Connect with us

Mohali

ਬੀਮਾਯੁਕਤ ਵਿਅਕਤੀ ਸਤਨਾਮ ਸਿੰਘ ਲਾਈਨਮੈਨ ਨੂੰ ਅਪੰਗਤਾ ਲਾਭ ਨਹੀਂ ਦੇ ਰਿਹਾ ਈ ਐਸ ਆਈ ਸੀ

Published

on

 

 

ਕੰਮ ਕਰਦੇ ਸਮੇਂ ਬਿਜਲੀ ਦੇ ਝਟਕੇ ਕਾਰਨ ਗੁਆ ਦਿੱਤੇ ਦੋਵੇਂ ਹੱਥ

ਐਸ ਏ ਐਸ ਨਗਰ, 31 ਮਈ (ਸ.ਬ.) ਈ ਐਸ ਆਈ ਸੀ ਬੀਮਾਯੁਕਤ ਵਿਅਕਤੀ ਸਤਨਾਮ ਸਿੰਘ ਲਾਈਨਮੈਨ ਨੂੰ ਅਪੰਗਤਾ ਲਾਭ ਨਹੀਂ ਦੇ ਰਿਹਾ ਹੈ, ਜਿਸਨੇ ਬੀਤੇ ਸਾਲ ਡਿਊਟੀ ਦੌਰਾਨ ਐਚ ਟੀ ਲਾਈਨ, ਉਦਯੋਗਿਕ ਖੇਤਰ, ਫੇਜ਼-7, ਮੁਹਾਲੀ ਤੇ ਕੰਮ ਕਰਦੇ ਸਮੇਂ ਬਿਜਲੀ ਦੇ ਝਟਕੇ ਕਾਰਨ ਆਪਣੇ ਦੋਵੇਂ ਹੱਥ ਗੁਆ ਦਿੱਤੇ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਸਬੀਰ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ 28 ਅਗਸਤ 2024 ਨੂੰ ਈ ਐਸ ਆਈ ਸੀ ਦਫ਼ਤਰ ਦੇ ਨੇੜੇ, ਉਦਯੋਗਿਕ ਖੇਤਰ, ਫੇਜ਼-7 ਵਿਖੇ ਐਚ ਟੀ ਲਾਈਨ ਤੇ ਕੰਮ ਕਰਦੇ ਸਮੇਂ ਬਿਜਲੀ ਦੇ ਕਰੰਟ ਕਾਰਨ ਖੰਭੇ ਤੋਂ ਡਿੱਗ ਗਿਆ ਸੀ। ਉਸਨੇ ਆਪਣੀਆਂ ਦੋਵੇਂ ਬਾਹਾਂ ਗੁਆ ਦਿੱਤੀਆਂ ਅਤੇ ਉਸਦੇ ਮਾਲਕ ਵਲੋਂ ਆਨਲਾਈਨ ਦੁਰਘਟਨਾ ਰਿਪੋਰਟ 6 ਸਤੰਬਰ 2024 ਨੂੰ ਜਮ੍ਹਾਂ ਕਰਵਾਈ ਗਈ ਸੀ।

ਉਹਨਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਸਤਨਾਮ ਸਿੰਘ ਨੂੰ ਸਥਾਨਕ ਆਈ ਵੀ ਵਾਈ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦਾ 28 ਅਗਸਤ 2024 ਤੋਂ 1 ਅਕਤੂਬਰ 2024 ਤੱਕ ਇਨਡੋਰ ਇਲਾਜ ਚਲਿਆ। ਉਸ ਸਮੇਂ ਉਸ ਨੂੰ ਹੋਰ ਇਲਾਜ ਦੀ ਲੋੜ ਸੀ ਕਿਉਂਕਿ ਉਸਦੀ ਖੱਬੀ ਬਾਂਹ ਕੱਟ ਦਿੱਤੀ ਗਈ ਸੀ, ਹਾਲਾਂਕਿ ਈ ਐਸ ਆਈ ਸੀ ਨੇ ਹਸਪਤਾਲ ਦੀ ਹੋਰ ਪ੍ਰਵਾਨਗੀ ਦੀ ਸਲਾਹ ਨੂੰ ਨਜ਼ਰਅੰਦਾਜ਼ ਕਰ ਦਿੱਤਾ ਅਤੇ ਈ ਐਸ ਆਈ ਸੀ ਤੋਂ ਉਸਦੇ ਅਗਲੇ ਇਲਾਜ ਲਈ ਪ੍ਰਵਾਨਗੀ ਨਾ ਮਿਲਣ ਕਾਰਨ ਉਸ ਨੂੰ ਛੁੱਟੀ ਦੇ ਦਿੱਤੀ।

ਉਹਨਾਂ ਦਸਿਆ ਕਿ ਸਤਨਾਮ ਸਿੰਘ ਦੇ ਖੱਬੇ ਹੱਥ ਤੋਂ ਉੱਪਰਲੇ ਹੱਥ ਵਿੱਚੋਂ ਖੂਨ ਵਹਿਣ ਲੱਗ ਪਿਆ ਅਤੇ ਫਿਰ ਉਸਦੇ ਪਰਿਵਾਰ ਉਸਨੂੰ ਈ ਐਸ ਆਈ ਹਸਪਤਾਲ, ਮੁਹਾਲੀ ਲੈ ਗਏ ਜਿੱਥੋਂ ਉਸਨੂੰ ਇੰਡਸ ਹਸਪਤਾਲ ਮੁਹਾਲੀ ਰੈਫਰ ਕਰ ਦਿੱਤਾ ਗਿਆ ਅਤੇ ਈ ਐਸ ਆਈ ਸੀ ਵਲੋਂ ਸਹੀ ਇਲਾਜ ਨਾ ਹੋਣ ਕਾਰਨ ਉਸ ਨੂੰ ਪੀ ਜੀ ਆਈ ਚੰਡੀਗੜ੍ਹ ਤੋਂ ਇਲਾਜ ਕਰਵਾਉਣ ਲਈ ਮਜਬੂਰ ਕੀਤਾ ਗਿਆ ਜਿੱਥੇ ਉਸਨੂੰ 20 ਨਵੰਬਰ ਤੋਂ 19 ਦਸੰਬਰ ਤੱਕ ਦਾਖਲ ਰੱਖਿਆ ਗਿਆ। ਇਨਫੈਕਸ਼ਨ ਕਾਰਨ ਉਸਦੀ ਪੂਰੀ ਖੱਬੀ ਬਾਂਹ ਕੱਟ ਦਿੱਤੀ ਗਈ। ਸਤਨਾਮ ਸਿੰਘ ਸਰਕਾਰੀ ਪੌਲੀਟੈਕਨਿਕ ਕਾਲਜ, ਮੁਹਾਲੀ (ਖੂਨੀ ਮਾਜਰਾ) ਤੋਂ ਇਲੈਕਟ੍ਰਿਕ ਡਿਪਲੋਮਾ ਹੋਲਡਰ ਹੈ ਅਤੇ 2 ਦਸੰਬਰ 2020 ਤੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿੱਚ ਕੰਟਰੈਕਟੂਅਲ ਲਾਈਨਮੈਨ ਵਜੋਂ ਕੰਮ ਕਰ ਰਿਹਾ ਹੈ।

ਸਤਨਾਮ ਸਿੰਘ ਅਨੁਸਾਰ ਈ ਐਸ ਆਈ ਸੀ ਨੇ 1 ਅਕਤੂਬਰ 2024 ਨੂੰ ਆਈ ਵੀ ਆਈ ਹਸਪਤਾਲ ਵਿੱਚ ਹੋਰ ਇਲਾਜ ਲਈ ਵਾਧਾ ਦੇ ਦਿੱਤਾ ਗਿਆ ਹੁੰਦਾ ਤਾਂ ਉਸ ਦੀ ਅੱਧੀ ਖੱਬੀ ਬਾਂਹ ਨੂੰ ਬਚਾਇਆ ਜਾ ਸਕਦਾ ਸੀ। ਉਸਨੇ ਦੱਸਿਆ ਕਿ ਉਹ ਆਈ ਪੀ ਨੰਬਰ 1215299638 ਦੇ ਨਾਲ ਈ ਐਸ ਆਈ ਸਕੀਮ ਦਾ ਮੈਂਬਰ ਸੀ ਅਤੇ ਪੂਰੀ ਜ਼ਿੰਦਗੀ ਲਈ ਪੈਨਸ਼ਨ ਵਜੋਂ ਆਪਣੀ ਆਖਰੀ ਕੱਢੀ ਗਈ ਤਨਖਾਹ ਦਾ 100ਫੀਸਦੀ ਅਤੇ ਈ ਐਸ ਆਈ ਸੀ ਤੋਂ ਇਲਾਜ ਅਧੀਨ ਸਮੇਂ ਲਈ ਈ ਐਸ ਆਈ ਛੁੱਟੀ ਦੀ ਤਨਖਾਹ ਲਈ ਯੋਗ ਸੀ। ਹਾਲਾਂਕਿ, ਪਿਛਲੇ 9 ਮਹੀਨਿਆਂ ਤੋਂ ਉਹ ਅਤੇ ਉਸਦੇ ਪਰਿਵਾਰਕ ਮੈਂਬਰ ਆਪਣੇ ਲਾਭ ਹਾਸਿਲ ਕਰਨ ਲਈ ਈ ਐਸ ਆਈ ਸੀ ਦੇ ਫੇਜ਼-7 ਵਿਚਲੇ ਸਥਾਨਕ ਦਫ਼ਤਰ ਵਿੱਚ ਕਈ ਵਾਰ ਗਏ ਪਰੰਤੂ ਅੱਜ ਤੱਕ ਉਸਨੂੰ ਇੱਕ ਪੈਸਾ ਵੀ ਨਹੀਂ ਮਿਲਿਆ। ਬੀਤੇ ਕੱਲ ਵੀ ਉਹ ਆਪਣੇ ਭਰਾ ਨਾਲ ਈ ਐਸ ਆਈ ਸੀ ਦੇ ਸਥਾਨਕ ਦਫ਼ਤਰ ਗਿਆ ਤਾਂ ਜੋ ਉਸਦੀ ਪੈਨਸ਼ਨ ਅਤੇ ਛੁੱਟੀ ਦੀ ਤਨਖਾਹ ਦੀ ਅਦਾਇਗੀ ਬਾਰੇ ਜਾਣਕਾਰੀ ਮਿਲ ਸਕੇ ਪਰ ਈ ਐਸ ਆਈ ਸੀ ਦਫ਼ਤਰ ਦੇ ਸਟਾਫ਼ ਨੇ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਕਰ ਦਿੱਤਾ।

ਉਹਨਾਂ ਦੱਸਿਆ ਕਿ ਸਤਨਾਮ ਸਿੰਘ ਈ ਐਸ ਆਈ ਜਨਰਲ ਰੈਗੂਲੇਸ਼ਨ 1950 ਪੈਰਾ 52 (1) (ਐਫ) ਦੇ ਅਨੁਸਾਰ ਇੱਕ ਮਹੀਨੇ ਤੋਂ ਵੱਧ ਸਮੇਂ ਵਿੱਚ ਸਥਾਈ ਅਪੰਗਤਾ ਲਾਭਾਂ ਦੀ ਪਹਿਲੀ ਅਦਾਇਗੀ ਲਈ ਯੋਗ ਹੈ। ਈ ਐਸ ਆਈ ਸੀ ਅਧਿਕਾਰੀ ਦਾ ਇਹ ਵੀ ਫਰਜ਼ ਹੈ ਕਿ ਉਹ ਪੂਰੀ ਤਰ੍ਹਾਂ ਅਪੰਗ ਬੀਮਾਯੁਕਤ ਵਿਅਕਤੀ ਦੇ ਘਰ ਜਾਵੇ ਅਤੇ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਕਰੇ ਪਰ ਇਸ ਮਾਮਲੇ ਵਿੱਚ ਕੋਈ ਵੀ ਉਸਦੇ ਘਰ ਨਹੀਂ ਗਿਆ ਅਤੇ ਨਾ ਹੀ ਕੋਈ ਈ ਐਸ ਆਈ ਲਾਭ ਜਾਰੀ ਕੀਤਾ ਹੈ। ਈ ਐਸ ਆਈ ਐਕਟ ਇੱਕ ਸਮਾਜਿਕ ਸੁਰੱਖਿਆ ਕਾਨੂੰਨ ਹੈ ਅਤੇ ਇਸਦਾ ਉਦੇਸ਼ ਬਿਮਾਰੀ, ਜਣੇਪਾ ਅਤੇ ਰੁਜ਼ਗਾਰ ਦੀ ਸੱਟ ਦੇ ਮਾਮਲੇ ਵਿੱਚ ਕਰਮਚਾਰੀਆਂ ਨੂੰ ਕੁਝ ਲਾਭ ਪ੍ਰਦਾਨ ਕਰਨਾ ਹੈ।

ਉਹਨਾਂ ਕਿਹਾ ਕਿ ਇਹ ਗਰੀਬ ਵਿਅਕਤੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਮਾਨਯੋਗ ਚੀਫ਼ ਜਸਟਿਸ ਨੂੰ ਨਿਮਰਤਾ ਨਾਲ ਬੇਨਤੀ ਕਰਦਾ ਹੈ ਕਿ ਉਹ ਉਨ੍ਹਾਂ ਦੇ ਜਾਇਜ਼ ਈ ਐਸ ਆਈ ਲਾਭਾਂ ਨੂੰ ਸਮਾਂ ਸੀਮਾ ਵਿੱਚ ਜਾਰੀ ਕਰਨ ਲਈ ਖੇਤਰੀ ਡਾਇਰੈਕਟਰ, ਈ ਐਸ ਆਈ ਸੀ, ਮੱਧ ਮਾਰਗ, ਸੈਕਟਰ-19ਏ, ਚੰਡੀਗੜ੍ਹ ਕੋਲ ਉਨ੍ਹਾਂ ਦਾ ਮਾਮਲਾ ਉਠਾਉਣ ਕਿਉਂਕਿ ਇਹ ਮਾਮਲਾ ਈ ਐਸ ਆਈ ਸੀ ਦੁਆਰਾ ਪਹਿਲਾਂ ਹੀ 9 ਮਹੀਨਿਆਂ ਤੋਂ ਵੱਧ ਸਮੇਂ ਤੋਂ ਬੁਰੀ ਤਰ੍ਹਾਂ ਲਟਕਿਆ ਹੋਇਆ ਹੈ।

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Latest News

Trending