Connect with us

International

ਟਰੰਪ ਵੱਲੋ ਹਾਰਵਰਡ ਵਿੱਚ ਕੌਮਾਂਤਰੀ ਵਿਦਿਆਰਥੀਆਂ ਦੇ ਦਾਖਲੇ ਤੇ ਰੋਕ

Published

on

 

ਵਾਸ਼ਿੰਗਟਨ, 5 ਜੂਨ (ਸ.ਬ.) ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਾਰਵਰਡ ਯੂਨੀਵਰਸਿਟੀ ਵਿੱਚ ਤਬਾਦਲਾ ਪ੍ਰੋਗਰਾਮ ਤਹਿਤ ਪੜ੍ਹਾਈ ਲਈ ਆਉਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ਤੇ ਛੇ ਮਹੀਨਿਆਂ ਲਈ ਰੋਕ ਲਾ ਦਿੱਤੀ ਹੈ। ਇਹ ਕਦਮ ਉਨ੍ਹਾਂ ਵੱਲੋਂ’ਆਈਵੀ ਲੀਗ ਸਕੂਲ ਤੋਂ ਕੌਮਾਂਤਰੀ ਵਿਦਿਆਰਥੀਆਂ ਨੂੰ ਦੂਰ ਰੱਖਣ ਦੀ ਇਕ ਨਵੀਂ ਕੋਸ਼ਿਸ਼ ਹੈ।

ਆਈਵੀ ਲੀਗ ਹਾਰਵਰਡ ਯੂਨੀਵਰਸਿਟੀ ਸਮੇਤ ਅਮਰੀਕਾ ਦੇ ਅੱਠ ਪ੍ਰਸਿੱਧ ਨਿੱਜੀ ਵਿੱਦਿਅਕ ਸਥਾਨਾਂ ਦਾ ਸਮੂਹ ਹੈ। ਟਰੰਪ ਨੇ ਬੀਤੇ ਦਿਨ ਜਾਰੀ ਕੀਤੇ ਗਏ ਇਕ ਐਗਜ਼ਿਕਿਊਟਿਵ ਆਰਡਰ (ਸ਼ਾਸਕੀ ਹੁਕਮ) ਵਿੱਚ ਐਲਾਨ ਕੀਤਾ ਹੈ ਕਿ ਹਾਰਵਰਡ ਨੂੰ ਮੈਸੇਚੂਸੇਟਸ ਦੇ ਕੈਮਬ੍ਰਿਜ਼ ਸਥਿਤ ਆਪਣੇ ਕੈਂਪਸ ਵਿੱਚ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਦੀ ਇਜਾਜ਼ਤ ਦੇਣਾ ਕੌਮੀ ਸੁਰੱਖਿਆ ਲਈ ਖ਼ਤਰਾ ਹੋਵੇਗਾ।

ਟਰੰਪ ਨੇ ਹੁਕਮ ਵਿੱਚ ਲਿਖਿਆ ਕਿ ਮੈਂ ਇਹ ਫੈਸਲਾ ਕੀਤਾ ਹੈ ਕਿ ਵਿਦੇਸ਼ੀ ਨਾਗਰਿਕਾਂ ਦੇ ਵਰਗ ਦਾ ਦਾਖਲਾ ਅਮਰੀਕਾ ਦੇ ਹਿਤਾਂ ਲਈ ਨੁਕਸਾਨਦਾਇਕ ਹੈ ਕਿਉਂਕਿ ਮੇਰੇ ਵਿਚਾਰ ਵਿੱਚ ਹਾਰਵਰਡ ਦੇ ਚਾਲ-ਚਲਣ ਨੇ ਇਸ ਨੂੰ ਵਿਦੇਸ਼ੀ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਲਈ ਅਣਉਚਿਤ ਥਾਂ ਬਣਾ ਦਿੱਤਾ ਹੈ।

ਟਰੰਪ ਦਾ ਇਹ ਫੈਸਲਾ ਦੇਸ਼ ਦੀ ਸਭ ਤੋਂ ਪੁਰਾਣੀ ਤੇ ਸਭ ਤੋਂ ਅਮੀਰ ਯੂਨੀਵਰਸਿਟੀ ਅਤੇ ਵ੍ਹਾਈਟ ਹਾੳਸ (ਅਮਰੀਕਾ ਦੇ ਰਾਸ਼ਟਰਪਤੀ ਦਾ ਦਫ਼ਤਰ ਅਤੇ ਰਿਹਾਇਸ਼) ਵਿਚਾਲੇ ਟਕਰਾਅ ਵੱਲ ਇਕ ਹੋਰ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਬੋਸਟਨ ਦੀ ਇਕ ਸੰਘੀ ਅਦਾਲਤ ਨੇ ਪਿਛਲੇ ਹਫ਼ਤੇ ਹਾਰਵਰਡ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ਉੱਤੇ ਰੋਕ ਲਾਉਣ ਤੋਂ ਘਰੇਲੂ ਸੁਰੱਖਿਆ ਵਿਭਾਗ ਨੂੰ ਰੋਕਿਆ ਗਿਆ ਸੀ, ਪਰ ਟਰੰਪ ਦੇ ਹੁਕਮ ਇੱਕ ਵੱਖਰੀ ਕਾਨੂੰਨੀ ਅਥਾਰਟੀ ਦੀ ਵਰਤੋਂ ਰਾਹੀਂ ਕੀਤੇ ਗਏ ਹਨ।

ਟਰੰਪ ਨੇ ਇਕ ਵਿਸ਼ਾਲ ਸੰਘੀ ਕਾਨੂੰਨ ਦਾ ਹਵਾਲਾ ਦਿੱਤਾ ਹੈ ਜੋ ਰਾਸ਼ਟਰਪਤੀ ਨੂੰ ਉਹ ਵਿਦੇਸ਼ੀਆਂ ਰੋਕਣ ਦਾ ਅਧਿਕਾਰ ਦਿੰਦਾ ਹੈ, ਜਿਨ੍ਹਾਂ ਦਾ ਦਾਖਲਾ ਅਮਰੀਕਾ ਦੇ ਹਿਤਾਂ ਲਈ ਨੁਕਸਾਨਦਾਇਕ ਹੋ ਸਕਦਾ ਹੈ। ਉਨ੍ਹਾਂ ਨੇ ਬੀਤੇ ਦਿਨ ਇਸੇ ਅਧਿਕਾਰ ਦੇ ਹਵਾਲੇ ਨਾਲ ਇਹ ਵੀ ਐਲਾਨ ਕੀਤਾ ਕਿ 12 ਦੇਸ਼ਾਂ ਦੇ ਨਾਗਰਿਕਾਂ ਉੱਤੇ ਅਮਰੀਕਾ ਆਉਣ ਉੱਤੇ ਪਾਬੰਦੀ ਲੱਗੀ ਰਹੇਗੀ ਅਤੇ ਹੋਰ 7 ਦੇਸ਼ਾਂ ਉੱਤੇ ਵੀ ਕੁਝ ਸੀਮਾਵਾਂ ਲਾਗੂ ਰਹਿਣਗੀਆਂ।

ਟਰੰਪ ਦੇ ਹਾਰਵਰਡ ਸੰਬੰਧੀ ਹੁਕਮ ਵਿੱਚ ਕਈ ਹੋਰ ਕਾਨੂੰਨਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਅੱਤਵਾਦੀ ਸੰਗਠਨਾਂ ਨਾਲ ਜੁੜੇ ਵਿਦੇਸ਼ੀਆਂ ਉੱਤੇ ਪਾਬੰਦੀ ਲਗਾਉਣ ਵਾਲਾ ਕਾਨੂੰਨ ਵੀ ਸ਼ਾਮਲ ਹੈ।

ਉਧਰ ਹਾਰਵਰਡ ਨੇ ਬੀਤੀ ਰਾਤ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਕੌਮਾਂਤਰੀ ਵਿਦਿਆਰਥੀਆਂ ਦੀ ਰੱਖਿਆ ਜਾਰੀ ਰੱਖੇਗਾ। ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਹਾਰਵਰਡ ਦੇ ਪਹਿਲੇ ਸੰਸ਼ੋਧਨ ਅਧਿਕਾਰਾਂ ਦਾ ਉਲੰਘਣ ਕਰਦਿਆਂ ਪ੍ਰਸ਼ਾਸਨ ਵੱਲੋਂ ਚੁੱਕਿਆ ਗਿਆ ਇੱਕ ਹੋਰ ਗੈਰਕਾਨੂੰਨੀ ਅਤੇ ਬਦਲਵਾਂ ਕਦਮ ਹੈ।

Continue Reading

International

ਇਤਾਲਵੀ ਫੌਜੀ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 4 ਵਿਅਕਤੀਆਂ ਦੀ ਮੌਤ, 12 ਜ਼ਖ਼ਮੀ

Published

on

By

ਬੋਸਨੀਆ, 30 ਅਕਤੂਬਰ (ਸ.ਬ.) ਬੋਸਨੀਆ ਅਤੇ ਹਰਜ਼ੇਗੋਵੀਨਾ ਵਿਚ ਯੂਰਪੀ ਸੰਘ ਦੇ ਸ਼ਾਂਤੀ ਮਿਸ਼ਨ ਨਾਲ ਜੁੜਿਆ ਇਕ ਇਤਾਲਵੀ ਫੌਜੀ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਸ ਦਰਦਨਾਕ ਹਾਦਸੇ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉੱਤਰੀ ਬੋਸਨੀਆ ਦੇ ਬ੍ਰਚਕੋ ਜ਼ਿਲ੍ਹੇ ਦੇ ਗੋਰੀਸੇ ਇਲਾਕੇ ਵਿਚ ਵਾਪਰਿਆ। ਹਾਦਸੇ ਤੋਂ ਬਾਅਦ ਐਮਰਜੈਂਸੀ ਟੀਮਾਂ ਮੌਕੇ ਤੇ ਪਹੁੰਚੀਆਂ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਅਧਿਕਾਰੀਆਂ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਹੈਲੀਕਾਪਟਰ ਕਿਸ ਕਾਰਨ ਹਾਦਸਾਗ੍ਰਸਤ ਹੋਇਆ। ਯੂਰਪੀ ਸੰਘ ਦੇ ਮਿਸ਼ਨ ਵਲੋਂ ਵੀ ਘਟਨਾ ਦੀ ਪੁਸ਼ਟੀ ਕੀਤੀ ਗਈ ਹੈ। ਹਾਦਸੇ ਵਿਚ ਮਾਰੇ ਗਏ ਅਤੇ ਜ਼ਖ਼ਮੀ ਹੋਏ ਲੋਕਾਂ ਦੀ ਪਛਾਣ ਸਬੰਧੀ ਪੂਰੀ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

Continue Reading

International

ਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ

Published

on

By

ਪੇਈਚਿੰਗ, 23 ਅਕਤੂਬਰ (ਸ.ਬ.) ਚੀਨ ਦੇ ਤਿੱਬਤ ਖੇਤਰ ਵਿੱਚ ਬੀਤੀ ਸ਼ਾਮ 7 ਦੀ ਸ਼ਿੱਦਤ ਦਾ ਭੂਚਾਲ ਆਇਆ, ਜਿਸ ਨਾਲ 16 ਵਿਅਕਤੀਆਂ ਦੀ ਮੌਤ ਹੋ ਗਈ ਅਤੇ 54 ਜ਼ਖ਼ਮੀ ਹੋ ਗਏ। ਇਸ ਦੌਰਾਨ ਉੱਤਰੀ ਖੇਤਰੀ ਸ਼ਹਿਰ ਨਾਗਚੂ ਵਿੱਚ ਸੈਂਕੜੇ ਮਕਾਨ ਢਹਿ-ਢੇਰੀ ਹੋ ਗਏ।

ਸ਼ਹਿਰ ਦੇ ਸਰਕਾਰੀ ਅਧਿਕਾਰੀਆਂ ਦੇ ਹਵਾਲੇ ਨਾਲ ਨਾਗਚੂ ਮੀਡੀਆ ਦਫ਼ਤਰ ਨੇ ਦੱਸਿਆ ਕਿ 339 ਮਕਾਨਾਂ ਅਤੇ 20 ਪਸ਼ੂਆਂ ਦੇ ਸ਼ੈਡਾਂ ਦੇ ਢਹਿ ਜਾਣ ਤੋਂ ਬਾਅਦ ਖੋਜ ਅਤੇ ਰਾਹਤ ਕਾਰਜ ਜਾਰੀ ਹਨ।

ਸਥਾਨਕ ਕਾਊਂਟੀ ਦੇ 1,600 ਤੋਂ ਵੱਧ ਲੋਕਾਂ ਨੂੰ ਰਾਹਤ ਕਾਰਜਾਂ ਲਈ ਤਾਇਨਾਤ ਕੀਤਾ ਗਿਆ। ਖੇਤਰ ਵਿੱਚ 1,000 ਪ੍ਰੀਫੈਬਰੀਕੇਟਿਡ ਹਾਊਸਿੰਗ ਯੂਨਿਟ (ਬਣੇ-ਬਣਾਏ ਮਕਾਨ), ਲਗਪਗ 3,000 ਤੰਬੂ ਅਤੇ ਫੋਲਡਿੰਗ ਬੈਡਾਂ ਦੇ ਨਾਲ-ਨਾਲ ਫਲੈਸ਼ਲਾਈਟਾਂ ਅਤੇ ਸਰਦੀਆਂ ਦੇ ਕੱਪੜਿਆਂ ਸਮੇਤ ਸਮੱਗਰੀ ਪਹੁੰਚ ਗਈ ਹੈ।

ਯੂ.ਐਸ. ਜੀਓਲੋਜੀਕਲ ਸਰਵੇ ਨੇ ਦੱਸਿਆ ਕਿ ਭੂਚਾਲ ਸਥਾਨਕ ਸਮੇਂ ਅਨੁਸਾਰ ਰਾਤ 10:33 ਵਜੇ ਆਇਆ, ਜਿਸ ਦਾ ਕੇਂਦਰ ਉੱਤਰੀ ਤਿੱਬਤ ਦੇ ਘੱਟ ਆਬਾਦੀ ਵਾਲੇ, ਉੱਚਾਈ ਵਾਲੇ ਖੇਤਰ ਵਿੱਚ ਨਾਗਚੂ ਤੋਂ 191 ਕਿਲੋਮੀਟਰ (119 ਮੀਲ) ਪੂਰਬ-ਉੱਤਰ-ਪੂਰਬ ਵਿੱਚ ਸੀ। ਇਸ ਨੇ ਭੂਚਾਲ ਦੀ ਡੂੰਘਾਈ 18 ਕਿਲੋਮੀਟਰ (11 ਮੀਲ) ਦੱਸੀ ਹੈ।

ਅਮਰੀਕੀ ਏਜੰਸੀ ਦੀ ਵੈਬਸਾਈਟ ਅਨੁਸਾਰ, ਉਸ ਨੇ 4.3 ਅਤੇ 5.2 ਦੇ ਵਿਚਕਾਰ ਤੀਬਰਤਾ ਵਾਲੇ ਸੱਤ ਬਾਅਦ ਦੇ ਝਟਕੇ ਦਰਜ ਕੀਤੇ, ਜੋ ਸਾਰੇ 10 ਕਿਲੋਮੀਟਰ (ਛੇ ਮੀਲ) ਦੀ ਡੂੰਘਾਈ ਤੇ ਸਨ।

ਚੀਨ ਨੇ ਅੱਜ ਦੱਸਿਆ ਕਿ ਖੇਤਰ ਦੇ ਕੁਝ ਹਿੱਸੇ ਵਿੱਚ ਸੰਚਾਰ ਠੱਪ ਹੋ ਗਿਆ ਹੈ। ਸਥਾਨਕ ਰੇਲਵੇ ਅਧਿਕਾਰੀਆਂ ਨੇ ਖੇਤਰ ਵਿੱਚੋਂ ਲੰਘਣ ਵਾਲੀਆਂ ਰੇਲਗੱਡੀਆਂ ਨੂੰ ਰੋਕਣ ਲਈ ਸੰਕਟਕਾਲੀਨ ਕਦਮ ਚੁੱਕੇ ਹਨ।

ਭੂਚਾਲ ਕਾਰਨ ਚੱਟਾਨਾਂ ਵੀ ਖਿਸਕੀਆਂ ਹਨ, ਜਿਸ ਕਾਰਨ ਸਥਾਨਕ ਅਧਿਕਾਰੀਆਂ ਨੂੰ ਕੌਮੀ ਰਾਜਮਾਰਗ 317 ਦਾ ਇੱਕ ਹਿੱਸਾ ਬੰਦ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ। ਕਰਮਚਾਰੀਆਂ ਵੱਲੋਂ ਮਲਬਾ ਹਟਾਉਣ ਦਾ ਕੰਮ ਕੀਤੇ ਜਾਣ ਦੌਰਾਨ ਕੇਵਲ ਸੰਕਟਕਾਲੀਨ, ਰਾਹਤ ਅਤੇ ਸਰਕਾਰੀ ਸਹਾਇਤਾ ਵਾਲੇ ਵਾਹਨਾਂ ਨੂੰ ਹੀ ਲੰਘਣ ਦੀ ਇਜਾਜ਼ਤ ਦਿੱਤੀ ਗਈ ਹੈ।

ਅਗਲੇ ਤਿੰਨ ਦਿਨਾਂ ਵਿੱਚ ਭੂਚਾਲ ਵਾਲੇ ਖੇਤਰ ਵਿੱਚ ਰੁਕ-ਰੁਕ ਕੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਚੀਨ ਦੇ ਰਾਸ਼ਟਰੀ ਪ੍ਰਸਾਰਕ ਸੀ.ਸੀ.ਟੀ.ਵੀ. ਨੇ ਦੱਸਿਆ ਕਿ ਇਹ ਪਿਛਲੇ ਪੰਜ ਸਾਲਾਂ ਵਿੱਚ ਇਸ ਖੇਤਰ ਵਿੱਚ ਆਇਆ ਸਭ ਤੋਂ ਵੱਡਾ ਭੂਚਾਲ ਸੀ।

ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਰਾਹਤ ਕਾਰਜਾਂ ਅਤੇ ਡਾਕਟਰੀ ਸਹਾਇਤਾ ਦੇ ਕੰਮਾਂ ਵਿੱਚ ਪੂਰੇ ਜੋਰ-ਸ਼ੋਰ ਨਾਲ ਜੁਟਣ ਦਾ ਸੱਦਾ ਦਿੱਤਾ ਹੈ। ਨਾਗਚੂ ਤਿੱਬਤ ਦੀ ਰਾਜਧਾਨੀ ਲਹਾਸਾ ਤੋਂ 300 ਕਿਲੋਮੀਟਰ (186 ਮੀਲ) ਤੋਂ ਵੱਧ ਉੱਤਰ ਵਿੱਚ ਹੈ।

Continue Reading

International

ਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ

Published

on

By

ਰਿਆਦ, 22 ਅਕਤੂਬਰ (ਸ.ਬ.) ਸਊਦੀ ਅਰਬ ਦੇ ਦੰਮਾਮ ਸਥਿਤ ਕਿੰਗ ਫਾਹਦ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਬੀਤੀ ਦੇਰ ਸ਼ਾਮ ਇੱਕ ਹਮਲਾ ਹੋਇਆ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ; ਸਾਰਿਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ, ਅਮਰੀਕੀ ਵਿਦੇਸ਼ ਵਿਭਾਗ ਨੇ ਆਪਣੇ ਰਾਜਦੂਤਾਂ ਨੂੰ ਦੇਸ਼ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਸਾਊਦੀ ਅਰਬ ਦੀ ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ ਨੇ ਅੱਜ ਇਹ ਜਾਣਕਾਰੀ ਦਿੱਤੀ। ਅਥਾਰਟੀ ਅਨੁਸਾਰ, ਇਸ ਹਮਲੇ ਕਾਰਨ ਜਾਇਦਾਦ ਦਾ ਵੀ ਨੁਕਸਾਨ ਹੋਇਆ ਹੈ। ਨੁਕਸਾਨ ਦੀ ਹੱਦ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਜਾਰੀ ਇੱਕ ਬਿਆਨ ਵਿੱਚ, ਜਨਰਲ ਅਥਾਰਟੀ ਆਫ਼ ਸਿਵਲ ਏਵੀਏਸ਼ਨ ਨੇ ਦੱਸਿਆ ਕਿ ਇਹ ਹਮਲਾ ਬੀਤੀ ਸ਼ਾਮ ਹੋਇਆ ਸੀ। ਅਥਾਰਟੀ ਨੇ ਕਿਹਾ ਕਿ ਇਸ ਘਟਨਾ ਬਾਰੇ ਹੋਰ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਅਮਰੀਕੀ ਵਿਦੇਸ਼ ਵਿਭਾਗ ਨੇ ਸਾਊਦੀ ਅਰਬ ਵਿੱਚ ਮੌਜੂਦ ਅਮਰੀਕੀ ਸਰਕਾਰ ਦੇ ਉਨ੍ਹਾਂ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉੱਥੋਂ ਵਾਪਸ ਆਉਣ ਦਾ ਹੁਕਮ ਦਿੱਤਾ ਹੈ, ਜਿਨ੍ਹਾਂ ਦਾ ਉੱਥੇ ਰਹਿਣਾ ਕਿਸੇ ਐਮਰਜੈਂਸੀ ਕਾਰਨ ਕਰਕੇ ਜ਼ਰੂਰੀ ਨਹੀਂ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਟੌਮੀ ਪਿਗੋਟ ਨੇ ਐਕਸ ਤੇ ਲਿਖਿਆ ਹੈ ਕਿ ਇਰਾਨ-ਸਮਰਥਿਤ ਹੂਤੀ ਬਾਗੀ ਸਾਊਦੀ ਅਰਬ ਵਿਰੁੱਧ ਲਗਾਤਾਰ ਵਧੇਰੇ ਦੁਸ਼ਮਣਾਨਾ ਕਾਰਵਾਈਆਂ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਵਿਚ ਇਕ ਨਾਗਰਿਕ ਹਵਾਈ ਅੱਡੇ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚੇ ਤੇ ਕੀਤੇ ਗਏ ਹਮਲੇ ਸ਼ਾਮਲ ਹਨ, ਜਿਨ੍ਹਾਂ ਦੇ ਨਤੀਜੇ ਵਜੋਂ ਆਮ ਨਾਗਰਿਕਾਂ ਦੀ ਜਾਨ ਗਈ ਹੈ ਅਤੇ ਆਵਾਜਾਈ ਵਿੱਚ ਭਾਰੀ ਵਿਘਨ ਪਿਆ ਹੈ। ਸਾਡੇ ਵਿਭਾਗ ਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ, ਅਤੇ ਅਸੀਂ ਉਨ੍ਹਾਂ ਦੀ ਸੁਰੱਖਿਆ ਅਤੇ ਸਹਾਇਤਾ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕਣੇ ਜਾਰੀ ਰੱਖਾਂਗੇ।

Continue Reading

Latest News

Trending