Connect with us

Mohali

ਮੇਅਰ ਵਲੋਂ ਨਗਰ ਨਿਗਮ ਨੂੰ ਸਿਰਫ ਝਾੜੂ ਪੋਚਾ ਲਾਉਣ ਵਾਲਾ ਅਦਾਰਾ ਕਹੇ ਜਾਣ ਤੇ ਭੜਕੇ ਵਿਰੋਧੀ ਕੌਂਸਲਰ ਸਰਬਜੀਤ ਸਿੰਘ ਸਮਾਣਾ

Published

on

 

 

ਐਸ ਏ ਐਸ ਨਗਰ, 24 ਮਈ (ਸ.ਬ.) ਮੁਹਾਲੀ ਨਗਰ ਨਿਗਮ ਦੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਨਿਗਮ ਨੂੰ ਸਿਰਫ ‘ਝਾੜੂ ਪੋਚਾ ਲਾਉਣ ਵਾਲਾ ਅਦਾਰਾ’ ਦੱਸਣ ਸੰਬੰਧੀ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਬਿਆਨ ਨਗਰ ਨਿਗਮ ਦੇ ਸਨਮਾਨ ਤੇ ਸਿੱਧਾ ਹਮਲਾ ਹੈ ਅਤੇ ਮੁਹਾਲੀ ਦੇ ਹਜ਼ਾਰਾਂ ਵਾਸੀਆਂ ਦੀ ਮਿਹਨਤ ਅਤੇ ਭਰੋਸੇ ਦੀ ਤੌਹੀਨ ਹੈ। ਉਹਨਾਂ ਕਿਹਾ ਕਿ ਇਹ ਬਿਆਨ ਦੇ ਕੇ ਮੇਅਰ ਨੇ ਖੁਦ ਹੀ ਕਬੂਲ ਕਰ ਲਿਆ ਹੈ ਕਿ ਉਹ ਆਪਣੇ ਕਾਰਜਕਾਲ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੇ ਹਨ।

ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਸਿਰਫ਼ ਸਫਾਈ ਤੱਕ ਸੀਮਤ ਨਹੀਂ ਹੈ ਬਲਕਿ ਇਹ ਪਾਰਕਾਂ ਦੇ ਵਿਕਾਸ, ਸੜਕਾਂ, ਸਟਰੀਟ ਲਾਈਟਾਂ, ਨਵੀਆਂ ਲਾਇਬ੍ਰੇਰੀਆਂ ਅਤੇ ਨਵੇਂ ਪ੍ਰੋਜੈਕਟਾਂ ਦੀ ਯੋਜਨਾਬੰਦੀ ਤੱਕ ਵਿੱਚ ਵੱਡੀ ਜ਼ਿੰਮੇਵਾਰੀ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਬਜਟ 200 ਕਰੋੜ ਤੋਂ ਵੱਧ ਹੈ ਅਤੇ ਇਸਨੂੰ ਸਿਰਫ ਝਾੜੂ ਪੋਚਾ ਲਾਉਣ ਵਾਲਾ ਅਦਾਰਾ ਕਹਿਣਾ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਤੇ ਸ਼ਹਿਰ ਦੇ ਹੋਰਨਾਂ ਕੌਂਸਲਰਾਂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਬੇਦੀ ਨੂੰ ਵੀ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ ਅਤੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਉਹ ਮੇਅਰ ਦੇ ਇਸ ਬਿਆਨ ਨਾਲ ਸਹਿਮਤ ਹਨ?

ਸz. ਸਮਾਣਾ ਨੇ ਕਿਹਾ ਕਿ ਨਗਰ ਨਿਗਮ ਨੂੰ ਝਾੜੂ ਪੋਚੇ ਵਾਲਾ ਅਦਾਰਾ ਦੱਸਣ ਵਾਲੇ ਮੁਹਾਲੀ ਨਗਰ ਨਿਗਮ ਦੇ ਮੇਅਰ ਮੁਹਾਲੀ ਵਿੱਚ ਸਫਾਈ ਦੇ ਮਾਮਲੇ ਵਿੱਚ ਵੀ ਪੂਰੀ ਤਰ੍ਹਾਂ ਨਕਾਰਾ ਸਾਬਿਤ ਹੋਏ ਹਨ ਅਤੇ ਮੁਹਾਲੀ ਵਿਚ ਸਫਾਈ ਦੀ ਹਾਲਤ ਦਿਨੋਂ ਦਿਨ ਖ਼ਰਾਬ ਹੋ ਰਹੀ ਹੈ। ਕਈ ਪਲਾਟ ਕੂੜੇ ਨਾਲ ਭਰੇ ਹੋਏ ਹਨ, ਕਈ ਥਾਵਾਂ ਤੇ ਅੱਗ ਲੱਗ ਰਹੀ ਹੈ, ਅਤੇ ਪ੍ਰਸ਼ਾਸਨਿਕ ਤੌਰ ਤੇ ਕੋਈ ਨਵਾਂ ਵਿਕਾਸ ਕੰਮ ਵੀ ਨਹੀਂ ਹੋਇਆ।

ਫਿਜੂਲ ਬਿਆਨਬਾਜੀ ਦੀ ਥਾਂ ਸ਼ਹਿਰ ਦੇ ਵਿਕਾਸ ਲਈ ਸਹਿਯੋਗ ਦੇਣ ਵਿਰੋਧੀ ਕੌਂਸਲਰ : ਮੇਅਰ

ਦੂਜੇ ਪਾਸੇ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਉਹਨਾਂ ਵਲੋਂ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਗਿਆ ਬਲਕਿ ਇਹ ਕਿਹਾ ਗਿਆ ਸੀ ਕਿ ਬਰਸਾਤੀ ਪਾਣੀ ਦੇ ਨਿਕਾਸੀ ਦੇ ਪ੍ਰਬੰਧਾਂ ਲਈ 200 ਕਰੋੜ ਰੁਪਏ ਦੇ ਫੰਡ ਦੀ ਲੋੜ ਹੈ ਜਿਹੜੇ ਸਰਕਾਰ ਨੂੰ ਮੁਹਈਆ ਕਰਵਾਉਣੇ ਚਾਹੀਦੇ ਹਨ ਕਿਉਂਕਿ ਨਗਰ ਨਿਗਮ ਕੋਲ ਜਿੰਨਾ ਬਜਟ ਹੈ ਉਸ ਨਾਲ ਸਿਰਫ ਸ਼ਹਿਰ ਦੀ ਸਾਫ ਸਫਾਈ ਅਤ ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਰੱਖ ਰਖਾਓ ਦੇ ਕੰਮ ਹੀ ਕੀਤੇ ਜਾ ਸਕਦੇ ਹਨ ਇਸ ਲਈ ਬਰਸਾਤੀ ਪਾਣੀ ਦੀ ਨਿਕਾਸੀ ਵਾਸਤੇ ਲੋੜੀਂਦੀ ਰਕਮ ਸਰਕਾਰ ਵਲੋਂ ਮੁਹਈਆ ਕਰਵਾਈ ਜਾਣੀ ਬਣਦੀ ਹੈ। ਉਹਨਾਂ ਕਿਹਾ ਕਿ ਹੋਰਨਾਂ ਸ਼ਹਿਰਾਂ ਵਿੱਚ ਪਲਾਟਾਂ ਦੈ ਨਕਸ਼ੇ ਪਾਸ ਕਰਨ, ਨੋ ਕੰਸਟ੍ਰਕਸ਼ਨ ਫੀਸ ਵਸੂਲਣ ਸਮੇਤ ਆਮਦਨ ਦੇ ਹੋਰ ਕਈ ਸਾਧਨ ਹਨ ਪਰੰਤੂ ਇੱਥੇ ਇਹ ਕੰਮ ਗਮਾਡਾ ਦੇ ਕੋਲ ਹਨ ਇਸ ਲਈ ਸ਼ਹਿਰ ਦੇ ਬੁਨਿਆਦੇ ਢਾਂਚੇ ਵਿੱਚ ਸੁਧਾਰ ਲਈ ਰਕਮ ਸਰਕਾਰ ਨੂੰ ਹੀ ਮੁਹਈਆ ਕਰਵਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਵਿਰੋਧੀ ਕੌਂਸਲਰਾਂ ਨੂੰ ਵੀ ਚਾਹੀਦਾ ਹੈ ਕਿ ਉਹ ਸਿਰਫ ਵਿਰੋਧ ਕਰਨ ਦੀ ਥਾਂ ਸ਼ਹਿਰ ਦੇ ਵਿਕਾਸ ਲਈ ਸਹਿਯੋਗ ਕਰਨ ਅਤੇ ਫਿਜੂਲ ਬਿਆਨਬਾਜੀ ਤੋਂ ਬਚਣ।

 

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Latest News

Trending