Mohali
ਸੀ ਬੀ ਆਈ ਦੀ ਅਦਾਲਤ ਨੇ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰਨ ਦੇ ਮਾਮਲੇ ਵਿੱਚ ਸੁਣਾਈ ਸਜਾ
ਤਤਕਾਲੀ ਇੰਸਪੈਕਟਰ ਮਨਜੀਤ ਸਿੰਘ ਨੂੰ ਅੱਠ ਸਾਲ, ਤਤਕਾਲੀ ਥਾਣੇਦਾਰ ਕਰਮਜੀਤ ਸਿੰਘ ਨੂੰ ਤਿੰਨ ਸਾਲ ਅਤੇ ਤਤਕਾਲੀ ਐਸ ਆਈ ਗੁਰਮੇਸ਼ ਸਿੰਘ ਨੂੰ ਅੱਠ ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ
ਐਸ ਏ ਐਸ ਨਗਰ, 31 ਮਈ (ਸ.ਬ.)1993 ਵਿੱਚ ਦੋ ਨੌਜਵਾਨਾਂ ਬਲਵਿੰਦਰ ਸਿੰਘ ਪੱਪੂ ਅਤੇ ਬਲਵੀਰ ਸਿੰਘ ਨੂੰ ਅਗਵਾ ਕਰਨ, ਨਾਜਾਇਜ਼ ਹਿਰਾਸਤ ਵਿੱਚ ਰੱਖਣ ਅਤੇ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰਨ ਦੇ ਮਾਮਲੇ ਵਿੱਚ ਮੁਹਾਲੀ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਸ ਸਮੇਂ ਦੇ ਤਤਕਾਲੀ ਇੰਸਪੈਕਟਰ ਮਨਜੀਤ ਸਿੰਘ ਨੂੰ ਅੱਠ ਸਾਲ, ਤਤਕਾਲੀ ਥਾਣੇਦਾਰ ਕਰਮਜੀਤ ਸਿੰਘ ਨੂੰ ਤਿੰਨ ਸਾਲ ਅਤੇ ਤਤਕਾਲੀ ਐਸ ਆਈ ਗੁਰਮੇਸ਼ ਸਿੰਘ ਨੂੰ ਅੱਠ ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ਵਿੱਚ ਸਿਪਾਹੀ ਕਸ਼ਮੀਰ ਸਿੰਘ ਅਤੇ ਸਿਪਾਹੀ ਹਰਜੀਤ ਸਿੰਘ ਨੂੰ ਬਰੀ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਰਚ 1993 ਵਿੱਚ ਥਾਣੇਦਾਰ ਕਰਮਜੀਤ ਸਿੰਘ ਦੀ ਅਗਵਾਈ ਵਾਲੀ ਪੁਲੀਸ ਨੇ ਪਿੰਡ ਰਾਵਲਪਿੰਡੀ ਵਿੱਚੋਂ ਬਲਵਿੰਦਰ ਸਿੰਘ ਪੱਪੂ ਨਾਂ ਦੇ ਨੌਜਵਾਨ ਨੂੰ ਜ਼ਬਰਦਸਤੀ ਘਰੋਂ ਚੁੱਕਿਆ ਸੀ ਅਤੇ ਉਸ ਤੋਂ ਬਾਅਦ ਬਲਵਿੰਦਰ ਸਿੰਘ ਦਾ ਕੋਈ ਵੀ ਅਤਾ ਪਤਾ ਨਹੀਂ ਲੱਗਾ। ਮਨਜੀਤ ਸਿੰਘ ਥਾਣੇਦਾਰ ਦੀ ਅਗਵਾਈ ਵਾਲੀ ਟੀਮ ਨੇ ਬਲਵੀਰ ਸਿੰਘ ਨਾਂ ਦੇ ਵਿਅਕਤੀ ਨੂੰ ਚੁੱਕਿਆ ਸੀ ਅਤੇ ਉਸ ਤੋਂ ਬਾਅਦ ਉਸਦਾ ਵੀ ਕੋਈ ਅਤਾ ਪਤਾ ਨਹੀਂ ਲੱਗਾ।
ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੌਜਵਾਨਾਂ ਨੂੰ ਪੁਲੀਸ ਨੇ ਨਜਾਇਜ਼ ਹਿਰਾਸਤ ਵਿੱਚ ਰੱਖਿਆ ਅਤੇ ਉਸ ਤੋਂ ਬਾਅਦ ਪਰਿਵਾਰ ਨੂੰ ਪਤਾ ਚੱਲਿਆ ਕਿ ਉਹਨਾਂ ਦਾ ਪੁਲੀਸ ਮੁਕਾਬਲਾ ਕਰਕੇ ਮਾਰ ਦਿੱਤਾ ਗਿਆ ਹੈ। ਪਰਿਵਾਰ ਵੱਲੋਂ ਪੁਲੀਸ ਅਫਸਰਾਂ ਵੱਲੋਂ ਸੁਣਵਾਈ ਨਾ ਕਰਨ ਤੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਅਤੇ ਹਾਈ ਕੋਰਟ ਵੱਲੋਂ ਇਸ ਮਾਮਲੇ ਦੀ ਤਫਤੀਸ਼ ਸੀ ਬੀ ਆਈ ਨੂੰ ਸੌਂਪ ਦਿੱਤੀ।
ਸੀ ਬੀ ਆਈ ਵੱਲੋਂ ਇਸ ਮਾਮਲੇ ਦੀ ਤਫਤੀਸ਼ ਕਰਦਿਆਂ ਕਰਮਜੀਤ ਸਿੰਘ ਤਤਕਾਲੀ ਥਾਣੇਦਾਰ, ਤਤਕਾਲੀ ਇੰਸਪੈਕਟਰ ਮਨਜੀਤ ਸਿੰਘ, ਤਤਕਾਲੀ ਕਾਂਸਟੇਬਲ ਕਸ਼ਮੀਰ ਸਿੰਘ, ਤਤਕਾਲੀ ਥਾਣੇਦਾਰ ਗੁਰਮੇਸ਼ ਸਿੰਘ ਅਤੇ ਤਤਕਾਲੀ ਕਾਂਸਟੇਬਲ ਹਰਜੀਤ ਸਿੰਘ ਵਿਰੁੱਧ ਧਾਰਾ 120 ਬੀ,342, 218 ਦੇ ਤਹਿਤ ਅਦਾਲਤ ਵਿੱਚ ਚਾਰਜ ਸ਼ੀਟ ਦਾਖਲ ਕੀਤੀ ਸੀ। ਇਸ ਮਾਮਲੇ ਵਿੱਚ ਧਾਰਾ 302 ਵੀ ਲਗਾਈ ਗਈ ਸੀ।
ਅਦਾਲਤ ਵਿੱਚ ਕਈ ਸਾਲ ਇਸ ਕੇਸ ਦੀ ਸੁਣਵਾਈ ਚਲਦੀ ਰਹੀ ਅਤੇ ਇਸ ਮਾਮਲੇ ਵਿੱਚ ਝੂਠਾ ਪੁਲੀਸ ਮੁਕਾਬਲਾ ਕਰਨ ਵਾਲੇ ਦੋ ਪੁਲੀਸ ਅਫਸਰਾਂ ਦੀ ਮੌਤ ਹੋ ਗਈ ਜਿਸ ਕਾਰਨ ਧਾਰਾ 302 ਦੇ ਤਹਿਤ ਹੋਰਾਂ ਨੂੰ ਸਜ਼ਾ ਨਹੀਂ ਦਿੱਤੀ ਜਾ ਸਕੀ।
ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਹੇਠਲੀ ਅਦਾਲਤ ਵੱਲੋਂ ਦੋਸ਼ੀਆਂ ਨੂੰ ਸਜ਼ਾ ਘੱਟ ਸੁਣਾਈ ਗਈ ਹੈ ਇਸ ਕਰਕੇ ਉਹ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ ਅਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਵਾਉਣ ਲਈ ਜਦ ਅਪੀਲ ਦਾਇਰ ਕਰਨਗੇ।
Mohali
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।
Mohali
ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ
ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।
ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।
ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।
Mohali
ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ
ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।
ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।
ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International2 months agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
-
International1 month agoਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ
