Connect with us

National

ਪ੍ਰੀਤੀ ਜ਼ਿੰਟਾ ਨੇ ਸ਼ਹੀਦ ਫੌਜੀਆਂ ਦੀਆਂ ਪਤਨੀਆਂ ਲਈ ਦਾਨ ਕੀਤੇ 1 ਕਰੋੜ ਰੁਪਏ

Published

on

 

ਨਵੀਂ ਦਿੱਲੀ, 26 ਮਈ (ਸ.ਬ.) ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ ਹਾਲ ਹੀ ਵਿੱਚ ਆਰਮੀ ਵੂਮੈਨਜ਼ ਵੈਲਫ਼ੇਅਰ ਐਸੋਸੀਏਸ਼ਨ ਦੇ ਇੱਕ ਪ੍ਰੋਗਰਾਮ ਦਾ ਹਿੱਸਾ ਬਣੇ। ਉਨ੍ਹਾਂ ਨੇ ਨਾ ਸਿਰਫ਼ ਸਮਾਗਮ ਤੋਂ ਇੱਕ ਭਾਵੁਕ ਪੋਸਟ ਸਾਂਝੀ ਕੀਤੀ, ਸਗੋਂ ਸ਼ਹੀਦਾਂ ਦੀਆਂ ਪਤਨੀਆਂ ਲਈ ਸਹਾਇਤਾ ਵਜੋਂ 1 ਕਰੋੜ ਰੁਪਏ ਵੀ ਦਾਨ ਕੀਤੇ। ਪ੍ਰੀਤੀ ਜ਼ਿੰਟਾ ਨੇ ਹਾਲ ਹੀ ਵਿੱਚ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੋਂ ਇਸ ਪ੍ਰੋਗਰਾਮ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ।

ਇਸ ਦੇ ਨਾਲ ਹੀ, ਉਨ੍ਹਾਂ ਨੇ ਲਿਖਿਆ, ਜਿਵੇਂ ਹੀ ਮੈਂ ਭਾਰਤੀ ਫ਼ੌਜ ਦੇ ਦੱਖਣੀ ਪੱਛਮੀ ਕਮਾਂਡ ਦੇ ਆਡੀਟੋਰੀਅਮ ਪਹੁੰਚੀ, ਮੈਂ ਹਰ ਜਗ੍ਹਾ ਫ਼ੌਜ ਦੇ ਅਧਿਕਾਰੀਆਂ ਅਤੇ ਸੈਨਿਕਾਂ ਦੇ ਪੋਸਟਰ ਦੇਖੇ ਜਿਨ੍ਹਾਂ ਨੇ ਬਹਾਦਰੀ ਪੁਰਸਕਾਰ ਜਿੱਤੇ ਹਨ। ਕੁਝ ਨੇ ਇਸ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਅਤੇ ਕੁਝ ਜੰਗ ਦੇ ਮੈਦਾਨ ਤੋਂ ਜ਼ਖ਼ਮਾਂ ਦੇ ਨਾਲ ਵਾਪਸ ਪਰਤੇ। ਇਹ ਪਤੀ, ਪੁੱਤਰ, ਭਰਾ ਅਤੇ ਪਿਤਾ ਸਨ। ਉਹ ਸਾਡੀਆਂ ਹਥਿਆਰਬੰਦ ਫ਼ੌਜਾਂ ਦਾ ਹਿੱਸਾ ਹਨ ਅਤੇ ਉਹ ਸਾਡੇ ਕੱਲ੍ਹ ਲਈ ਆਪਣਾ ਅੱਜ ਕੁਰਬਾਨ ਕਰ ਰਹੇ ਹਨ।

ਪ੍ਰੀਤੀ ਨੇ ਅੱਗੇ ਲਿਖਿਆ ਕਿ ਅਸੀਂ ਉਨ੍ਹਾਂ ਨੂੰ ਕਦੇ ਨਹੀਂ ਜਾਣ ਸਕਾਂਗੇ। ਬਹੁਤ ਸਾਰੇ ਲੋਕ ਉਨ੍ਹਾਂ ਨੂੰ ਕਦੇ ਨਹੀਂ ਸੁਣ ਸਕਣਗੇ, ਨਾ ਉਨ੍ਹਾਂ ਬਾਰੇ ਸੋਚ ਸਕਣਗੇ ਅਤੇ ਨਾ ਹੀ ਉਨ੍ਹਾਂ ਨੂੰ ਯਾਦ ਰੱਖ ਸਕਣਗੇ। ਹੋ ਸਕਦਾ ਹੈ ਕਿ ਅਸੀਂ ਗੱਲਬਾਤ ਵਿੱਚ ਉਨ੍ਹਾਂ ਦਾ ਜ਼ਿਕਰ ਕਰੀਏ, ਉਨ੍ਹਾਂ ਦੀ ਬਹਾਦਰੀ ਦੀ ਪ੍ਰਸ਼ੰਸਾ ਕਰੀਏ ਅਤੇ ਫਿਰ ਆਪਣੀ ਜ਼ਿੰਦਗੀ ਵਿੱਚ ਵਾਪਸ ਚਲੇ ਜਾਈਏ।

ਇਹ ਦੁਖ਼ਦਾਈ ਸੱਚਾਈ ਉਦੋਂ ਹੋਰ ਵੀ ਦੁਖ਼ਦਾਈ ਹੋਈ ਜਦੋਂ ਮੈਂ ਸਮਾਗਮ ਵਿੱਚ ਪਹੁੰਚ ਕੇ ਆਪਣੇ ਚਿਹਰੇ ਤੇ ਮੁਸਕਰਾਹਟ ਲਿਆਉਣ ਦੀ ਕੋਸ਼ਿਸ਼ ਕੀਤੀ। ਇਸ ਸਮਾਗਮ ਵਿੱਚ ਮੈਂ ਉਨ੍ਹਾਂ ਔਰਤਾਂ ਨੂੰ ਮਿਲੀ ਜੋ ਇਨ੍ਹਾਂ ਆਦਮੀਆਂ ਨੂੰ ਹਰ ਦਿਨ ਅਤੇ ਹਰ ਪਲ ਯਾਦ ਕਰਦੀਆਂ ਹਨ। ਮੈਂ ਉਨ੍ਹਾਂ ਦੇ ਬੱਚਿਆਂ ਨੂੰ ਮਿਲੀ ਅਤੇ ਮੈਂ ਉਨ੍ਹਾਂ ਦੀਆਂ ਮੁਸਕਰਾਹਟਾਂ ਵੇਖੀਆਂ। ਨਾ ਕੋਈ ਸ਼ਿਕਾਇਤ ਸੀ ਅਤੇ ਨਾ ਹੀ ਕੋਈ ਹੰਝੂ। ਬਸ ਮਾਣ, ਤਾਕਤ ਅਤੇ ਕੁਰਬਾਨੀ ਸੀ।

ਅੰਤ ਵਿੱਚ ਪ੍ਰੀਤੀ ਨੇ ਲਿਖਿਆ, ਮੈਂ ਤੁਹਾਡੀ ਸੇਵਾ ਅਤੇ ਤੁਹਾਡੀ ਕੁਰਬਾਨੀ ਲਈ ਧੰਨਵਾਦ ਕਰਨ ਲਈ ਇੱਕ ਛੋਟਾ ਜਿਹਾ ਯੋਗਦਾਨ ਲੈ ਕੇ ਆਈ ਹਾਂ। ਮੈਂ ਚਾਹੁੰਦੀ ਸੀ ਕਿ ਉਹ ਜਾਣ ਲੈਣ ਕਿ ਉਨ੍ਹਾਂ ਨੂੰ ਭੁਲਾਇਆ ਨਹੀਂ ਗਿਆ ਹੈ ਅਤੇ ਅਸੀਂ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਾਂਗੇ। ਮੈਨੂੰ ਪਤਾ ਹੈ ਕਿ ਮੇਰਾ ਦੇਸ਼ ਸੁਰੱਖਿਅਤ ਹੱਥਾਂ ਵਿੱਚ ਹੈ ਜਦੋਂ ਤੱਕ ਅਜਿਹੇ ਹੀਰੋ ਸਾਡੀ ਰੱਖਿਆ ਕਰ ਰਹੇ ਹਨ। ਮੈਂ ਆਪਣਾ ਫ਼ਰਜ਼ ਨਿਭਾਇਆ ਹੈ ਅਤੇ ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਸਾਰੇ ਕਿਸੇ ਤਰ੍ਹਾਂ ਸਾਡੇ ਫ਼ੌਜੀ ਪਰਿਵਾਰਾਂ ਦੀ ਫ਼ੰਡਿੰਗ ਵਿੱਚ ਯੋਗਦਾਨ ਪਾ ਸਕਦੇ ਹੋ।

