Connect with us

Punjab

ਫਿਰੋਜ਼ਪੁਰ ਵਿੱਚ ਗੈਂਗਵਾਰ ਕਰਨ ਵਾਲੇ ਸ਼ੂਟਰਾਂ ਦਾ ਪੁਲੀਸ ਨੇ ਕੀਤਾ ਐਨਕਾਊਂਟਰ

Published

on

 

 

ਫਿਰੋਜ਼ਪੁਰ, 7 ਜੂਨ (ਸ.ਬ.) ਫਿਰੋਜ਼ਪੁਰ ਸ਼ਹਿਰ ਦੇ ਭੀੜ ਭਾੜ ਵਾਲੇ ਮਖੂ ਗੇਟ ਏਰੀਆ ਵਿਚ 2 ਦਿਨ ਪਹਿਲਾਂ ਫਾਇਰਿੰਗ ਕਰਦੇ ਹੋਏ ਬਦਮਾਸ਼ ਸ਼ੂਟਰਾਂ ਵੱਲੋਂ ਇਕ ਨੌਜਵਾਨ ਆਸ਼ੂ ਮੋਂਗਾ ਦਾ ਕਤਲ ਕੀਤਾ ਗਿਆ ਸੀ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਸਨ। ਇਸ ਮਾਮਲੇ ਵਿਚ ਫਿਰੋਜ਼ਪੁਰ ਪੁਲੀਸ ਨੇ ਮਸ਼ਹੂਰ ਗੈਂਗਸਟਰ ਆਸ਼ੀਸ਼ ਚੋਪੜਾ ਅਤੇ 4/5 ਅਣਪਛਾਤੇ ਹਮਲਾਵਰਾਂ ਸਮੇਤ 7 ਕਾਤਲਾਂ ਖ਼ਿਲਾਫ ਮਾਮਲਾ ਦਰਜ ਕੀਤਾ ਸੀ ਅਤੇ ਬੀਤੇ ਕੱਲ੍ਹ 2 ਸ਼ੂਟਰਾਂ ਅੰਗਰੇਜ਼ ਸਿੰਘ ਅਤੇ ਜੋਗਿੰਦਰ ਸਿੰਘ ਉਰਫ਼ ਲਾਲੂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਵਲੋਂ ਬਾਕੀ ਹਮਲਾਵਰਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਸੀ।

ਅੱਜ ਫਿਰੋਜ਼ਪੁਰ ਪੁਲੀਸ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵਿੰਗ ਵੱਲੋਂ ਮੁਕਾਬਲੇ ਦੌਰਾਨ ਤਿੰਨ ਹੋਰ ਅਪਰਾਧੀ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਤੇ ਗੋਲੀ ਚਲਾਉਣ ਵਾਲੇ ਇਹ ਸ਼ੂਟਰ ਗੋਲੀ ਨਾਲ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਦਾਖਲ ਕਰਵਾਇਆ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਆਈ ਜੀ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਅਤੇ ਐੱਸ ਐੱਸ ਪੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਤਿੰਨੇ ਸ਼ੂਟਰ ਆਸ਼ੂ ਮੋਂਗਾ ਦੇ ਕਤਲ ਵਿਚ ਸ਼ਾਮਲ ਸਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਫਿਰੋਜ਼ਪੁਰ ਪੁਲੀਸ ਨੇ ਵੱਖ-ਵੱਖ ਟੀਮਾਂ ਬਣਾਈਆਂ ਸਨ।

ਉਹਨਾਂ ਦੱਸਿਆ ਕਿ ਇਨ੍ਹਾਂ ਸ਼ੂਟਰਾਂ ਤੋਂ ਕਤਲ ਵਿਚ ਵਰਤੇ ਗਏ 4 ਪਿਸਤੌਲ, ਇਕ ਸਕੂਟਰ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ ਫਿਰੋਜ਼ਪੁਰ ਪੁਲੀਸ ਅਤੇ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵਿੰਗ ਦੀਆਂ ਟੀਮਾਂ ਇਨ੍ਹਾਂ ਸ਼ੂਟਰਾਂ ਨੂੰ ਫੜਨ ਲਈ ਕਾਰਵਾਈ ਕਰ ਰਹੀਆਂ ਸਨ ਤਾਂ ਇਸ ਸਾਂਝੇ ਆਪ੍ਰੇਸ਼ਨ ਦੌਰਾਨ ਫਿਰੋਜ਼ਪੁਰ ਮੋਗਾ ਰੋਡ ਤੇ ਪਿੰਡ ਰੱਤਾ ਖੇੜਾ ਸੇਮ ਨਾਲ ਕੋਲ ਜਾ ਰਹੇ ਤਿੰਨ ਬਦਮਾਸ਼ਾਂ ਨੂੰ ਪੁਲੀਸ ਨੇ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਨਹੀਂ ਰੁਕੇ ਅਤੇ ਉਨ੍ਹਾਂ ਨੂੰ ਰੋਕਣ ਦੀ ਵਾਰ-ਵਾਰ ਕੋਸ਼ਿਸ਼ ਕਰਨ ਤੇ ਇਨ੍ਹਾਂ ਸ਼ੂਟਰਾਂ ਨੇ ਪੁਲੀਸ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀ।

ਇਸ ਦੌਰਾਨ ਜਦੋਂ ਪੁਲੀਸ ਅਤੇ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਆਪਣੇ ਬਚਾਅ ਲਈ ਗੋਲੀਆਂ ਚਲਾਈਆਂ ਤਾਂ ਇਕ ਸ਼ੂਟਰ ਨੂੰ ਦੋ ਗੋਲੀਆਂ ਲੱਗੀਆਂ ਅਤੇ ਦੋ ਸ਼ੂਟਰਾਂ ਨੂੰ ਇਕ-ਇਕ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਏ। ਪੁਲੀਸ ਨੇ ਤਿੰਨਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਜ਼ਖਮੀ ਸ਼ੂਟਰਾਂ ਗੁਰਜਿੰਦਰ ਸਿੰਘ, ਅਮਰਜੀਤ ਸਿੰਘ ਅਤੇ ਉਨ੍ਹਾਂ ਦੇ ਤੀਜੇ ਸਾਥੀ ਤੋਂ ਪੁਲੀਸ ਪੁੱਛਗਿੱਛ ਕਰੇਗੀ ਅਤੇ ਬਾਕੀ ਹਮਲਾਵਰਾਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਕਿਸੇ ਵੀ ਬਦਮਾਸ਼ ਨੂੰ ਸਿਰ ਚੁੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending