Connect with us

Mohali

ਮੁਹਾਲੀ ਪੁਲੀਸ ਵੱਲੋਂ ਪਿੰਕੀ ਧਾਲੀਵਾਲ ਦੇ ਘਰ ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰਾਂ ਵਿੱਚੋਂ 1 ਕਾਬੂ

Published

on

 

ਪੁਲੀਸ ਅਨੁਸਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਾਲਾ ਰਾਣਾ ਗਰੁੱਪ ਨਾਲ ਸੰਬੰਧ ਰੱਖਦੇ ਹਨ ਸ਼ੂਟਰ

ਐਸ ਏ ਐਸ ਨਗਰ, 27 ਮਈ (ਸ.ਬ.) ਮੁਹਾਲੀ ਪੁਲੀਸ ਵੱਲੋਂ ਮਿਊਜਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਸੈਕਟਰ 71 ਵਿੱਚ ਸਥਿਤ ਘਰ ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰਾਂ ਵਿੱਚੋਂ 1 ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਇੱਕ ਪੱਤਰਕਾਰ ਸੰਮੇਲਨ ਦੌਰਾਨ ਐਸ ਪੀ (ਜਾਂਚ) ਸ੍ਰੀ ਸੌਰਵ ਜਿੰਦਲ ਨੇ ਦੱਸਿਆ ਕਿ ਮੁਹਾਲੀ ਪੁਲੀਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕਾਲਾ ਰਾਣਾ ਗਰੁੱਪ ਵੱਲੋਂ ਪੁਸ਼ਪਿੰਦਰ ਸਿੰਘ ਉਰਫ ਪਿੰਕੀ ਧਾਲੀਵਾਲ ਦੀ ਕੋਠੀ (1119 ਸੈਕਟਰ-71) ਵਿਖੇ ਫਾਇਰਿੰਗ ਕਰਨ ਵਾਲ਼ੇ 2 ਸ਼ੂਟਰਾਂ ਵਿੱਚੋਂ 1 ਸੂਟਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਉਹਨਾਂ ਦੱਸਿਆ ਕਿ ਪੁਲੀਸ ਵਲੋਂ ਬੀਤੀ 15 ਮਈ ਨੂੰ ਪਿੰਕੀ ਧਾਲੀਵਾਲ ਦੇ ਪੁੱਤਰ ਗੁਰਕਰਨ ਸਿੰਘ ਧਾਲੀਵਾਲ ਦੇ ਬਿਆਨਾਂ ਦੇ ਆਧਾਰ ਤੇ ਨਾ-ਮਾਲੂਮ ਵਿਅਕਤੀਆਂ ਵਿਰੁੱਧ ਬੀ ਐਨ ਐਸ ਦੀ ਧਾਰਾ 125, 109, 308(4), 351(4), 61(2) ਅਤੇ ਆਰਮਸ ਐਕਟ ਦੀ ਧਾਰਾ 25-54-59 ਤਹਿਤ ਥਾਣਾ ਮਟੌਰ ਵਿਖੇ ਮਾਮਲਾ ਦਰਜ ਕੀਤਾ ਸੀ। ਸ਼ਿਕਾਇਤ ਕਰਤਾ ਅਨੁਸਾਰ ਉਹ ਪੰਜਾਬੀ ਮਿਊਜਿਕ ਇੰਡਸਟਰੀ ਵਿੱਚ ਪ੍ਰੋਡਿਊਸਰ ਹੈ ਅਤੇ ਘਟਨਾ ਵਾਲੇ ਦਿਨ ਆਪਣੇ ਪਰਿਵਾਰ ਸਮੇਤ ਆਪਣੇ ਘਰ ਵਿੱਚ ਮੌਜੂਦ ਸੀ ਜਦੋਂ ਰਾਤ ਦਸ ਵਜੇ ਦੇ ਕਰੀਬ ਉਸਦੇ ਕੇਅਰ ਟੇਕਰ ਅਜੈ ਸਿੰਘ ਨੇ ਦੱਸਿਆ ਕਿ ਦੋ ਅਣਪਛਾਤੇ ਮੋਨੇ ਵਿਅਕਤੀ ਪੈਦਲ ਉਸਦੇ ਘਰ ਬਾਹਰ ਆਏ ਅਤੇ ਉਸਦੇ ਘਰ ਦਾ ਨੰਬਰ ਪੁੱਛਕੇ ਥੋੜਾ ਅੱਗੇ ਚਲੇ ਗਏ। ਕੁੱਝ ਕਦਮਾਂ ਤੋਂ ਵਾਪਸ ਮੁੜਕੇ ਉਹਨਾਂ ਨੇ ਘਰ ਦੇ ਗੇਟ ਤੇ ਇੱਕ ਨੋਟ ਚਿਪਕਾਇਆ ਅਤੇ ਉਸਦੇ ਘਰ ਤੇ ਫਾਇਰ ਕਰਕੇ ਚਲੇ ਗਏ।

ਸ਼ਿਕਾਇਤਕਰਤਾ ਅਨੁਸਾਰ ਕੁੱਝ ਸਮੇਂ ਬਾਅਦ ਉਹ ਦੁਬਾਰਾ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਉਸਦੇ ਘਰ ਦੇ ਬਾਹਰ ਆਏ ਅਤੇ ਫਿਰ ਤੋਂ ਫਾਇਰਿੰਗ ਕਰਕੇ ਮੌਕੇ ਤੋਂ ਫਰਾਰ ਹੋ ਗਏ। ਜਦ ਉਸਨੇ ਘਰ ਦੇ ਬਾਹਰ ਆਕੇ ਸੂਟਰਾਂ ਵੱਲੋਂ ਗੇਟ ਤੇ ਚਿਪਕਾਇਆ ਹੋਇਆ ਨੋਟ ਵੇਖਿਆ ਤਾਂ ਉਸਤੇ ਅੰਗਰੇਜੀ ਵਿੱਚ, ‘ਕਾਲਾ ਰਾਣਾ ਲਾਰੈਂਸ ਬਿਸ਼ਨੋਈ ਗਰੁੱਪ’ ਲਿਖਿਆ ਹੋਇਆ ਸੀ। ਸ਼ਿਕਾਇਤਕਰਤਾ ਅਨੁਸਾਰ ਉਸਦੇ ਪਿਤਾ ਪੁਸ਼ਪਿੰਦਰ ਸਿੰਘ ਉਰਫ ਪਿੰਕੀ ਧਾਲੀਵਾਲ ਨੂੰ ਪਹਿਲਾਂ ਵੀ ਵੱਖ-ਵੱਖ ਗੈਂਗਸਟਰਾਂ ਵੱਲੋਂ ਫਿਰੌਤੀ ਵਸੂਲ ਕਰਨ ਸਬੰਧੀ ਧਮਕੀਆਂ ਮਿਲਦੀਆਂ ਰਹੀਆਂ ਹਨ।

ਉਹਨਾਂ ਦੱਸਿਆ ਕਿ ਉਕਤ ਵਾਰਦਾਤ ਨੂੰ ਟਰੇਸ ਕਰਨ ਲਈ ਪੁਲੀਸ ਅਧਿਕਾਰੀਆਂ ਦੀ ਇੱਕ ਟੀਮ ਬਣਾਈ ਗਈ ਸੀ। ਇਸ ਸੰਬੰਧੀ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸ: ਹਰਮਿੰਦਰ ਸਿੰਘ ਅਤੇ ਉਹਨਾਂ ਦੀ ਟੀਮ ਵੱਲੋਂ ਕਾਰਵਾਈ ਕਰਦੇ ਹੋਏ ਟੈਕਨੀਕਲ ਢੰਗ ਅਤੇ ਹਿਉਮਨ ਸੋਰਸ ਰਾਹੀਂ ਉਕਤ ਵਾਰਦਾਤ ਨੂੰ ਅੰਜਾਮ ਦੇਣ ਵਾਲ਼ੇ 2 ਸ਼ੂਟਰਾਂ ਵਿੱਚੋਂ 1 ਦੋਸ਼ੀ ਨੂੰ ਨਾਮਜਦ ਕਰਕੇ ਪਿੰਡ ਉੱਚਾ ਚੰਦਨਾ, ਜਿਲਾ ਯਮੁਨਾ ਨਗਰ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਹੈ।

ਉਹਨਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦਾ ਨਾਮ ਅੰਕਿਤ ਰਾਣਾ ਹੈ ਅਤੇ ਉਹ ਪਿੰਡ ਉੱਚਾ ਚੰਦਨਾ ਥਾਣਾ ਛੱਪਰ, ਜਿਲਾ ਯਮੁਨਾ ਨਗਰ, ਹਰਿਆਣਾ ਦਾ ਵਸਨੀਕ ਹੈ। ਉਸਦੀ ਉਮਰ ਕਰੀਬ 21 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਅਨਵਿਆਹਿਆ ਹੈ। ਜਿਸਦੇ ਵਿਰੁੱਧ ਪਹਿਲਾਂ ਵੀ ਥਾਣਾ ਛੱਪਰ ਜਿਲਾ ਯਮੁਨਾ ਨਗਰ, ਹਰਿਆਣਾ ਵਿਖੇ ਸਨੈਚਿੰਗ ਦਾ ਮੁਕੱਦਮਾ ਦਰਜ ਹੈ।

ਉਹਨਾਂ ਦੱਸਿਆ ਕਿ ਅੰਕਿਤ ਰਾਣਾ ਦੀ ਪੁੱਛਗਿੱਛ ਤੋਂ ਖੁਲਾਸਾ ਹੋਇਆ ਕਿ ਉਸਨੇ ਆਪਣੇ ਦੂਸਰੇ ਸਾਥੀ ਨਾਲ ਮਿਲਕੇ 15 ਮਈ ਨੂੰ ਪਹਿਲਾਂ ਦੁਪਹਿਰ ਸਮੇਂ ਬਿਲਾਸਪੁਰ, ਜਿਲਾ ਯਮੁਨਾ ਨਗਰ ਵਿਖੇ, ਫਲਾਇੰਗ ਕਲਰਜ ਇੰਟਰਨੈਸ਼ਨਲ ਸੈਂਟਰ (ਜਿੱਥੇ ਬੱਚਿਆਂ ਨੂੰ ਆਈਲੈਟਸ, ਪੀ ਟੀ ਈ, ਸਪੋਕਨ, ੳਰੇਨ ਦੇ ਕੋਰਸ ਕਰਵਾਏ ਜਾਂਦੇ ਹਨ), ਦੇ ਅੰਦਰ ਦਾਖਲ ਹੋ ਕੇ ਫਾਇਰਿੰਗ ਕੀਤੀ ਸੀ ਅਤੇ ਫਾਇਰਿੰਗ ਕਰਕੇ ਮੌਕੇ ਤੋਂ ਫਰਾਰ ਹੋ ਗਏ ਸੀ। ਜਿਸ ਸਬੰਧੀ ਥਾਣਾ ਬਿਲਾਸਪੁਰ, ਜਿਲਾ ਯਮੁਨਾ ਨਗਰ ਵਿਖੇ 15 ਮਈ ਨੂੰ ਬੀ ਐਨ ਐਸ ਦੀ ਧਾਰਾ 109(1), 3(5) ਅਤੇ ਆਰਮਸ ਐਕਟ ਦੀ ਧਾਰਾ 25-54-59 ਤਹਿਤ ਮਾਮਲਾ ਦਰਜ ਹੋਇਆ ਸੀ। ਉਹਨਾਂ ਦੱਸਿਆ ਕਿ ਇਹ ਵਿਅਕਤੀ ਪੁਲੀਸ ਰਿਮਾਂਡ ਅਧੀਨ ਹੈ, ਜਲਦੀ ਹੀ ਉਸਦੇ ਸਾਥੀ ਅਤੇ ਇਸ ਗਿਰੋਹ ਦੇ ਹੋਰਨਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending