Connect with us

Mohali

ਤੰਦਰੁਸਤ ਜੀਵਨਸ਼ੈਲੀ, ਸੰਤੁਲਿਤ ਆਹਾਰ ਅਤੇ ਨਿਯਮਤ ਕਸਰਤ ਨਾਲ ਘਟਾਇਆ ਜਾ ਸਕਦਾ ਹੈ ਬ੍ਰੇਨ ਟਿਊਮਰ ਦਾ ਖਤਰਾ : ਡਾ. ਹਰਮਨਦੀਪ ਬਰਾੜ

Published

on

 

ਐਸ ਏ ਐਸ ਨਗਰ, 7 ਜੂਨ (ਸ.ਬ.) ਫੋਰਟਿਸ ਹਸਪਤਾਲ ਮੁਹਾਲੀ ਦੇ ਨਿਊਰੋ ਸਰਜਰੀ ਵਿਭਾਗ ਦੇ ਸੀਨੀਅਰ ਕਨਸਲਟੈਂਟ ਡਾ. (ਲੈਫਟਿਨੈਂਟ ਕਰਨਲ) ਹਰਮਨਦੀਪ ਸਿੰਘ ਬਰਾੜ ਨੇ ਕਿਹਾ ਹੈ ਕਿ ਤੰਦਰੁਸਤ ਜੀਵਨਸ਼ੈਲੀ, ਸੰਤੁਲਿਤ ਆਹਾਰ ਅਤੇ ਨਿਯਮਤ ਕਸਰਤ ਨਾਲ ਬ੍ਰੇਨ ਟਿਊਮਰ ਦੇ ਖਤਰੇ ਨੂੰ ਘਟਾਇਆ ਜਾ ਸਕਦਾ ਹੈ।

ਉਹਨਾਂ ਦੱਸਿਆ ਕਿ ਬ੍ਰੇਨ ਟਿਊਮਰ ਹਰ ਸਾਲ ਦੁਨੀਆ ਭਰ ਵਿੱਚ ਕਈ ਲੋਕਾਂ ਨੂੰ ਪ੍ਰਭਾਵਤ ਕਰਦਾ ਹੈ। ਡਾ. ਬਰਾੜ ਨੇ ਦੱਸਿਆ ਕਿ ਬ੍ਰੇਨ ਟਿਊਮਰ ਕੈਂਸਰ ਵਾਲੇ (ਮੈਲੀਗਨੈਂਟ) ਜਾਂ ਨਾ-ਕੈਂਸਰ ਵਾਲੇ (ਬੀਨਾਈਨ) ਹੋ ਸਕਦੇ ਹਨ। ਲਗਭਗ ਇੱਕ-ਤਿਹਾਈ (27.9 ਫੀਸਦੀ) ਬ੍ਰੇਨ ਟਿਊਮਰ ਮੈਲੀਗਨੈਂਟ ਹੁੰਦੇ ਹਨ। ਇਹਨਾਂ ਨੂੰ ਮੁੱਖ ਸੀ ਐਨ ਐਸ ਟਿਊਮਰ (ਜੋ ਮਗਜ਼ ਵਿੱਚ ਹੀ ਬਣਦੇ ਹਨ) ਜਾਂ ਸੈਕੰਡਰੀ ਟਿਊਮਰ (ਜੋ ਸਰੀਰ ਦੇ ਕਿਸੇ ਹੋਰ ਹਿੱਸੇ ਦੇ ਕੈਂਸਰ ਤੋਂ ਫੈਲਦੇ ਹਨ) ਵਜੋਂ ਵਰਗੀ ਕ੍ਰਿਤ ਕੀਤਾ ਜਾਂਦਾ ਹੈ।

ਉਹਨਾਂ ਦੱਸਿਆ ਕਿ ਲਗਭਗ 5 ਤੋਂ 10 ਫੀਸਦੀ ਮਾਮਲਿਆਂ ਵਿੱਚ ਬ੍ਰੇਨ ਟਿਊਮਰ ਦਾ ਪਰਿਵਾਰਕ ਇਤਿਹਾਸ ਹੋ ਸਕਦਾ ਹੈ। ਜ਼ਿਆਦਾ ਮਾਤਰਾ ਵਿੱਚ ਰੇਡੀਏਸ਼ਨ ਦੇ ਸੰਪਰਕ ਆਉਣ ਨਾਲ ਬ੍ਰੇਨ ਕੈਂਸਰ ਦਾ ਖਤਰਾ ਵੱਧ ਜਾਂਦਾ ਹੈ। ਇਹ ਕਿਸੇ ਵੀ ਉਮਰ ਵਿੱਚ ਹੋ ਸਕਦਾ ਹੈ, ਪਰ ਇਹ ਆਮ ਤੌਰ ਤੇ 50 ਤੋਂ 60 ਸਾਲ ਦੀ ਉਮਰ ਵਿੱਚ ਵੱਧ ਦੇਖਿਆ ਜਾਂਦਾ ਹੈ। ਮੈਲੀਗਨੈਂਟ ਟਿਊਮਰ ਆਮ ਤੌਰ ਤੇ ਮਰਦਾਂ ਵਿੱਚ ਜ਼ਿਆਦਾ ਹੁੰਦੇ ਹਨ, ਜਦਕਿ ਬੀਨਾਈਨ ਟਿਊਮਰ ਔਰਤਾਂ ਵਿੱਚ ਵੱਧ ਮਿਲਦੇ ਹਨ।

ਉਨ੍ਹਾਂ ਦੱਸਿਆ ਕਿ ਸਭ ਤੋਂ ਆਮ ਲਛਣਾਂ ਵਿੱਚ ਮੁੜ ਮੁੜ ਹੋਣ ਵਾਲਾ ਤੇ ਤੇਜ਼ ਦਰਦ ਸ਼ਾਮਲ ਹੈ, ਜੋ ਖਾਸ ਕਰਕੇ ਸਵੇਰੇ ਦੇ ਸਮੇਂ ਵਧ ਜਾਂਦਾ ਹੈ ਅਤੇ ਉਲਟੀ ਨਾਲ ਵੀ ਹੋ ਸਕਦਾ ਹੈ। ਇਸ ਦੇ ਇਲਾਵਾ ਮਰੀਜ਼ ਨੂੰ ਦੌਰੇ (ਫਿਟਸ) ਪੈ ਸਕਦੇ ਹਨ, ਹੱਥਾਂ ਜਾਂ ਲੱਤਾਂ ਵਿੱਚ ਕਮਜ਼ੋਰੀ ਜਾਂ ਸੁੰਨਤਾ (ਪੈਰਾਲਿਸਿਸ), ਬੋਲਣ ਵਿੱਚ ਰੁਕਾਵਟ, ਵੇਖਣ ਜਾਂ ਸੁਣਨ ਵਿੱਚ ਸਮੱਸਿਆ ਜਾਂ ਕੰਨਾਂ ਵਿੱਚ ਸੀਟੀ ਆਉਣੀ (ਟਿਨਾਈਟਸ), ਨਿਗਲਣ ਵਿੱਚ ਮੁਸ਼ਕਲ, ਤੁਰਨ ਵਿੱਚ ਅਸੰਤੁਲਨ ਜਾਂ ਚੱਕਰ ਆਉਣੇ ਵੀ ਹੋ ਸਕਦੀ ਹੈ।

ਉਹਨਾਂ ਦੱਸਿਆ ਕਿ ਬ੍ਰੇਨ ਟਿਊਮਰ ਦੀ ਪਛਾਣ ਆਮ ਤੌਰ ਤੇ ਸਿਰਦਰਦ ਜਾਂ ਦੌਰੇ ਵਰਗੇ ਕਲੀਨਿਕਲ ਲਛਣਾਂ ਦੀ ਹਾਜ਼ਰੀ ਤੇ ਨਿਰਭਰ ਕਰਦੀ ਹੈ। ਉਨ੍ਹਾਂ ਕਿਹਾ ਕਿ ਹੋਰ ਸੰਬੰਧਿਤ ਲਛਣਾਂ ਦੇ ਨਾਲ ਨਿਊਰੋਲੋਜੀਕਲ ਜਾਂਚ ਅਤੇ ਰੇਡੀਓਲੋਜੀਕਲ ਜਾਂਚਾਂ ਜਿਵੇਂ ਕਿ ਐਨਸੀਸੀਟੀ (ਨਾਨ-ਕਾਨਟਰਾਸਟ ਕੰਪਿਊਟਰ ਟੋਮੋਗ੍ਰਾਫੀ) ਅਤੇ ਦਿਮਾਗ ਦਾ ਕਾਨਟਰਾਸਟ ਐਮਆਰਆਈ (ਮੈਗਨੇਟਿਕ ਰੈਜ਼ੋਨੈਂਸ ਇਮੀਜਿੰਗ) ਨਾਲ ਵੀ ਇਲਾਜ ਦੀ ਪਛਾਣ ਕੀਤੀ ਜਾ ਸਕਦੀ ਹੈ।

ਉੁਹਨਾਂ ਕਿਹਾ ਕਿ ਹਾਲਾਂਕਿ ਬ੍ਰੇਨ ਟਿਊਮਰ ਨੂੰ ਪੂਰੀ ਤਰ੍ਹਾਂ ਰੋਕਿਆ ਨਹੀਂ ਜਾ ਸਕਦਾ, ਪਰ ਤੰਦਰੁਸਤ ਜੀਵਨਸ਼ੈਲੀ ਅਪਣਾਉਣੀ, ਸੰਤੁਲਿਤ ਆਹਾਰ ਲੈਣਾ, ਨਿਯਮਤ ਕਸਰਤ ਕਰਨੀ, ਸਮੇਂ-ਸਮੇਂ ਤੇ ਸਿਹਤ ਜਾਂਚ ਕਰਵਾਉਣੀ ਅਤੇ ਗੈਰ-ਜ਼ਰੂਰੀ ਰੇਡੀਏਸ਼ਨ ਵਰਗੀਆਂ ਵਾਤਾਵਰਣੀਕ ਖਤਰਿਆਂ ਤੋਂ ਬਚਾਵ ਕਰਨਾ ਇਸ ਦੀ ਪਹਿਲੀ ਪਛਾਣ ਅਤੇ ਇਲਾਜ ਵਿੱਚ ਸਹਾਇਕ ਹੋ ਸਕਦਾ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending