Connect with us

Mohali

ਖਰੜ ਦੇ ਓਲਡ ਸੰਨੀ ਇਨਕਲੇਵ ਵਿੱਚ ਸਥਿਤ ਸ਼ਾਂਤੀ ਕੁੰਜ ਪਾਰਕ ਦੇ ਵਿਕਾਸ ਵਾਸਤੇ ਜਾਰੀ ਹੋਏ 65 ਲੱਖ ਰੁਪਏ ਦੀ ਜਾਣਕਾਰੀ ਮੰਗੀ

Published

on

 

ਖਰੜ, 26 ਮਈ (ਸ.ਬ.) ਖਰੜ ਦੇ ਓਲਡ ਸੰਨੀ ਇਨਕਲੇਵ, ਖਰੜ (ਐਕਸਟੈਂਸ਼ਨ ਚਾਰ) ਦੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਦੇ ਪ੍ਰਧਾਨ ਰਾਜਿੰਦਰ ਸਿੰਘ ਬੱਬੋ ਅਤੇ ਜਨਰਲ ਸਕੱਤਰ ਅਸ਼ੋਕ ਕਪੂਰ ਵਲੋਂ ਨਗਰ ਕੌਂਸਲ ਤੋਂ ਮੰਗ ਕੀਤੀ ਗਈ ਹੈ ਕਿ ਇੱਥੇ ਸਥਿਤ ਸ਼ਾਂਤੀ ਕੁੰਜ ਪਾਰਕ ਦੇ ਵਿਕਾਸ ਲਈ ਜਾਰੀ ਹੋਈ 65 ਲੱਖ ਦੀ ਰਕਮ ਦੇ ਖਰਚੇ ਦਾ ਵੇਰਵਾ ਜਨਤਕ ਕੀਤਾ ਜਾਵੇ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਦੱਸਿਆ ਕਿ ਸ਼ਾਂਤੀ ਕੁੰਜ ਪਾਰਕ ਨੂੰ ਭਾਵੇਂ ‘ਪਾਰਕ’ ਕਿਹਾ ਜਾਂਦਾ ਹੈ, ਪਰ 2023 ਤੱਕ ਰੱਖ-ਰਖਾਅ ਦੀ ਘਾਟ ਕਾਰਨ ਇਹ ਪੂਰੀ ਤਰ੍ਹਾਂ ਜੰਗਲ ਵਰਗਾ ਲੱਗ ਰਿਹਾ ਸੀ।

ਸੰਸਥਾ ਦੇ ਜਨਰਲ ਸਕੱਤਰ ਅਸ਼ੋਕ ਕਪੂਰ ਨੇ ਕਿਹਾ ਕਿ ਦਸੰਬਰ 2021 ਵਿੱਚ, ਇਸ ਪਾਰਕ ਦੇ ਵਿਕਾਸ ਲਈ 65 ਲੱਖ ਦੀ ਰਕਮ ਮਨਜ਼ੂਰ ਕੀਤੀ ਗਈ ਸੀ ਅਤੇ ਉਹਨਾਂ ਦੀ ਜਾਣਕਾਰੀ ਅਨੁਸਾਰ, ਸ਼੍ਰੀ ਚਿਰਾਗ ਨੂੰ ਇਸ ਪਾਰਕ ਦੇ ਵਿਕਾਸ ਦਾ ਠੇਕਾ ਦਿੱਤਾ ਗਿਆ ਸੀ। ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਇਸ ਦੌਰਾਨ ਸਿਰਫ਼ 10 ਤੋਂ 15 ਪ੍ਰਤੀਸ਼ਤ ਕੰਮ ਹੀ ਹੋਇਆ ਅਤੇ ਠੇਕੇਦਾਰ ਕੰਮ ਛੱਡ ਕੇ ਚਲਾ ਗਿਆ ਅਤੇ ਫਿਰ ਕਦੇ ਕੋਈ ਜਾਣਕਾਰੀ ਨਹੀਂ ਦਿੱਤੀ।

ਉਹਨਾਂ ਕਿਹਾ ਕਿ ਇਸ ਸਬੰਧ ਵਿੱਚ ਸੰਸਥਾ ਵਲੋਂਂ ਨਗਰ ਕੌਂਸਲ ਨੂੰ ਕਈ ਵਾਰ ਬੇਨਤੀ ਕੀਤੀ ਗਈ ਕਿ ਇਹ ਕੰਮ ਮੁਕੰਮਲ ਕਰਵਾਇਆ ਜਾਵੇ ਪਰੰਤੂ ਕੋਈ ਅਸਰ ਨਹੀਂ ਹੋਇਆ। ਉਹਨਾਂ ਕਿਹਾ ਕਿ ਜਦੋਂ ਸੰਸਥਾ ਵਲੋਂ ਵਾਰ ਵਾਰ ਕੀਤੀਆਂ ਬੇਨਤੀਆਂ ਤੇ ਵੀ ਅਧਿਕਾਰੀਆਂ ਦੇ ਕੰਨਾਂ ਤੇ ਜੂੰ ਨਹੀਂ ਸਰਕੀ ਤਾਂ ਸੰਸਥਾ ਨੇ ਇਸ ਪਾਰਕ ਦੀ ਦੇਖ ਰੇਖ ਖੁਦ ਕਰਨ ਦਾ ਫੈਸਲਾ ਕੀਤਾ ਅਤੇ ਇਸਦੀ ਹਾਲਤ ਵਿੱਚ ਸੁਧਾਰ ਕੀਤਾ ਗਿਆ।

ਉਹਨਾਂ ਦੱਸਿਆ ਕਿ ਸਭ ਤੋਂ ਪਹਿਲਾਂ ਪਾਰਕ ਦੇ ਚਾਰੇ ਪਾਸੇ ਵਾੜ ਦੀ ਮੁਰੰਮਤ ਪੂਰੀ ਕੀਤੀ ਗਈ ਫਿਰ ਜੇ.ਸੀ.ਬੀ. ਅਤੇ ਟਰੈਕਟਰਾਂ ਦੀ ਮਦਦ ਨਾਲ ਜ਼ਮੀਨ ਨੂੰ ਪੱਧਰਾ ਕੀਤਾ ਗਿਆ। ਇੱਥੇ ਰੁੱਖ ਲਗਾਏ ਗਏ ਅਤੇ ਖੁੱਲ੍ਹੇ ਸੀਵਰੇਜ ਨਾਲਿਆਂ ਨੂੰ ਕੰਕਰੀਟ ਦੀਆਂ ਸਲੈਬਾਂ ਨਾਲ ਢੱਕਿਆ ਗਿਆ।

ਉਹਨਾਂ ਕਿਹਾ ਕਿ ਪਾਰਕ ਦੇ ਪੈਦਲ ਚੱਲਣ ਵਾਲੇ ਰਸਤੇ ਦੀ ਮੁਰੰਮਤ ਕੀਤੀ ਗਈ ਅਤੇ ਬਾਕੀ ਬਚੇ ਖੇਤਰਾਂ ਨੂੰ ਪੂਰਾ ਕੀਤਾ ਗਿਆ, ਪੌਦਿਆਂ ਦੀ ਸਿੰਚਾਈ ਅਤੇ ਬਾਗਬਾਨੀ ਲਈ ਪਾਣੀ ਦੀ ਪਾਈਪਲਾਈਨ ਵਿਛਾਈ ਗਈ, ਪਾਰਕ ਦੀ ਦੇਖਭਾਲ ਲਈ ਇੱਕ ਸਥਾਈ ਮਾਲੀ ਨਿਯੁਕਤ ਕੀਤਾ ਗਿਆ ਅਤੇ ਸੰਸਥਾ ਵਲੋਂ ਇਹ ਸਾਰਾ ਕੰਮ ਆਪਣੇ ਸਰੋਤਾਂ ਤੋਂ ਕੀਤਾ ਗਿਆ।

ਉਹਨਾਂ ਸਵਾਲ ਕੀਤਾ ਕਿ ਪਾਰਕ ਦੇ ਰੱਖ ਰਖਾਓ ਵਾਸਤੇ ਜਿਹੜੀ 65 ਲੱਖ ਦੀ ਰਕਮ ਮਨਜ਼ੂਰ ਕੀਤੀ ਗਈ ਸੀ, ਉਹ ਰਕਮ ਕਿੱਥੇ ਗਈ? ਇਸ ਵਾਰਡ ਦੇ ਕੌਂਸਲਰ ਵਲੋਂ ਇਸ ਪਾਸੇ ਕੋਈ ਧਿਆਨ ਕਿਉਂ ਨਹੀਂ ਦਿੱਤਾ ਗਿਆ। ਖਰੜ ਨਗਰ ਕੌਂਸਲ ਵਲੋਂ ਜਿਸ ਠੇਕੇਦਾਰ ਨੂੰ ਇਹ ਠੇਕਾ ਦਿੱਤਾ ਗਿਆ ਸੀ, ਉਸ ਵਿਰੁੱਧ ਕੀ ਕਾਰਵਾਈ ਕੀਤੀ ਗਈ? ਅਤੇ ਸਬੰਧਤ ਅਧਿਕਾਰੀ ਚੁੱਪ ਕਿਉਂ ਹਨ।

ਉਹਨਾਂ ਕਿਹਾ ਕਿ ਇਸ ਪਾਰਕ ਨਾਲ ਜੁੜੇ ਐਸ ਟੀ ਪੀ (ਸੀਵਰੇਜ ਟ੍ਰੀਟਮੈਂਟ ਪਲਾਂਟ) ਦੀ ਦੇਖਭਾਲ ਲਈ ਕੌਣ ਜ਼ਿੰਮੇਵਾਰ ਹੈ? ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਸ ਐਸ. ਟੀ. ਪੀ. ਦੀ ਭਿਆਨਕ ਹਾਲਤ ਬਾਰੇ ਕੀ ਕਾਰਵਾਈ ਕੀਤੀ ਹੈ, ਜਿਸ ਕਾਰਨ ਖਾਸ ਕਰਕੇ ਨੇੜਲੇ ਵਸਨੀਕਾਂ ਦੀ ਜ਼ਿੰਦਗੀ ਨਰਕ ਬਣ ਗਈ ਹੈ? ਉਹਨਾਂ ਕਿਹਾ ਕਿ ਐਸ ਟੀ ਪੀ ਤੋਂ ਵਗਦੇ ਖੁੱਲ੍ਹੇ ਸੀਵਰੇਜ ਕਾਰਨ ਇੱਥੇ ਮੰਤਰਾਂ ਦੀ ਬਿਮਾਰੀ ਫੈਲਣ ਅਤੇ ਮੱਛਰਾਂ ਦੇ ਪ੍ਰਜਨਨ ਦੀ ਸੂਰਤ ਵਿੱਚ ਕੌਣ ਜ਼ਿੰਮੇਵਾਰ ਹੋਵੇਗਾ? ਉਹਨਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਪਾਰਕ ਦੇ ਵਿਕਾਸ ਤੇ ਖਰਚ ਹੋਈ ਰਕਮ ਦਾ ਵੇਰਵਾ ਜਨਤਕ ਕੀਤਾ ਜਾਵੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending