Mohali
ਸਰਕਾਰੀ ਸਕੂਲ ਬੂਟਾ ਸਿੰਘ ਵਾਲਾ ਦੇ ਸਾਇੰਸ ਦੇ ਵਿਦਿਆਰਥੀ ਨਿਸ਼ਾਂਤ ਥੰਮਣ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਸਨਮਾਨਿਤ
ਨਿਸ਼ਾਂਤ ਥੰਮਣ ਨੇ 9612 ਰੈਂਕ ਪ੍ਰਾਪਤ ਕਰਕੇ ਪਾਸ ਕੀਤੀ ਜੇ ਈ ਈ ਐਡਵਾਂਸਡ ਪ੍ਰੀਖਿਆ
ਐਸ ਏ ਐਸ ਨਗਰ, 6 ਜੂਨ (ਸ.ਬ.) ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਟਾ ਸਿੰਘ ਵਾਲਾ ਦੇ ਬਾਰ੍ਹਵੀਂ ਸਾਇੰਸ ਦੇ ਵਿਦਿਆਰਥੀ ਨਿਸ਼ਾਂਤ ਥੰਮਣ ਨੇ ਦੇਸ਼ ਦੇ ਇੰਜੀਨੀਅਰਿੰਗ ਦੇ ਸਿਖਰ ਦੇ ਸੰਸਥਾਨਾਂ ਵਿੱਚ ਦਾਖਲਾ ਲੈਣ ਲਈ ਇੰਡੀਅਨ ਇੰਚੀਚਿਊਟਸ ਆਫ ਟੈਕਨੋਲੋਜੀ ਦੁਆਰਾ ਹਰ ਸਾਲ ਲਈ ਜਾਣ ਵਾਲੀ ਜੇਈਈ ਐਡਵਾਂਸਡ ਪ੍ਰੀਖਿਆ ਵਿੱਚ ਜਨਰਲ ਕੈਟਾਗਰੀ ਦੇ ਵਿੱਚ 9612 ਰੈਂਕ ਪ੍ਰਾਪਤ ਕਰਕੇ ਇਹ ਪ੍ਰੀਖਿਆ ਪਾਸ ਕੀਤੀ ਹੈ। ਇਸ ਸੰਬੰਧੀ ਬੀਤੇ ਦਿਨ ਚੰਡੀਗੜ ਵਿੱਚ ਮੁੱਖ ਮੰਤਰੀ ਨਿਵਾਸ ਵਿਖੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋਂ ਜੇ ਈ ਈ ਐਡਵਾਂਸਡ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਲਈ ਵਿਸ਼ੇਸ਼ ਤੌਰ ਤੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਜੇ ਈ ਈ ਐਡਵਾਂਸਡ ਪ੍ਰੀਖਿਆ ਪਾਸ ਕਰਨ ਤੇ ਨਿਸ਼ਾਂਤ ਥੰਮਣ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਜਿਕਰਯੋਗ ਹੈ ਕਿ ਮੁਹਾਲੀ ਜ਼ਿਲ੍ਹੇ ਵਿੱਚ ਕੁੱਲ ਪੰਜ ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਹੈ ਜਿਸ ਵਿੱਚੋਂ ਚਾਰ ਵਿਦਿਆਰਥੀ ਮੈਰੀਟੋਰੀਅਸ ਸਕੂਲਾਂ ਨਾਲ ਸੰਬੰਧਿਤ ਹਨ ਤੇ ਇੱਕ ਵਿਦਿਆਰਥੀ ਬੂਟਾ ਸਿੰਘ ਵਾਲਾ ਦੇ ਸਰਕਾਰੀ ਸਕੂਲ ਤੋਂ ਹੈ ਜਿਸਨੇ ਇਹ ਸਫਲਤਾ ਹਾਸਲ ਕੀਤੀ । ਬੂਟਾ ਸਿੰਘ ਵਾਲਾ ਸਕੂਲ ਦੇ ਵਿਦਿਆਰਥੀ ਨਿਸ਼ਾਂਤ ਥੰਮਣ ਨੇ ਇਸ ਸਾਲ ਬਾਰ੍ਹਵੀਂ ਸਾਇੰਸ ਦੀ ਪ੍ਰੀਖਿਆ 93.4 ਫੀਸਦੀ ਅੰਕਾਂ ਨਾਲ ਪਾਸ ਕੀਤੀ ਸੀ।
ਵਿਦਿਆਰਥੀ ਦੇ ਪਿਤਾ ਸ੍ਰੀ ਅਮਿਤ ਥੰਮਣ ਨੇ ਦੱਸਿਆ ਕਿ ਨਿਸ਼ਾਂਤ ਦੇਰ ਰਾਤ 1-2 ਵਜੇ ਤੱਕ ਆਮ ਹੀ ਪੜ੍ਹਦਾ ਰਹਿੰਦਾ ਸੀ ਅਤੇ ਉਹ ਸੋਸ਼ਲ ਮੀਡੀਆ ਤੋਂ ਬਹੁਤ ਦੂਰ ਹੈ ਤੇ ਉਸਦੇ ਦੋਸਤ ਵੀ ਬਹੁਤ ਘੱਟ ਹਨ, ਉਸਨੂੰ ਪੜ੍ਹਣ ਦਾ ਬਹੁਤ ਜ਼ਿਆਦਾ ਸ਼ੌਂਕ ਹੈ ਅਤੇ ਉਹ ਕੰਪਿਊਟਰ ਸਾਇੰਸ ਦੇ ਖੇਤਰ ਵਿੱਚ ਆਪਣਾ ਭਵਿੱਖ ਬਣਾਉਣਾ ਚਾਹੁੰਦਾ ਹੈ। ਉਸਦੀ ਇਸ ਕਾਮਯਾਬੀ ਵਿੱਚ ਮਾਤਾ ਪੁਨਿਤ ਥੰਮ੍ਹਣ ਦਾ ਬਹੁਤ ਵੱਡਾ ਰੋਲ ਰਿਹਾ ਜੋ ਉਸ ਨੂੰ ਹਰ ਵੇਲੇ ਪੜ੍ਹਣ ਲਈ ਤੇ ਅੱਗੇ ਵਧਣ ਲਈ ਉਤਸ਼ਾਹਿਤ ਕਰਦੇ ਰਹੇ ਹਨ।
ਇਸ ਮੌਕੇ ਤੇ ਜਿਲ੍ਹਾ ਸਿੱਖਿਆ ਅਫ਼ਸਰ (ਸੈਸਿ) ਸ੍ਰੀ ਮਤੀ ਗਿੱਨੀ ਦੁੱਗਲ ਅਤੇ ਡਿਪਟੀ ਜਿਲ੍ਹਾ ਸਿੱਖਿਆ ਅਫ਼ਸਰ ਸ. ਅੰਗਰੇਜ਼ ਸਿੰਘ ਵੱਲੋਂ ਵੀ ਫੋਨ ਰਾਹੀਂ ਵਿਦਿਆਰਥੀ, ਉਨ੍ਹਾਂ ਦੇ ਮਾਪਿਆਂ , ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਇਸ ਨਤੀਜੇ ਲਈ ਮੁਬਾਰਕਬਾਦ ਦਿੱਤੀ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
