Connect with us

Mohali

ਅੱਠ ਸਾਲ ਬੀਤਣ ਦੇ ਬਾਵਜੂਦ ਬੈਂਕ ਨੇ ਨਹੀਂ ਖੋਲਿਆ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦਾ ਬੈਂਕ ਖਾਤਾ

Published

on

 

ਐਸ ਏ ਐਸ ਨਗਰ, 9 ਜੂਨ (ਸ.ਬ.) ਸਥਾਨਕ ਸੈਕਟਰ 67 ਵਿੱਚ ਸਥਿਤ ਜਲਵਾਯੂ ਵਿਹਾਰ ਦੇ ਵਸਨੀਕਾਂ ਦੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਸਕੱਤਰ ਸz. ਬੀ ਐਸ ਢਿੱਲੋਂ ਨੇ ਕਿਹਾ ਹੈ ਕਿ ਸੰਸਥਾ ਦਾ ਬੈਂਕ ਖਾਤਾ ਪਿਛਲੇ ਅੱਠ ਸਾਲਾਂ ਤੋਂ ਫ੍ਰੀਜ ਹੈ ਅਤੇ ਵਾਰ ਵਾਰ ਸੰਪਰਕ ਕਰਨ ਦੇ ਬਾਵਜੂਦ ਬੈਂਕ ਵਲੋਂ ਇਹ ਖਾਤਾ ਖੋਲ੍ਹਿਆ ਨਹੀਂ ਜਾ ਰਿਹਾ ਹੈ।

ਸz. ਢਿੱਲੋਂ ਨੇ ਦੱਸਿਆ ਕਿ 17 ਮਾਰਚ 2017 ਨੂੰ ਵਸਨੀਕਾਂ ਨੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਜਲ ਵਾਯੂ ਵਿਹਾਰ ਸੈਕਟਰ 67 ਦੀ ਪ੍ਰਬੰਧਨ ਕਮੇਟੀ ਦੀ ਚੋਣ ਕੀਤੀ ਸੀ। ਉਹਨਾਂ ਕਿਹਾ ਕਿ ਉਸ ਵੇਲੇ ਵਸਨੀਕਾਂ ਵਲੋਂ ਉਸ ਸਮੇਂ ਦੇ ਪ੍ਰਧਾਨ ਦੇ ਕੰਮਕਾਜ ਤੋਂ ਅਸੰਤੁਸ਼ਟ ਹੋ ਕੇ ਜਨਰਲ ਇਜਲਾਸ ਬੁਲਾਉਣ ਦੀ ਮੰਗ ਕੀਤੀ ਸੀ ਅਤੇ ਫਿਰ ਮੌਜੂਦ ਨਿਵਾਸੀਆਂ ਦੇ ਦੋ-ਤਿਹਾਈ ਤੋਂ ਵੱਧ ਬਹੁਮਤ ਨਾਲ, ਪ੍ਰਧਾਨ ਨੂੰ ਹਟਾ ਦਿੱਤਾ ਗਿਆ ਅਤੇ ਉਸਦੀ ਜਗ੍ਹਾ ਇੱਕ ਨਵਾਂ ਪ੍ਰਧਾਨ ਚੁਣ ਲਿਆ ਗਿਆ ਸੀ।

ਉਹਨਾਂ ਦੱਸਿਆ ਕਿ ਉਸ ਵੇਲੇ ਸੰਸਥਾ ਦੇ ਪਹਿਲਾਂ ਰਹੇ ਪ੍ਰਧਾਨ ਵਲੋਂ ਫੇਜ਼ 10 ਵਿੱਚ ਸਥਿਤ ਐਸ ਬੀ ਆਈ ਸ਼ਾਖਾ ਨਾਲ ਸੰਪਰਕ ਕਰਕੇ ਸੁਸਾਇਟੀ ਦੇ ਲੰਬੇ ਸਮੇਂ ਦੇ ਰੱਖ-ਰਖਾਅ ਫੰਡ ਖਾਤੇ ਨੂੰ ਫ੍ਰੀਜ਼ ਕਰਵਾ ਦਿੱਤਾ ਸੀ। ਇਸ ਤੋਂ ਬਾਅਦ, ਚੁਣੀ ਗਈ ਪ੍ਰਬੰਧਨ ਕਮੇਟੀ ਨੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਸੰਸਥਾ ਦੀ ਰਜਿਸਟਰਡ ਪ੍ਰਮਾਣਿਤ ਕਾਪੀ ਜਮ੍ਹਾਂ ਕਰਵਾਈ ਸੀ, ਜਿਸਨੂੰ ਸੁਸਾਇਟੀਆਂ ਦੇ ਵਧੀਕ ਰਜਿਸਟਰਾਰ ਦੁਆਰਾ ਤਸਦੀਕ ਕੀਤਾ ਗਿਆ ਸੀ।

ਉਹਨਾਂ ਕਿਹਾ ਕਿ ਅੱਠ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਅਤੇ ਬੈਂਕ ਨੂੰ ਕਈ ਵਾਰ ਯਾਦ ਦਿਵਾਉਣ ਦੇ ਬਾਵਜੂਦ, ਸੁਸਾਇਟੀ ਦਾ ਖਾਤਾ ਅਜੇ ਵੀ ਅਣਫ੍ਰੀਜ਼ ਨਹੀਂ ਕੀਤਾ ਗਿਆ ਹੈ। ਪ੍ਰਬੰਧਨ ਕਮੇਟੀ ਨੇ ਆਰ. ਟੀ. ਆਈ. ਐਕਟ ਤਹਿਤ ਖਾਤੇ ਨੂੰ ਫ੍ਰੀਜ਼ ਕਰਨ ਦੇ ਕਾਰਨਾਂ ਬਾਰੇ ਵੀ ਜਾਣਕਾਰੀ ਮੰਗੀ ਸੀ, ਪਰ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਉਹਨਾਂ ਕਿਹਾ ਕਿ ਬੈਂਕ ਦੀ ਇਸ ਕਾਰਵਾਈ ਕਾਰਨ, ਵਸਨੀਕਾਂ ਨੂੰ ਦੁੱਖ ਝੱਲਣਾ ਪੈ ਰਿਹਾ ਹੈ ਕਿਉਂਕਿ ਸੰਸਥਾ ਦੀਆਂ ਵਿਕਾਸ ਗਤੀਵਿਧੀਆਂ ਠੱਪ ਹੋ ਗਈਆਂ ਹਨ, ਭਾਵੇਂ ਕਿ ਉਨ੍ਹਾਂ ਦੀ ਕੋਈ ਗਲਤੀ ਨਹੀਂ ਹੈ। ਉਹਨਾਂ ਮੰਗ ਕੀਤੀ ਕਿ ਇਸ ਬੈਂਕ ਖਾਤੇ ਨੂੰ ਤੁਰੰਤ ਖੋਲ੍ਹਿਆ ਜਾਵੇ ਤਾਂ ਜੋ ਇਹ ਫੰਡ ਵਸਨੀਕਾਂ ਦੀ ਭਲਾਈ ਦੇ ਕੰਮ ਲਈ ਵਰਤਿਆ ਜਾ ਸਕੇ।

ਇਸ ਸੰਬੰਧੀ ਸੰਪਰਕ ਕਰਨ ਤੇ ਸਟੇਟ ਬੈਂਕ ਦੀ ਸੰਬੰਧਿਤ ਸਾਖਾ ਦੇ ਮੈਨੇਜਰ ਸ੍ਰੀ ਨਿਝਾਵਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੁੱਝ ਕਾਨੂੰਨੀ ਪੇਚੀਦਗੀਆਂ ਹਨ ਜਿਹਨਾਂ ਦਾ ਵੇਰਵਾ ਉਹਨਾਂ ਵਲੋਂ ਮੰਗਵਾਇਆ ਗਿਆ ਹੈ। ਉਹਨਾਂ ਕਿਹਾ ਕਿ ਇਹ ਖਾਤਾ ਉਹਨਾਂ ਦੇ ਬੈਕ ਮੈਨੇਜਰ ਦਾ ਚਾਰਜ ਲੈਣ ਤੋਂ ਪਹਿਲਾਂ ਦਾ ਫ੍ਰੀਜ ਹੈ ਅਤੇ ਜਦੋਂ ਵੀ ਇਸ ਸੰਬੰਧੀ ਪੇਚੀਦਗੀਆਂ ਖਤਮ ਹੋ ਜਾਣਗੀਆਂ ਖਾਤਾ ਖੋਲ੍ਹ ਦਿੱਤਾ ਜਾਵੇਗਾ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending