Mohali
ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ
ਐਸ ਏ ਐਸ ਨਗਰ, 10 ਜੂਨ ਮਈ (ਸ.ਬ.) ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵੀ ਜੀ ਦਾ ਸ਼ਹੀਦੀ ਦਿਹਾੜਾ ਅੱਜ ਵੱਖ ਵੱਖ ਗੁਰੂਘਰਾਂ ਵਿੱਚ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਉਪਰੰਤ ਵੱਖ ਵੱਖ ਰਾਗੀ ਢਾਡੀ ਜੱਥਿਆਂ ਅਤੇ ਕਥਾ ਵਾਚਕਾਂ ਵਲੋਂ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਸ਼ਹੀਦੀ ਦਿਹਾੜੇ ਮੌਕੇ ਭਾਰੀ ਗਰਮੀ ਦੇ ਬਾਵਜੂਦ ਸ਼ਹਿਰ ਦੇ ਵੱਖ ਵੱਖ ਫੇਜ਼ਾਂ ਵਿੱਚ ਸਥਿਤ ਗੁਰੂ ਘਰਾਂ ਵਿੱਚ ਵੱਡੀ ਗਿਣਤੀ ਸ਼ਰਧਾਲੂ ਗੁਰੂਘਰਾਂ ਵਿੱਚ ਸੀਸ਼ ਨਿਵਾਉਣ ਲਈ ਪਹੁੰਚੇ। ਇਸ ਮੌਕੇ ਗੁਰੂ ਘਰਾਂ ਦੇ ਨਾਲ ਨਾਲ ਵੱਖ ਵੱਖ ਥਾਵਾਂ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਅਤੇ ਸ਼ਰਧਾਲੂ ਸਾਰਾ ਦਿਨ ਗੁਰੂਘਰਾਂ ਵਿੱਚ ਨਤਮਸਤਕ ਹੁੰਦੇ ਰਹੇ।
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਅਸਥਾਨ ਗੁ: ਸ੍ਰੀ ਅੰਬ ਸਾਹਿਬ ਮੁਹਾਲੀ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿੱਚ ਅੰਮ੍ਰਿਤ ਵੇਲੇ ਤੋਂ ਲੈ ਕੇ ਦੀਵਾਨ ਸਜੇ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪੰਥ ਦੇ ਪ੍ਰਸਿੱਧ ਕੀਰਤਨੀ ਜੱਥੇ ਅਤੇ ਢਾਡੀ ਸਿੰਘਾਂ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਚਾਨਣਾ ਪਾਇਆ ਗਿਆ। ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਕਿਰਪਾਲ ਸਿੰਘ ਲੁਧਿਆਣੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ਼ਹੀਦਾਂ ਦੇ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਸੁਣਾਇਆ।
ਭਾਈ ਮਹੀਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਅਕਾਲ ਤਖਤ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਜਤਿੰਦਰ ਸਿੰਘ, ਸ਼੍ਰੋਮਣੀ ਪ੍ਰਚਾਰਕ ਦਮਦਮੀ ਟਕਸਾਲ ਵਾਲਿਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਉਚਾਰਣ ਕੀਤੀ ਧੁਰ ਕੀ ਬਾਣੀ ਦੇ ਸ੍ਰੀ ਸੁਖਮਨੀ ਸਾਹਿਬ ਜੀ, ਸ੍ਰੀ ਬਾਰਹ ਮਾਹ ਜੀ, ਸ਼ਬਦ ਹਜ਼ਾਰੇ ਜੀ ਅਤੇ 30 ਰਾਗਾਂ ਵਿੱਚ 2218 ਸ਼ਬਦ ਜੋ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ ਸੁਭਾਇਮਾਨ ਹਨ, ਉਨਾਂ ਬਾਰੇ ਵਿਸਥਾਰ ਸਹਿਤ ਜਾਣੂ ਕਰਵਾਇਆ। ਇਸ ਤੋਂ ਇਲਾਵਾ ਬੀਬੀ ਸਿਮਰਨ ਕੌਰ, ਭਾਈ ਹਰਜੀਤ ਸਿੰਘ, ਭਾਈ ਹਰਦੀਪ ਸਿੰਘ, ਭਾਈ ਹਰਮਨਪ੍ਰੀਤ ਸਿੰਘ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ, ਭਾਈ ਕੁਲਤਾਰ ਸਿੰਘ ਦੇ ਜੱਥੇ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵੀਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਕੜਾਹਿ, ਛੋਲਿਆਂ ਦਾ ਪ੍ਰਸ਼ਾਦਿ, ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਸੈਕਟਰ 19-ਡੀ, ਚੰਡੀਗੜ੍ਹ ਵਿਖੇ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਪੂਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦੋ ਦਿਨਾਂ ਸਮਾਗਮ ਦੌਰਾਨ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Mohali
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।
Mohali
ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ
ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।
ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।
ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।
Mohali
ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ
ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।
ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।
ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International2 months agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
-
International1 month agoਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ
