Mohali
ਐਨ ਐਚ ਐਮ ਮੁਲਾਜ਼ਮਾਂ ਵਲੋਂ ਲੁਧਿਆਣਾ ਜ਼ਿਮਨੀ ਚੋਣ ਵਿੱਚ ਸਰਕਾਰ ਦੇ ਖਿਲਾਫ ਸੰਘਰਸ਼ ਦਾ ਐਲਾਨ
ਸੰਘਰਸ਼ ਦੀ ਰਹਿਨੁਮਾਈ ਕਰਨ ਲਈ ਐਨ ਐਚ ਐਮ ਟਾਸਕ ਫੋਰਸ ਦਾ ਗਠਨ ਕੀਤਾ
ਐਸ ਏ ਐਸ ਨਗਰ, 9 ਜੂਨ (ਸ.ਬ.) ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਲੋਂ ਲੁਧਿਆਣਾ ਜ਼ਿਮਨੀ ਚੋਣ ਵਿੱਚ ਸਰਕਾਰ ਦੇ ਖਿਲਾਫ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਫੈਸਲਾ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਦੀ ਇੱਕ ਮੀਟਿੰਗ ਦੌਰਾਨ ਕੀਤਾ ਗਿਆ ਹੈ।
ਇਸ ਸੰਬੰਧੀ ਗੱਲ ਕਰਦਿਆਂ ਐਨ ਐਚ ਐਮ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ 19 ਜਿਲ੍ਹਿਆਂ ਤੋਂ ਲਗਭਗ 80 ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਦਾ ਮੁੱਖ ਏਜ਼ੰਡਾ ਲੁਧਿਆਣਾ ਜ਼ਿਮਨੀ ਚੋਣਾਂ ਮੌਕੇ ਐਨਐਚਐਮ ਮੁਲਾਜ਼ਮਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਰੂਪ-ਰੇਖਾ ਤੈਅ ਕਰਨਾ ਸੀ। ਉਹਨਾਂ ਦੱਸਿਆ ਕਿ ਇਸ ਮੌਕੇ ਐਨ ਐਚ ਐਮ ਮੁਲਾਜ਼ਮਾਂ ਵਲੋਂ ਸਰਬਸੰਮਤੀ ਨਾਲ ਐਨ ਐਚ ਐਮ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਜੋ ਕਿ ਐਨ ਐਚ ਐਮ ਮੁਲਾਜ਼ਮਾਂ ਵਲੋਂ ਵਿੱਢੇ ਗਏ ਸੰਘਰਸ਼ ਦੀ ਰਹਿਨੁਮਾਈ ਕਰੇਗੀ।
ਆਗੂਆਂ ਨੇ ਕਿਹਾ ਕਿ ਐਨ ਐਚ ਐਮ ਦੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿੱਚ ਲਗਭਗ 50 ਤੋਂ ਵੱਧ ਕੈਟੇਗਰੀਆਂ ਵਿੱਚ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਪਰੰਤੂ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਇਹਨਾਂ ਮੁਲਾਜ਼ਮਾਂ ਦਾ ਸਿਰਫ ਸ਼ੋਸ਼ਣ ਹੀ ਕੀਤਾ ਹੈ ਤੇ ਮੁਲਾਜਮਾਂ ਨੂੰ ਉਹਨਾਂ ਦੇ ਬਣਦੇ ਹੱਕਾਂ ਤੋਂ ਵਾਂਝੇ ਰੱਖਿਆ ਗਿਆ ਹੈ।
ਆਗੂਆਂ ਨੇ ਕਿਹਾ ਕਿ ਵੱਖ ਵੱਖ ਸਰਕਾਰਾਂ ਨੇ ਇਹਨਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਕੀਤੇ ਪਰ ਅਫ਼ਸੋਸ ਦੀ ਗੱਲ ਹੈ ਕਿ ਕੋਈ ਵੀ ਸਰਕਾਰ ਆਪਣੇ ਵਾਅਦੇ ਤੇ ਖਰੀ ਨਹੀਂ ਉੱਤਰੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਅੱਜ ਦੀ ਸਰਕਾਰ ਦੇ ਮੌਜੂਦਾ ਕੈਬਿਨਟ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਐਨ ਐਚ ਮੁਲਾਜ਼ਮਾਂ ਦੁਆਰਾ ਕਾਂਗਰਸ ਸਰਕਾਰ ਵਿਰੁੱਧ ਕੀਤੀਆਂ ਰੈਲੀਆਂ ਵਿੱਚ ਸ਼ਾਮਲ ਹੋ ਕੇ ਸਰਕਾਰ ਬਣਦੇ ਸਾਰ ਹੀ ਪੱਕਾ ਕਰਨ ਦੇ ਵਾਅਦੇ ਕੀਤੇ ਗਏ ਸੀ ਅਤੇ ਸਰਕਾਰ ਬਣਨ ਉਪਰੰਤ ਸਮੇਂ- ਸਮੇਂ ਤੇ ਵਿਭਾਗ ਦੇ ਅਧਿਕਾਰੀਆਂ ਨਾਲ ਦਰਜਨਾਂ ਮੀਟਿੰਗਾਂ ਕਰਨ ਦੇ ਬਾਅਦ ਵੀ ਮੌਜੂਦਾ ਸਰਕਾਰ ਵੱਲੋਂ ਸਿਰਫ ਟਾਈਮ ਟਪਾਉਣ ਦੀ ਨੀਤੀ ਹੀ ਅਪਣਾਈ ਜਾ ਰਹੀ ਹੈ ਅਤੇ ਜਿਹੜੇ ਐਨ ਐਚ ਐਮ ਮੁਲਾਜ਼ਮਾਂ ਨੇ ਇਸ ਸਰਕਾਰ ਨੂੰ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ ਉਹਨਾਂ ਨੂੰ ਸਰਕਾਰ ਦੇ ਲਗਭਗ 3 ਸਾਲ ਪੂਰੇ ਹੋਣ ਦੇ ਬਾਵਜ਼ੂਦ ਵੀ ਨਾਂ ਤਾਂ ਪੱਕਾ ਕੀਤਾ ਗਿਆ ਅਤੇ ਨਾਂ ਹੀ ਕਿਸੇ ਮੁਲਾਜ਼ਮ ਦੀਆਂ ਤਨਖਾਹਾਂ ਵਿੱਚ ਕਿਸੇ ਤਰੀਕੇ ਦਾ ਕੋਈ ਵਾਧਾ ਕੀਤਾ ਗਿਆ।
ਆਗੂਆਂ ਨੇ ਕਿਹਾ ਕਿ ਮਿੱਥੇ ਗਏ ਸੰਘਰਸ਼ ਦੇ ਤਹਿਤ 13 ਜੂਨ ਨੂੰ ਸਮੂਹ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮ ਆਪਣਾ ਕੰਮ ਬੰਦ ਰੱਖ ਕੇ ਆਪਣੇ-ਆਪਣੇ ਜ਼ਿਲੇ, ਬਲਾਕ ਉੱਤੇ ਇਕੱਠੇ ਹੋ ਕੇ ਸਰਕਾਰ ਦਾ ਪਿੱਟ ਸਿਆਪਾ ਕਰਨਗੇ। 15 ਜੂਨ ਨੂੰ ਨੈਸ਼ਨਲ ਹੈਲਥ ਮਿਸ਼ਨ ਦੇ 9000 ਮੁਲਾਜ਼ਮ ਲੁਧਿਆਣਾ ਵਿਖੇ ਇਕ ਵੱਡੀ ਰੈਲੀ ਕਰਨਗੇ ਅਤੇ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਸਥਾਨਕ ਲੋਕਾਂ ਨੂੰ ਸਰਕਾਰ ਦੀਆਂ ਨਾਕਾਮੀਆਂ ਬਾਰੇ ਜਾਗਰੂਕ ਕਰਨਗੇ।
ਮੀਟਿੰਗ ਵਿੱਚ ਅਵਤਾਰ ਸਿੰਘ ਮਾਨਸਾ, ਸੁਖਜੀਤ ਕੰਬੋਜ ਰੋਪੜ, ਡਾ ਸੁਨੀਲ ਤਰਗੋਤਰਾ ਗੁਰਦਾਸਪੁਰ, ਗੁਰਪ੍ਰੀਤ ਭੁੱਲਰ ਮੁਕਤਸਰ ਸਾਹਿਬ, ਹਰਪਾਲ ਸੋਢੀ ਫਤਿਹਗੜ ਸਾਹਿਬ, ਦੀਪਸ਼ਿਖਾ ਕਸ਼ਪ ਮੁਹਾਲੀ, ਪ੍ਰਿਤਪਾਲ ਸਿੰਘ ਲੁਧਿਆਣਾ, ਰਜੇਸ਼ ਕੁਮਾਰ ਫਾਜਿਲਕਾ, ਸੁਰਿੰਦਰ ਕੰਬੋਜ, ਨਰਿੰਦਰ ਸਿੰਘ ਫਿਰੋਜ਼ਪੁਰ, ਰਮਨਵੀਰ ਕੌਰ ਬਠਿੰਡਾ, ਗੁਰਵਿੰਦਰ ਸਿੰਘ ਮੋਗਾ, ਅਵਤਾਰ ਸਿੰਘ ਅੰਮ੍ਰਿਤਸਰ, ਰਵਿੰਦਰ ਕੌਰ ਤਰਨਤਾਰਨ, ਡਾ ਸੁਨੀਲ ਨਵਾਂਸ਼ਹਿਰ, ਡਾ ਜਤਿੰਦਰ ਸਿੰਘ ਮਲੇਰਕੋਟਲਾ, ਰਜਿੰਦਰ ਸਿੰਘ ਸੰਗਰੂਰ, ਡਾ. ਵਿਪਿਨ ਜਲੰਧਰ ਹਾਜ਼ਰ ਸਨ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
