ਕਰਕੇ 7 ਵਿਦੇਸ਼ੀ ਠੱਗ ਗ੍ਰਿਫਤਾਰ

Published

on

 

ਹੁਣ ਤਕ 15 ਕਰੋੜ ਦੀ ਠੱਗੀ ਦਾ ਖੁਲਾਸਾ ਹੋਇਆ

ਐਸ ਏ ਐਸ ਨਗਰ, 24 ਮਈ (ਸ.ਬ.) ਮੁਹਾਲੀ ਸਾਈਬਰ ਪੁਲੀਸ ਨੇ ਭਾਰਤ ਵਿੱਚ ਆਨਲਾਈਨ ਠੱਗੀ ਵਿਰੁੱਧ ਕਾਰਵਾਈ ਕਰਦਿਆਂ ਇੱਕ ਅੰਤਰਰਾਸ਼ਟਰੀ ਠੱਗ ਗਿਰੋਹ ਨੂੰ ਕਾਬੂ ਕੀਤਾ ਹੈ। ਮੁਹਾਲੀ ਪੁਲੀਸ ਦੇ ਸਾਈਬਰ ਸੈਲ ਵਲੋਂ ਸੂਚਨਾ ਤੇ ਤਕਨੀਕੀ ਸਬੂਤਾਂ ਦੇ ਆਧਾਰ ਤੇ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਜਿਲ੍ਹੇ ਵਿੱਚ ਛਾਪੇਮਾਰੀ ਕਰਕੇ ਬੀਤੀ 18 ਜਨਵਰੀ ਨੂੰ ਬੀ. ਐਨ. ਐਸ. ਦੀ ਧਾਰਾ 318(4), 61 (2) ਅਤੇ ਆਈ.ਟੀ. ਐਕਟ. ਦੀ ਧਾਰਾ 66 ਤਹਿਤ ਥਾਣਾ ਸਾਇਬਰ ਕਰਾਇਮ ਵਿੱਚ ਦਰਜ ਹੋਏ ਮਾਮਲੇ ਵਿੱਚ ਲੋੜੀਂਦੇ ਨਾਈਜੀਰੀਆ ਦੇ 7 ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਇਕ ਮਕਾਨ ਵਿੱਚ ਇੱਕ ਗੁਪਤ ਠੱਗੀ ਕਾਲ ਸੈਂਟਰ ਚਲਾ ਰਹੇ ਸਨ।

ਐਸ ਐਸ ਪੀ ਸz. ਹਰਮਨਦੀਪ ਸਿੰਘ ਹਾਂਸ ਨੇ ਅੱਜ ਇੱਕ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਡੀ ਆਈ ਜੀ ਸz. ਹਰਚਰਨ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ ਅਧੀਨ ਡੀ.ਐਸ.ਪੀ. ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਹੇਠ ਚਲਾਈ ਗਈ ਜਾਂਚ ਮੁਹਿੰਮ ਦੌਰਾਨ ਸਾਈਬਰ ਪੁਲੀਸ ਟੀਮ ਨੇ ਉੱਚ ਤਕਨੀਕੀ ਜੰਤਰਾਂ ਦੀ ਵਰਤੋਂ ਕਰਕੇ ਠੱਗਾਂ ਦੀ ਪਛਾਣ ਕੀਤੀ ਅਤੇ ਵਧੀਆ ਰਣਨੀਤੀ ਨਾਲ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

ਉਹਨਾਂ ਦੱਸਿਆ ਕਿ ਯੂ. ਪੀ. ਦੇ ਗੌਤਮ ਬੁੱਧ ਨਗਰ ਵਿੱਚ ਸਥਿਤ ਇਕ ਕਿਰਾਏ ਦੇ ਮਕਾਨ ਵਿੱਚ ਠੱਗਾਂ ਨੇ ਸੋਸ਼ਲ ਮੀਡੀਆ ਰਾਹੀਂ ਭਾਰਤੀ ਵਿਦੇਸ਼ੀ ਨਾਗਰਿਕਾਂ ਨਾਲ ਜਾਅਲੀ ਦੋਸਤੀ ਕਰਕੇ ਉਨ੍ਹਾਂ ਨੂੰ ਠੱਗਣ ਦਾ ਕਾਲ ਸੈਂਟਰ ਚਲਾਇਆ ਹੋਇਆ ਸੀ ਜਿੱਥੇ ਪੁਲੀਸ ਨੇ ਛਾਪੇਮਾਰੀ ਕਰਕੇ ਇਹ ਕਾਲ ਸੈਂਟਰ ਬੰਦ ਕਰਵਾਇਆ ਅਤੇ ਵਿਦੇਸ਼ੀ ਮੁਲਜਮਾਂ ਨੂੰ ਕਾਬੂ ਕੀਤਾ।

ਉਹਨਾਂ ਦੱਸਿਆ ਕਿ ਜਾਂਚ ਦੌਰਾਨ ਇਹ ਸਾਮ੍ਹਣੇ ਆਇਆ ਹੈ ਕਿ ਵਿਦੇਸ਼ੀ ਨਾਗਰਿਕ ਨਕਲੀ ਫੇਸਬੁੱਕ, ਇੰਸਟਾਗ੍ਰਾਮ ਅਕਾਉਂਟ ਰਾਹੀਂ ਦੋਸਤੀ ਕਰਕੇ ਵਿਦੇਸ਼ੀ ਤੋਹਫ਼ਿਆਂ ਦੇ ਲਾਲਚ ਵਿੱਚ ਭਾਰਤੀ ਵਿਦੇਸ਼ੀ ਲੋਕਾਂ ਨੂੰ ਫਸਾਉਂਦੇ ਸਨ। ਤੋਹਫ਼ਿਆਂ ਦੀ ਡਿਲੀਵਰੀ ਦੇ ਨਾਂ ਤੇ ਕਸਟਮ ਜਾਂ ਟੈਕਸ ਦੀ ਰਕਮ ਵਜੋਂ ਪੈਸੇ ਮੰਗੇ ਜਾਂਦੇ ਸਨ। ਉਹਨਾਂ ਦੱਸਿਆ ਕਿ ਇਹ ਲੋਕ ਜਿਆਦਾਤਰ ਵਿਆਹੇ ਹੋਏ ਮਰਦ ਅਤੇ ਔਰਤਾਂ ਨਾਲ ਪਹਿਲਾਂ ਦੋਸਤੀ ਕਰਦੇ ਸਨ ਅਤੇ ਬਾਅਦ ਵਿੱਚ ਉਹਨਾਂ ਦੇ ਪਤੀ,ਪਤਨੀ ਨੂੰ ਇਸ ਬਾਰੇ ਦੱਸਣ ਦੀ ਧਮਕੀ ਦੇ ਕੇ ਬਲੈਕਮੇਲ ਕਰਕੇ ਪੈਸੇ ਮੰਗਦੇ ਸਨ।

ਉਹਨਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ਤੋਂ 79 ਸਮਾਰਟਫੋਨ, 2 ਲੈਪਟਾਪ, 02 ਮੈਕਬੁੱਕ, 99 ਵਿਦੇਸ਼ੀ ਅਤੇ ਭਾਰਤੀ ਸਿਮ ਕਾਰਡ ਅਤੇ 31 ਫਰਜੀ ਬੈਂਕ ਖਾਤਿਆਂ ਦੇ ਰਿਕਾਰਡ ਬਰਾਮਦ ਕੀਤੇ ਗਏ ਹਨ। ਬਰਾਮਦ ਸਮਾਨ ਦੀ ਕੁੱਲ ਕੀਮਤ ਕਰੀਬ 30 ਲੱਖ ਰੁਪਏ ਹੈ।

ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਮ੍ਹਣੇ ਹਾਇਆ ਹੈ ਕਿ ਇਸ ਗਿਰੋਹ ਵਲੋਂ ਭਾਰਤ ਦੇ ਵੱਖ ਵੱਖ ਹਿੱਸਿਆਂ ਵਿੱਚ 350 ਤੋਂ ਵੱਧ ਲੋਕ ਠੱਗੇ ਗਏ ਹਨ ਅਤੇ ਕਰੀਬ 15 ਕਰੋੜ ਰੁਪਏ ਦੀ ਠੱਗੀ ਹੋਣ ਦੀ ਪੁਸ਼ਟੀ ਹੋਈ ਹੈ।

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending