Connect with us

Mohali

ਜਾਤੀ ਅਤੇ ਜਾਅਲੀ ਅੰਗਹੀਣ ਸਰਟੀਫਿਕੇਟਾਂ ਵਾਲੇ ਲੋਕਾਂ ਤੇ ਕੋਈ ਕਰਵਾਈ ਨਾ ਕਰਨ ਤੇ ਸਰਕਾਰ ਦਾ ਐੱਸ. ਸੀ, ਬੀ. ਸੀ ਵਿਰੋਧੀ ਚਿਹਰਾ ਬੇਨਕਾਬ ਹੋਇਆ : ਐਸ. ਸੀ. ਬੀ.ਸੀ. ਅਧਿਆਪਕ ਯੂਨੀਅਨ

Published

on

 

ਐਸ ਏ ਐਸ ਨਗਰ, 3 ਜੂਨ (ਸ.ਬ.) ਐੱਸ. ਸੀ. ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਜੀਤ ਸਿੰਘ ਸਲਾਣਾ, ਕਾਰਜ਼ਕਾਰੀ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ, ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ, ਹਰਬੰਸ ਲਾਲ ਪਰਜੀਆਂ, ਮੀਤ ਪ੍ਰਧਾਨ ਗੁਰਸੇਵਕ ਸਿੰਘ ਕਲੇਰ, ਮੀਤ ਪ੍ਰਧਾਨ ਪਰਵਿੰਦਰ ਭਾਰਤੀ, ਸਕੱਤਰ ਵੀਰ ਸਿੰਘ ਮੋਗਾ, ਪ੍ਰੈੱਸ ਸਕੱਤਰ ਹਰਪਾਲ ਸਿੰਘ ਤਰਨਤਾਰਨ ਨੇ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਪੰਜਾਬ ਵਿੱਚ ਹਜ਼ਾਰਾਂ ਲੋਕ ਜਾਅਲੀ ਜਾਤੀ ਸਰਟੀਫਿਕੇਟ ਤੇ ਜਾਅਲੀ ਅੰਗਹੀਣ ਸਰਟੀਫੀਕੇਟ ਬਣਾ ਕੇ ਐੱਸ. ਸੀ., ਬੀ. ਸੀ. ਉਮੀਦਵਾਰਾਂ ਦੇ ਹੱਕ ਮਾਰ ਕੇ ਵੱਖ ਵੱਖ ਵਿਭਾਗਾਂ ਵਿੱਚ ਨੌਕਰੀ ਕਰ ਰਹੇ ਹਨ।

ਆਗੂਆਂ ਨੇ ਕਿਹਾ ਕਿ ਉਹਨਾਂ ਵਲੋਂ ਐੱਸ. ਸੀ. ਵੈੱਲਫੇਅਰ ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਤੇ ਮੈਂਬਰਾਂ ਨੂੰ ਮਿਲ ਕੇ ਲਿਖਤੀ ਰੂਪ ਵਿੱਚ ਵਾਰ ਵਾਰ ਜਾਅਲੀ ਜਾਤੀ ਤੇ ਅੰਗਹੀਣ ਸਰਟੀਫੀਕੇਟ ਦੀ ਜਾਂਚ ਕਰਵਾ ਕੇ ਜਾਅਲੀ ਸਰਟੀਫੀਕੇਟ ਧਾਰਕਾਂ ਤੇ ਕਰਵਾਈ ਕਰਨ ਲਈ ਲਿਖਿਆ ਗਿਆ ਪਰੰਤੂ ਢਾਈ ਸਾਲ ਬੀਤਣ ਤੇ ਵੀ ਇਹ ਕਮੇਟੀ ਉਹਨਾਂ ਦੇ ਮਸਲਿਆਂ ਨੂੰ ਹੱਲ ਕਰਨ ਵਿੱਚ ਨਾਕਾਮ ਰਹੀ ਹੈ।

ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ 34 ਰਾਖਵੇਂ ਹਲਕਿਆਂ ਤੋਂ ਜਿੱਤੇ ਵਿਧਾਨ ਸਭਾ ਮੈਂਬਰ ਵੀ ਐੱਸ.ਸੀ. ਬੀ.ਸੀ.ਲੋਕਾਂ ਅਤੇ ਮਜ਼ਦੂਰਾਂ ਦੇ ਜਾਇਜ ਤੇ ਹੱਕੀ ਮਸਲਿਆਂ ਤੇ ਚੁੱਪ ਧਾਰ ਕੇ ਬੈਠੇ ਹਨ ਅਤੇ ਸਵਿੰਧਾਨ ਦੀ 85 ਵੀਂ ਸੋਧ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਮੂਕ ਦਰਸ਼ਕ ਬਣ ਗਏ ਹਨ।

ਇਸ ਮੌਕੇ ਵੱਖ ਵੱਖ ਜਿਲ੍ਹਿਆਂ ਦੇ ਪ੍ਰਧਾਨ ਅਵਤਾਰ ਸਿੰਘ ਅੰਮ੍ਰਿਤਸਰ, ਰਛਪਾਲ ਸਿੰਘ ਗੁਰਦਾਸਪੁਰ, ਕੁਲਵੰਤ ਸਿੰਘ ਹੁਸ਼ਿਆਰਪੁਰ, ਹਰਬੰਸ ਲਾਲ ਜਲੰਧਰ, ਗੁਰਸੇਵਕ ਸਿੰਘ ਸੰਗਰੂਰ, ਲਛਮਣ ਸਿੰਘ ਨਬੀਪੁਰ ਪਟਿਆਲਾ, ਸੁਪਿੰਦਰ ਸਿੰਘ ਫਤਹਿਗੜ੍ਹ ਸਾਹਿਬ, ਸੁਖਵੀਰ ਸਿੰਘ ਬਰਨਾਲਾ, ਰਣਵੀਰ ਸਿੰਘ ਮਲੇਰਕੋਟਲਾ, ਗੁਰਟੇਕ ਸਿੰਘ ਫਰੀਦਕੋਟ, ਸ਼ਾਮ ਸੁੰਦਰ ਫਿਰੋਜ਼ਪੁਰ, ਹਰਵਿੰਦਰ ਮਾਰਸ਼ਲ ਮੋਗਾ, ਪਰਸ਼ਨ ਸਿੰਘ ਬਠਿੰਡਾ, ਅਮਿੰਦਰਪਾਲ ਮੁਕਤਸਰ, ਨਰਿੰਦਰਜੀਤ ਕਪੂਰਥਲਾ, ਪਰਵਿੰਦਰ ਭਾਰਤੀ ਰੂਪਨਗਰ, ਸੁਰਿੰਦਰ ਮੁਹਾਲੀ, ਪਰਮਜੀਤ ਪਠਾਨਕੋਟ, ਦਿਲਬਾਗ ਸਿੰਘ ਤਰਨਤਾਰਨ, ਰਾਮ ਕਿਸ਼ਨ ਸ਼ਹੀਦ ਭਗਤ ਸਿੰਘ ਨਗਰ, ਬਲਵਿੰਦਰ ਸਿੰਘ ਲੁਧਿਆਣਾ, ਵਿਜੇ ਕੁਮਾਰ ਮਾਨਸਾ, ਕੁਲਵੀਰ ਸਿੰਘ ਫਾਜ਼ਿਲਕਾ, ਜਸਵੀਰ ਬੀਹਲਾ,ਹਰਜਿੰਦਰ ਪੁਰਾਣੇਵਾਲਾ, ਪਰਮਿੰਦਰ ਗੁਰਦਾਸਪੁਰ, ਬੇਅੰਤ ਭਾਂਬਰੀ, ਹਰਦੀਪ ਤੂਰ, ਸੁਖਰਾਜ ਮਾਹਿਲ, ਗੁਰਮੇਜ ਅਹੀਰ ਆਦਿ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending