Connect with us

Mohali

ਲੈˆਡ ਪੁਲਿੰਗ ਸਕੀਮ ਨੀਤੀ ਦੇ ਨਾਂ ਤੇ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ : ਬਲਬੀਰ ਸਿੰਘ ਸਿੱਧੂ

Published

on

ਆਪ ਸਰਕਾਰ ਤੇ ਕਿਸਾਨਾਂ ਨਾਲ ਵਿਸ਼ਵਾਸਘਾਤ ਦੇ ਗੰਭੀਰ ਦੋਸ਼ ਲਗਾਏ
ਐਸ ਏ ਐਸ ਨਗਰ, 11 ਜੂਨ (ਸ਼ਬ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਕਿਸਾਨ ਵਿਰੋਧੀ ਦੱਸਦਿਆਂ ਸਰਕਾਰ ਦੀ ਨਵੀਂ ਲੈˆਡ ਪੁਲਿੰਗ ਨੂੰ ਵੱਡੇ ਬਿਲਡਰਾਂ ਦੇ ਅਨੁਕੂਲ ਅਤੇ ਜ਼ਮੀਨੀ ਮਾਲਕਾਂ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ ਹੈ।
ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਇਹ ਨੀਤੀ ਲਾਗੂ ਹੋਈ ਤਾਂ ਭੂ-ਮਾਫੀਆ ਅਤੇ ਵੱਡੇ ਬਿਲਡਰ ਇਸਦਾ ਲਾਭ ਚੁੱਕਣਗੇ, ਜਦਕਿ 1 ਤੋਂ 3 ਕਨਾਲ ਜ਼ਮੀਨ ਰੱਖਣ ਵਾਲੇ ਛੋਟੇ ਕਿਸਾਨ ਵਿੱਤੀ ਤਬਾਹੀ ਦੀ ਮਾਰ ਹੇਠ ਆ ਜਾਣਗੇ। ਉਨ੍ਹਾਂ ਕਿਹਾ ਕਿ ਪੁਰਾਣੀ ਪਾਲਿਸੀ ਵਿੱਚ 1 ਕਨਾਲ ਜ਼ਮੀਨ ਬਦਲੇ ਜ਼ਮੀਨ ਮਾਲਕ ਨੂੰ 200 ਵਰਗ ਗਜ਼ ਰਿਹਾਇਸ਼ੀ ਪਲਾਟ ਜਾਂ 125 ਵਰਗ ਗਜ਼ ਰਿਹਾਇਸ਼ੀ ਅਤੇ 25 ਵਰਗ ਗਜ਼ ਦਾ ਵਪਾਰਕ ਪਲਾਟ ਦਿੱਤਾ ਜਾਂਦਾ ਸੀ, ਜਦੋਂ ਕਿ ਨਵੀਂ ਪਾਲਿਸੀ ਤਹਿਤ ਜ਼ਮੀਨ ਮਾਲਕ ਨੂੰ ਸਿਰਫ਼ 150 ਵਰਗ ਗਜ਼ ਦਾ ਰਿਹਾਇਸ਼ੀ ਪਲਾਟ ਹੀ ਦਿੱਤਾ ਜਾਵੇਗਾ। ਇਸੇ ਤਰ੍ਹਾਂ 2 ਕਨਾਲ ਵਾਲੇ ਜ਼ਮੀਨ ਮਾਲਕਾਂ ਨੂੰ ਪੁਰਾਣੀ ਪਾਲਿਸੀ ਨਾਲੋਂ 100 ਵਰਗ ਗਜ਼ ਅਤੇ 3 ਕਨਾਲ ਵਾਲੇ ਜ਼ਮੀਨ ਮਾਲਕ ਨੂੰ ਨਵੀਂ ਪਾਲਿਸੀ ਵਿੱਚ 150 ਵਰਗ ਗਜ਼ ਘੱਟ ਜਗ੍ਹਾ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਗਮਾਡਾ ਵਲੋਂ ਕੀਤੀ ਜਾਣ ਵਾਲੀ ਅਲਾਟਮੈˆਟ ਦੀ ਕੀਮਤ ਅਨੁਸਾਰ ਵੀ ਜ਼ਮੀਨ ਮਾਲਕ ਨੂੰ 30 ਲੱਖ ਰੁਪਏ ਦਾ ਘਾਟਾ ਪਵੇਗਾ ਜਦੋਂਕਿ ਇਸਦੀ ਬਾਜ਼ਾਰੀ ਕੀਮਤ ਹੋਰ ਵੀ ਵੱਧ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਕਿਸਾਨਾਂ ਨੂੰ ਜ਼ਮੀਨਾਂ ਤੇ ਸਿਰਫ 33 ਫੀਸਦੀ ਰਿਟਰਨ ਦਿੱਤਾ ਜਾ ਰਿਹਾ ਹੈ, ਉਥੇ ਹੀ ਵੱਡੇ ਡਿਵੈਲਪਰਾਂ ਨੂੰ 60 ਫੀਸਦੀ ਤੋਂ ਵੀ ਵੱਧ ਰਿਟਰਨ ਮਿਲ ਰਿਹਾ ਹੈ।
ਉਹਨਾਂ ਕਿਹਾ ਕਿ ਇਸ ਨਵੀਂ ਵਿਵਸਥਾ ਅਨੁਸਾਰ ਕਿਸੇ ਵੀ ਭੁਗਤਾਨ ਜਾਂ ਇਰਾਦਾ ਪੱਤਰ ਤੋਂ ਪਹਿਲਾਂ ਹੀ ਜ਼ਮੀਨ ਦੀ ਰਜਿਸਟਰੀ ਨੂੰ ਲਾਜ਼ਮੀ ਬਣਾਇਆ ਗਿਆ ਹੈ। ਇਹਨਾਂ ਸ਼ਰਤਾਂ ਤੇ ਸਵਾਲ ਚੁੱਕਦਿਆਂ ਉਹਨਾਂ ਸਵਾਲ ਕੀਤਾ ਕਿ ਜੇਕਰ ਸਰਕਾਰ ਭੁਗਤਾਨ ਕਰਨ ਵਿੱਚ ਡਿਫਾਲਟ ਸਾਬਿਤ ਹੋ ਜਾਂਦੀ ਹੈ ਤਾਂ ਕੀ ਹੋਵੇਗਾ? ਫਿਰ ਕਿਸਾਨ ਕੋਲ ਕੀ ਬਦਲ ਰਹਿ ਜਾਵੇਗਾ? ਉਹਨਾਂ ਕਿਹਾ ਕਿ ਇਹ ਕਿਸਾਨਾਂ ਨਾਲ ਕਿਸੇ ਵਿਸ਼ਵਾਸਘਾਤ ਤੋਂ ਘੱਟ ਨਹੀਂ ਹੈ।
ਉਹਨਾਂ ਕਿਹਾ ਕਿ ਪਹਿਲਾਂ ਕੰਪਨੀਆਂ ਤੇ ਬਿਲਡਰਾਂ ਨੂੰ ਖੁਦ ਆਪਣਾ ਪੈਸਾ ਲਾ ਕੇ ਜ਼ਮੀਨ ਵਿਕਸਤ ਕਰਨੀ ਪੈˆਦੀ ਸੀ ਹੁਣ ਸਰਕਾਰ ਲੋਕਾਂ ਦੇ ਪੈਸਿਆਂ ਨਾਲ ਉਨ੍ਹਾਂ ਦੀ ਜ਼ਮੀਨ ਆਪ ਵਿਕਸਤ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਜੇ ਇਹ ਨੀਤੀ ਕਿਸਾਨਾਂ ਲਈ ਹੈ, ਤਾਂ ਉਨ੍ਹਾਂ ਨਾਲ ਇੱਕ ਵੀ ਮੀਟਿੰਗ ਕਿਉਂ ਨਹੀਂ ਕੀਤੀ ਗਈ।
ਉਹਨਾਂ ਕਿਹਾ ਕਿ ਸਿੱਧੂ ਨੇ ਚਿੰਤਾ ਜਤਾਈ ਕਿ ਇਹ ਨੀਤੀ ਕਾਨੂੰਨੀ ਚੁਣੌਤੀਆਂ ਅਤੇ ਅਦਾਲਤੀ ਲੜਾਈਆਂ ਵਿੱਚ ਫਸ ਜਾਵੇਗੀ, ਜਿਸ ਨਾਲ ਕਿਸਾਨ ਆਪਣੇ ਹੱਕਾਂ ਤੋਂ ਕਈ ਸਾਲਾਂ ਤੱਕ ਵਾਂਝੇ ਰਹਿ ਜਾਣਗੇ। ਮੁਕੱਦਮੇਬਾਜ਼ੀ ਕਾਰਨ ਉਹ ਨਾ ਤਾਂ ਮੁਆਵਜ਼ਾ ਲੈ ਸਕਣਗੇ, ਨਾ ਹੀ ਆਪਣੀ ਜ਼ਮੀਨ ਵੇਚ ਸਕਣਗੇ।
ਉਨ੍ਹਾਂ ਮੰਗ ਕੀਤੀ ਕਿ ਇਹ ਨੀਤੀ ਤੁਰੰਤ ਰੱਦ ਕਰਕੇ ਪੁਰਾਣੀ ਲੈˆਡ ਪੁਲਿੰਗ ਨੀਤੀ ਨੂੰ ਬਹਾਲ ਕੀਤਾ ਜਾਵੇ, ਨਹੀਂ ਤਾਂ ਵੱਡੇ ਪੱਧਰ ਤੇ ਵਿਰੋਧ ਹੋਣਗੇ ਅਤੇ ਕਾਨੂੰਨੀ ਚੁਣੌਤੀਆਂ ਆਉਣਗੀਆਂ ਅਤੇ ਇਸ ਲੜਾਈ ਵਿੱਚ ਕਾਂਗਰਸ ਪਾਰਟੀ ਆਪਣੇ ਕਿਸਾਨਾਂ ਦੇ ਨਾਲ ਖੜੀ ਰਹੇਗੀ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending