Connect with us

Mohali

ਅਣਪਛਾਤੇ ਵਿਅਕਤੀ ਵਲੋਂ ਮਕੈਨਿਕਾਂ ਦੇ ਆਨਲਾਈਨ ਅਦਾਇਗੀ ਵਾਲੇ ਸਕੈਨਰ ਬਦਲ ਕੇ ਮਾਰੀ ਗਈ ਠੱਗੀ

Published

on

 

ਐਸ ਏ ਐਸ ਨਗਰ, 10 ਜੂਨ (ਸ.ਬ.) ਸਥਾਨਕ ਫੇਜ਼ 7 ਵਿੱਚ ਸਥਿਤ ਸਕੂਟਰ ਮਾਰਕੀਟ ਦੇ ਮਕੈਨਿਕਾਂ ਨਾਲ ਨਿਵੇਕਲੇ ਤਰੀਕੇ ਨਾਲ ਠੱਗੀ ਮਾਰਨ ਦਾ ਮਾਮਲਾ ਸਾਮ੍ਹਣੇ ਆਇਆ ਹੈ। ਸਕੂਟਰ ਮਾਰਕੀਟ ਦੇ ਮਕੈਨਿਕਾਂ ਦੇ ਆਨਲਾਈਨ ਰਕਮ ਲੈਣ ਵਾਲੇ ਸਕੈਨਰਾਂ ਤੇ ਕਿਸੇ ਵਿਅਕਤੀ ਵਲੋਂ ਆਪਣੇ ਸਕੈਨਰ ਚਪਕਾ ਕੇ ਗ੍ਰਾਹਕਾਂ ਵਲੋਂ ਮਕੈਨਿਕਾਂ ਨੂੰ ਸਕੈਨਰ ਰਾਂਹੀ ਅਦਾ ਕੀਤੀ ਜਾਣ ਵਾਲੀ ਰਕਮ ਆਪਣੇ ਖਾਤੇ ਵਿੱਚ ਪਵਾ ਲਈ ਗਈ।

ਸਕੂਟਰ ਮਾਰਕੀਟ ਦੇ ਪ੍ਰਧਾਨ ਸz. ਗੁਰਵਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਮਾਰਕੀਟ ਵਿੱਚ ਕੰਮ ਕਰਦੇ ਮਕੈਨਿਕਾਂ ਵਲੋਂ ਆਪੋ ਆਪਣੇ ਖਾਤਿਆਂ ਦੇ (ਪੇਟੀਐਮ, ਗੂਗਲ ਪੇ, ਭਾਰਤ ਪੇ ਆਦਿ ਦੇ) ਸਕੈਨਰ ਮਾਰਕੀਟ ਵਿਚਲੇ ਬੂਥਾਂ ਦੇ ਥਮਲਿਆਂ ਦੇ ਉੱਪਰ ਹੀ ਚਿਪਕਾਏ ਹੋਏ ਹਨ ਅਤੇ ਬੀਤੇ ਦਿਨ ਕੋਈ ਵਿਅਕਤੀ ਰਾਤ ਵੇਲੇ ਆ ਕੇ ਇਹਨਾਂ ਸਕੈਨਰਾਂ ਦੇ ਉੱਪਰ ਆਪਣੇ ਸਕੈਨਰ ਚਿਪਕਾ ਕੇ ਚਲਾ ਗਿਆ।

ਉਹਨਾਂ ਦੱਸਿਆ ਕਿ ਸਵੇਰੇ ਜਦੋਂ ਮਾਰਕੀਟ ਖੁੱਲੀ ਤਾਂ ਮਕੈਨਿਕਾਂ ਵਲੋਂ ਕੰਮ ਤੋਂ ਬਾਅਦ ਜਦੋਂ ਗ੍ਰਾਹਕਾਂ ਵਲੋਂ ਇੱਕ ਮਕੈਨਿਕ ਨੂੰ ਸਕੈਨਰ ਰਾਂਹੀ ਆਨਲਾਈਨ ਅਦਾਇਗੀ ਕੀਤੀ ਗਈ ਤਾਂ ਮਕੈਨਿਕ ਵਲੋਂ ਪੈਸੇ ਨਾ ਆਉਣ ਦੀ ਗੱਲ ਆਖੀ ਗਈ। ਇਸ ਦੌਰਾਨ ਇੱਕ ਮਕੈਨਿਕ ਨਾਲ ਵੀ ਅਜਿਹਾ ਹੀ ਹੋਇਆ ਅਤੇ ਜਦੋਂ ਸਕੈਨਰ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਪਹਿਲੇ ਸਕੈਨਰ ਤੇ ਇੱਕ ਹੋਰ ਸਕੈਨਰ ਚਿਪਕਾ ਦਿੱਤਾ ਗਿਆ ਸੀ ਅਤੇ ਗ੍ਰਹਕਾਂ ਵਲੋਂ ਅਦਾ ਕੀਤੀ ਰਕਮ ਕਿਸੇ ਹੋਰ ਦੇ ਖਾਤੇ ਵਿੱਚ ਪਹੁੰਚ ਗਈ ਸੀ। ਉਹਨਾਂ ਦੱਸਿਆ ਕਿ ਮਾਮਲੇ ਦਾ ਛੇਤੀ ਪਤਾ ਲੱਗ ਜਾਣ ਤੇ ਜਿਆਦਾ ਨੁਕਸਾਨ ਤੋਂ ਬਚਾਓ ਹੋ ਗਿਆ ਪਰੰਤੂ ਮਨੀ ਸਿੰਘ ਨਾਮ ਦੇ ਮਕੈਨਿਕ ਦੇ 300 ਰੁਪਏ ਅਤੇ ਰਾਜੇਸ਼ ਕੁਮਾਰ ਦੇ 500 ਰੁਪਏ ਦਾ ਨੁਕਸਾਨ ਹੋਇਆ ਹੈ।

ਉਹਨਾਂ ਦੱਸਿਆ ਕਿ ਇਹ ਮਕੈਨਿਕ ਵਲੋਂ ਆਪਣੇ ਪੱਧਰ ਤੇ ਉਸ ਸਕੈਨਰ ਵਾਲੇ ਦੇ ਨਾਮ ਅਤੇ ਫੋਨ ਨੰਬਰ ਦਾ ਵੀ ਪਤਾ ਲਗਾਇਆ ਗਿਆ ਹੈ, ਜਿਸਨੂੰ ਰਕਮ ਦੀ ਅਦਾਇਗੀ ਕੀਤੀ ਗਈ ਹੈ ਪਰੰਤੂ ਸੰਪਰਕ ਕਰਨ ਤੇ ਉਹ ਵਿਅਕਤੀ ਇਸਤੋਂ ਇਨਕਾਰੀ ਹੋ ਗਿਆ। ਉਹਨਾਂ ਦੱਸਿਆ ਕਿ ਹੁਣ ਇਸ ਸੰਬੰਧੀ ਪੁਲੀਸ ਨੂੰਲਿਖਤੀ ਸ਼ਿਕਾਇਤ ਦਿੱਤੀ ਜਾ ਰਹੀ ਹੈ ਤਾਂ ਜੋ ਮਕੈਨਿਕਾਂ ਨਾਲ ਠੱਗੀ ਮਾਰਨ ਵਾਲੇ ਇਸ ਠੱਗ ਦਾ ਪਤਾ ਲਗ ਕੇ ਉਸਦੇ ਖਿਲਾਫ ਕਾਰਵਾਈ ਕੀਤੀ ਜਾ ਸਕੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending