Connect with us

Mohali

ਕਿੱਥੇ ਗਏ ਮੁਹਾਲੀ ਦੀ ਜਾਇਦਾਦ ਵੇਚ ਕੇ ਇਕੱਠੇ ਕੀਤੇ ਅਰਬਾਂ ਰੁਪਏ : ਕੁਲਜੀਤ ਸਿੰਘ ਬੇਦੀ

Published

on

 

ਡਿਪਟੀ ਮੇਅਰ ਨੇ ਗਮਾਡਾ ਤੋਂ ਆਰਟੀਆਈ ਰਾਹੀਂ ਮੰਗਿਆ ਜਵਾਬ, ਕਿੰਨਾ ਵਿਕਿਆ, ਕਿੰਨਾ ਲੱਗਾ, ਕਿੰਨਾ ਮਿਲਿਆ, ਗਮਾਡਾ ਦੇਵੇ ਜਵਾਬ

ਐਸ ਏ ਐਸ ਨਗਰ, 9 ਜੂਨ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਮੁਹਾਲੀ ਦੀ ਜਾਇਦਾਦ ਨੂੰ ਵੇਚ ਵੇਚ ਕੇ ਇਕੱਠੇ ਕੀਤੇ ਅਰਬਾਂ ਰੁਪਏ ਪੰਜਾਬ ਸਰਕਾਰ ਨੂੰ ਤੋਹਫੇ ਵਜੋਂ ਭੇਟ ਕੀਤੇ ਜਾਣ ਉੱਤੇ ਸਵਾਲੀਆ ਨਿਸ਼ਾਨ ਖੜ੍ਹਾ ਕਰਦਿਆਂ ਗਮਾਡਾ ਤੋਂ ਸੂਚਨਾ ਦੇ ਅਧਿਕਾਰ 2005 ਤਹਿਤ ਇਹ ਜਾਣਕਾਰੀ ਮੰਗੀ ਹੈ ਕਿ ਮੁਹਾਲੀ ਦੀ ਜਾਇਦਾਦ ਵੇਚ ਕੇ ਜਿਹੜੇ ਅਰਬਾਂ ਰੁਪਏ ਇਕੱਠੇ ਕੀਤੇ ਗਏ ਹਨ ਉਸਦਾ ਹਿਸਾਬ ਦਿੱਤਾ ਜਾਵੇ ਕਿ ਉਸ ਪੈਸੇ ਵਿੱਚੋਂ ਕਿੰਨਾ ਪੈਸਾ ਮੁਹਾਲੀ ਸ਼ਹਿਰ ਦੇ ਵਿਕਾਸ ਉੱਤੇ ਲੱਗਾ ਹੈ ਜਾਂ ਕਿੰਨਾ ਪੈਸਾ ਨਗਰ ਨਿਗਮ ਨੂੰ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਦਿੱਤਾ ਗਿਆ ਹੈ। ਜਾਹਿਰ ਤੌਰ ਤੇ ਇਸ ਆਰਟੀਆਈ ਨੇ ਗਮਾਡਾ ਅਤੇ ਪੰਜਾਬ ਸਰਕਾਰ ਨੂੰ ਵਖਤ ਪਾ ਦੇਣਾ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦੋ ਤਿੰਨ ਸਾਲਾਂ ਵਿੱਚ ਹੀ ਗਮਾਡਾ ਨੇ ਮੁਹਾਲੀ ਸ਼ਹਿਰ ਦੀ ਅਰਬਾਂ ਰੁਪਏ ਦੀ ਜਾਇਦਾਦ ਵੇਚੀ ਹੈ ਜਦੋਂ ਕਿ ਮੁਹਾਲੀ ਨਗਰ ਨਿਗਮ ਨੂੰ ਬੇਹਦ ਘਟ ਜਾਂ ਨਾਂਹ ਦੇ ਬਰਾਬਰ ਪੈਸੇ ਹੀ ਵਿਕਾਸ ਕਾਰਜਾਂ ਲਈ ਦਿੱਤੇ ਗਏ ਹਨ। ਗਮਾਡਾ ਵੱਲੋਂ ਖੁਦ ਮੁਹਾਲੀ ਸ਼ਹਿਰ ਵਾਸਤੇ ਜੋ ਵਿਕਾਸ ਪ੍ਰੋਜੈਕਟ ਕੀਤੇ ਗਏ ਹਨ ਉਹਨਾਂ ਉੱਤੇ ਵੀ ਕੋਈ ਲੰਬੀ ਚੌੜੀ ਰਕਮ ਖਰਚ ਨਹੀਂ ਕੀਤੀ ਗਈ।

ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਤੋਂ ਸੂਚਨਾ ਦੇ ਅਧਿਕਾਰ ਤਹਿਤ ਜੋ ਜਾਣਕਾਰੀ ਮੰਗੀ ਹੈ ਉਸ ਵਿੱਚ ਬੀਤੇ ਪੰਜ ਸਾਲਾਂ (2020-21 ਤੋਂ 2024-25) ਤੱਕ ਗਮਾਡਾ ਵੱਲੋਂ ਮੁਹਾਲੀ ਵਿੱਚ ਜਿੰਨੀ ਜਾਇਦਾਦ ਵੇਚੀ ਗਈ ਹੈ, ਇਸਦਾ ਕੁੱਲ ਕੀਮਤ ਦਾ ਪੂਰਾ ਵੇਰਵਾ ਮੰਗਿਆ ਗਿਆ ਹੈ ਅਤੇ ਨਾਲ ਹੀ ਇਹ ਵੀ ਦੱਸਣ ਲਈ ਕਿਹਾ ਹੈ ਕਿ ਜਿਨ੍ਹਾਂ ਬੋਲੀ ਦੇਣ ਵਾਲਿਆਂ ਨੇ ਜਾਇਦਾਦ ਖਰੀਦੀ ਉਹਨਾਂ ਵਿੱਚੋਂ ਕਿੰਨਿਆਂ ਨੇ ਵਾਪਸ ਸਰੰਡਰ ਕੀਤੀ। ਸਫਲ ਬੋਲੀ ਕਾਰਾਂ ਜਿਨ੍ਹਾਂ ਨੇ ਗਮਾਡਾ ਦੀਆਂ ਜਾਇਦਾਦਾਂ ਖਰੀਦੀਆਂ, ਵੱਲੋਂ ਦਿੱਤੀ ਗਈ ਆਖਰੀ ਬੋਲੀ ਦੇ ਅਧਾਰ ਤੇ ਜਿੰਨੀਆਂ ਪ੍ਰੋਪਰਟੀਆਂ ਵਿਕੀਆਂ ਉਹਨਾਂ ਦੀ ਫਾਈਨਲ ਰਕਮ ਦੀ ਜਾਣਕਾਰੀ ਵੀ ਮੰਗੀ ਗਈ ਹੈ।

ਡਿਪਟੀ ਮੇਅਰ ਨੇ ਪਿਛਲੇ ਪੰਜ ਸਾਲਾਂ 2020-21 ਤੋਂ 2024-25 ਦਰਮਿਆਨ ਗਮਾਡਾ ਨੇ ਮੁਹਾਲੀ ਖੇਤਰ ਵਿੱਚ ਵਿਕਾਸ ਲਈ ਜੋ ਰਕਮ ਖਰਚ ਕੀਤੀ ਅਤੇ ਜਿਹੜੇ ਜਿਹੜੇ ਪ੍ਰੋਜੈਕਟ ਮੁਕੰਮਲ ਕੀਤੇ ਹਨ ਉਹਨਾਂ ਦੀ ਜਾਣਕਾਰੀ ਮੰਗਣ ਦੇ ਨਾਲ ਨਾਲ ਇਹ ਵੀ ਪੁੱਛਿਆ ਹੈ ਕਿ ਜਿਹੜੇ ਪ੍ਰੋਜੈਕਟ ਪਾਈਪ ਲਾਈਨ ਵਿੱਚ ਹਨ, ਉਹਨਾਂ ਦੀ ਜਾਣਕਾਰੀ ਵੀ ਦਿੱਤੀ ਜਾਵੇ ਅਤੇ ਇਹਨਾਂ ਉੱਪਰ ਜੋ ਖਰਚਾ ਹੋਇਆ ਹੈ, ਉਸਦਾ ਸਾਲ ਵਾਰ ਵੇਰਵੇ ਦਿੱਤਾ ਜਾਵੇ।

ਡਿਪਟੀ ਮੇਅਰ ਨੇ ਪੁੱਛਿਆ ਹੈ ਕਿ ਪਿਛਲੇ ਪੰਜ ਸਾਲਾਂ 2020-21 ਤੋਂ 2024-25 ਦਰਮਿਆਨ ਗਮਾਡਾ ਵੱਲੋਂ ਕਿੰਨੀ ਰਕਮ ਪੰਜਾਬ ਸਰਕਾਰ ਨੂੰ ਦਿੱਤੀ ਗਈ ਹੈ ਇਸ ਦੀ ਮੁਕੰਮਲ ਜਾਣਕਾਰੀ ਦਿੱਤੀ ਜਾਵੇ, ਪਿਛਲੇ ਪੰਜ ਸਾਲਾਂ ਵਿੱਚ ਮੁਹਾਲੀ ਨਗਰ ਨਿਗਮ ਨੂੰ ਕਿੰਨੇ ਪੈਸੇ ਵਿਕਾਸ ਕੰਮਾਂ ਦੇ ਸਹਾਇਤਾ ਲਈ ਦਿੱਤੇ ਗਏ ਹਨ। ਉਸ ਦਾ ਵੇਰਵਾ ਦਿੱਤਾ ਜਾਵੇ ਅਤੇ ਪਿਛਲੇ ਪੰਜ ਸਾਲਾਂ 2020-21 ਤੋਂ 2024-25 ਤੋਂ ਗਮਾਡਾ ਵੱਲੋਂ ਮੁਹਾਲੀ ਵਿਚ ਅਲਾਟ ਕੀਤੀਆਂ ਸਾਇਟਾਂ ਅਤੇ ਪਲਾਟ/ਕਮਰਸੀਅਲ ਸਾਇਟਾਂ ਦੀ ਕਿੰਨੀ ਪਨੈਲਟੀ ਵਸੂਲ ਕੀਤੀ ਗਈ ਹੈ, ਸਾਲ ਵਾਇਜ ਵੇਰਵਾ ਦਿੱਤਾ ਜਾਵੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending