Connect with us

Mohali

ਡੇਂਗੂ, ਕੋਵਿਡ ਅਤੇ ਲੂ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਸਿਹਤ ਮੰਤਰੀ ਡਾ. ਬਲਬੀਰ ਸਿੰਘ

Published

on

 

 

ਸਿਹਤ ਮੰਤਰੀ ਬਲਬੀਰ ਸਿੰਘ ਨੇ ਕੀਤੀ ਡੇਂਗੂ ਵਿਰੋਧੀ ਮੁਹਿੰਮ ਦੀ ਅਗਵਾਈ, ਪਿੰਡ ਬਲੌਂਗੀ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਐਸ ਏ ਐਸ ਨਗਰ, 13 ਜੂਨ (ਸ.ਬ.) ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਡੇਂਗੂ, ਕੋਵਿਡ-19 ਅਤੇ ਲੂ ਦੇ ਪ੍ਰਭਾਵ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਅੱਜ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਦੇ ਤਹਿਤ ਪਿੰਡ ਬਲੌਂਗੀ ਦਾ ਦੌਰਾ ਕਰਨ ਮੌਕੇ ਉਹਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ, ਚਿਕੁਨਗੁਣੀਆ, ਕੋਰੋਨਾ ਅਤੇ ਗਰਮੀ ਦੀ ਲਹਿਰ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਦੇ ਘਰ ਘਰ ਜਾ ਕੇ ਡੇਂਗੂ ਤੋਂ ਬਚਾਓ ਪ੍ਰਤੀ ਜਾਗਰੂਕ ਕੀਤਾ।

ਇਸ ਮੌਕੇ ਸਿਹਤ ਮੰਤਰੀ ਨੇ ਏਅਰ ਕੂਲਰ ਦੀ ਟੈਂਕੀ ਵਿੱਚ ਲਾਰਵਾ ਲੱਭਣ ਵਾਲੀਆਂ ਆਸ਼ਾ ਵਰਕਰਾਂ ਸੋਮਪ੍ਰੀਤ ਕੌਰ ਅਤੇ ਸਰੋਜ ਨੂੰ 500 ਰੁਪਏ ਦੇ ਨਕਦ ਇਨਾਮ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਰਾਜ ਭਰ ਵਿੱਚ ਹਰ ਸ਼ੁੱਕਰਵਾਰ ਨੂੰ 50,000 ਤੋਂ ਵੱਧ ਟੀਮਾਂ – ਜਿਨ੍ਹਾਂ ਵਿੱਚ ਨਰਸਿੰਗ ਵਿਦਿਆਰਥੀ, ਆਸ਼ਾ ਵਰਕਰ, ਮਲਟੀਪਰਪਜ ਸਿਹਤ ਵਰਕਰ, ਸਕੂਲ ਅਧਿਆਪਕ ਅਤੇ ਬਰੀਡਰ ਚੈਕਰ ਸ਼ਾਮਿਲ ਹਨ, ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਜਾਂਚ ਅਤੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਸਮੇਂ ਸਿਰ ਜਾਗਰੂਕਤਾ ਕਾਰਨ ਡੇਂਗੂ ਕੇਸ ਅੱਧੇ ਰਹਿ ਗਏ ਸਨ ਅਤੇ ਇਸ ਵਾਰੀ ਸਾਨੂੰ 80 ਫੀਸਦੀ ਤੱਕ ਕਮੀ ਰਹਿਣ ਦੀ ਉਮੀਦ ਹੈ। ਕੋਰੋਨਾ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹਾਲਾਂਕਿ ਹਰਿਆਣਾ ਅਤੇ ਦਿੱਲੀ ਵਿੱਚ ਕੁਝ ਵਾਧਾ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ ਕੇਵਲ 31 ਕੇਸ ਸਾਹਮਣੇ ਆਏ ਹਨ, ਜੋ ਕਿ ਬਿਨਾ-ਲੱਛਣ ਵਾਲੇ ਅਤੇ ਮਾਈਲਡ ਵੈਰੀਅੰਟ ਹਨ। ਰਿਪੋਰਟ ਹੋਈਆਂ ਦੋ ਮੌਤਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਕੋਵਿਡ ਕਾਰਨ ਨਹੀਂ ਮੰਨੀਆਂ ਜਾ ਸਕਦੀਆਂ, ਕਿਉਂਕਿ ਰੋਗੀਆਂ ਨੂੰ ਹੋਰ ਗੰਭੀਰ ਬਿਮਾਰੀਆਂ ਵੀ ਸਨ।

ਉਨ੍ਹਾਂ ਕਿਹਾ ਕਿ ਸੂਬੇ ਦੇ ਹਸਪਤਾਲਾਂ ਵਿੱਚ ਆਕਸੀਜਨ, ਦਵਾਈਆਂ ਅਤੇ ਐਮਰਜੈਂਸੀ ਬੈਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਗਰਭਵਤੀ ਮਹਿਲਾਵਾਂ, ਬੱਚਿਆਂ, ਬੁਜ਼ੁਰਗਾਂ ਅਤੇ ਕਮਜ਼ੋਰ ਰੋਗ ਪ੍ਰਤੀਰੋਧੀ ਤਾਕਤ ਵਾਲਿਆਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਅਪੀਲ ਕੀਤੀ।

ਡਾ ਬਲਬੀਰ ਸਿੰਘ ਪਿੰਡ ਵਿੱਚ ਇੱਕ ਘੰਟੇ ਤੋਂ ਵੀ ਵੱਧ ਸਮੇਂ ਤਕ ਰਹੇ । ਇਸ ਦੌਰਾਨ ਉਹਨਾਂ ਨੇ ਗੁਰੂਦੁਆਰਾ ਸਾਹਿਬ ਵਿਖੇ ਪਿੰਡ ਵਾਸੀਆਂ ਨਾਲ ਗੱਲ ਕੀਤੀ ਅਤੇ ਫਿਰ ਗੁਰੂਦੁਆਰਾ ਸਾਹਿਬ ਦੇ ਨੇੜੇ ਸਥਿਤ ਮਾਰਕੀਟ ਅਤੇ ਘਰਾਂ ਵਿੱਚ ਲੋਕਾਂ ਨਾਲ ਗੱਲ ਕਰਦਿਆਂ ਉਹਨਾਂ ਨੂੰ ਡੇਂਗੂ ਤੋਂ ਬਚਾਓ ਲਈ ਸਰਕਾਰ ਦੀ ਮੁਹਿੰਮ ਵਿੱਚ ਸਹਿਯੋਗ ਮੰਗਿਆ।

ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਵਿਭਾਗ ਦੀ ਡਾਇਰੈਕਟਰ ਡਾ. ਹਤਿੰਦਰ ਕੌਰ, ਐਸ.ਡੀ.ਐਮ. ਦਮਨਦੀਪ ਕੌਰ, ਸਿਵਲ ਸਰਜਨ ਡਾ. ਸੰਗੀਤਾ ਜੈਨ, ਰਾਜ ਪੱਧਰੀ ਕਾਰਜਕਾਰੀ ਅਧਿਕਾਰੀ ਡਾ. ਅਰਸ਼ਦੀਪ ਕੌਰ, ਜ਼ਿਲ੍ਹਾ ਮਹਾਂਮਾਰੀ ਰੋਕੂ ਅਫ਼ਸਰ ਡਾ. ਅਨਾਮਿਕਾ ਸੋਨੀ ਅਤੇ ਡਾ. ਹਰਮਨ ਬਰਾੜ, ਨਰਸਿੰਗ ਵਿਦਿਆਰਥੀ, ਆਸ਼ਾ ਵਰਕਰ, ਮਲਟੀ ਪਰਪਜ਼ ਹੈਲਥ ਵਰਕਰ, ਪੰਚਾਇਤ ਮੈਂਬਰ ਅਤੇ ਸਰਪੰਚ ਵੀ ਮੌਜੂਦ ਸਨ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending