Mohali
ਸੈਕਟਰ 76-80 ਐਂਟੀ ਇਨਹਾਸਮੈਂਟ ਸੰਘਰਸ਼ ਕਮੇਟੀ ਵੱਲੋਂ ਰੋਸ ਮਾਰਚ
ਪਲਾਟਾਂ ਦੀਆਂ ਕੀਮਤਾਂ ਵਿੱਚ ਵਾਧਾ ਵਾਪਸ ਲੈਣ ਦੀ ਮੰਗ, ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ
ਐਸ ਏ ਐਸ ਨਗਰ, 28 ਮਈ (ਸ.ਬ.) ਗਮਾਡਾ ਵਲੋਂ ਸੈਕਟਰ 76-80 ਦੇ ਅਲਾਟੀਆਂ ਅਤੇ ਖਰੀਦਦਾਰਾਂ ਤੋਂ ਐਡੀਸ਼ਨਲ ਕੀਮਤ ਵਸੂਲਣ ਦੇ ਵਿਰੋਧ ਵਿੱਚ ਸੈਕਟਰ 76-80 ਐਂਟੀ ਇਨਹਾਸਮੈਂਟ ਸੰਘਰਸ਼ ਕਮੇਟੀ ਵੱਲੋਂ ਅੱਜ ਰੋਸ ਮਾਰਚ ਕੱਢਿਆ ਗਿਆ ਜਿਹੜਾ ਗੁਰੂਦੁਆਰਾ ਸ੍ਰੀ ਸਿੰਘ ਸ਼ਹੀਦਾਂ ਤੋਂ ਆਰੰਭ ਹੋ ਕੇ ਅੰਬਾ ਵਾਲੇ ਚੌਂਕ ਤੋਂ ਹੁੰਦਾ ਹਇਆ ਗਮਾਡਾ ਦਫਤਰ ਪਹੁੰਚ ਕੇ ਸਪਾਪਤ ਹੋਇਆ। ਪ੍ਰਦਰਸ਼ਨਕਾਰੀਆਂ ਵਲੋਂ ਗਮਾਡਾ ਦਫਤਰ ਦੇ ਬਾਹਰ ਨਾਹਰੇਬਾਜੀ ਕੀਤੀ ਗਈ ਅਤੇ ਮੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ।
ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਸੈਕਟਰ-76-80 ਦੀ ਅਲਾਟਮੈਂਟ ਅਤੇ ਸੰਘਰਸ਼ ਕਮੇਟੀ/ਐਂਟੀ ਇਨਹਾਸਮੈਂਟ ਕਮੇਟੀ ਵਲੋਂ ਇਸ ਵਿਸ਼ੇ ਤੇ ਪਹਿਲਾਂ ਵੀ ਕਾਫੀ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪਰੰਤੂ ਕੋਈ ਹਲ ਨਹੀਂ ਕੀਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਗਮਾਡਾ ਵਲੋਂ ਸਾਲ 2000 ਵਿੱਚ 3950 ਪਲਾਟਾਂ ਦੀ ਸਕੀਮ ਲਾਂਚ ਕੀਤੀ ਗਈ ਸੀ ਜਿਸ ਦਾ ਕਬਜਾ ਸਫਲ ਬਿਨੈਕਾਰਾਂ ਨੂੰ ਸਾਲ 2001 ਵਿੱਚ ਦਿੱਤਾ ਜਾਣਾ ਸੀ, ਪਰੰਤੂ ਬਹੁਤ ਜੱਦੋ ਜਹਿਦ ਕਰਨ ਉਪਰੰਤ ਸਾਲ 2007 ਵਿੱਚ ਗਮਾਡਾ ਵੱਲੋਂ ਪਹਿਲਾ ਡਰਾਅ ਕੱਢਿਆ ਗਿਆ, ਜਿਸਦੇ ਅਲਾਟਮੈਂਟ ਪੱਤਰ 2008 ਵਿੱਚ ਜਾਰੀ ਕੀਤੇ ਗਏ ਸਨ। ਬਿਨੈਕਾਰਾਂ ਵੱਲੋਂ 25 ਫੀਸਦੀ ਰਕਮ ਗਮਾਡਾਂ ਕੋਲ ਜਮ੍ਹਾ ਕਰਵਾਈ ਗਈ ਸੀ ਜੋ ਕਿ ਸਾਲ 2007 ਤੋਂ ਹੁਣ ਤਕ ਗਮਾਡਾ ਪਾਸ ਹੀ ਪਈ ਹੈ ਜਿਸ ਦਾ ਕਿ ਗਮਾਡਾਂ ਨੂੰ ਕਾਫੀ ਲਾਭ ਹੋਇਆ ਹੈ ਗਮਾਡਾ ਵਲੋਂ ਰਹਿੰਦੇ ਪਲਾਟ 2019 ਵਿੱਚ ਵੀ ਅਲਾਟ ਕੀਤੇ ਗਏ ਹਨ।
ਪੱਤਰ ਵਿੱਚ ਕਿਹ ਗਿਆ ਹੈ ਕਿ ਗਮਾਡਾ ਵੱਲੋਂ ਜੁਲਾਈ 2023 ਤੋਂ ਅਲਾਟੀਆਂ ਅਤੇ ਪਲਾਟ ਮਾਲਕਾਂ ਨੂੰ ਡਿਮਾਂਡ ਨੋਟਿਸ ਭੇਜ ਕੇ 2645 50 ਰੁਪਏ ਪ੍ਰਤੀ ਵਰਗ ਗਜ ਦੇ ਹਿਸਾਬ ਨਾਲ ਪਲਾਟਾਂ ਦੀ ਵਾਧੂ ਕੀਮਤ ਜਮ੍ਹਾਂ ਕਰਵਾਊਣ ਲਈ ਕਿਹਾ ਜਾ ਰਿਹਾ ਹੈ। ਸਾਲ 2006-07 ਦੌਰਾਨ ਗਮਾਡਾ ਵੱਲੋਂ ਜਮੀਨ ਦੇ ਮਾਲਕਾਂ ਨੂੰ ਅਦਾਲਤੀ ਹੁਕਮਾ ਤਹਿਤ ਰਕਮ ਦਿੱਤੀ ਗਈ ਸੀ ਅਤੇ ਹੁਣ 17 ਸਾਲ ਬਾਅਦ 12ਫੀਸਦੀ ਵਿਆਜ ਲਗਾਉਂਦੇ ਹੋਏ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਅਤੇ ਮਹੀਨੇ ਦੇ ਅੰਦਰ-ਅੰਦਰ ਨੋਟਿਸ ਵਿੱਚ ਦਰਸਾਈ ਹੁਕਮ ਜਮ੍ਹਾ ਨਾ ਕਰਵਾਉਣ ਤੇ 18ਫੀਸਦੀ ਵਿਆਜ ਲੈਣ ਦੇ ਹੁਕਮ ਕੀਤੇ ਗਏ ਹਨ ਜੋ ਕਿ ਵਸਨੀਕਾਂ ਨਾਲ ਸਰਾਸਰ ਧੱਕਾ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਗਮਾਡਾ ਵੱਲੋਂ 2012 ਵਿੱਚ ਕੀਤੀ ਗਈ ਕੈਲਕੁਲੇਸ਼ਨ ਅਨੁਸਾਰ ਕੋਈ ਰੁਪਏ ਵਸਨੀਕਾ ਤੋਂ ਲੈਣਾ ਨਹੀਂ ਬਣਦਾ ਸੀ ਜਿਸ ਕਾਰਨ ਉਸ ਸਮੇਂ ਨੋਟਿਸ ਜਾਰੀ ਨਹੀ ਕੀਤੇ ਗਏ ਸਨ। ਗਮਾਡਾ ਵਲੋਂ ਇਸ ਸਕੀਮ ਤਹਿਤ ਪ੍ਰਾਪਤ ਕੀਤੀ ਲਗਭਗ 32 ਏਕੜ ਜਮੀਨ (ਜੋ ਸੈਕਟਰ-85 ਤੋਂ ਸੈਕਟਰ-89 ਦੇ ਸੈਕਟਰਾਂ ਵਿੱਚ ਨਵੀ ਬਣੀ ਸੜਕ ਦੇ ਨਾਲ ਪੈਂਦੀ ਕਮਰਸ਼ੀਅਲ ਜ਼ਮੀਨ) ਬੋਲੀ ਰਾਹੀਂ ਵੇਚ ਕੇ ਕਾਫੀ ਆਮਦਨ ਕੀਤੀ ਜਾਣੀ ਹੈ। ਸੈਕਟਰ-76-80 ਵਿੱਚ ਕਾਫੀ ਕਮਰਸ਼ੀਅਲ ਜਮੀਨ ਗਮਾਡਾ ਵੱਲੋਂ ਬੋਲੀ ਰਾਹੀਂ ਵੇਚਣ ਵਾਸਤੇ ਅਤੇ ਕੁਝ ਜ਼ਮੀਨ ਬੋਲੀ ਰਾਹੀ ਵੇਚੀ ਜਾ ਚੁੱਕੀ ਹੈ, ਨੂੰ ਵੀ ਇਸ ਦਾ ਹਿੱਸਾ ਮੰਨਦੇ ਹੋਏ ਕੋਈ ਰੁਪਏ ਨਿਵਾਸੀਆ ਤੋਂ ਲੈਣਾ ਨਹੀਂ ਬਣਦਾ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਕੁਝ ਕਿਸਾਨਾਂ ਵੱਲੋਂ ਸਕੀਮ ਤਹਿਤ ਜਮੀਨ ਨਹੀਂ ਦਿੱਤੀ ਗਈ ਸੀ ਅਤੇ 102 ਏਕੜ ਜ਼ਮੀਨ ਦਾ ਕੇਸ ਅਦਾਲਤਾਂ ਵਿੱਚ ਜਿੱਤ ਲਿਆ ਗਿਆ ਸੀ ਅਤੇ ਅਖੀਰ ਵਿੱਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਆਈ ਏ ਨੰਬਰ. 80 ਆਫ 2014 ਇਨ ਸਿਵਿਲ ਅਪੀਲ ਨੰਬਰ. 7424 ਆਫ 2013 (ਕਰਨੈਲ ਕੌਰ/ ਸਟੇਟ ਆਫ ਪੰਜਾਬ ਐਂਡ ਅਦਰਸ) ਦਾ ਫੈਸਲਾ ਮਿਤੀ 22-01-2015 ਨੂੰ ਕਰਦੇ ਹੋਏ ਜਿਮੀਦਾਰਾਂ ਦੇ ਹੱਕ ਵਿੱਚ ਕਰ ਦਿੱਤਾ ਗਿਆ ਸੀ। ਬਾਅਦ ਵਿੱਚ ਗਮਾਡਾਂ ਵੱਲੋਂ ਕਿਸਾਨਾਂ ਨਾਲ ਫੈਸਲਾ ਕਰਦੇ ਹੋਏ ਲੈਂਡ ਪੁਲਿੰਗ ਸਕੀਮ ਅਧੀਨ 102 ਏਕੜ ਜ਼ਮੀਨ ਪ੍ਰਾਪਤ ਕੀਤੀ ਗਈ। ਇਸ ਜਮੀਨ ਤੇ ਗਮਾਡਾ ਵੱਲੋਂ ਪਹਿਲਾਂ ਹੀ ਪਲਾਟ ਅਲਾਟ ਕੀਤੇ ਹੋਏ ਸਨ ਅਤੇ ਪਲਾਟ ਹੋਲਡਰਾਂ ਤੋਂ ਬਣਦੀ ਰਕਮ ਵਸੂਲ ਕੀਤੀ ਜਾ ਚੁੱਕੀ ਹੈ ਪਰੰਤੂ ਗਮਾਡਾ ਵੱਲੋਂ 102 ਏਕੜ ਤੇ ਰਹਿੰਦੇ ਪਲਾਟ ਹੋਲਡਰਾਂ ਤੇ ਵਾਧੂ ਕੀਮਤ ਵਸੂਲ ਕਰਨ ਸੰਬੰਧੀ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਜੋ ਕਿ ਸਰਾਸਰ ਧੱਕਾ ਅਤੇ ਬੇਇਨਸਾਫੀ ਹੈ । ਜਿਨ੍ਹਾਂ ਨੂੰ ਤੁਰੰਤ ਵਾਪਸ ਲਿਆ ਜਾਣਾ ਬਣਦਾ ਹੈ।
ਇਸ ਮੌਕੇ ਸੈਕਟਰ 76-80 ਐਂਟੀ ਇਨਹਾਸਮੈਂਟ ਸੰਘਰਸ਼ ਕਮੇਟੀ ਦੇ ਆਗੂਆਂ ਹਰਜੀਤ ਸਿੰਘ ਭੋਲੂ ਐਮ ਸੀ, ਹਰਦਿਆਲ ਚੰਦ ਬਡਬਰ, ਕਾਮਰੇਡ ਮੇਜਰ ਸਿੰਘ, ਭਗਵੰਤ ਸਿੰਘ ਗਿੱਲ, ਨਵਜੋਤ ਬਾਛਲ, ਜਰਨੈਲ ਸਿੰਘ, ਅਵਤਾਰ ਸਿੰਘ, ਸੁਰਿੰਦਰ ਸਿੰਘ ਕੰਗ, ਦਿਆਲ ਚੰਦ ਨੇ ਮੰਗ ਕੀਤੀ ਕਿ ਉਪਰੋਕਤ ਨੋਟਿਸ ਤੁਰੰਤ ਵਾਪਸ ਲਏ ਜਾਣ ਅਤੇ ਅੱਗੋਂ ਲਈ ਨੋਟਿਸ ਜਾਰੀ ਕਰਨੇ ਬੰਦ ਕਰਕੇ ਵਸਨੀਕਾਂ ਨੂੰ ਰਾਹਤ ਦਿੱਤੀ ਜਾਵੇ।
Mohali
ਆਮ ਆਦਮੀ ਪਾਰਟੀ ਨੇ ਵਿਨੀਤ ਵਰਮਾ ਨੂੰ ਬਣਾਇਆ ਪੰਜਾਬ ਦਾ ਮੀਤ ਪ੍ਰਧਾਨ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਨੇਤਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਸਾਬਕਾ ਮੈਂਬਰ ਸ੍ਰੀ ਵਿਨੀਤ ਵਰਮਾ ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਮੀਤ ਪ੍ਰਧਾਨ (ਬੀ ਸੀ ਵਿੰਗ) ਨਿਯੁਕਤ ਕੀਤਾ ਹੈ। ਸ੍ਰੀ ਵਿਨੀਤ ਵਰਮਾ ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਬੁਲਾਰੇ, ਵਪਾਰ ਮੰਡਲ ਵਿੰਗ ਦੇ ਸੂਬਾ ਪ੍ਰਧਾਨ ਅਤੇ ਪਾਰਟੀ ਦੇ ਟਰੇਡ ਵਿੰਗ ਦੇ ਸੂਬਾ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਉਹ ਮੁਹਾਲੀ ਵਪਾਰ ਮੰਡਲ ਦੇ ਵੀ ਪ੍ਰਧਾਨ ਹਨ ਅਤੇ ਮੁਹਾਲੀ ਵਿਧਾਨਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਟਿਕਟ ਦੇ ਦਾਅਵੇਦਾਰ ਹਨ।
ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਸਮੇਂ ਸਮੇਂ ਤੇ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਸੌਂਪੀ ਗਈ ਹੈ, ਉਸਨੂੰ ਉਹਨਾਂ ਨੇ ਪੂਰੀ ਜਿੰਮੇਵਾਰੀ ਨਾਲ ਨਿਭਾਇਆ ਹੈ ਅਤੇ ਹੁਣ ਵੀ ਪਾਰਟੀ ਵਲੋਂ ਉਹਨਾਂ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਮੀਤ ਪ੍ਰਧਾਨ (ਬੀ ਸੀ ਵਿੰਗ) ਦੀ ਜਿਹੜੀ ਜਿੰਮੇਵਾਰੀ ਦਿੱਤੀ ਗਈ ਹੈ ਉਸਨੂੰ ਤਨਦੇਹੀ ਨਾਲ ਨਿਭਾਉਂਦਿਆਂ ਪਾਰਟੀ ਦੀ ਮਜਬੂਤੀ ਲਈ ਕੰਮ ਕਰਨਾ ਜਾਰੀ ਰੱਖਣਗੇ।
Mohali
ਬਿਜਲੀ ਵਿਭਾਗ ਨੇ ਖਪਤਕਾਰ ਨੂੰ ਸਿਫਰ ਰੀਡਿੰਗ ਵਾਲੇ ਮੀਟਰ ਦਾ ਭੇਜਿਆ 5 ਲੱਖ 92 ਹਜਾਰ ਦਾ ਬਿਲ
ਖਪਤਕਾਰ ਵਲੋਂ 9 ਸਾਲਾਂ ਤੋਂ ਕੀਤੀ ਜਾ ਰਹੀ ਹੈ ਬਿਜਲੀ ਦਾ ਮੀਟਰ ਪੁੱਟਣ ਦੀ ਮੰਗ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ ਸੋਹਾਣਾ ਦੇ ਇੱਕ ਖਪਤਕਾਰ ਸੁੰਦਰ ਲਾਲ ਅਗਰਵਾਲ ਨੂੰ 2017 ਵਿੱਚ ਉਸਦੇ ਘਰ ਵਿੱਚ ਲਗਾਏ ਗਏ ਬਿਜਲੀ ਦੇ ਮੀਟਰ ਦੀ ਸਿਫਰ ਰੀਡਿੰਗ ਹੋਣ ਦੇ ਬਾਵਜੂਦ ਉਸਨੂੰ 5 ਲੱਖ 92 ਹਜਾਰ ਰੁਪਏ ਦਾ ਬਿਜਲੀ ਦਾ ਬਿਲ ਭੇਜਿਆ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁੰਦਰ ਲਾਲ ਅਗਰਵਾਲ ਨੇ ਦੱਸਿਆ ਕਿ ਪਿੰਡ ਸੋਹਾਣਾ ਵਿੱਚ ਉਹਨਾਂ ਦੀ ਪੁਰਾਣੀ ਹਵੇਲੀ ਵਿੱਚ ਬਿਜਲੀ ਦਾ ਜੱਦੀ ਕਨੈਕਸ਼ਨ ਨੰਬਰ 30001799204 ਚਲਦਾ ਸੀ। ਉਹਨਾਂ ਦੱਸਿਆ ਕਿ ਬਾਅਦ ਵਿੱਚ ਪਰਿਵਾਰ ਵਲੋਂ ਹਵੇਲੀ ਢਾਅ ਦਿੱਤੀ ਗਈ ਅਤੇ ਬਿਜਲੀ ਬਿਲ ਦਾ ਕੁੱਝ ਬਕਾਇਆ ਰਹਿਣ ਕਾਰਨ ਬਿਜਲੀ ਵਿਭਾਗ ਨਾਲ ਵਿਵਾਦ ਹੋ ਗਿਆ ਸੀ ਜਿਸਤੇ ਉਹਨਾਂ ਨੇ ਉਹ ਕਨੈਕਸ਼ਨ ਕਟਵਾ ਦਿੱਤਾ ਸੀ।
ਉਹਨਾਂ ਦੱਸਿਆ ਕਿ ਸਾਲ 2016 ਵਿੱਚ ਉਹਨਾਂ ਨੇ ਉੱਥੇ ਬਿਜਲੀ ਦੇ ਦੋ ਨਵੇਂ ਕਨੈਕਸ਼ਨ ਲਗਵਾਏ ਸੀ ਜਿਹਨਾਂ ਦੇ ਨੰਬਰ 3004542282 ਅਤੇ 3004740110 ਸਨ। ਉਹਨਾਂ ਦੱਸਿਆ ਕਿ ਇਸ ਦੌਰਾਨ ਬਿਜਲੀ ਵਿਭਾਗ ਨੇ ਜੱਦੀ ਕਨੈਕਸ਼ਨ ਦਾ ਬਕਾਇਆ ਉਹਨਾਂ ਦੇ ਨਵੇਂ ਕਨੈਕਸ਼ਨ (ਖਾਤਾ ਨੰਬਰ 3004542282) ਵਿੱਚ ਪਾ ਦਿੱਤਾ, ਜਿਸਦੇ ਖਿਲਾਫ ਉਹਨਾਂ ਵਲੋਂ ਪਟਿਆਲਾ ਵਿਖੇ ਅਪੀਲ ਦਾਇਰ ਕੀਤੀ ਗਈ ਅਤੇ ਉਸਦਾ ਫੈਸਲਾ ਉਹਨਾਂ ਦੇ ਹੱਕ ਵਿੱਚ ਹੋ ਗਿਆ।
ਉਹਨਾਂ ਕਿਹਾ ਕਿ ਬਾਅਦ ਵਿੱਚ ਵਿਭਾਗ ਵਲੋਂ ਲੋਕਪਾਲ ਵਿੱਚ ਪਾਈ ਅਪੀਲ ਦਾ ਫੈਸਲਾ ਉਹਨਾਂ ਦੇ ਖਿਲਾਫ ਹੋ ਗਿਆ ਅਤੇ ਉਹਨਾਂ ਵਲੋਂ 44 ਹਜਾਰ ਰੁਪਏ ਦੀ ਰਕਮ ਵਿਭਾਗ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।
ਉਹਨਾਂ ਕਿਹਾ ਕਿ ਇਸ ਉਪਰੰਤ ਵਿਭਾਗ ਵਲੋਂ ਉਹਨਾਂ ਵੱਲ 36 ਹਾਜਾਰ ਦਾ ਹੋਰ ਬਕਾਇਆ ਕੱਢ ਦਿੱਤਾ ਗਿਆ। ਉਸਤੋਂ ਬਾਅਦ ਉਹਨਾਂ ਵਲੋਂ ਵਿਭਾਗ ਨੂੰ ਅਰਜੀ ਦਿੱਤੀ ਗਈ ਕਿ ਉਹ ਇਹ ਅਦਾਇਗੀ ਕਰਨ ਲਈ ਤਿਆਰ ਹਨ ਇਸ ਬਿਜਲੀ ਦੇ ਮੀਟਰ ਨੂੰ ਲਾਹ ਲਿਆ ਜਾਵੇ ਪਰੰਤੂ ਵਿਭਾਗ ਵਲੇ ਇਸਦੀ ਥਾਂ ਦੂਜਾ ਮੀਟਰ ਲਾਹ ਕੇ ਲੈ ਗਏ। ਦੁਬਾਰਾ ਸ਼ਿਕਾਇਤ ਕਰਨ ਤੇ ਇਸ ਮੀਟਰ ਤੋਂ ਅੱਗੇ ਘਰ ਤਕ ਸਪਲਾਈ ਹੋਣ ਵਾਲੀਆਂ ਤਾਰਾਂ ਕੱਢ ਦਿੱਤੀਆਂ ਗਈਆਂ ਅਤੇ ਇਸ ਮੀਟਰ ਤੋਂ ਸਪਲਾਈ ਵੀ ਬੰਦ ਹੋ ਗਈ।
ਉਹਨਾਂ ਕਿਹਾ ਕਿ ਹੁਣ ਬਿਜਲੀ ਵਿਭਾਗ ਵਲੋਂ ਉਹਨਾਂ ਨੂੰ ਇਸ ਮੀਟਰ ਦਾ 5 ਲੱਖ 92 ਹਜਾਰ ਰੁਪਏ ਦਾ ਬਿਲ ਭੇਜ ਦਿੱਤਾ ਗਿਆ ਹੈ ਜੋ ਸਰਾਸਰ ਗਲਤ ਹੈ।
ਉਹਨਾਂ ਕਿਹਾ ਕਿ ਉਸ ਤੋਂ ਬਾਅਦ ਤੋਂ ਉਹ ਕਈ ਵਾਰ ਵਿਭਾਗ ਵਿੱਚ ਸ਼ਿਕਾਇਤ ਦੇ ਚੁੱਕੇ ਹਨ ਕਿ ਜਦੋਂ ਇਸ ਮੀਟਰ ਵਿੱਚ ਸਪਲਾਈ ਹੀ ਨਹੀਂ ਆਉਣੀ ਤਾਂ ਇਸਨੂੰ ਇੱਥੋਂ ਹਟਾਇਆ ਜਾਵੇ ਪਰੰਤੂ ਬਿਜਲੀ ਵਿਭਾਗ ਇਸ ਮੀਟਰ ਨੂੰ ਪੁੱਟਣ ਤੋਂ ਵੀ ਇਨਕਾਰੀ ਹੈ ਅਤੇ ਹੁਣ ਉਹਨਾਂ ਨੂੰ ਲਗਭਗ 6 ਲੱਖ ਦਾ ਬਿਲ ਭੇਜਿਆ ਗਿਆ ਹੈ।
ਉਹਨਾਂ ਕਿਹਾ ਕਿ ਜਦੋਂ ਪਿਛਲੇ 9 ਸਾਲਾਂ ਤੋਂ ਬਿਜਲੀ ਦੀ ਸਪਲਾਈ ਹੀ ਨਹੀਂ ਮਿਲ ਰਹੀ ਫਿਰ ਬਿਜਲੀ ਵਿਭਾਗ ਉਹਨਾਂ ਤੋਂ ਬਿਜਲੀ ਬਿਲ ਦੀ ਇੰਨੀ ਵੱਡੀ ਰਕਮ ਕਿਵੇਂ ਮੰਗ ਸਕਦਾ ਹੈ। ਉਹਨਾਂ ਕਿਹਾ ਕਿ ਉਹ ਅੱਜ ਵੀ ਆਪਣਾ 36 ਹਜਾਰ ਰੁਪਏ ਦਾ ਬਕਾਇਆ ਜਮਾਂ ਕਰਨ ਲਈ ਤਿਆਰ ਹਨ ਪਰੰਤੂ ਬਿਜਲੀ ਵਿਭਾਗ ਹੈ ਕਿ ਉਹਨਾਂ ਨਾਲ ਜਿਆਦਤੀ ਕਰ ਰਿਹਾ ਹੈ।
ਉਹਨਾਂ ਪੰਜਾਬ ਦੇ ਬਿਜਲੀ ਮੰਤਰੀ ਤੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਇਸ ਮਾਮਲੇ ਦਾ ਹਲ ਕੱਢ ਕੇ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।
ਇਸ ਸਬੰਧੀ ਸੰਪਰਕ ਕਰਨ ਤੇ ਐਡੀਸ਼ਨਲ ਐਸ ਈ ਸ੍ਰੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਖਪਤਕਾਰ ਦਾ ਪੁਰਾਣਾ ਬਕਾਇਆ ਰੁਕਿਆ ਹੋਇਆ ਹੈ ਜਿਸ ਸਬੰਧੀ ਖਪਤਕਾਰ ਨੇ ਅਦਾਲਤ ਵਿੱਚ ਕੇਸ ਵੀ ਪਾਇਆ ਸੀ ਅਤੇ ਉਸ ਦੀ ਆੜ ਹੇਠ ਇਸ ਖਪਤਕਾਰ ਵੱਲੋਂ ਬਿਜਲੀ ਦੇ ਅਗਲੇ ਬਿਲ ਵੀ ਜਮ੍ਹਾ ਨਹੀਂ ਕਰਵਾਏ ਗਏ ਜਿਸ ਕਾਰਨ ਉਸ ਦੇ ਪੁਰਾਣੇ ਬਕਾਏ ਅਤੇ ਵਿਆਜ ਦਾ ਬਿਲ ਹੀ ਉਹਨਾਂ ਨੂੰ ਭੇਜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਖਪਤਕਾਰ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਉਹਨਾਂ ਨੂੰ ਨਿੱਜੀ ਤੌਰ ਤੇ ਮਿਲ ਸਕਦਾ ਹੈ।
Mohali
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਤਸ਼ਾਹ ਪੁਰਵਕ ਮਨਾਇਆ ਗਿਆ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ
ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਿੱਖ ਪੰਥ ਦੀ ਮਹਾਨ ਸਖਸ਼ੀਅਤ ਅਤੇ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ੇਸ਼ ਗੁਮਰਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵੰਤ ਕੌਰ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਇੰਨਟਰਨੈਸ਼ਨਲ ਢਾਡੀ ਜੱਥੇ ਨੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਜੀ ਨੂੰ 5 ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦਾ ਤਿਲਕ ਲਗਾਉਣ ਦਾ ਮਾਣ ਹਾਸਲ ਹੈ। ਭਾਈ ਧਰਮ ਸਿੰਘ ਮਾਹੀ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਪ੍ਰਵਚਣਾਂ ਰਾਹੀਂ ਦਸਿੱਆ ਕਿ ਬਾਬਾ ਬੂੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪ੍ਰਤਾਪੀ ਪੁੱਤਰ ਹੋਣ ਦਾ ਵਰ ਦਿੱਤਾ ਅਤੇ ਲੰਗਰ ਛਕਦਿਆਂ ਹੋਇਆ ਗੰਢਾ ਭੰਨਦੇ ਹੋਏ ਬਚਨ ਕੀਤੇ ਕਿ ਜਿਵੇਂ ਇਹ ਗੰਢਾ ਭੰਨਿਆ ਹੈ, ਉਸੇ ਤਰ੍ਹਾਂ ਆਪ ਜੀ ਦਾ ਪੁੱਤਰ ਦੁਸ਼ਮਣਾਂ ਦੇ ਸਿਰ ਭੰਨੇਗਾ। ਉਹਨਾਂ ਦੇ ਬਚਨਾਂ ਅਨੁਸਾਰ ਮਾਤਾ ਗੰਗਾ ਜੀ ਦੀ ਕੁੱਖੋ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜਨਮ ਹੋਇਆ।
ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਹਰਮਨਜੀਤ ਸਿੰਘ, ਭਾਈ ਸਰੂਪ ਸਿੰਘ, ਭਾਈ ਮਹਿੰਦਰਪਾਲ ਸਿੰਘ, ਬੀਬੀ ਹਰਜਿੰਦਰ ਕੌਰ ਜੀ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੰਦੀਪ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਇਸ ਮੌਕੇ ਤੇ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
-
International1 month ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International2 months agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
International4 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International4 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
National1 month agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Punjab1 month agoਪੰਜਾਬ ਪੁਲੀਸ ਵਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀ ਕਾਬੂ
-
International2 months ago
ਮੇਲਾ ਪੰਜਾਬਣਾਂ ਦਾ 6 ਸਤੰਬਰ ਨੂੰ
-
National1 month agoਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, 3 ਵਿਅਕਤੀਆਂ ਦੀ ਮੌਤ
