Mohali
‘ਸੰਜੀਵਨ ਦੀ ਨਵ-ਪ੍ਰਕਾਸ਼ਿਤ ਵਿਅੰਗਆਤਮਕ ਸ਼ੈਲੀ ਦੀ ਵਾਰਤਕ ਕਿਤਾਬ ‘ਚੂੰਢੀਆਂ’ ਤੇ ਹੋਈ ਭਾਵ ਪੂਰਤ ਚਰਚਾ
ਐਸ ਏ ਐਸ ਨਗਰ, 9 ਜੂਨ (ਸ.ਬ.) ਸਵਪਨ ਫਾਊਡੇਸ਼ਨ, ਪਟਿਆਲਾ ਅਤੇ ਪੰਜਾਬ ਕਲਾ ਪ੍ਰੀਸ਼ਦ, ਚੰਡਗੜ੍ਹ ਵੱਲੋਂ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਆਯੋਜਿਤ ਸਮਾਗਮ ਦੌਰਾਨ ਸੰਜੀਵਨ ਸਿੰਘ ਦੀ ਨਵ ਪ੍ਰਕਾਸ਼ਿਤ ਸਾਹਿਤਕ, ਸਭਿਆਚਾਰਕ ਤੇ ਸਮਾਜਿਕ ਵਿਅੰਗਆਤਮਕ ਸ਼ੈਲੀ ਦੀ ਵਾਰਤਕ ਕਿਤਾਬ ‘ਚੂੰਢੀਆਂ’ ਬਾਰੇ ਭਾਵ-ਪੂਰਤ ਚਰਚਾ ਦਾ ਆਯੋਜਨ ਕੀਤਾ ਗਿਆ।
ਨਾਮਵਰ ਲੇਖਕਾਂ, ਵਿਦਵਾਨਾਂ, ਚਿੰਤਕਾਂ, ਰੰਗਮੰਚ ਅਤੇ ਫਿਲਮ ਅਦਾਕਾਰਾਂ ਦੀ ਹਾਜ਼ਰੀ ਵਿੱਚ ਹੋਏ ਇਸ ਦੌਰਾਨ ਉਘੇ ਨਾਟਕਕਾਰ ਤੇ ਚਿੰਤਕ ਡਾ. ਸਤੀਸ਼ ਕੁਮਾਰ ਵਰਮਾ ਨੇ ਮੁੱਖ-ਮਹਿਮਾਨ ਵੱਜੋਂ ਸ਼ਿਰਕਤ ਕੀਤੀ ਜਦੋਂਕਿ ਚਰਚਿੱਤ ਕਵੀ ਜਸਵੰਤ ਜਫ਼ਰ (ਡਾਇਰੈਕਰ ਭਾਸ਼ਾ ਵਿਭਾਗ) ਨੇ ਪ੍ਰਧਾਨਗੀ ਕੀਤੀ। ਵਿਸ਼ੇਸ਼ ਮਹਿਮਾਨ ਵਜੋਂ ਆਲੋਚਕ ਅਤੇ ਚਿੰਤਕ ਪ੍ਰੋਫੈਸਰ ਰਾਜਿੰਦਰਪਾਲ ਸਿੰਘ ਬਰਾੜ, ਡਾ. ਯੋਗਰਾਜ ਅੰਗਰੀਸ਼ (ਮੀਤ ਪ੍ਰਧਾਨ, ਪੰਜਾਬ ਕਲਾ ਪ੍ਰੀਸ਼ਦ), ਡਾ. ਚਰਨਜੀਤ ਕੌਰ ਬਰਾੜ ਅਤੇ ਸੁਖਰਾਜ (ਸਾਬਕਾ ਆਈ. ਪੀ. ਐਸ.) ਸ਼ਾਮਿਲ ਹੋਏ।
ਇਸ ਮੌਕੇ ਮੁੱਖ ਵਕਤਾ ਪ੍ਰੋ. ਹਰਵਿੰਦਰ ਸਿੰਘ ਨੇ ਕਿਹਾ ਇਹ ਕਿਤਾਬ ਵਿਅੰਗ ਨਾਲੋਂ ਸ਼ਿਕਵਿਆਂ ਦੇ ਵੱਧ ਨੇੜੇ ਹੈ। ਕਿਤਾਬ ਵਿਚ ਰਾਜਨੀਤਕ ਚੁੰਢੀਆਂ ਬਾਰੇ ਤਾਂ ਗੱਲ ਕੀਤੀ ਹੈ ਪਰ ਧਾਰਮਿਕ ਚੂੰਢੀਆਂ ਵੱਢਣ ਤੋਂ ਗੁਰੇਜ਼ ਕੀਤਾ ਗਿਆ ਹੈ। ਡਾ. ਦਵਿੰਦਰ ਸਿੰਘ ਬੋਹਾ ਨੇ ਕਿਹਾ ਕਿ ਸੰਜੀਵਨ ਨੇ ਸਰੀਰਕ ਚੂੰਢੀਆਂ ਨਹੀਂ ਮਾਨਸਿਕ ਚੂੰਢੀਆਂ ਵੱਢੀਆਂ ਨੇ ਜੋ ਚੀਕਾਂ ਤਾਂ ਨਹੀਂ ਕਢਾਉਂਦੀਆਂ ਪਰ ਜਗਾ ਜ਼ਰੂਰ ਦਿੰਦੀਆਂ ਨੇ।
ਮੁੱਖ ਮਹਿਕਮਾਨ ਡਾ. ਸਤੀਸ਼ ਕੁਮਾਰ ਵਰਮਾ ਨੇ ਕਿਤਾਬ ਦੀ ਵਿਅੰਗ ਵਿਧੀ ਤੇ ਸੁਆਲ ਚੁੱਕੇ ਪਰ ਨਾਲ ਹੀ ਕਿਹਾ ਕਿ ਰਚਨਾਵਾਂ ਚੰਗੀਆਂ ਨੇ। ਆਪਣੇ ਪ੍ਰਧਾਨਗੀ ਸੰਬੋਧਨ ਵਿਚ ਜਸਵੰਤ ਸਿੰਘ ਜ਼ਫ਼ਰ ਹੋਰਾਂ ਕਿਹਾ ਕਿ ਸਾਰਾ ਸਮਾਗਮ ਬਹੁਤ ਹੀ ਸਾਰਥਿਕ ਰਿਹਾ। ਉਹਨਾਂ ਹਰਵਿੰਦਰ ਦੇ ਪਰਚੇ ਬਾਰੇ ਬੋਲਦਿਆਂ ਕਿਹਾ ਕਿ ਪਰਚਾ ਚੰਗਾ ਸੀ। ਉਹਨਾਂ ਨੌਜਵਾਨਾਂ ਨੂੰ ਖੁੱਲ੍ਹ ਕੇ ਵਿਚਰਨ ਲਈ ਕਿਹਾ।
ਸਵਰਨਜੀਤ ਸਵੀ ਨੇ ਕਿਤਾਬ ਬਾਰੇ ਗੱਲ ਕਰਿਦਆ ਕਿਹਾ ਕਿ ਸੰਜੀਵਨ ਦਾ ਕਹਿਣ ਦਾ ਆਪਣਾ ਤਰੀਕਾ ਹੈ। ਉਹਨਾਂ ਕਿਹਾ ਕਿ ਇਸ ਕਿਤਾਬ ਵਿੱਚ ਸਾਹਿਤਕ ਆਨੰਦ ਹੈ। ਉਹਨਾਂ ਪਰੂਫ ਦੀਆਂ ਗ਼ਲਤੀਆਂ ਵੱਲ ਵੀ ਧਿਆਨ ਦਵਾਇਆ।
ਇਸ ਮੌਕੇ ਸੁਖਰਾਜ ਸਿੰਘ, ਡਾ. ਚਰਨਜੀਤ ਕੌਰ ਬਰਾੜ, ਡਾ. ਯੋਗਰਾਜ, ਡਾ. ਰਾਜਿੰਦਰਪਾਲ ਸਿੰਘ ਬਰਾੜ ਅਤੇ ਡਾ. ਲਾਭ ਸਿੰਘ ਖੀਵਾ ਨੇ ਵੀ ਕਿਤਾਬ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਆਲੋਚਕਾਂ ਤੇ ਫਰਜ਼ਾਂ ਪ੍ਰਤੀ ਸਵਾਲ ਚੁੱਕਦਿਆਂ ਉਹਨਾਂ ਕਿਹਾ ਕਿ ਇਹ ਵਿਅੰਗ ਨਾਲੋਂ ਪ੍ਰਤੀਕਰਮ ਜ਼ਿਆਦਾ ਹਨ।
ਲੇਖਕ ਤੇ ਪੱਤਰਕਾਰ ਪ੍ਰੀਤਮ ਰੁਪਾਲ ਨੇ ਸਾਰੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ਦਾ ਸੰਚਾਲਨ ਸ਼ਾਇਰ ਤੇ ਵਾਰਤਕਕਾਰ ਜਗਦੀਪ ਸਿੱਧੂ ਨੇ ਕੀਤਾ।
ਇਸ ਮੌਕੇ ਹੋਰਾਂ ਤੋਂ ਇਲਾਵਾ ਨਾਮਵਰ ਲੇਖਕ ਅਤੇ ਵਿਦਵਾਨ ਸੁਰਜੀਤ ਕੌਰ ਬੈਂਸ, ਜੰਗ ਬਹਾਦਰ ਗੋਇਲ, ਗੁਰਦੇਵ ਚੌਹਾਨ, ਬਾਬੂ ਰਾਮ ਦੀਵਾਨਾ, ਡਾ. ਅਵਤਾਰ ਸਿੰਘ ਪਾਲ, ਅਵਾਤਾਰ ਸਿੰਘ ਪੰਤਗ, ਕਮਲਜੀਤ ਬਨਵੈਤ, ਪਰਮਜੀਤ ਮਾਨ, ਸੁਰਜੀਤ ਸੁਮਨ, ਪਰਮਜੀਤ ਪਰਮ, ਪਾਲ ਅਜਨਬੀ, ਗੁਰਜੋਧ ਕੌਰ, ਭੁਪਿੰਦਰ ਮਲਿਕ, ਗੁਰਦੇਵ ਚੌਹਾਨ, ਗੁਰਦੀਪ ਸਿੰਘ, ਬਲਜੀਤ ਕੌਰ, ਮਨਜੀਤ ਬੱਲ, ਸਾਹਿਤਕ ਰੁੱਚੀਆਂ ਦੇ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਤੋਂ ਇਲਾਵਾ ਰੰਗਮੰਚ ਅਤੇ ਫਿਲਮ ਅਦਾਕਾਰ ਰਮਨ ਢਿੱਲੋਂ, ਅਨੀਤਾ ਸ਼ਬਦੀਸ਼, ਜਸਬੀਰ ਢਿੱਲੋਂ, ਨਰਿੰਦਰ ਪਾਲ ਸਿੰਘ ਨੀਨਾ, ਸੁਧਾ ਮਹਿਤਾ, ਇਪਟਾ ਪੰਜਾਬ ਦੀ ਮੀਤ ਪ੍ਰਧਾਨ ਡਾ. ਅਮਨ ਭੋਗਲ, ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਸਤਨਾਮ ਮੁਧਲ ਅਤੇ ਸਰਘੀ ਪ੍ਰੀਵਾਰ ਦੇ ਰੰਗਕਰਮੀ ਸੰਜੀਵ ਦੀਵਾਨ ‘ਕੁੱਕੂ’, ਨਰਿੰਦਰ ਨਸਰੀਨ, ਕੁਲਵਿੰਦਰ ਬਾਵਾ, ਸਰਬਪ੍ਰੀਤ, ਹਰਇੰਦਰ ਹਰ, ਗੁਰਵਿੰਦਰ ਬੈਦਵਾਣ, ਰਿੱਤੂਰਾਗ, ਪ੍ਰਿਯਰਾਗ ਕੌਰ, ਰਿਸ਼ਮਰਾਗ ਸਿੰਘ, ਸਾਹਿਲ ਨੇਗੀ, ਕੰਵਲਜੀਤ ਸਿੰਘ ਡਡਹੇੜੀ, ਐਡਵੋਕੇਟ ਚਰਨਜੀਤ ਕੌਰ, ਉੱਜਵਲ ਅਤੇ ਪੂਰਵਾ ਆਦਿ ਨੇ ਸ਼ਮੂਲੀਅਤ ਕੀਤੀ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International3 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