 

Continue Reading

National

ਦਿੱਲੀ ਹਾਈ ਕੋਰਟ ਦੇ 7 ਨਵੇਂ ਜੱਜਾਂ ਨੇ ਚੁੱਕੀ ਸਹੁੰ, ਜੱਜਾਂ ਦੀ ਗਿਣਤੀ ਵਧ ਕੇ ਹੋਈ 50

Published

on

By

ਨਵੀਂ ਦਿੱਲੀ, 21 ਸਤੰਬਰ (ਸ.ਬ.) ਦਿੱਲੀ ਹਾਈ ਕੋਰਟ ਵਿੱਚ ਅੱਜ ਸੱਤ ਨਿਆਂਇਕ ਅਧਿਕਾਰੀਆਂ ਦੀ ਹਾਈ ਕੋਰਟ ਦੇ ਬੈਂਚ ਵਜੋਂ ਪਦ-ਉੱਨਤੀ ਹੋਈ। ਅਦਾਲਤ ਦੇ ਅਹਾਤੇ ਵਿੱਚ ਕੀਤੇ ਗਏ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਜੱਜ ਦੇਵੇਂਦਰ ਕੁਮਾਰ ਉਪਾਧਿਆਏ ਨੇ ਨਵੇਂ ਨਿਯੁਕਤ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ।

ਸੱਤ ਨਿਆਂਇਕ ਅਧਿਕਾਰੀਆਂ, ਜਿਨ੍ਹਾਂ ਵਿੱਚ ਨਿਵੇਦਿਤਾ ਅਨਿਲ ਸ਼ਰਮਾ, ਨਿਸ਼ਾ ਸਹਾਏ ਸਕਸੇਨਾ, ਸੰਜੇ ਸ਼ਰਮਾ, ਭਾਰਤ ਪਰਾਸ਼ਰ, ਡਾ. ਅਦਿਤੀ ਚੌਧਰੀ, ਦਿਨੇਸ਼ ਭੱਟ ਅਤੇ ਅਰੁਣ ਭਾਰਦਵਾਜ ਸ਼ਾਮਲ ਹਨ, ਨੇ ਆਪਣੇ ਪਰਿਵਾਰਕ ਮੈਂਬਰਾਂ, ਸਾਥੀਆਂ ਅਤੇ ਦਿੱਲੀ ਹਾਈ ਕੋਰਟ ਬਾਰ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਅਹੁਦੇ ਦੀ ਸਹੁੰ ਚੁੱਕੀ।

ਨਿਵੇਦਿਤਾ ਅਨਿਲ ਸ਼ਰਮਾ ਅਤੇ ਨਿਸ਼ਾ ਸਹਾਏ ਸਕਸੇਨਾ ਨੂੰ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਸੰਜੇ ਸ਼ਰਮਾ, ਭਾਰਤ ਪਰਾਸ਼ਰ, ਡਾ. ਅਦਿਤੀ ਚੌਧਰੀ, ਦਿਨੇਸ਼ ਭੱਟ ਅਤੇ ਅਰੁਣ ਭਾਰਦਵਾਜ ਨੂੰ ਵਧੀਕ ਜੱਜ ਨਿਯੁਕਤ ਕੀਤਾ ਗਿਆ ਹੈ। ਦਿੱਲੀ ਜ਼ਿਲ੍ਹਾ ਨਿਆਂਪਾਲਿਕਾ ਅਤੇ ਨਿਆਂਇਕ ਪ੍ਰਸ਼ਾਸਨ ਤੋਂ ਪਦ-ਉੱਨਤ ਹੋਏ ਇਹ ਸਾਰੇ ਸੱਤ ਨਿਆਂਇਕ ਅਧਿਕਾਰੀ ਸਹੁੰ ਚੁੱਕ ਸਮਾਗਮ ਤੋਂ ਬਾਅਦ ਰਸਮੀ ਤੌਰ ਤੇ ਅਹੁਦੇ ਤੇ ਬਿਰਾਜਮਾਨ ਹੋ ਗਏ। ਇਸ ਸਮਾਗਮ ਵਿੱਚ ਦਿੱਲੀ ਹਾਈ ਕੋਰਟ ਦੇ ਸਾਰੇ ਮੌਜੂਦਾ ਜੱਜਾਂ ਤੋਂ ਇਲਾਵਾ ਸੀਨੀਅਰ ਨਿਆਂਇਕ ਅਧਿਕਾਰੀ, ਰਜਿਸਟਰੀ ਦੇ ਮੈਂਬਰ, ਵਕੀਲ ਅਤੇ ਨਵੇਂ ਨਿਯੁਕਤ ਜੱਜਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ।

ਭਾਰਤ ਦੇ ਮੁੱਖ ਜੱਜ ਸੂਰਿਆ ਕਾਂਤ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਕਾਲੇਜੀਅਮ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਸ਼ਨਿੱਚਰਵਾਰ ਨੂੰ ਇਹ ਨਿਯੁਕਤੀਆਂ ਨੋਟੀਫਾਈ ਕੀਤੀਆਂ ਗਈਆਂ ਸਨ। ਕਾਲੇਜੀਅਮ ਨੇ 10 ਸਤੰਬਰ ਨੂੰ ਹੋਈ ਆਪਣੀ ਬੈਠਕ ਵਿੱਚ ਦਿੱਲੀ ਹਾਈ ਕੋਰਟ ਵਿੱਚ ਪਦ-ਉੱਨਤੀ ਲਈ ਅੱਠ ਨਿਆਂਇਕ ਅਧਿਕਾਰੀਆਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਇਸ ਤੋਂ ਬਾਅਦ ਕੇਂਦਰ ਨੇ ਸੱਤ ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਨੂੰ ਨੋਟੀਫਾਈ ਕੀਤਾ।

ਨਵੇਂ ਪਦ-ਉੱਨਤ ਹੋਏ ਜੱਜਾਂ ਵਿੱਚ ਅਰੁਣ ਭਾਰਦਵਾਜ ਆਪਣੀ ਪਦ-ਉੱਨਤੀ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਵਜੋਂ ਸੇਵਾ ਨਿਭਾ ਰਹੇ ਸਨ। ਹੋਰ ਨਿਯੁਕਤ ਵਿਅਕਤੀਆਂ ਨੇ ਦਿੱਲੀ ਜ਼ਿਲ੍ਹਾ ਨਿਆਂਪਾਲਿਕਾ ਵਿੱਚ ਪ੍ਰਿੰਸੀਪਲ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਵਿਸ਼ੇਸ਼ ਜੱਜ ਸਮੇਤ ਕਈ ਸੀਨੀਅਰ ਅਹੁਦਿਆਂ ਤੇ ਸੇਵਾ ਨਿਭਾਈ ਹੈ।

ਇਹ ਨਿਯੁਕਤੀਆਂ ਅਜਿਹੇ ਸਮੇਂ ਹੋਈਆਂ ਹਨ ਜਦੋਂ ਦਿੱਲੀ ਹਾਈ ਕੋਰਟ ਵਿੱਚ ਜੱਜਾਂ ਦੀ ਮਨਜ਼ੂਰਸ਼ੁਦਾ ਗਿਣਤੀ 60 ਹੈ। ਸੱਤ ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਨਾਲ ਹਾਈ ਕੋਰਟ ਵਿੱਚ ਕੰਮ ਕਰ ਰਹੇ ਜੱਜਾਂ ਦੀ ਗਿਣਤੀ ਹੁਣ ਵਧ ਕੇ 50 ਹੋ ਗਈ ਹੈ। ਨਿਆਂਇਕ ਅਧਿਕਾਰੀਆਂ ਦੀ ਪਦ-ਉੱਨਤੀ ਇਸ ਲਈ ਵੀ ਮਹੱਤਵਪੂਰਨ ਹੈ, ਕਿਉਂਕਿ ਇਹ ਹਾਈ ਕੋਰਟ ਬੈਂਚ ਵਿੱਚ ਟਰਾਇਲ ਕੋਰਟ ਅਤੇ ਨਿਆਂਇਕ ਪ੍ਰਸ਼ਾਸਕੀ ਖੇਤਰ ਦਾ ਵਿਆਪਕ ਤਜ਼ਰਬਾ ਲੈ ਕੇ ਆਉਂਦੀ ਹੈ। ਇਸ ਨਾਲ ਸੰਸਥਾ ਦੀ ਨਿਆਂਇਕ ਸਮਰੱਥਾ ਹੋਰ ਮਜ਼ਬੂਤ ਹੋਵੇਗੀ, ਖਾਸ ਕਰਕੇ ਅਜਿਹੇ ਸਮੇਂ ਜਦੋਂ ਅਦਾਲਤ ਬਕਾਇਆ ਮਾਮਲਿਆਂ ਅਤੇ ਖਾਲੀ ਪਈਆਂ ਆਸਾਮੀਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਲਗਾਤਾਰ ਕੰਮ ਕਰ ਰਹੀ ਹੈ।

Continue Reading

National

ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ ਵਿੱਚ ਡੁੱਬਣ ਕਾਰਨ 3 ਬੱਚਿਆਂ ਦੀ ਮੌਤ

Published

on

By

ਬਾਰਾਬੰਕੀ, 21 ਸਤੰਬਰ (ਸ.ਬ.) ਬਾਰਾਬੰਕੀ ਜ਼ਿਲ੍ਹੇ ਦੇ ਕੁਰਸੀ ਇਲਾਕੇ ਵਿਚ ਮੀਂਹ ਦੇ ਪਾਣੀ ਨਾਲ ਭਰੇ ਇਕ ਡੂੰਘੇ ਟੋਏ ਵਿਚ ਤਿੰਨ ਮੁੰਡਿਆਂ ਦੀ ਡੁੱਬ ਜਾਣ ਨਾਲ ਮੌਤ ਹੋ ਗਈ। ਪੁਲੀਸ ਨੇ ਅੱਜ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਨਾ ਪਿੰਡ ਵਿਚ ਉਸਾਰੀ ਅਧੀਨ ਇਕ ਪੋਲਟਰੀ ਫਾਰਮ ਤੋਂ ਮਿੱਟੀ ਕੱਢਣ ਲਈ ਇਕ ਡੂੰਘਾ ਟੋਆ ਪੁੱਟਿਆ ਗਿਆ ਸੀ, ਜੋ ਹਾਲ ਹੀ ਵਿਚ ਹੋਈ ਭਾਰੀ ਬਾਰਿਸ਼ ਕਾਰਨ ਪਾਣੀ ਨਾਲ ਭਰ ਗਿਆ ਸੀ।

ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਉਸੇ ਪਿੰਡ ਦੇ ਰਹਿਣ ਵਾਲੇ ਦੇਵਾ (13), ਸੁਮਿਤ (12) ਅਤੇ ਦਿਵਯਾਂਸ਼ (10) ਟੋਏ ਵਿੱਚ ਨਹਾ ਰਹੇ ਸਨ, ਜਦੋਂ ਉਹ ਡੂੰਘੀ ਗਹਿਰਾਈ ਵਿਚ ਜਾਣ ਨਾਲ ਉਹ ਵੀ ਡੁੱਬ ਗਏ। ਪੁਲੀਸ ਨੇ ਦੱਸਿਆ ਕਿ ਬੱਚਿਆਂ ਦੇ ਰੋਣ ਦੀ ਆਵਾਜ਼ ਸੁਣ ਕੇ ਮੌਕੇ ਤੇ ਪਹੁੰਚੇ ਪਿੰਡ ਵਾਸੀਆਂ ਨੇ ਦੇਵਾ ਅਤੇ ਸੁਮਿਤ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਦਿਵਯਾਂਸ਼ ਨਹੀਂ ਮਿਲਿਆ ਤਾਂ ਪੁਲੀਸ ਨੇ ਸਥਾਨਕ ਗੋਤਾਖੋਰਾਂ ਦੀ ਮਦਦ ਨਾਲ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।

ਬੀਤੀ ਦੇਰ ਰਾਤ ਟੋਏ ਵਿੱਚੋਂ ਉਸਦੀ ਲਾਸ਼ ਬਰਾਮਦ ਕਰ ਲਈ। ਪੁਲੀਸ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੇ ਫਤਿਹਪੁਰ ਦੇ ਉਪ-ਜ਼ਿਲ੍ਹਾ ਮੈਜਿਸਟਰੇਟ ਕਾਰਤੀਕੇਯ ਸਿੰਘ ਅਤੇ ਪੁਲੀਸ ਸਰਕਲ ਅਫਸਰ ਜਗਤਰਾਮ ਕੰਨੌਜੀਆ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਉਨ੍ਹਾਂ ਕਿਹਾ ਕਿ ਪੁਲੀਸ ਇਸ ਮਾਮਲੇ ਵਿੱਚ ਲੋੜੀਂਦੀ ਕਾਨੂੰਨੀ ਕਾਰਵਾਈ ਕਰ ਰਹੀ ਹੈ।

Continue Reading

National

ਸੜਕ ਹਾਦਸੇ ਦੌਰਾਨ ਫੁੱਟਬਾਲ ਖਿਡਾਰੀ ਦੀ ਮੌਤ, 1 ਜ਼ਖਮੀ

Published

on

By

ਕੋਝੀਕੋਡ, 21 ਸਤੰਬਰ (ਸ.ਬ.) ਕੇਰਲ ਦੇ ਗਾਂਧੀ ਰੋਡ ਫਲਾਈਓਵਰ ਤੇ 2 ਮੋਟਰਸਾਈਕਲਾਂ ਦੀ ਟੱਕਰ ਵਿੱਚ ਇਕ ਫੁੱਟਬਾਲਰ ਦੀ ਮੌਤ ਹੋ ਗਈ ਅਤੇ ਦੂਜਾ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਤ੍ਰਿਸ਼ੂਰ ਦੇ ਓਲੁਰ ਵਾਸੀ ਅਤੇ ਕਾਲੀਕਟ ਐਫਸੀ ਦੇ ਖਿਡਾਰੀ ਰਿਜਾਨ ਜੋਸ (29) ਵਜੋਂ ਹੋਈ ਹੈ। ਜ਼ਖ਼ਮੀ ਖਿਡਾਰੀ ਦੀ ਪਛਾਣ ਗਨੀ ਅਹਿਮਦ ਨਿਗਮ ਵਜੋਂ ਹੋਈ ਹੈ। ਦੋਵੇਂ ਕੋਝੀਕੋਡ ਪਹੁੰਚੇ ਸਨ, ਕਿਉਂਕਿ ਕਾਲੀਕਟ ਐਫਸੀ ਆਉਣ ਵਾਲੀ ਸੁਪਰ ਲੀਗ ਕੇਰਲ ਦੀ ਤਿਆਰੀ ਕਰ ਰਿਹਾ ਸੀ, ਜੋ 25 ਸਤੰਬਰ ਨੂੰ ਸ਼ੁਰੂ ਹੋਣ ਵਾਲੀ ਸੀ।

ਰਿਜਾਨ ਨੇ ਐਸਐਲਕੇ ਦੇ ਪਿਛਲੇ ਸੀਜ਼ਨ ਵਿੱਚ ਫੋਕਰਾ ਕੋਚੀ ਲਈ ਡਿਫੈਂਡਰ ਵਜੋਂ ਖੇਡਿਆ ਸੀ। ਪੁਲੀਸ ਅਨੁਸਾਰ, ਇਹ ਹਾਦਸਾ ਬੀਤੀ ਰਾਤ ਕਰੀਬ 10.40 ਵਜੇ ਕੋਝੀਕੋਡ ਵਿੱਚ ਕ੍ਰਿਸ਼ਚੀਅਨ ਕਾਲਜ ਕੋਲ ਇਕ ਫਲਾਈਓਵਰ ਤੇ ਹੋਇਆ। ਪੁਲੀਸ ਨੇ ਦੱਸਿਆ ਕਿ ਜਿਹੜੇ 2 ਫੁੱਟਬਾਲਰਾਂ ਦੀ ਮੋਟਰਸਾਈਕਲ ਸੀ, ਉਹ ਉਲਟ ਦਿਸ਼ਾ ਵਲੋਂ ਆ ਰਹੇ ਇਕ ਹੋਰ ਦੋਪਹੀਆ ਵਾਹਨ ਨਾਲ ਟਕਰਾ ਗਈ।

ਟੱਕਰ ਤੋਂ ਬਾਅਦ ਦੋਵੇਂ ਫੁੱਟਬਾਲਰ ਸੜਕ ਤੇ ਡਿੱਗ ਗਏ ਅਤੇ ਰਿਜਾਨ ਨੂੰ ਗੰਭੀਰ ਸੱਟਾਂ ਲੱਗੀਆਂ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੂੰ ਕੋਲ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਰਿਜਾਨ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਨਿਗਮ ਦੀ ਹਾਲਤ ਸਥਿਰ ਹੈ। ਕਾਲੀਕਟ ਐਫਸੀ ਦੇ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ ਤੇ ਨਡਾਕਾਵੂ ਪੁਲੀਸ ਨੇ ਉਸ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਦੀ ਬਾਈਕ ਫੁੱਟਬਾਲਰਾਂ ਦੇ ਵਾਹਨ ਨਾਲ ਟਕਰਾਈ ਸੀ। ਪੁਲੀਸ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।

Continue Reading

Latest News

Trending