Connect with us

Punjab

ਆਪਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ ਮੌਕੇ ਟਲਿਆ ਟਕਰਾਅ

Published

on

 

 

ਅੰਮ੍ਰਿਤਸਰ, 6 ਜੂਨ (ਸ.ਬ.) ਘੱਲੂਘਾਰਾ ਦਿਵਸ ਮੌਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਂ ਸੰਦੇਸ਼ ਨਾ ਦਿੱਤੇ ਜਾਣ ਅਤੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਜਾਣ ਨਾਲ ਇਹ ਸਮਾਗਮ ਸ਼ਾਂਤੀ ਪੂਰਵਕ ਢੰਗ ਨਾਲ ਅਤੇ ਬਿਨਾਂ ਕਿਸੇ ਵਿਰੋਧ ਦੇ ਸੰਪੰਨ ਹੋ ਗਿਆ।

ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਮਗਰੋਂ ਗੁਰਬਾਣੀ ਦਾ ਕੀਰਤਨ ਹੋਇਆ ਅਤੇ ਅਰਦਾਸ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ ਜਦੋਂਕਿ ਪਾਵਨ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸਿੱਖ ਜਥੇਬੰਦੀਆਂ ਤੇ ਕਾਰਕੂਨਾਂ ਵੱਲੋਂ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ। ਉਨ੍ਹਾਂ ਆਪਣੇ ਹੱਥਾਂ ਵਿੱਚ ਸ਼ਹੀਦਾਂ ਅਤੇ ਅਕਾਲ ਤਖਤ ਦੀ ਇਮਾਰਤ ਦੀ ਢਹਿ ਢੇਰੀ ਹੋਈ ਦੀਆਂ ਤਸਵੀਰਾਂ ਚੁੱਕੀਆਂ ਹੋਈਆਂ ਸਨ।

ਘੱਲੂਘਾਰਾ ਦਿਵਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦੇ ਤੇ ਹੋਰ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਜਿਕਰਯੋਗ ਹੈ ਕਿ ਦਮਦਮੀ ਟਕਸਾਲ ਵੱਲੋਂ ਜਥੇਦਾਰ ਗੜਗੱਜ ਨੂੰ ਪ੍ਰਵਾਨਿਤ ਜਥੇਦਾਰ ਮੰਨਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਉਹ ਸ੍ਰੀ ਅਕਾਲ ਤਖਤ ਤੋਂ ਅੱਜ ਕੌਮ ਦੇ ਨਾਂ ਸੰਦੇਸ਼ ਦਿੰਦੇ ਹਨ ਅਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹਨ ਤਾਂ ਟਕਸਾਲ ਉਸ ਦਾ ਵਿਰੋਧ ਕਰੇਗੀ।

ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਘੱਲੂਘਾਰਾ ਦਿਵਸ ਸਬੰਧੀ ਸ੍ਰੀ ਅਕਾਲ ਤਖਤ ਵਿਖੇ ਹੋਇਆ ਸਮਾਗਮ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ ਹੈ। ਉਨ੍ਹਾਂ ਇਸ ਸਮਾਗਮ ਦੀ ਸਫਲਤਾ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸਮਾਗਮ ਸਮੇਂ ਪਹਿਲੀ ਵਾਰ ਅਜਿਹਾ ਸੀ ਕਿ ਸਾਰੀਆਂ ਸਿੱਖ ਧਿਰਾਂ ਇੱਥੇ ਮੌਜੂਦ ਸਨ ਅਤੇ ਸਮਾਗਮ ਪੂਰਨ ਰੂਪ ਵਿੱਚ ਸ਼ਾਂਤੀ ਪੂਰਵਕ ਨਿਬੜਿਆ ਹੈ।

ਉਨ੍ਹਾਂ ਕਿਹਾ ਕਿ ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ ਬਰਸੀ ਦਾ ਮੁੱਖ ਸਮਾਗਮ ਸ੍ਰੀ ਅਕਾਲ ਤਖਤ ਵਿਖੇ ਹੁੰਦਾ ਹੈ ਅਤੇ ਇੱਕ ਸਮਾਗਮ ਚੌਂਕ ਮਹਿਤਾ ਸਥਿਤ ਦਮਦਮੀ ਟਕਸਾਲ ਦੇ ਹੈਡ ਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਹੁੰਦਾ ਹੈ। ਸ੍ਰੀ ਅਕਾਲ ਤਖਤ ਵਿਖੇ ਸਮਾਗਮ ਦੀ ਸਮਾਪਤੀ ਉਪਰੰਤ ਉਹ ਚੌਂਕ ਮਹਿਤਾ ਲਈ ਰਵਾਨਾ ਹੋ ਗਏ, ਜਿੱਥੇ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ।

ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਪੁਲੀਸ ਨੇ ਕੁਝ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਵੱਲੋਂ ਹੁੜਦੰਗ ਮਚਾਉਣ ਅਤੇ ਗਲਤ ਹਰਕਤਾਂ ਕੀਤੀਆਂ ਗਈਆਂ। ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਕੋਲੋਂ 2 ਨਕਲੀ ਪਿਸਤੌਲਾਂ ਵੀ ਮਿਲੀਆਂ ਹਨ। ਇੱਕ ਨੌਜਵਾਨ, ਜੋ ਪੂਰੀ ਤਰ੍ਹਾਂ ਸੁਰਤ ਵਿੱਚ ਨਹੀਂ ਸੀ, ਵੱਲੋਂ ਸ੍ਰੀ ਅਕਾਲ ਤਖਤ ਦੇ ਪਿਛਲੇ ਪਾਸੇ ਕਮਰੇ ਦਾ ਸ਼ੀਸ਼ੇ ਵਾਲਾ ਦਰਵਾਜ਼ਾ ਵੀ ਤੋੜ ਦਿੱਤਾ ਗਿਆ।

 

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending