Connect with us

International

ਐਲਨ ਮਸਕ ਵੱਲੋਂ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ

Published

on

 

ਵਾਸ਼ਿੰਗਟਨ, 29 ਮਈ (ਸ.ਬ.) ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵਿਚ ਸਲਾਹਕਾਰ ਵਜੋਂ ਕੰਮ ਕਰ ਰਹੇ ਐਲਨ ਮਸਕ ਨੇ ਸੰਘੀ ਖਰਚਿਆਂ ਵਿਚ ਕਟੌਤੀ ਤੇ ਨੌਕਰਸ਼ਾਹੀ ਵਿਚ ਸੁਧਾਰ ਦੀਆਂ ਕੋਸ਼ਿਸ਼ਾਂ ਮਗਰੋਂ ਅਹੁਦਾ ਛੱਡ ਦਿੱਤਾ ਹੈ। ਐਲਨ ਮਸਕ ਨੇ ਬੀਤੀ ਸ਼ਾਮ ਨੂੰ ਸੋਸ਼ਲ ਮੀਡੀਆ ਮੰਚ ‘ਐਕਸ’ ਉੱਤੇ ਆਪਣੇ ਅਸਤੀਫੇ ਬਾਰੇ ਜਾਣਕਾਰੀ ਸਾਂਝੀ ਕੀਤੀ।

ਜਿਕਰਯੋਗ ਹੈ ਕਿ ਮਸਕ ਨੇ ਹਾਲ ਹੀ ਵਿਚ ਇਸ਼ਾਰਾ ਕੀਤਾ ਸੀ ਕਿ ਉਹ ਆਪਣੀ ਕੰਪਨੀ ਟੈਸਲਾ ਤੇ ਸਪੇਸ ਐਕਸ ਦੇ ਕਾਰੋਬਾਰ ਵੱਲ ਧਿਆਨ ਦੇਣਗੇ। ਮਸਕ ਨੇ ‘ਐਕਸ’ ਤੇ ਲਿਖਿਆ, ਵਿਸ਼ੇਸ਼ ਸਰਕਾਰੀ ਕਰਮਚਾਰੀ ਵਜੋਂ ਮੇਰਾ ਨਿਰਧਾਰਿਤ ਸਮਾਂ ਪੂਰਾ ਹੋ ਰਿਹਾ ਹੈਂ। ਮੈਂ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਧੰਨਵਾਦ ਦੇਣਾ ਚਾਹੁੰਦਾ ਹਾਂ ਕਿ ਉਨ੍ਹਾਂ ਮੈਨੂੰ ਫ਼ਜ਼ੂਲਖਰਚੀ ਘਟਾਉਣ ਦਾ ਮੌਕਾ ਦਿੱਤਾ। ਡੀ ਓ ਜੀ ਈ ਮਿਸ਼ਨ ਸਮੇਂ ਦੇ ਨਾਲ ਹੋਰ ਮਜ਼ਬੂਤ ਹੋਵੇਗਾ ਕਿਉਂਕਿ ਇਹ ਜੀਵਨ ਦਾ ਇਕ ਤਰੀਕਾ ਬਣ ਜਾਵੇਗਾ।

ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਟਰੰਪ ਦੀ ਜਿੱਤ ਮਗਰੋਂ ਮਸਕ ਨੂੰ 2025 ਵਿਚ ਨਵੇਂ ਬਣੇ ਸਰਕਾਰ ਕੁਸ਼ਲਤਾ ਵਿਭਾਗ (ਡੀ ਓ ਜੀ ਈ) ਦੀ ਅਗਵਾਈ ਸੌਂਪੀ ਗਈ ਸੀ। ਇਸ ਵਿਭਾਗ ਦਾ ਮੁੱਖ ਟੀਚਾ ਸਰਕਾਰੀ ਖਰਚ ਵਿਚ ਕਟੌਤੀ ਤੇ ਕੁਸ਼ਲਤਾ ਵਧਾਉਣਾ ਸੀ। ਮਸਕ ਨੇ ਸਰਕਾਰੀ ਖਰਚ ਵਿਚ ਵੱਡੀ ਕਟੌਤੀ ਦਾ ਟੀਚਾ ਰੱਖਿਆ ਸੀ, ਪਰ ਉਨ੍ਹਾਂ ਨੂੰ ਆਸ ਮੁਤਾਬਕ ਸਫ਼ਲਤਾ ਨਹੀਂ ਮਿਲੀ ਤੇ ਕਈ ਵਾਰ ਪ੍ਰਸ਼ਾਸਨ ਦੇ ਹੋਰਨਾਂ ਮੈਂਬਰਾਂ ਨਾਲ ਵੱਖਰੇਵੇਂ ਵੀ ਹੋਏ।

ਵ੍ਹਾਈਟ ਹਾਊਸ ਦੇ ਇਕ ਅਧਿਕਾਰੀ ਨੇ ਆਪਣਾ ਨਾਮ ਨਸ਼ਰ ਨਾ ਕੀਤੇ ਜਾਣ ਦੀ ਸ਼ਰਤ ਤੇ ਮਸਕ ਵੱਲੋਂ ਅਸਤੀਫਾ ਦੇਣ ਦੀ ਪੁਸ਼ਟੀ ਕੀਤੀ ਹੈ। ਮਸਕ ਨੇ ਆਪਣੇ ਅਸਤੀਫ਼ੇ ਦਾ ਐਲਾਨ ‘ਸੀਬੀਐਸ’ ਵੱਲੋਂ ਉਨ੍ਹਾਂ ਨਾਲ ਇਕ ਇੰਟਰਵਿਊ ਦਾ ਅੰਸ਼ ਜਾਰੀ ਕੀਤੇ ਜਾਣ ਤੋਂ ਬਾਅਦ ਕੀਤਾ ਹੈ। ਇੰਟਰਵਿਊ ਦੌਰਾਨ ਮਸਕ ਨੇ ਟਰੰਪ ਦੇ ਵਿਧਾਨਕ ਏਜੰਡੇ ਦੀ ਨੁਕਤਾਚੀਨੀ ਕਰਦੇ ਹੋਏ ਕਿਹਾ ਸੀ ਕਿ ਉਹ ਰਾਸ਼ਟਰਪਤੀ ਦੇ ਇਸ ‘ਬਿੱਲ’ ਤੋਂ ਨਿਰਾਸ਼ ਹਨ। ਮਸਕ ਨੇ ਇਸ ਬਿੱਲ ਨੂੰ ‘ਵਧੇਰੇ ਖਰਚੀਲਾ’ ਦੱਸਿਆ ਸੀ, ਜੋ ਸੰਘੀ ਘਾਟੇ ਨੂੰ ਵਧਾਉਂਦਾ ਹੈ ਤੇ ਉਨ੍ਹਾਂ ਦੇ ਵਿਭਾਗ ਦੇ ‘ਕੰਮ ਨੂੰ ਕਮਜ਼ੋਰ ਕਰਦਾ ਹੈ।

International

ਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ

Published

on

By

ਕਾਠਮੰਡੂ, 9 ਅਕਤੂਬਰ (ਸ.ਬ.) ਨੇਪਾਲ ਦੇ ਪੱਛਮੀ ਸ਼ਹਿਰ ਪੋਖਰਾ ਵਿੱਚ ਅੱਜ ਤੜਕਸਾਰ ਇੱਕ ਸਕੂਲੀ ਬੱਸ ਸੜਕ ਤੇ ਪਲਟ ਕੇ 200 ਮੀਟਰ ਹੇਠਾਂ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿਚ ਚਾਰ ਸਕੂਲੀ ਬੱਚਿਆਂ ਸਮੇਤ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ।

ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਿਕਾ ਇੰਗਲਿਸ਼ ਬੋਰਡਿੰਗ ਸਕੂਲ ਦੀ ਇਹ ਬੱਸ ਸਵੇਰੇ ਕਰੀਬ 6:20 ਵਜੇ ਕਾਸਕੀ ਜ਼ਿਲ੍ਹੇ ਦੇ ਪੋਖਰਾ ਮਹਾਨਗਰ ਦੇ ਵਾਰਡ ਨੰਬਰ 28 ਵਿੱਚ ਸਥਿਤ ਓਖਲੇਕੋ ਭੀਰ ਵਿਖੇ ਸੜਕ ਤੋਂ ਤਿਲਕ ਕੇ ਖੱਡ ਵਿਚ ਡਿੱਗ ਗਈ। ਕਾਸਕੀ ਜ਼ਿਲ੍ਹਾ ਪੁਲੀਸ ਦਫ਼ਤਰ ਦੇ ਮੁਖੀ ਨਵੀਨ ਕਾਰਕੀ ਅਨੁਸਾਰ ਮਰਨ ਵਾਲਿਆਂ ਵਿੱਚ ਤਿੰਨ ਲੜਕੀਆਂ, ਇੱਕ ਲੜਕਾ ਅਤੇ ਇੱਕ ਸਥਾਨਕ ਨਿਵਾਸੀ ਸ਼ਾਮਲ ਹਨ।

ਨਵੀਨ ਕਾਰਕੀ ਨੇ ਦੱਸਿਆ ਕਿ ਪੰਜ ਵਿਅਕਤੀਆਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸਾਨੂੰ ਪਤਾ ਲੱਗਾ ਹੈ ਕਿ ਹਾਦਸੇ ਸਮੇਂ ਬੱਸ ਵਿੱਚ 20 ਵਿਦਿਆਰਥੀ, ਇੱਕ ਹੋਰ ਯਾਤਰੀ ਅਤੇ ਇੱਕ ਡਰਾਈਵਰ ਸਵਾਰ ਸਨ। ਪੁਲੀਸ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਪੁਲੀਸ ਨੇ ਦੱਸਿਆ ਕਿ ਪੀੜਤਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਪੋਖਰਾ ਇੰਸਟੀਚਿਊਟ ਆਫ਼ ਹੈਲਥ ਸਾਇੰਸਿਜ਼ ਲਿਜਾਇਆ ਗਿਆ। ਪੁਲੀਸ ਦੀ ਪਹਿਲੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਹਾਦਸੇ ਵਿੱਚ 18 ਬੱਚੇ ਜ਼ਖ਼ਮੀ ਹੋਏ ਸਨ, ਪਰ ਤਾਜ਼ਾ ਜਾਣਕਾਰੀ ਵਿੱਚ ਪੰਜ ਮੌਤਾਂ ਅਤੇ 14 ਜ਼ਖ਼ਮੀ ਯਾਤਰੀਆਂ ਦੀ ਪੁਸ਼ਟੀ ਕੀਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਸਮੇਂ ਬੱਸ ਵਿੱਚ ਕੁੱਲ 22 ਲੋਕ ਸਵਾਰ ਸਨ। ਪੁਲੀਸ ਨੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਾਸਕੀ ਦੇ ਮੁੱਖ ਜ਼ਿਲ੍ਹਾ ਅਧਿਕਾਰੀ ਕੁਮਾਨ ਸਿੰਘ ਗੁਰੂੰਗ ਨੇ ਦੱਸਿਆ ਕਿ ਬੱਸ ਵਿੱਚ ਜ਼ਿਆਦਾਤਰ 10ਵੀਂ ਜਮਾਤ ਦੇ ਵਿਦਿਆਰਥੀ ਸਵਾਰ ਸਨ, ਜੋ ਟਿਊਸ਼ਨ ਕਲਾਸਾਂ ਵਿੱਚ ਜਾਣ ਲਈ ਸਫ਼ਰ ਕਰ ਰਹੇ ਸਨ ਜਦੋਂ ਇਹ ਹਾਦਸਾ ਵਾਪਰਿਆ।

Continue Reading

International

ਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ

Published

on

By

ਇਗਬੋਕੋਡਾ, 6 ਅਕਤੂਬਰ (ਸ.ਬ.) ਨਾਈਜੀਰੀਆ ਵਿੱਚ ਇੱਕ ਜਹਾਜ਼ ਹਾਦਸੇ ਵਿੱਚ 32 ਵਿਅਕਤੀਆਂ ਦੀ ਮੌਤ ਹੋ ਗਈ ਹੈ। ਬਚਾਅ ਅਤੇ ਰਾਹਤ ਟੀਮਾਂ ਨੂੰ ਤੱਟਵਰਤੀ ਸ਼ਹਿਰ ਇਗਬੋਕੋਡਾ ਨੇੜੇ ਹਾਦਸਾਗ੍ਰਸਤ ਜਹਾਜ਼ ਦਾ ਮਲਬਾ ਮਿਲਿਆ ਹੈ। ਲਾਸ਼ਾਂ ਨੂੰ ਬਰਾਮਦ ਕਰਕੇ ਮੁਰਦਾਘਰ ਵਿੱਚ ਰੱਖ ਦਿੱਤੀਆਂ ਗਈਆਂ ਹਨ। ਦੇਸ਼ ਦੇ ਹਵਾਬਾਜ਼ੀ ਮੰਤਰੀ, ਫੇਸਟਸ ਕੀਮੋ, ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ ਅਤੇ ਰਾਸ਼ਟਰਪਤੀ ਬੋਲਾ ਟੀਨੂਬੂ ਨੇ ਤਿੰਨ ਦਿਨਾਂ ਦੇ ਸੋਗ ਦੀ ਮਿਆਦ ਦਾ ਐਲਾਨ ਕੀਤਾ ਹੈ।

ਹਵਾਬਾਜ਼ੀ ਮੰਤਰੀ ਫੇਸਟਸ ਕੀਮੋ ਦੇ ਅਨੁਸਾਰ, ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਹਵਾਈ ਸੈਨਾ ਦਾ ਜਹਾਜ਼ ਬੀਤੇ ਦਿਨ ਸਥਾਨਕ ਸਮੇਂ ਅਨੁਸਾਰ ਸਵੇਰੇ 8:13 ਵਜੇ ਹਵਾਈ ਆਵਾਜਾਈ ਕੰਟਰੋਲਰਾਂ ਨਾਲ ਸੰਪਰਕ ਟੁੱਟ ਗਿਆ। ਜਹਾਜ਼ ਦੇ ਲਾਪਤਾ ਹੋਣ ਤੋਂ ਤੁਰੰਤ ਬਾਅਦ ਇੱਕ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਸੀ, ਅਤੇ ਮਲਬਾ ਦੱਖਣ-ਪੱਛਮੀ ਓਂਡੋ ਰਾਜ ਦੇ ਇਗਬੋਕੋਡਾ ਸ਼ਹਿਰ ਵਿੱਚ ਮਿਲਿਆ ਸੀ। ਹਾਦਸੇ ਵਿੱਚ 25 ਯਾਤਰੀਆਂ ਅਤੇ 7 ਚਾਲਕ ਦਲ ਦੇ ਮੈਂਬਰਾਂ ਦੀ ਮੌਤ ਹੋ ਗਈ।

ਰਾਸ਼ਟਰਪਤੀ ਬੋਲਾ ਟੀਨੂਬੂ ਨੇ ਕਿਹਾ ਕਿ ਜਹਾਜ਼ ਹਾਦਸਾ ਹਾਲ ਹੀ ਦੇ ਸਾਲਾਂ ਵਿੱਚ ਨਾਈਜੀਰੀਆ ਵਿੱਚ ਸਭ ਤੋਂ ਭਿਆਨਕ ਹਵਾਈ ਆਫ਼ਤ ਹੈ। ਕੋਈ ਵੀ ਨਹੀਂ ਬਚਿਆ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਆਪਣੀ ਹਮਦਰਦੀ ਪ੍ਰਗਟ ਕਰਦਾ ਹਾਂ। ਹਵਾਈ ਸੈਨਾ ਦੇ ਮੁਖੀ ਨੇ ਮੈਨੂੰ ਹਾਦਸੇ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਮੈਂ ਨਾਈਜੀਰੀਆਈ ਹਵਾਈ ਸੈਨਾ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤੁਰੰਤ ਪੂਰੀ ਜਾਂਚ ਸ਼ੁਰੂ ਕਰਨ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਰਿਪੋਰਟ ਮੰਗੇ।

Continue Reading

International

ਨਾਲੇ ਵਿੱਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 6 ਵਿਅਕਤੀਆਂ ਦੀ ਮੌਤ, 10 ਜ਼ਖ਼ਮੀ

Published

on

By

ਕਾਠਮਾਂਡੂ, 3 ਅਕਤੂਬਰ (ਸ.ਬ.) ਅੱਜ ਨੇਪਾਲ ਦੇ ਨਵਲਪਰਾਸੀ (ਬਰਦਾਘਾਟ ਸੁਸਤਾ ਈਸਟ) ਜ਼ਿਲ੍ਹੇ ਵਿੱਚ ਸਵਾਰੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਸੜਕ ਕਿਨਾਰੇ ਖਾਈ ਵਿੱਚ ਪਲਟ ਗਈ। ਇਸ ਹਾਦਸੇ ਵਿੱਚ ਛੇ ਯਾਤਰੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਬਿਨਾਯੀ ਤ੍ਰਿਵੇਣੀ ਪੇਂਡੂ ਨਗਰਪਾਲਿਕਾ-2 ਵਿੱਚ ਐਸ-ਬੈਂਡ ਨੇੜੇ ਪੂਰਬ-ਪੱਛਮ ਰਾਜਮਾਰਗ ਤੇ ਵਾਪਰਿਆ। ਬੱਸ ਵਿੱਚ ਡਰਾਈਵਰ ਸਮੇਤ ਕੁੱਲ 18 ਲੋਕ ਸਵਾਰ ਸਨ। ਦੋ ਯਾਤਰੀ ਸੁਰੱਖਿਅਤ ਬਚ ਗਏ। ਹਾਦਸੇ ਤੋਂ ਬਾਅਦ ਪੁਲੀਸ ਮੌਕੇ ਤੇ ਪਹੁੰਚੀ, ਬੱਸ ਦੇ ਅੰਦਰ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ।

ਪੁਲੀਸ ਅਨੁਸਾਰ, ਬੱਸ ਨੇਪਾਲਗੰਜ ਤੋਂ ਕਾਠਮੰਡੂ ਜਾ ਰਹੀ ਸੀ। ਐਸ-ਬੈਂਡ ਨੇੜੇ ਡਰਾਈਵਰ ਨੇ ਵਾਹਨ ਤੇ ਕਾਬੂ ਗੁਆ ਦਿੱਤਾ, ਜਿਸ ਕਾਰਨ ਬੱਸ ਸੜਕ ਤੋਂ ਹੇਠਾਂ ਖਾਈ ਵਿੱਚ ਪਲਟ ਗਈ। ਹਾਦਸੇ ਦੀ ਸੂਚਨਾ ਮਿਲਣ ਤੇ ਇੰਸਪੈਕਟਰ ਥਮਨ ਸਿੰਘ ਰਾਣਾ ਦੀ ਅਗਵਾਈ ਵਿੱਚ ਪੁਲੀਸ ਟੀਮ ਮੌਕੇ ਤੇ ਪਹੁੰਚੀ। ਸਥਾਨਕ ਲੋਕਾਂ ਦੀ ਮਦਦ ਨਾਲ ਪੁਲੀਸ ਮੁਲਾਜ਼ਮਾਂ ਨੇ ਫਸੇ ਹੋਏ ਯਾਤਰੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਭੇਜਿਆ।

ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਜਾਜਰਕੋਟ ਜ਼ਿਲ੍ਹੇ ਦੀ ਭੇਰੀ ਨਗਰਪਾਲਿਕਾ-3 ਦੇ ਵਸਨੀਕ 50 ਸਾਲਾ ਨਿਰਜੰਗ ਖਤਰੀ ਵਜੋਂ ਹੋਈ ਹੈ। ਬਾਕੀ ਪੰਜ ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲੀਸ ਨੇ ਲਾਸ਼ਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਦੇ ਨਾਲ-ਨਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ।

ਮੁੱਢਲੀ ਸਹਾਇਤਾ ਤੋਂ ਬਾਅਦ ਸਾਰੇ ਜ਼ਖ਼ਮੀਆਂ ਨੂੰ ਡਾਂਡਾ ਸਥਿਤ ਮੱਧਯਬਿੰਦੂ ਸੂਬਾਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਇਸ ਹਾਦਸੇ ਦੀ ਵਿਸਥਾਰਪੂਰਵਕ ਜਾਂਚ ਕਰ ਰਹੀ ਹੈ।

Continue Reading

Latest News

Trending