Connect with us

Mohali

ਗੁਰਦੀਪ ਸਿੰਘ, ਜੇ.ਈ. ਨੂੰ ਮੁਅੱਤਲ ਕਰਨ ਦੇ ਹੁਕਮਾਂ ਵਿਰੁੱਧ ਬਿਜਲੀ ਕਾਮਿਆਂ ਦਾ ਧਰਨਾ ਜਾਰੀ

Published

on

ਐਸ ਏ ਐਸ ਨਗਰ, 10 ਜੂਨ (ਸ.ਬ.) ਪਾਵਰਕਾਮ ਦੇ ਉੱਪ ਮੰਡਲ ਦਫਤਰ, ਮੁੱਲਾਂਪੁਰ ਵਿੱਚ ਤੈਨਾਤ ਇੰਜ: ਗੁਰਦੀਪ ਸਿੰਘ, ਜੇ.ਈ. ਨੂੰ ਮੁਅੱਤਲ ਕਰਨ ਦੇ ਹੁਕਮਾਂ ਵਿਰੁੱਧ ਐਸੋਸੀਏਸ਼ਨ ਆਫ ਜ਼ੂਨੀਅਰ ਇੰਜੀਨੀਅਰ, ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ), ਮਨਿਸਟਰੀਅਲ ਸਰਵਿਸਿਜ਼ ਯੂਨੀਅਨ, ਮੁਹਾਲੀ ਦੇ ਸੱਦੇ ਦੇ ਵੰਡ ਮੰਡਲ (ਖਾਸ), ਮੁਹਾਲੀ ਵਿਖੇ 9 ਜੂਨ ਤੋਂ ਰੋਸ ਧਰਨਾ ਦਿੱਤਾ ਜਾ ਰਿਹਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ, ਪੰਜਾਬ ਦੇ ਪ੍ਰਧਾਨ ਇੰਜ:ਰਣਜੀਤ ਸਿੰਘ ਢਿਲੋਂ ਨੇ ਦੱਸਿਆ ਕਿ ਇਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਸਰਕਲ ਪੱਧਰ ਦੇ ਅਫਸਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਮਸਲੇ ਨੂੰ ਹੱਲ ਕਰਨ ਲਈ ਸਹਿਮਤੀ ਦਿੱਤੀ ਗਈ, ਪਰੰਤੂ ਮੁੱਖ ਇੰਜੀਨੀਅਰ/ ਵੰਡ ਦੱਖਣ, ਪਟਿਆਲਾ ਇੰਜ:ਰਤਨ ਕੁਮਾਰ ਮਿੱਤਲ ਵਲੋਂ ਜਥੇਬੰਦੀਆਂ ਦੀ ਗੱਲਬਾਤ ਨੂੰ ਸਿਰੇ ਤੋਂ ਨਕਾਰ ਦਿੱਤਾ ਗਿਆ।

ਉਹਨਾਂ ਦੱਸਿਆ ਕਿ ਇਸ ਸਬੰਧ ਵਿੱਚ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫੈਸਲਾ ਲਿਆ ਗਿਆ ਅਤੇ ਮੁਲਾਜ਼ਮਾਂ ਵੱਲੋਂ ਵਰਕ ਟੂ ਰੂਲ ਦੀ ਪਾਲਣਾ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ (8 ਘੰਟੇ) ਬਣਦੀ ਡਿਊਟੀ ਕਰਨਗੇ ਅਤੇ ਲਾਈਨਮੈਨ, ਸਹਾਇਕ ਲਾਈਨਮੈਨ ਵੱਲੋਂ 8 ਘੰਟੇ ਦੀ ਬਣਦੀ ਡਿਊਟੀ ਵਿੱਚ ਕੋਈ ਪਰਮਿਟ, ਕੋਈ ਟ੍ਰਿਪਿੰਗ ਨਹੀਂ ਲਈ ਜਾਵੇਗੀ। ਇਸ ਤੋਂ ਇਲਾਵਾ ਕਲੈਰੀਕਲ ਕਾਮਿਆਂ ਵੱਲੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦੀ ਬਣਦੀ ਡਿਊਟੀ ਹੀ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਜਥੇਬੰਦੀਆਂ ਦਾ ਮਕਸਦ ਮੌਜੂਦਾ ਸਰੋਤਾਂ ਤੋਂ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਦੇਣਾ ਹੈ ਪਰ ਕੁਝ ਅਫਸਰਾਂ ਵੱਲੋਂ ਆਪਣੇ ਮਨਮਰਜ਼ੀ ਦੇ ਹੁਕਮਾਂ ਕਾਰਨ ਮੁਲਾਜ਼ਮਾਂ ਦੇ ਨਾਲ-2 ਆਮ ਖਪਤਕਾਰਾਂ ਨੂੰ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਜੇਕਰ ਮੁੱਖ ਇੰਜੀਨੀਅਰ, ਵੰਡ ਦੱਖਣ ਵੱਲੋਂ ਮੱਸਲਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀਆਂ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੀਆਂ ਅਤੇ ਜਿਸਦੀ ਸਾਰੀ ਜ਼ਿੰਮੇਵਾਰੀ ਮੁੱਖ ਇੰਜੀਨੀਅਰ/ਵੰਡ ਦੱਖਣ, ਪਟਿਆਲਾ ਦੀ ਹੋਵੇਗੀ।

ਇਸ ਮੌਕੇ ਇੰਜ: ਨਿਰਮਲ ਸਿੰਘ, ਇੰਜ: ਬਲਵਿੰਦਰ ਕੁਮਾਰ, ਇੰਜ: ਗੁਰਮੀਤ ਸਿੰਘ ਗਿੱਲ, ਸ਼੍ਰੀ ਸੁਖਿੰਦਰਪਾਲ ਸਿੰਘ, ਸ਼੍ਰੀ ਗੁਰਪ੍ਰੀਤ ਸਿੰਘ ਛੀਨਾ, ਇੰਜ: ਬਲਪ੍ਰੀਤ ਸਿੰਘ, ਇੰਜ:ਰਵਿੰਦਰ ਤੁਸ਼ਾਰ, ਇੰਜ: ਸੋਨੀਆ, ਇੰਜ:ਪ੍ਰਿਅੰਕਾ, ਇੰਜ: ਗੁਰਪ੍ਰੀਤ ਕੌਰ, ਇੰਜ:ਮੋਹਨ ਸਿੰਘ ਗਿੱਲ, ਪੈਨਸ਼ਨ ਯੂਨੀਅਨ ਵੱਲੋਂ ਸ਼੍ਰੀ ਸੁਖਦੇਵ ਸਿੰਘ ਚੌਹਾਨ, ਇੰਜ:ਹਿਮਾਂਸ਼ੂ ਜਿੰਦਲ ਵੱਲੋਂ ਰੋਸ ਧਰਨੇ ਨੂੰ ਸੰਬੋਧਨ ਕੀਤਾ ਗਿਆ।

 

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending