Connect with us

Mohali

ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਲੋਕਾਂ ਨੂੰ ਮਿਲੇਗਾ ਪੀਣ ਵਾਲਾ ਸਾਫ਼ ਪਾਣੀ-ਡਾ. ਰਵਜੋਤ ਸਿੰਘ

Published

on

 

 

ਰਾਜਪੁਰਾ ਵਿੱਚ 33.66 ਕਰੋੜ ਰੁਪਏ ਦੇ ਪਾਈਪ ਲਾਈਨ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਰਾਜਪੁਰਾ, 26 ਮਈ (ਜਤਿੰਦਰ ਲੱਕੀ) ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਹਲਕਾ ਰਾਜਪੁਰਾ ਦੇ ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪੁਰਾਣਾ ਰਾਜਪੁਰਾ ਵਿਖੇ ਅੰਮਰੁਤ-2 ਅਧੀਨ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਵਿਸ਼ੇਸ਼ ਤੌਰ ਤੇ ਹਾਜਿਰ ਸਨ।

ਇਸ ਮੌਕੇ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਰੋਸ਼ਨ ਤੇ ਸਾਫ ਸੁਥਰਾ ਪੰਜਾਬ ਦੇਣ ਲਈ ਅੱਗੇ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਾਣੀ ਦੀ ਪਾਈਪਲਾਈਨ ਦੇ ਇਸ ਪ੍ਰਾਜੈਕਟ ਦੀ ਸ਼ੁਰੂਆਤ ਨਾਲ ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋਵੇਗੀ। ਉਹਨਾਂ ਕਿਹਾ ਕਿ ਵਿਧਾਇਕ ਨੀਨਾ ਮਿੱਤਲ ਵੱਲੋਂ ਚੁੱਕੀ ਗਈ ਇਸ ਮੰਗ ਨੂੰ ਤੁਰੰਤ ਮਨਜੂਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰੋਜੈਕਟ ਅੰਮਰੁਤ-2 ਅਧੀਨ ਪਾਸ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਪੁਰਾਣਾ ਰਾਜਪੁਰਾ ਅਤੇ ਰਾਜਪੁਰਾ ਟਾਊਨ ਵਿੱਚ 57.30 ਕਿਲੋਮੀਟਰ ਨਵੀਂ ਪਾਈਪਲਾਈਨ ਪਾਈ ਜਾਣੀ ਹੈ, ਇਸ ਨਾਲ ਕਰੀਬ 10 ਹਜ਼ਾਰ ਘਰਾਂ ਦੀ 50 ਹਜ਼ਾਰ ਦੀ ਆਬਾਦੀ ਨੂੰ ਸਾਫ ਪਾਣੀ ਦਾ ਲਾਭ ਮਿਲੇਗਾ।

ਇਸ ਮੌਕੇ ਹਲਕਾ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਪਿਛਲੇ ਪੰਜਾਹ ਸਾਲਾਂ ਤੋਂ ਸਾਫ ਪਾਣੀ ਦੇਣ ਲਈ ਸਰਕਾਰਾਂ ਪਿਛਲੀਆਂ ਨੇ ਆਪਣੀ ਕੋਈ ਜ਼ਿੰਮੇਵਾਰੀ ਨਹੀਂ ਨਿਭਾਈ ਪਰੰਤੂ ਮੌਜੂਦਾ ਸਰਕਾਰ ਨੇ ਰਾਜਪੁਰਾ ਵਾਸੀਆਂ ਨੂੰ ਇਹ ਅਹਿਮ ਤੋਹਫ਼ਾ ਦਿੱਤਾ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਗੇਟਵੇ ਆਫ ਪੰਜਾਬ ਰਾਜਪੁਰਾ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਹੁਣ ਸਰਕਾਰ ਵੱਲੋਂ ਲੋਕਾਂ ਦੀਆਂ ਮੁਢਲੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ।

ਉਹਨਾਂ ਕਿਹਾ ਕਿ ਰਾਜਪੁਰਾ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਵਿੱਚ ਮਿਕਸਿੰਗ ਦੀ ਇੱਕ ਗੰਭੀਰ ਸਮੱਸਿਆ ਹੈ ਜਿਸ ਕਰਕੇ ਪੁਰਾਣਾ ਰਾਜਪੁਰਾ ਦੇ ਮੁਹੱਲੇ, ਭਾਰਤ ਕਲੋਨੀ, ਧਰਮਪੁਰਾ ਕਲੋਨੀ, ਛੱਜੂਮਾਜਰੀ, ਗਰਗ ਕਲੋਨੀ, ਨਵਯੁੱਗ ਕਲੋਨੀ, ਰੋਸ਼ਨ ਕਲੋਨੀ, ਅਮਰ ਚੰਦ ਕਲੋਨੀ, ਠਾਕਰਪੁਰੀ, ਜੱਟਾਂ ਵਾਲਾ ਮੋਹੱਲਾ, ਗੁਜ਼ਰਾਂ ਵਾਲਾ ਮੋਹੱਲਾ ਆਦਿ ਅਤੇ ਰਾਜਪੁਰਾ ਟਾਊਨ ਵਿੱਚ ਡਾਲਿਮਾ ਵਿਹਾਰ, ਕਨਿਕਾ ਗਾਰਡਨ, ਸ਼ਾਮ ਨਗਰ, ਮਹਿੰਦਰਗੰਜ਼, ਮਿਰਚ ਮੰਡੀ, ਗੁਰੁ ਨਾਨਕ ਕਲੋਨੀ ਅਤੇ ਹੋਰ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿੱਚ ਵਾਟਰ ਸਪਲਾਈ ਲਾਈਨਾਂ ਸਮੇਤ ਘਰੇਲੂ ਕੁਨੇਕਸ਼ਨਾਂ ਨੂੰ ਬਦਲਣ ਦੀ ਤਜ਼ਵੀਜ਼ ਨੂੰ ਇੱਸ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਸ ਮੌਕੇ ਪੰਜਾਬ ਰਾਜ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ ਸੰਨੀ ਆਹਲੂਵਾਲੀਆ ਸਮੇਤ ਏ. ਡੀ. ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐਸ ਡੀ ਐਮ ਅਵਿਕੇਸ਼ ਗੁਪਤਾ, ਈ ਓ ਅਵਤਾਰ ਚੰਦ, ਐਮ ਐਲ ਏ ਕੋਆਰਡੀਨੇਟਰ ਰਿਤੇਸ਼ ਬਾਂਸਲ, ਸਚਿਨ ਮਿੱਤਲ, ਵਿਜੇ ਮੇਨਰੋਂ, ਰਾਜੇਸ਼ ਕੁਮਾਰ, ਸੰਦੀਪ ਬਾਵਾ, ਸ਼ਾਮ ਸੁੰਦਰ ਵਧਵਾ, ਅਮਰਿੰਦਰ ਸਿੰਘ ਮੀਰੀ, ਜੈ ਕ੍ਰਿਸ਼ਨ ਅਗਵਾਲ, ਰਵਿੰਦਰ ਸਿੰਘ, ਦੀਪਕ ਸ਼ਰਮਾ, ਗੁਰਧਿਆਨ ਸਿੰਘ ਜੋਗਾ, ਰਾਕੇਸ਼ ਮਹਿਤਾ, ਸੁਖਚੈਨ ਸਿੰਘ ਸਰਵਾਰਾ, ਦੇਸ ਰਾਜ, ਗੁਰਵਿੰਦਰ ਸਿੰਘ ਧਮੋਲੀ, ਦਲਬੀਰ ਸਿੰਘ ਸੱਗੂ, ਲਲਿਤ ਡਾਹਰਾ, ਬਿਕਰਮ ਸਿੰਘ ਕੰਡੇਵਾਲਾ, ਬੀ ਡੀ ਪੀ ਓ ਬੰਨਦੀਪ ਸਿੰਘ ਰਾਜਪੁਰਾ, ਰਾਜੇਸ਼ ਬੋਵਾ, ਹਰਪ੍ਰੀਤ ਸਿੰਘ ਲਾਲੀ, ਗੁਰਵੀਰ ਸਰਾਓ, ਦਵਿੰਦਰ ਸਿੰਘ ਬੈਦਵਾਨ, ਦਿਨੇਸ਼ ਮਹਿਤਾ, ਸਤਵਿੰਦਰ ਸਿੰਘ ਮਿਰਜ਼ਾਪੁਰ, ਡਾ ਚਰਨ ਕਮਲ ਧਿਮਾਨ, ਸੁਮਿਤ ਬਖਸੀ, ਜਸਵਿੰਦਰ ਸਿੰਘ ਜੈਲਦਾਰ, ਜਸਵੰਤ ਸਿੰਘ ਨੈਣਾ, ਅਮਨਦੀਪ ਸਿੰਘ ਨਲਾਸ, ਨਿਤਿਨ ਪਹੂਜਾ, ਗੁਰਸ਼ਰਨ ਸਿੰਘ ਵਿਰਕ, ਅਮਨ ਸੈਣੀ, ਰਤਨੇਸ ਜਿੰਦਲ, ਗੁਰਪ੍ਰੀਤ ਸਿੰਘ ਭੈਣੀ, ਅਮਰਜੀਤ ਸ਼ਰਮਾ ਆਦਿ ਮੌਜੂਦ ਸਨ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending