Connect with us

Mohali

ਅਗਲੇ ਵਰ੍ਹੇ ਤੋਂ ਭਗਤ ਕਬੀਰ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਛੁੱਟੀ ਕਰਨ ਲਈ ਯਤਨ ਕਰਾਂਗਾ : ਗੁਲਾਬ ਚੰਦ ਕਟਾਰੀਆ

Published

on

ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ ਵੱਲੋਂ ਸੂਬਾ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ
ਐਸ ਏ ਐਸ ਨਗਰ, 11 ਜੂਨ (ਸ਼ਬ ਪੰਜਾਬ ਦੇ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਹੈ ਕਿ ਉਹ ਅਗਲੇ ਵਰੇ ਤੋਂ ਇਹ ਕੋਸ਼ਿਸ਼ ਕਰਨਗੇ ਕਿ ਭਗਤ ਕਬੀਰ ਜੀ ਦੇ ਜਨਮ ਦਿਵਸ ਦੇ ਮੌਕੇ ਤੇ ਛੁੱਟੀ ਐਲਾਨੀ ਜਾਵੇ। ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ (ਰਜਿ:) ਦੇ ਵੱਲੋਂ ਭਗਤ ਕਬੀਰ ਜੀ ਦੇ ਜਨਮ ਦਿਵਸ ਮੌਕੇ ਸੂਬਾ ਪੱਧਰੀ ਸੈਮੀਨਾਰ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਹ ਸੈਮੀਨਾਰ ਬਿਨਾਂ ਸ਼ੱਕ ਆਉਣ ਵਾਲੇ ਸਮੇਂ ਵਿੱਚ ਇੱਕ ਵੱਡੀ ਉਪਲਬਧੀ ਦੇ ਰੂਪ ਵਿੱਚ ਜਾਣਿਆ ਜਾਂਦਾ ਰਹੇਗਾ।
ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ ( ਰਜਿ:) ਵਲੋਂ ਸ਼੍ਰੀ ਹਰੀ ਸ਼ਰਣਮ ਸੇਵਾ ਸੰਸਥਾਨ ਦੇ ਸਹਿਯੋਗ ਨਾਲ ਫਾਊਂਡੇਸ਼ਨ ਦੇ ਫਾਊਂਡਰ ਜਨਰਲ ਸਕੱਤਰ ਪਰਦੀਪ ਸਿੰਘ ਹੈਪੀ ਅਤੇ ਸ੍ਰੀ ਹਰੀ ਸ਼ਰਣਮ ਸੇਵਾ ਸੰਸਥਾਨ ਦੇ ਪ੍ਰਧਾਨ -ਵਿਸ਼ਾਲ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੂਬਾ ਪੱਧਰੀ ਸੈਮੀਨਾਰ ਦੇ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਵੱਲੋਂ ਹਿੱਸਾ ਲਿਆ ਗਿਆ।
ਇਸ ਮੌਕੇ ਡਾਕਟਰ ਕੁਵਰ ਵਿਜੇਪ੍ਰਤਾਪ ਸਿੰਘ-ਸਾਬਕਾ ਆਈ.ਪੀ.ਐਸ ਅਧਿਕਾਰੀ ਅਤੇ ਵਿਧਾਇਕ ਅੰਮ੍ਰਿਤਸਰ (ਨੌਰਥ) ਨੇ ਕਿਹਾ ਕਿ ਭਗਤ ਕਬੀਰ ਜੀ ਇੱਕ ਸਮਾਜਿਕ ਵਿਗਿਆਨੀ ਦੇ ਰੂਪ ਵਿੱਚ ਜਾਣੇ ਜਾਂਦੇ ਹਨ ਅਤੇ ਭਗਤ ਕਬੀਰ ਜੀ ਦੇ ਕ੍ਰਾਂਤੀਕਾਰੀ ਵਿਚਾਰਾਂ ਦੀ ਪ੍ਰਮਾਣਿਕਤਾ ਅੱਜ ਵੀ ਪੂਰੀ ਤਰ੍ਹਾਂ ਸਮੁੱਚੀ ਲੁਕਾਈ ਦੇ ਵਿੱਚ ਬਰਕਰਾਰ ਹੈ।
ਸੈˆਟਰਲ ਯੂਨੀਵਰਸਿਟੀ ਧਰਮਸ਼ਾਲਾ ਦੇ ਵਾਈਸ ਚਾਂਸਲਰ ਡਾਕਟਰ ਕੁਲਦੀਪ ਅਗਨੀਹੋਤਰੀ ਨੇ ਕਿਹਾ ਕਿ ਭਗਤ ਕਬੀਰ ਜੀ ਨੇ ਮੱਧਕਾਲ ਦੇ ਵਿੱਚ ਵੀ ਰਾਜਿਆਂ ਮਹਾਰਾਜਿਆਂ ਦੀ ਮੌਜੂਦਗੀ ਦੇ ਵਿੱਚ ਸਪਸ਼ਟ ਕਿਹਾ ਕਿ ਸ਼ਬਦਾਂ ਦੇ ਅੰਦਰ ਅਰਥ ਹੁੰਦੇ ਹਨ ਅਤੇ ਅਰਥਾਂ ਦੇ ਪਿੱਛੇ ਜਾ ਕੇ ਹੀ ਜੀਵਨ ਦੀ ਸੱਚਾਈ ਲੱਭੀ ਜਾ ਸਕਦੀ ਹੈ।
ਇਸ ਮੌਕੇ ਤੇ ਚੰਡੀਗੜ੍ਹ ਗਰੁੱਪ ਆਫ ਕਾਲਜ ਦੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਪਰਮਜੀਤ ਕੌਰ ਲਾਂਡਰਾਂ, ਭਾਜਪਾ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ, ਭਾਜਪਾ ਨੇਤਾ ਸੁਖਵਿੰਦਰ ਸਿੰਘ ਗੋਲਡੀ, ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸੁਰਿੰਦਰ ਸਿੰਘ ਕਿਸ਼ਨਪੁਰਾ, ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਸਰਬਤ ਦਾ ਭਲਾ ਚੈਰੀਟੇਬਲ ਟਰਸਟ ਮੁਹਾਲੀ ਦੇ ਪ੍ਰਧਾਨ ਕੰਵਲਜੀਤ ਸਿੰਘ ਰੂਬੀ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋ, ਪ੍ਰੇਮ ਸਿੰਘ ਢਿੱਲੋ, ਐਡਵੋਕੇਟ ਗੁਰਜੀਤ ਸਿੰਘ ਸ਼ੇਖਨ ਮਾਜਰਾ, ਐਡਵੋਕੇਟ ਗਗਨਪ੍ਰੀਤ ਸਿੰਘ ਬੈˆਸ, ਸਾਬਕਾ ਕੌਂਸਲਰ ਗੁਰਮੁਖ ਸਿੰਘ ਸੋਹਲ, ਫੂਲਰਾਜ ਸਿੰਘ ਸਟੇਟ ਐਵਾਰਡੀ, ਹਰਮਨਪ੍ਰੀਤ ਸਿੰਘ ਸਨੀ ਖੰਨਾ, ਜਸਵੰਤ ਸਿੰਘ ਭੁੱਲਰ, ਡੀ.ਐਸ.ਪੀ ਹਰਸਿਮਰਤ ਸਿੰਘ ਬੱਲ, ਕਵਲਜੀਤ ਕੌਰ ਸੁਹਾਣਾ ਸਾਬਕਾ ਕੌਂਸਲਰ ਜਸਵੀਰ ਕੌਰ ਅਤਲੀ ਵੀ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending