Connect with us

Mohali

15 ਦਿਨਾਂ ਵਿੱਚ ਕੂੜੇ ਲਈ ਜਗ੍ਹਾ ਨਾ ਦਿੱਤੀ ਤਾਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਦਫਤਰ ਅੱਗੇ ਹੋਵੇਗਾ ਧਰਨਾ : ਕੁਲਜੀਤ ਸਿੰਘ ਬੇਦੀ

Published

on

 

ਡਿਪਟੀ ਮੇਅਰ ਨੇ ਦਿੱਤਾ ਗਮਾਡਾ ਨੂੰ ਅਲਟੀਮੇਟਮ

ਐਸ ਏ ਐਸ ਨਗਰ, 13 ਜੂਨ (ਸ.ਬ.) ਮੁਹਾਲੀ ਵਿੱਚ ਰੋਜਾਨਾ ਪੈਦਾ ਹੋ ਰਹੇ ਸੈਂਕੜੇ ਟਨ ਕੂੜੇ ਤੇ ਨਿਪਟਾਰੇ ਦੀ ਸਮੱਸਿਆ ਨੂੰ ਲੈ ਕੇ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਮੁੱਖ ਪ੍ਰਸ਼ਾਸਕ ਨੂੰ ਇੱਕ ਚਿਤਾਵਨੀ ਭਰਿਆ ਪੱਤਰ ਲਿਖਿਆ ਹੈ। ਇਸ ਸੰਬੰਧੀ ਡਿਪਟੀ ਮੇਅਰ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਵਿਸ਼ੇਸ਼ ਸਾਰੰਗਲ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੱਤਰ ਸੌਂਪਿਆ। ਇਸ ਪੱਤਰ ਰਾਹੀਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਗਮਾਡਾ ਆਉਂਦੇ 15 ਕੰਮ ਵਾਲੇ ਦਿਨਾਂ ਵਿੱਚ ਮੁਹਾਲੀ ਵਿੱਚ ਕੂੜਾ ਸੁੱਟਣ ਲਈ ਨਗਰ ਨਿਗਮ ਨੂੰ ਜਗ੍ਹਾ ਉਪਲਬਧ ਨਹੀਂ ਕਰਵਾਉਂਦਾ ਤਾਂ ਉਹ ਗਮਾਡਾ ਦੇ ਮੁੱਖ ਪ੍ਰਸ਼ਾਸਕ ਦੇ ਦਫ਼ਤਰ ਅੱਗੇ ਧਰਨਾ ਦੇਣ ਲਈ ਮਜਬੂਰ ਹੋਣਗੇ।

ਪੱਤਰ ਵਿੱਚ ਸz. ਬੇਦੀ ਨੇ ਕਿਹਾ ਹੈ ਕਿ ਨਗਰ ਨਿਗਮ ਵੱਲੋਂ ਪਹਿਲਾਂ ਉਦਯੋਗਿਕ ਖੇਤਰ ਫੇਜ਼ 8ਬੀ ਦੇ ਨੇੜਲੇ ਡੰਪਿੰਗ ਗਰਾਊਂਡ ਵਿੱਚ ਕੂੜਾ ਸੁੱਟਿਆ ਜਾਂਦਾ ਸੀ, ਪਰੰਤੂ ਅਦਾਲਤ ਦੀਆਂ ਹਦਾਇਤਾਂ ਕਰਕੇ ਇਸ ਥਾਂ ਨੂੰ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਕਰ ਦਿੱਤਾ ਗਿਆ ਹੈ। ਨਤੀਜੇ ਵਜੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਕੂੜਾ ਇਕੱਠਾ ਹੋ ਰਿਹਾ ਹੈ ਅਤੇ ਨਗਰ ਨਿਗਮ ਦੇ ਆਰ ਐਮ ਸੀ ਪੁਆਇੰਟਾਂ ਉੱਤੇ ਦਬਾਅ ਵਧ ਰਿਹਾ ਹੈ। ਉਹਨਾਂ ਕਿਹਾ ਕਿ ਖਾਸ ਤੌਰ ਤੇ ਸ਼ਾਹੀ ਮਾਜਰਾ ਅਤੇ ਸੈਕਟਰ 77 ਵਿਖੇ ਜੱਜ ਕਲੋਨੀ ਦੇ ਨੇੜੇ ਹਾਲਾਤ ਬਹੁਤ ਮਾੜੇ ਹਨ ਅਤੇ ਪੂਰੇ ਸ਼ਹਿਰ ਵਿੱਚ ਹੀ ਕੂੜੇ ਦੀ ਗੰਭੀਰ ਸਮੱਸਿਆ ਬਣੀ ਹੋਈ ਹੈ।

ਉਹਨਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਦੇ ਖੇਤਰ ਵਿੱਚ ਨਿਗਮ ਤੋਂ ਇਲਾਵਾ ਗਮਾਡਾ ਅਧੀਨ ਆਉਂਦੇ ਖੇਤਰਾਂ, ਹਾਊਸਿੰਗ ਸੋਸਾਇਟੀਆਂ ਅਤੇ ਬਲੌਂਗੀ ਤੱਕ ਦਾ ਕੂੜਾ ਵੀ ਆ ਰਿਹਾ ਹੈ। ਇਸਦੇ ਨਤੀਜੇ ਵਜੋਂ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਕੂੜੇ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ, ਜੋ ਕਿ ਵਾਤਾਵਰਨ ਲਈ ਬਹੁਤ ਗੰਭੀਰ ਚੇਤਾਵਨੀ ਹੈ।

ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਗਮਾਡਾ ਨੇ ਸ਼ਹਿਰ ਦੀ ਅਰਬਾਂ ਰੁਪਏ ਦੀ ਜਾਇਦਾਦ ਵੇਚੀ ਹੈ ਪਰੰਤੂ ਮੁਹਾਲੀ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਜਮੀਨ ਉਪਲਬਧ ਨਹੀਂ ਕਰਵਾਈ ਜਾ ਰਹੀ। ਉਨ੍ਹਾਂ ਲਿਖਿਆ ਹੈ ਕਿ ਨਗਰ ਨਿਗਮ ਕੋਲ ਆਪਣੀ ਕੋਈ ਜਾਇਦਾਦ ਨਹੀਂ ਹੈ ਅਤੇ ਸਾਰੀ ਜ਼ਮੀਨ ਗਮਾਡਾ ਦੇ ਅਧੀਨ ਹੈ। ਉਹਨਾਂ ਕਿਹਾ ਕਿ ਗਮਾਡਾ ਆਪਣੀ ਬੁਨਿਆਦੀ ਜਿੰਮੇਵਾਰੀ ਨੂੰ ਨਹੀਂ ਨਿਭਾ ਰਿਹਾ ਜਦੋਂ ਕਿ ਬਦਨਾਮੀ ਮੁਹਾਲੀ ਨਗਰ ਨਿਗਮ ਅਤੇ ਕੌਂਸਲਰਾਂ ਦੀ ਹੋ ਰਹੀ ਹੈ।

ਡਿਪਟੀ ਮੇਅਰ ਨੇ ਕਿਹਾ ਕਿ ਮੀਟਿੰਗ ਮੁੱਖ ਪ੍ਰਸ਼ਾਸਨ ਨੇ ਉਹਨਾਂ ਨੂੰ ਵਿਸ਼ਵਾਸ਼ ਦਵਾਇਆ ਹੈ ਕਿ ਉਹ ਚੀਫ ਇੰਜੀਨੀਅਰ ਤੋਂ ਰਿਪੋਰਟ ਲੈ ਕੇ ਇਹ ਸਮੱਸਿਆ ਦੇ ਹੱਲ ਲਈ ਫੌਰੀ ਤੌਰ ਤੇ ਕਦਮ ਚੁੱਕਣਗੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending