Connect with us

Mohali

ਪੰਜਾਬ ਪੁਲੀਸ ਵਲੋਂ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਜੁੜੇ ਦੋ ਮੁੱਖ ਸੰਚਾਲਕ ਗ੍ਰਿਫਤਾਰ

Published

on

 

ਇੱਕ ਆਧੁਨਿਕ ਗਲੋਕ 9 ਐਮਐਮ ਪਿਸਤੌਲ ਅਤੇ 207 ਗ੍ਰਾਮ ਹੈਰੋਇਨ ਬਰਾਮਦ

ਐਸ ਏ ਐਸ ਨਗਰ, 12 ਜੂਨ (ਸ.ਬ.) ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ ਐਸ ਏ ਐਸ ਨਗਰ ਨੇ ਸਰਹੱਦ ਪਾਰ ਨਾਰਕੋ-ਅੱਤਵਾਦ ਨੈਟਵਰਕਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤੀ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਪਾਰਸਪ੍ਰੀਤ ਉਰਫ ਪਾਰਸ ਅਤੇ ਗੁਰਵਿੰਦਰ ਵਜੋਂ ਹੋਈ ਹੈ। ਇਹ ਦੋਵੇਂ ਪਿੰਡ ਰਾਜੋਕੇ, ਥਾਣਾ ਖਾਲੜਾ, ਜ਼ਿਲ੍ਹਾ ਤਰਨਤਾਰਨ ਦੇ ਵਸਨੀਕ ਹਨ।

ਇਸ ਸੰਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ, ਐਸ ਏ ਐਸ ਨਗਰ ਦੇ ਏ ਆਈ ਜੀ ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਪਾਰਸਪ੍ਰੀਤ ਸਿੰਘ ਉਰਫ਼ ਪਾਰਸ ਵਾਸੀ ਪਿੰਡ ਰਾਜੋਕੇ, ਪੁਲੀਸ ਸਟੇਸ਼ਨ ਖਾਲੜਾ, ਜ਼ਿਲ੍ਹਾ ਤਰਨਤਾਰਨ ਦੇ ਅਤਿ-ਆਧੁਨਿਕ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਸੂਚਨਾ ਮਿਲੀ ਸੀ ਕਿ ਉਹ ਅਪਰਾਧਿਕ ਪਿਛੋਕੜ ਵਾਲੇ ਆਪਣੇ ਸਾਥੀ ਗੁਰਵਿੰਦਰ ਸਿੰਘ ਵਾਸੀ ਪਿੰਡ ਰਾਜੋਕੇ, ਥਾਣਾ ਖਾਲੜਾ, ਜ਼ਿਲ੍ਹਾ ਤਰਨਤਾਰਨ ਨਾਲ ਜ਼ੀਰਕਪੁਰ ਖੇਤਰ ਵਿੱਚ ਰਹਿ ਰਿਹਾ ਹੈ। ਇਸ ਜਾਣਕਾਰੀ ਦੇ ਆਧਾਰ ਤੇ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ ਐਸ ਏ ਐਸ ਨਗਰ ਵਿੱਚ ਬੀਐਨਐਸ ਦੀ ਧਾਰਾ 61(2) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਖੁਫੀਆ ਜਾਣਕਾਰੀ ਦੇ ਆਧਾਰ ਤੇ ਐਸ ਐਸ ਓ ਸੀ ਦੀ ਟੀਮ ਵਲੋਂ ਇਹਨਾਂ ਦੋਵਾਂ ਮੁਲਜਮਾਂ ਨੂੰ ਪਟਿਆਲਾ ਰੋਡ, ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਮੌਕੇ ਤੇ ਜਾਂਚ ਦੌਰਾਨ ਬਾਦਲ ਕਲੋਨੀ, ਜ਼ੀਰਕਪੁਰ ਵਿੱਚ ਕਿਰਾਏ ਦੇ ਮਕਾਨ ਦੀ ਤਲਾਸ਼ੀ ਤੋਂ ਪੁਲੀਸ ਨੇ ਇੱਕ ਆਧੁਨਿਕ ਗਲਾਕ 9 ਐਮ ਐਮ ਪਿਸਤੌਲ, 3 ਮੈਗਜ਼ੀਨ ਅਤੇ 207 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਮੁੱਢਲੀ ਜਾਂਚ ਅਤੇ ਪੁੱਛਗਿੱਛ ਤੋਂ ਇਹ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ ਅਤੇ ਹਥਿਆਰ ਪਾਕਿਸਤਾਨ-ਆਧਾਰਤ ਹਥਿਆਰਾਂ ਅਤੇ ਨਾਰਕੋ ਤਸਕਰਾਂ ਦੁਆਰਾ ਸੰਭਾਲੇ ਅਤੇ ਸਪਲਾਈ ਕੀਤੇ ਜਾਂਦੇ ਸਨ, ਜੋ ਕਿ ਡਰੋਨ ਆਧਾਰਿਤ ਡਿਲੀਵਰੀ ਵਿਧੀਆਂ ਦੀ ਵਰਤੋਂ ਕਰਕੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਸਨ।

ਉਹਨਾਂ ਦੱਸਿਆ ਕਿ ਪਾਰਸਪ੍ਰੀਤ ਪਹਿਲਾਂ ਹੀ ਤਰਨਤਾਰਨ ਪੁਲੀਸ ਨੂੰ ਲੋੜੀਂਦਾ ਹੈ। ਪੁਲੀਸ ਨੇ ਉਸ ਦੇ ਨਜ਼ਦੀਕੀ ਸਾਥੀਆਂ, ਸੂਰਜਪਾਲ ਅਤੇ ਅਰਸ਼ਦੀਪ ਨੂੰ ਹਾਲ ਵਿੱਚ ਗ੍ਰਿਫ਼ਤਾਰੀ ਕੀਤਾ ਸੀ ਜਿਨ੍ਹਾਂ ਤੋਂ ਪੰਜਾਬ ਪੁਲੀਸ ਨੇ ਛੇ ਆਧੁਨਿਕ ਹਥਿਆਰ ਬਰਾਮਦ ਕੀਤੇ ਸਨ।

ਏ ਆਈ ਜੀ ਨੇ ਦੱਸਿਆ ਕਿ ਸੂਰਜਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ, ਪਾਰਸਪ੍ਰੀਤ ਨੇ ਅੱਗੇ ਦੀਆਂ ਕਾਰਵਾਈਆਂ ਦਾ ਕੰਟਰੋਲ ਸੰਭਾਲ ਲਿਆ ਅਤੇ ਪਾਕਿਸਤਾਨ-ਆਧਾਰਤ ਹੈਂਡਲਰਾਂ ਨਾਲ ਸਿੱਧਾ ਸੰਪਰਕ ਸਥਾਪਤ ਕੀਤਾ ਜੋ ਭਾਰਤੀ ਖੇਤਰ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਸੁੱਟਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ। ਉਸਦਾ ਸਾਥੀ ਗੁਰਵਿੰਦਰ ਪੰਜਾਬ ਵਿੱਚ ਡਰੋਨ ਦੁਆਰਾ ਸੁੱਟੇ ਗਏ ਹਥਿਆਰਾਂ ਅਤੇ ਹੈਰੋਇਨ ਦੀਆਂ ਖੇਪਾਂ ਦੀ ਪ੍ਰਾਪਤੀ ਲਈ ਤਾਲਮੇਲ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਉਹਨਾਂ ਦੱਸਿਆ ਕਿ ਪਿਛਲੀ ਜਾਂਚ ਦੌਰਾਨ ਆਪਣੀ ਪਛਾਣ ਸਾਹਮਣੇ ਆਉਣ ਤੋਂ ਬਾਅਦ ਗ੍ਰਿਫ਼ਤਾਰੀ ਤੋਂ ਬਚਣ ਲਈ, ਪਾਰਸਪ੍ਰੀਤ ਅਤੇ ਗੁਰਵਿੰਦਰ ਨੇ ਆਪਣੇ ਮੂਲ ਪਿੰਡ ਤੋਂ ਫਰਾਰ ਹੋ ਕੇ ਜ਼ੀਰਕਪੁਰ ਵਿੱਚ ਸ਼ਰਨ ਲਈ ਸੀ, ਜਿੱਥੇ ਉਹ ਗ੍ਰਿਫ਼ਤਾਰੀ ਦੇ ਸਮੇਂ ਕਿਰਾਏ ਦੇ ਫਲੈਟ ਵਿੱਚ ਰਹਿ ਰਹੇ ਸਨ।

ਉਹਨਾਂ ਦੱਸਿਆ ਕਿ ਐਸ ਐਸ ਓ ਸੀ, ਐਸ ਏ ਐਸ ਨਗਰ ਨੇ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦਾ 5 ਦਿਨਾਂ ਦਾ ਪੁਲੀਸ ਰਿਮਾਂਡ ਪ੍ਰਾਪਤ ਕੀਤਾ ਹੈ ਅਤੇ ਅੱਗੇ ਜਾਂਚ ਕੀਤੀ ਜਾ ਰਹੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending