National
ਆਰਬੀਆਈ ਵੱਲੋਂ ਰੈਪੋ ਦਰ ਵਿੱਚ 0.5 ਫੀਸਦ ਦੀ ਕਟੌਤੀ, ਹਾਊਸਿੰਗ ਅਤੇ ਹੋਰ ਕਰਜ਼ੇ ਸਸਤੇ ਹੋਣਗੇ
ਮੁੰਬਈ, 6 ਜੂਨ (ਸ.ਬ.) ਮਹਿੰਗਾਈ ਦਰ ਵਿਚ ਨਰਮੀ ਦਰਮਿਆਨ ਭਾਰਤੀ ਰਿਜ਼ਰਵ ਬੈਂਕ ਨੇ ਅੱਜ ਘਰੇਲੂ ਅਰਥਚਾਰੇ ਨੂੰ ਰਫ਼ਤਾਰ ਦੇਣ ਦੇ ਇਰਾਦੇ ਨਾਲ ਪ੍ਰਮੁੱਖ ਨੀਤੀਗਤ ਵਿਆਜ ਦਰ ਰੈਪੋ ਨੂੰ 0.5 ਫੀਸਦ ਘਟਾ ਕੇ 5.5 ਫੀਸਦ ਕਰ ਦਿੱਤਾ ਹੈ। ਆਲਮੀ ਪੱਧਰ ਤੇ ਜਾਰੀ ਬੇਯਕੀਨੀ ਦਰਮਿਆਨ ਕੇਂਦਰੀ ਬੈਂਕ ਨੇ ਇਹ ਕਦਮ ਚੁੱਕਿਆ ਹੈ।
ਆਰਬੀਆਈ ਗਵਰਨਰ ਸੰਜੈ ਮਲਹੋਤਰਾ ਨੇ ਮੁਦਰਾ ਨੀਤੀ ਦੀ ਸਮੀਖਿਆ ਲਈ ਦੋ ਮਹੀਨਿਆਂ ਵਿਚ ਇਕ ਵਾਰ ਹੋਣ ਵਾਲੀ ਮੀਟਿੰਗ ਉਪਰੰਤ ਕਿਹਾ ਕਿ ਮੁਦਰਾ ਨੀਤੀ ਕਮੇਟੀ ਦੀ 6 ਮੈਂਬਰੀ ਕਮੇਟੀ ਨੇ ਰੈਪੋ ਦਰ ਵਿਚ 0.50 ਫੀਸਦ ਦੀ ਕਟੌਤੀ ਦਾ ਫੈਸਲਾ ਲਿਆ ਹੈ। ਰੈਪੋ ਉਹ ਵਿਆਜ ਦਰ ਹੈ, ਜਿਸ ਉੱਤੇ ਵਾਪਰਕ ਬੈਂਕ ਆਪਣੀਆਂ ਤੱਤਕਾਲੀ ਲੋੜਾਂ ਨੂੰ ਪੂਰਾ ਕਰਨ ਲਈ ਕੇਂਦਰੀ ਬੈਂਕ ਤੋਂ ਕਰਜ਼ਾ ਲੈਂਦੇ ਹਨ। ਆਰਬੀਆਈ ਮਹਿੰਗਾਈ ਨੂੰ ਕਾਬੂ ਵਿਚ ਰੱਖਣ ਲਈ ਇਸ ਦਰ ਦੀ ਵਰਤੋਂ ਕਰਦਾ ਹੈ। ਰੈਪੋ ਦਰ ਵਿਚ ਕਟੌਤੀ ਦਾ ਮਤਲਬ ਹੈ ਕਿ ਮਕਾਨ ਸਮੇਤ ਵੱਖ ਵੱਖ ਕਰਜ਼ਿਆਂ ਤੇ ਮਾਸਿਕ ਕਿਸ਼ਤ ਵਿਚ ਕਮੀ ਆ ਸਕਦੀ ਹੈ।
ਜ਼ਿਕਰਯੋਗ ਹੈ ਕਿ ਆਰਬੀਆਈ ਨੇ ਇਸ ਤੋਂ ਪਹਿਲਾਂ ਇਸ ਸਾਲ ਫਰਵਰੀ ਤੇ ਅਪਰੈਲ ਦੀ ਮੁਦਰਾ ਨੀਤੀ ਸਮੀਖਿਆ ਵਿਚ ਰੈਪੋ ਦਰ 0.25 ਫੀਸਦ ਦੀ ਕਟੌਤੀ ਕੀਤੀ ਸੀ। ਐਮਪੀਸੀ ਵਿਚ ਆਰਬੀਆਈ ਦੇ ਤਿੰਨ ਮੈਂਬਰ ਤੇ ਸਰਕਾਰ ਵੱਲੋਂ ਨਿਯੁਕਤ ਤਿੰਨ ਬਾਹਰੀ ਮੈਂਬਰ ਹਨ। ਇਸ ਦੇ ਨਾਲ ਹੀ ਆਰਬੀਆਈ ਨੇ 2025-26 ਲਈ ਆਰਥਿਕ ਵਾਧੇ ਦੇ ਅਨੁਮਾਨ ਨੂੰ 6.5 ਫੀਸਦ ਤੇ ਬਰਕਰਾਰ ਰੱਖਿਆ ਹੈ ਜਦੋਂਕਿ ਚਾਲੂ ਵਿੱਤੀ ਸਾਲ ਵਿਚ ਪ੍ਰਚੂਨ ਮਹਿੰਗਾਈ ਦੇ ਅਨੁਮਾਨ ਨੂੰ 4 ਫੀਸਦ ਤੋਂ ਘਟਾ ਕੇ 3.7 ਫੀਸਦ ਕਰ ਦਿੱਤਾ ਹੈ।
National
ਦਿੱਲੀ ਹਾਈ ਕੋਰਟ ਦੇ 7 ਨਵੇਂ ਜੱਜਾਂ ਨੇ ਚੁੱਕੀ ਸਹੁੰ, ਜੱਜਾਂ ਦੀ ਗਿਣਤੀ ਵਧ ਕੇ ਹੋਈ 50
ਨਵੀਂ ਦਿੱਲੀ, 21 ਸਤੰਬਰ (ਸ.ਬ.) ਦਿੱਲੀ ਹਾਈ ਕੋਰਟ ਵਿੱਚ ਅੱਜ ਸੱਤ ਨਿਆਂਇਕ ਅਧਿਕਾਰੀਆਂ ਦੀ ਹਾਈ ਕੋਰਟ ਦੇ ਬੈਂਚ ਵਜੋਂ ਪਦ-ਉੱਨਤੀ ਹੋਈ। ਅਦਾਲਤ ਦੇ ਅਹਾਤੇ ਵਿੱਚ ਕੀਤੇ ਗਏ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਜੱਜ ਦੇਵੇਂਦਰ ਕੁਮਾਰ ਉਪਾਧਿਆਏ ਨੇ ਨਵੇਂ ਨਿਯੁਕਤ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
ਸੱਤ ਨਿਆਂਇਕ ਅਧਿਕਾਰੀਆਂ, ਜਿਨ੍ਹਾਂ ਵਿੱਚ ਨਿਵੇਦਿਤਾ ਅਨਿਲ ਸ਼ਰਮਾ, ਨਿਸ਼ਾ ਸਹਾਏ ਸਕਸੇਨਾ, ਸੰਜੇ ਸ਼ਰਮਾ, ਭਾਰਤ ਪਰਾਸ਼ਰ, ਡਾ. ਅਦਿਤੀ ਚੌਧਰੀ, ਦਿਨੇਸ਼ ਭੱਟ ਅਤੇ ਅਰੁਣ ਭਾਰਦਵਾਜ ਸ਼ਾਮਲ ਹਨ, ਨੇ ਆਪਣੇ ਪਰਿਵਾਰਕ ਮੈਂਬਰਾਂ, ਸਾਥੀਆਂ ਅਤੇ ਦਿੱਲੀ ਹਾਈ ਕੋਰਟ ਬਾਰ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਅਹੁਦੇ ਦੀ ਸਹੁੰ ਚੁੱਕੀ।
ਨਿਵੇਦਿਤਾ ਅਨਿਲ ਸ਼ਰਮਾ ਅਤੇ ਨਿਸ਼ਾ ਸਹਾਏ ਸਕਸੇਨਾ ਨੂੰ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਸੰਜੇ ਸ਼ਰਮਾ, ਭਾਰਤ ਪਰਾਸ਼ਰ, ਡਾ. ਅਦਿਤੀ ਚੌਧਰੀ, ਦਿਨੇਸ਼ ਭੱਟ ਅਤੇ ਅਰੁਣ ਭਾਰਦਵਾਜ ਨੂੰ ਵਧੀਕ ਜੱਜ ਨਿਯੁਕਤ ਕੀਤਾ ਗਿਆ ਹੈ। ਦਿੱਲੀ ਜ਼ਿਲ੍ਹਾ ਨਿਆਂਪਾਲਿਕਾ ਅਤੇ ਨਿਆਂਇਕ ਪ੍ਰਸ਼ਾਸਨ ਤੋਂ ਪਦ-ਉੱਨਤ ਹੋਏ ਇਹ ਸਾਰੇ ਸੱਤ ਨਿਆਂਇਕ ਅਧਿਕਾਰੀ ਸਹੁੰ ਚੁੱਕ ਸਮਾਗਮ ਤੋਂ ਬਾਅਦ ਰਸਮੀ ਤੌਰ ਤੇ ਅਹੁਦੇ ਤੇ ਬਿਰਾਜਮਾਨ ਹੋ ਗਏ। ਇਸ ਸਮਾਗਮ ਵਿੱਚ ਦਿੱਲੀ ਹਾਈ ਕੋਰਟ ਦੇ ਸਾਰੇ ਮੌਜੂਦਾ ਜੱਜਾਂ ਤੋਂ ਇਲਾਵਾ ਸੀਨੀਅਰ ਨਿਆਂਇਕ ਅਧਿਕਾਰੀ, ਰਜਿਸਟਰੀ ਦੇ ਮੈਂਬਰ, ਵਕੀਲ ਅਤੇ ਨਵੇਂ ਨਿਯੁਕਤ ਜੱਜਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ।
ਭਾਰਤ ਦੇ ਮੁੱਖ ਜੱਜ ਸੂਰਿਆ ਕਾਂਤ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਕਾਲੇਜੀਅਮ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਸ਼ਨਿੱਚਰਵਾਰ ਨੂੰ ਇਹ ਨਿਯੁਕਤੀਆਂ ਨੋਟੀਫਾਈ ਕੀਤੀਆਂ ਗਈਆਂ ਸਨ। ਕਾਲੇਜੀਅਮ ਨੇ 10 ਸਤੰਬਰ ਨੂੰ ਹੋਈ ਆਪਣੀ ਬੈਠਕ ਵਿੱਚ ਦਿੱਲੀ ਹਾਈ ਕੋਰਟ ਵਿੱਚ ਪਦ-ਉੱਨਤੀ ਲਈ ਅੱਠ ਨਿਆਂਇਕ ਅਧਿਕਾਰੀਆਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਇਸ ਤੋਂ ਬਾਅਦ ਕੇਂਦਰ ਨੇ ਸੱਤ ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਨੂੰ ਨੋਟੀਫਾਈ ਕੀਤਾ।
ਨਵੇਂ ਪਦ-ਉੱਨਤ ਹੋਏ ਜੱਜਾਂ ਵਿੱਚ ਅਰੁਣ ਭਾਰਦਵਾਜ ਆਪਣੀ ਪਦ-ਉੱਨਤੀ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਵਜੋਂ ਸੇਵਾ ਨਿਭਾ ਰਹੇ ਸਨ। ਹੋਰ ਨਿਯੁਕਤ ਵਿਅਕਤੀਆਂ ਨੇ ਦਿੱਲੀ ਜ਼ਿਲ੍ਹਾ ਨਿਆਂਪਾਲਿਕਾ ਵਿੱਚ ਪ੍ਰਿੰਸੀਪਲ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਵਿਸ਼ੇਸ਼ ਜੱਜ ਸਮੇਤ ਕਈ ਸੀਨੀਅਰ ਅਹੁਦਿਆਂ ਤੇ ਸੇਵਾ ਨਿਭਾਈ ਹੈ।
ਇਹ ਨਿਯੁਕਤੀਆਂ ਅਜਿਹੇ ਸਮੇਂ ਹੋਈਆਂ ਹਨ ਜਦੋਂ ਦਿੱਲੀ ਹਾਈ ਕੋਰਟ ਵਿੱਚ ਜੱਜਾਂ ਦੀ ਮਨਜ਼ੂਰਸ਼ੁਦਾ ਗਿਣਤੀ 60 ਹੈ। ਸੱਤ ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਨਾਲ ਹਾਈ ਕੋਰਟ ਵਿੱਚ ਕੰਮ ਕਰ ਰਹੇ ਜੱਜਾਂ ਦੀ ਗਿਣਤੀ ਹੁਣ ਵਧ ਕੇ 50 ਹੋ ਗਈ ਹੈ। ਨਿਆਂਇਕ ਅਧਿਕਾਰੀਆਂ ਦੀ ਪਦ-ਉੱਨਤੀ ਇਸ ਲਈ ਵੀ ਮਹੱਤਵਪੂਰਨ ਹੈ, ਕਿਉਂਕਿ ਇਹ ਹਾਈ ਕੋਰਟ ਬੈਂਚ ਵਿੱਚ ਟਰਾਇਲ ਕੋਰਟ ਅਤੇ ਨਿਆਂਇਕ ਪ੍ਰਸ਼ਾਸਕੀ ਖੇਤਰ ਦਾ ਵਿਆਪਕ ਤਜ਼ਰਬਾ ਲੈ ਕੇ ਆਉਂਦੀ ਹੈ। ਇਸ ਨਾਲ ਸੰਸਥਾ ਦੀ ਨਿਆਂਇਕ ਸਮਰੱਥਾ ਹੋਰ ਮਜ਼ਬੂਤ ਹੋਵੇਗੀ, ਖਾਸ ਕਰਕੇ ਅਜਿਹੇ ਸਮੇਂ ਜਦੋਂ ਅਦਾਲਤ ਬਕਾਇਆ ਮਾਮਲਿਆਂ ਅਤੇ ਖਾਲੀ ਪਈਆਂ ਆਸਾਮੀਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਲਗਾਤਾਰ ਕੰਮ ਕਰ ਰਹੀ ਹੈ।
National
ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ ਵਿੱਚ ਡੁੱਬਣ ਕਾਰਨ 3 ਬੱਚਿਆਂ ਦੀ ਮੌਤ
ਬਾਰਾਬੰਕੀ, 21 ਸਤੰਬਰ (ਸ.ਬ.) ਬਾਰਾਬੰਕੀ ਜ਼ਿਲ੍ਹੇ ਦੇ ਕੁਰਸੀ ਇਲਾਕੇ ਵਿਚ ਮੀਂਹ ਦੇ ਪਾਣੀ ਨਾਲ ਭਰੇ ਇਕ ਡੂੰਘੇ ਟੋਏ ਵਿਚ ਤਿੰਨ ਮੁੰਡਿਆਂ ਦੀ ਡੁੱਬ ਜਾਣ ਨਾਲ ਮੌਤ ਹੋ ਗਈ। ਪੁਲੀਸ ਨੇ ਅੱਜ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਨਾ ਪਿੰਡ ਵਿਚ ਉਸਾਰੀ ਅਧੀਨ ਇਕ ਪੋਲਟਰੀ ਫਾਰਮ ਤੋਂ ਮਿੱਟੀ ਕੱਢਣ ਲਈ ਇਕ ਡੂੰਘਾ ਟੋਆ ਪੁੱਟਿਆ ਗਿਆ ਸੀ, ਜੋ ਹਾਲ ਹੀ ਵਿਚ ਹੋਈ ਭਾਰੀ ਬਾਰਿਸ਼ ਕਾਰਨ ਪਾਣੀ ਨਾਲ ਭਰ ਗਿਆ ਸੀ।
ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਉਸੇ ਪਿੰਡ ਦੇ ਰਹਿਣ ਵਾਲੇ ਦੇਵਾ (13), ਸੁਮਿਤ (12) ਅਤੇ ਦਿਵਯਾਂਸ਼ (10) ਟੋਏ ਵਿੱਚ ਨਹਾ ਰਹੇ ਸਨ, ਜਦੋਂ ਉਹ ਡੂੰਘੀ ਗਹਿਰਾਈ ਵਿਚ ਜਾਣ ਨਾਲ ਉਹ ਵੀ ਡੁੱਬ ਗਏ। ਪੁਲੀਸ ਨੇ ਦੱਸਿਆ ਕਿ ਬੱਚਿਆਂ ਦੇ ਰੋਣ ਦੀ ਆਵਾਜ਼ ਸੁਣ ਕੇ ਮੌਕੇ ਤੇ ਪਹੁੰਚੇ ਪਿੰਡ ਵਾਸੀਆਂ ਨੇ ਦੇਵਾ ਅਤੇ ਸੁਮਿਤ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਦਿਵਯਾਂਸ਼ ਨਹੀਂ ਮਿਲਿਆ ਤਾਂ ਪੁਲੀਸ ਨੇ ਸਥਾਨਕ ਗੋਤਾਖੋਰਾਂ ਦੀ ਮਦਦ ਨਾਲ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।
ਬੀਤੀ ਦੇਰ ਰਾਤ ਟੋਏ ਵਿੱਚੋਂ ਉਸਦੀ ਲਾਸ਼ ਬਰਾਮਦ ਕਰ ਲਈ। ਪੁਲੀਸ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੇ ਫਤਿਹਪੁਰ ਦੇ ਉਪ-ਜ਼ਿਲ੍ਹਾ ਮੈਜਿਸਟਰੇਟ ਕਾਰਤੀਕੇਯ ਸਿੰਘ ਅਤੇ ਪੁਲੀਸ ਸਰਕਲ ਅਫਸਰ ਜਗਤਰਾਮ ਕੰਨੌਜੀਆ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਉਨ੍ਹਾਂ ਕਿਹਾ ਕਿ ਪੁਲੀਸ ਇਸ ਮਾਮਲੇ ਵਿੱਚ ਲੋੜੀਂਦੀ ਕਾਨੂੰਨੀ ਕਾਰਵਾਈ ਕਰ ਰਹੀ ਹੈ।
National
ਸੜਕ ਹਾਦਸੇ ਦੌਰਾਨ ਫੁੱਟਬਾਲ ਖਿਡਾਰੀ ਦੀ ਮੌਤ, 1 ਜ਼ਖਮੀ
ਕੋਝੀਕੋਡ, 21 ਸਤੰਬਰ (ਸ.ਬ.) ਕੇਰਲ ਦੇ ਗਾਂਧੀ ਰੋਡ ਫਲਾਈਓਵਰ ਤੇ 2 ਮੋਟਰਸਾਈਕਲਾਂ ਦੀ ਟੱਕਰ ਵਿੱਚ ਇਕ ਫੁੱਟਬਾਲਰ ਦੀ ਮੌਤ ਹੋ ਗਈ ਅਤੇ ਦੂਜਾ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਤ੍ਰਿਸ਼ੂਰ ਦੇ ਓਲੁਰ ਵਾਸੀ ਅਤੇ ਕਾਲੀਕਟ ਐਫਸੀ ਦੇ ਖਿਡਾਰੀ ਰਿਜਾਨ ਜੋਸ (29) ਵਜੋਂ ਹੋਈ ਹੈ। ਜ਼ਖ਼ਮੀ ਖਿਡਾਰੀ ਦੀ ਪਛਾਣ ਗਨੀ ਅਹਿਮਦ ਨਿਗਮ ਵਜੋਂ ਹੋਈ ਹੈ। ਦੋਵੇਂ ਕੋਝੀਕੋਡ ਪਹੁੰਚੇ ਸਨ, ਕਿਉਂਕਿ ਕਾਲੀਕਟ ਐਫਸੀ ਆਉਣ ਵਾਲੀ ਸੁਪਰ ਲੀਗ ਕੇਰਲ ਦੀ ਤਿਆਰੀ ਕਰ ਰਿਹਾ ਸੀ, ਜੋ 25 ਸਤੰਬਰ ਨੂੰ ਸ਼ੁਰੂ ਹੋਣ ਵਾਲੀ ਸੀ।
ਰਿਜਾਨ ਨੇ ਐਸਐਲਕੇ ਦੇ ਪਿਛਲੇ ਸੀਜ਼ਨ ਵਿੱਚ ਫੋਕਰਾ ਕੋਚੀ ਲਈ ਡਿਫੈਂਡਰ ਵਜੋਂ ਖੇਡਿਆ ਸੀ। ਪੁਲੀਸ ਅਨੁਸਾਰ, ਇਹ ਹਾਦਸਾ ਬੀਤੀ ਰਾਤ ਕਰੀਬ 10.40 ਵਜੇ ਕੋਝੀਕੋਡ ਵਿੱਚ ਕ੍ਰਿਸ਼ਚੀਅਨ ਕਾਲਜ ਕੋਲ ਇਕ ਫਲਾਈਓਵਰ ਤੇ ਹੋਇਆ। ਪੁਲੀਸ ਨੇ ਦੱਸਿਆ ਕਿ ਜਿਹੜੇ 2 ਫੁੱਟਬਾਲਰਾਂ ਦੀ ਮੋਟਰਸਾਈਕਲ ਸੀ, ਉਹ ਉਲਟ ਦਿਸ਼ਾ ਵਲੋਂ ਆ ਰਹੇ ਇਕ ਹੋਰ ਦੋਪਹੀਆ ਵਾਹਨ ਨਾਲ ਟਕਰਾ ਗਈ।
ਟੱਕਰ ਤੋਂ ਬਾਅਦ ਦੋਵੇਂ ਫੁੱਟਬਾਲਰ ਸੜਕ ਤੇ ਡਿੱਗ ਗਏ ਅਤੇ ਰਿਜਾਨ ਨੂੰ ਗੰਭੀਰ ਸੱਟਾਂ ਲੱਗੀਆਂ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੂੰ ਕੋਲ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਰਿਜਾਨ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਨਿਗਮ ਦੀ ਹਾਲਤ ਸਥਿਰ ਹੈ। ਕਾਲੀਕਟ ਐਫਸੀ ਦੇ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ ਤੇ ਨਡਾਕਾਵੂ ਪੁਲੀਸ ਨੇ ਉਸ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਦੀ ਬਾਈਕ ਫੁੱਟਬਾਲਰਾਂ ਦੇ ਵਾਹਨ ਨਾਲ ਟਕਰਾਈ ਸੀ। ਪੁਲੀਸ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।
-
International2 months agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
International2 months agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month ago
ਖਰਾਬ ਮੌਸਮ ਅਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਮੁਲਤਵੀ
-
Chandigarh1 month agoਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
-
National1 month agoਆਸਾਮ ਵਿੱਚ ਹੜ੍ਹ ਕਾਰਨ ਮ੍ਰਿਤਕਾਂ ਦੀ ਗਿਣਤੀ 100 ਤੇ ਪਹੁੰਚੀ, 1.4 ਲੱਖ ਲੋਕ ਪ੍ਰਭਾਵਿਤ
